ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

by | Aug 3, 2026 | breaking news, daily, politics | 0 comments

ਕਮਿਊਨਿਟੀ ਬ੍ਰਿਜ ਮਾਡਲ ਤਹਿਤ ਪੰਜਾਬ ਭਰ ਵਿੱਚ ਨਸ਼ਾ ਪੀੜਤਾਂ ਲਈ 90 ਦਿਨਾਂ ਦਾ ਢਾਂਚਾਗਤ ਮੁੜ-ਵਸੇਬਾ ਬਣਾਇਆ ਜਾਵੇਗਾ ਯਕੀਨੀ: ਡਾ. ਬਲਬੀਰ ਸਿੰਘ

ਪੰਜਾਬ ਵਿੱਚ ਕਮਿਊਨਿਟੀ ਬ੍ਰਿਜ ਮਾਡਲ ਤਹਿਤ ਨਸ਼ਾ ਛੁਡਾਊ ਕੇਂਦਰਾਂ ਤੋਂ ਅਗਾਂਹ ਵੀ ਜਾਰੀ ਰਹੇਗੀ ਪੇਸ਼ੇਵਰ ਸਹਾਇਤਾ

ਕਮਿਊਨਿਟੀ ਬ੍ਰਿਜ ਮਾਡਲ ਲੰਬੇ ਸਮੇਂ ਤੱਕ ਪੀੜਤਾਂ ਨੂੰ ਨਸ਼ਾ-ਮੁਕਤ ਰੱਖਣ, ਮੁੜ ਨਸ਼ਿਆਂ ਦੀ ਲਤ ਤੋਂ ਬਚਾਉਣ ਅਤੇ ਨਸ਼ਾ-ਛੁਡਾਊ ਸੇਵਾਵਾਂ ਤੱਕ ਪਹੁੰਚ ਵਧਾਉਣ ਵਿੱਚ ਕਰੇਗਾ ਮਦਦ : ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ; 2 ਅਗਸਤ :

ਭਗਵੰਤ ਮਾਨ ਸਰਕਾਰ ਕਮਿਊਨਿਟੀ ਬ੍ਰਿਜ ਮਾਡਲ (ਸੀ.ਬੀ.ਐਮ.) ਸ਼ੁਰੂ ਕਰਨ ਜਾ ਰਹੀ ਹੈ, ਜੋ ਕਿ 90 ਦਿਨਾਂ ਦਾ ਢਾਂਚਾਗਤ, ਸਮਾਜ-ਆਧਾਰਿਤ ਮੁੜ ਵਸੇਬਾ ਪ੍ਰੋਗਰਾਮ ਹੈ। ਇਸ ਦੀ ਸ਼ੁਰੂਆਤ ਨਸ਼ਾ ਛੁਡਾਊ ਕੇਂਦਰ ਤੋਂ ਹੋਵੇਗੀ ਅਤੇ ਮਰੀਜ਼ ਦੇ ਘਰ ਤੱਕ ਪਹੁੰਚ ਬਣਾਈ ਜਾਵੇਗੀ। ਮਰੀਜ਼ ਨੂੰ ਡਾਕਟਰੀ ਤੌਰ ’ਤੇ ਫਿੱਟ ਕਰਾਰ ਦਿੱਤੇ ਜਾਣ ਤੋਂ ਬਾਅਦ ਵੀ ਉਸ ਦਾ ਇਲਾਜ ਪੇਸ਼ੇਵਰ ਨਿਗਰਾਨੀ ਹੇਠ ਘਰ ਵਿੱਚ ਹੀ ਜਾਰੀ ਰਹੇਗਾ।

ਇਹ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਹੈ। ਇਸ ਦਾ ਉਦੇਸ਼ ਨਸ਼ੇ ਦੀ ਲਤ ਤੋਂ ਉਭਰ ਰਹੇ ਵਿਅਕਤੀਆਂ ਨੂੰ ਇਲਾਜ ਤੋਂ ਬਾਅਦ ਵੀ ਯੋਜਨਾਬੱਧ ਅਤੇ ਲਗਾਤਾਰ ਸਹਾਇਤਾ ਮੁਹੱਈਆ ਕਰਵਾਉਣਾ ਹੈ।

ਨਸ਼ਾ ਛੁਡਾਊ ਕੇਂਦਰਾਂ ਵਿੱਚ ਡੀਟੌਕਸੀਫਿਕੇਸ਼ਨ ਪੂਰਾ ਕਰਨ ਤੋਂ ਬਾਅਦ ਮਰੀਜ਼ਾਂ ਨੂੰ ਆਮ ਤੌਰ ’ਤੇ ਮੁੜ ਵਸੇਬਾ ਕੇਂਦਰਾਂ ਵਿੱਚ ਭੇਜਿਆ ਜਾਂਦਾ ਹੈ। ਜਿੱਥੇ ਕਈ ਮਰੀਜ਼ ਆਪਣਾ ਇਲਾਜ ਜਾਰੀ ਰੱਖਦੇ ਹਨ, ਪਰ ਕਈ ਆਪਣੇ ਘਰ ਵਾਪਸ ਚਲੇ ਜਾਂਦੇ ਹਨ, ਜਿੱਥੇ ਪਹਿਲਾਂ ਲਗਾਤਾਰ ਇਲਾਜ ਯਕੀਨੀ ਬਣਾਉਣਾ ਮੁਸ਼ਕਲ ਸੀ ਜਾਂ ਅਜਿਹੀ ਕੋਈ ਵਿਵਸਥਾ ਹੀ ਮੌਜੂਦ ਨਹੀਂ ਸੀ। ਹੁਣ ਕਮਿਊਨਿਟੀ ਬ੍ਰਿਜ ਮਾਡਲ ਤਹਿਤ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਪੂਰਾ ਕਰਨ ਤੋਂ ਬਾਅਦ ਮਰੀਜ਼ ਆਪਣੇ ਭਾਈਚਾਰੇ ਵਿੱਚ ਰਹਿੰਦੇ ਹੋਏ ਟੈਲੀ-ਕਾਊਂਸਲਿੰਗ ਅਤੇ ਪਰਿਵਾਰ ਦੀ ਸਰਗਰਮ ਭਾਗੀਦਾਰੀ ਰਾਹੀਂ ਆਪਣੀ ਰਿਕਵਰੀ ਜਾਰੀ ਰੱਖਣਗੇ। ਇਸ ਨਾਲ ਨਾ ਸਿਰਫ਼ ਇਲਾਜ ਦੀ ਨਿਰੰਤਰਤਾ ਬਣੀ ਰਹੇਗੀ ਸਗੋਂ ਪੂਰੀ ਤਰ੍ਹਾਂ ਸਿਹਤਯਾਬ ਹੋਣ ਦੀ ਸੰਭਾਵਨਾ ਵਧੇਗੀ।

ਇਹ ਪਹਿਲ ਇਲਾਜ ਦੀ ਸਭ ਤੋਂ ਵੱਡੀ ਚੁਣੌਤੀ—ਡਿਸਚਾਰਜ ਤੋਂ ਬਾਅਦ ਦੇਖਭਾਲ ਦੀ ਨਿਰੰਤਰਤਾ ਕਾਇਮ ਰੱਖਣ ਅਤੇ ਮਰੀਜ਼ਾਂ ਨੂੰ ਮੁੜ ਨਸ਼ਿਆਂ ਵੱਲ ਜਾਣ ਤੋਂ ਰੋਕਣ—ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ।

ਕਮਿਊਨਿਟੀ ਬ੍ਰਿਜ ਮਾਡਲ ਇੱਕ ਪੜਾਅਵਾਰ ਅਤੇ ਸੁਚਾਰੂ ਪ੍ਰਕਿਰਿਆ ’ਤੇ ਆਧਾਰਿਤ ਹੈ। ਸਭ ਤੋਂ ਪਹਿਲਾਂ ਮਰੀਜ਼ ਨਸ਼ਾ ਛੁਡਾਊ ਕੇਂਦਰ ਵਿੱਚ ਡਾਕਟਰੀ ਨਿਗਰਾਨੀ ਹੇਠ ਡੀਟੌਕਸੀਫਿਕੇਸ਼ਨ ਕਰਵਾਉਂਦਾ ਹੈ। ਇਸ ਤੋਂ ਬਾਅਦ ਜਦੋਂ ਡਾਕਟਰ ਉਸ ਨੂੰ ਡਾਕਟਰੀ ਤੌਰ ’ਤੇ ਡਿਸਚਾਰਜ ਲਈ ਯੋਗ ਕਰਾਰ ਦੇ ਦਿੰਦੇ ਹਨ ਤਾਂ ਉਸ ਨੂੰ ਕੇਂਦਰ ਤੋਂ ਛੁੱਟੀ ਦੇ ਦਿੱਤੀ ਜਾਂਦੀ ਹੈ।

ਕਮਿਊਨਿਟੀ ਜਾਂ ਘਰ-ਆਧਾਰਿਤ ਰਿਹੈਬਿਲਿਟੇਸ਼ਨ ਦੀ ਸ਼ੁਰੂਆਤ ਡਿਸਚਾਰਜ ਤੋਂ ਇੱਕ ਦਿਨ ਪਹਿਲਾਂ ਹੀ ਹੋ ਜਾਂਦੀ ਹੈ। ਇਸ ਦੌਰਾਨ ਮਰੀਜ਼ ਦੇ ਪਰਿਵਾਰ ਲਈ ਲਾਜ਼ਮੀ ਸਾਈਕੋ-ਐਜੂਕੇਸ਼ਨ ਸੈਸ਼ਨ ਕਰਵਾਇਆ ਜਾਂਦਾ ਹੈ ਤਾਂ ਜੋ ਉਹ ਘਰ ਵਿੱਚ ਮਰੀਜ਼ ਦੀ ਪੂਰੀ ਤਰ੍ਹਾਂ ਠੀਕ ਹੋਣ ਵਿੱਚ ਪ੍ਰਭਾਵੀ ਭੂਮਿਕਾ ਨਿਭਾ ਸਕਣ।

ਅਗਲੇ 30 ਦਿਨਾਂ ਤੱਕ ਮਰੀਜ਼ ਦੀ ਹਫ਼ਤੇ ਵਿੱਚ ਤਿੰਨ ਤੋਂ ਚਾਰ ਟੈਲੀ-ਕਾਊਂਸਲਿੰਗ ਕਾਲਾਂ ਰਾਹੀਂ ਕਾਊਂਸਲਿੰਗ ਕੀਤੀ ਜਾਵੇਗੀ। ਇਸ ਦੌਰਾਨ ਸਮੇਂ-ਸਮੇਂ ’ਤੇ ਲਾਜ਼ਮੀ ਡੋਪ ਟੈਸਟ ਵੀ ਕੀਤੇ ਜਾਣਗੇ। ਜੇਕਰ ਕਿਸੇ ਮਰੀਜ਼ ਦਾ ਡੋਪ ਟੈਸਟ ਪਾਜ਼ਿਟਿਵ ਆਉਂਦਾ ਹੈ ਤਾਂ ਮਨੋਚਿਕਿਤਸਕ ਵੱਲੋਂ ਉਸ ਦੀ ਮੁੜ ਸਮੀਖਿਆ ਕਰਕੇ ਅਗਲੇ ਇਲਾਜ ਬਾਰੇ ਫ਼ੈਸਲਾ ਲਿਆ ਜਾਵੇਗਾ।

ਇਸ ਤੋਂ ਬਾਅਦ ਅਗਲੇ ਡੇਢ ਮਹੀਨੇ ਦੇ ਰੱਖ-ਰਖਾਅ ਪੜਾਅ ਦੌਰਾਨ ਟੈਲੀ-ਕਾਊਂਸਲਿੰਗ ਹਫ਼ਤੇ ਵਿੱਚ ਇੱਕ ਜਾਂ ਦੋ ਵਾਰ ਕੀਤੀ ਜਾਵੇਗੀ। ਤਿੰਨ ਮਹੀਨੇ ਪੂਰੇ ਹੋਣ ’ਤੇ ਇਸ ਪ੍ਰੋਗਰਾਮ ਮੁਕੰਮਲ ਹੋ ਜਾਵੇਗਾ । ਇਸ ਦੌਰਾਨ ਮਰੀਜ਼ ਦੀ ਸਮੁੱਚੀ ਪ੍ਰਗਤੀ ਦਾ ਮੁਲਾਂਕਣ ਕੀਤਾ ਜਾਵੇਗਾ ਅਤੇ ਅੰਤਿਮ ਲਾਜ਼ਮੀ ਡੋਪ ਟੈਸਟ ਵੀ ਕੀਤਾ ਜਾਵੇਗਾ।

ਇਸ ਮਾਡਲ ਵਿੱਚ ਤਿੰਨ ਪੱਧਰਾਂ ’ਤੇ ਮਨੁੱਖੀ ਦਖ਼ਲ ਅਤੇ ਨਿਗਰਾਨੀ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਮਰੀਜ਼ ਲਗਾਤਾਰ ਰਿਕਵਰੀ ਪ੍ਰਕਿਰਿਆ ਨਾਲ ਜੁੜੇ ਰਹਿਣ। ਜੇਕਰ ਕੋਈ ਮਰੀਜ਼ ਕਾਊਂਸਲਿੰਗ ਸੈਸ਼ਨ ਵਿੱਚ ਹਾਜ਼ਰ ਨਹੀਂ ਹੁੰਦਾ ਤਾਂ ਸਭ ਤੋਂ ਪਹਿਲਾਂ ਕਾਊਂਸਲਰ ਵੱਲੋਂ ਉਸ ਨਾਲ ਸੰਪਰਕ ਕੀਤਾ ਜਾਵੇਗਾ। ਲੋੜ ਪੈਣ ’ਤੇ ਸੁਪਰਵਾਈਜ਼ਰ ਦੀ ਦਖ਼ਲ ਅਤੇ ਪਰਿਵਾਰ ਨੂੰ ਵੀ ਇਸ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਜਾਵੇਗਾ। ਜੇਕਰ ਮਰੀਜ਼ ਦੇ ਮੁੜ ਨਸ਼ਿਆਂ ਵੱਲ ਜਾਣ ਜਾਂ ਕਿਸੇ ਗੰਭੀਰ ਸੁਰੱਖਿਆ ਸਬੰਧੀ ਚਿੰਤਾ ਦੀ ਪੁਸ਼ਟੀ ਹੁੰਦੀ ਹੈ ਤਾਂ ਉਸ ਨੂੰ ਮੁੜ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਹੋਣ ਲਈ ਪ੍ਰੇਰਿਆ ਜਾਵੇਗਾ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਕਮਿਊਨਿਟੀ ਬ੍ਰਿਜ ਮਾਡਲ ਪੰਜਾਬ ਦੀ ਨਸ਼ਾ ਵਿਰੋਧੀ ਰਣਨੀਤੀ ਵਿੱਚ ਅਹਿਮ ਕਦਮ ਹੈ। ਇਹ ਨਸ਼ਾ ਛੁਡਾਊ ਕੇਂਦਰਾਂ ਤੱਕ ਸੀਮਤ ਇਲਾਜ ਤੋਂ ਅਗਾਂਹ ਮਰੀਜ਼ਾਂ ਨੂੰ ਉਨ੍ਹਾਂ ਦੇ ਆਪਣੇ ਭਾਈਚਾਰੇ ਵਿੱਚ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਦੀ ਦਿਸ਼ਾ ਵਿੱਚ ਕੰਮ ਕਰੇਗਾ। ਇਸ ਨਾਲ ਨਾ ਸਿਰਫ਼ ਮਰੀਜ਼ਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰਹਿਣ ਵਿੱਚ ਮਦਦ ਮਿਲੇਗੀ ਸਗੋਂ ਨਸ਼ਾ-ਮੁਕਤੀ ਸੇਵਾਵਾਂ ਦੀ ਕਾਰਗੁਜ਼ਾਰੀ ਵੀ ਵਧੇਗੀ ਅਤੇ ਵੱਧ ਤੋਂ ਵੱਧ ਮਰੀਜ਼ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣਗੇ।”

ਉਨ੍ਹਾਂ ਕਿਹਾ ਕਿ ਸੀਬੀਐਮ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ ਕਿ ਮਰੀਜ਼ ਦੀ ਰਿਕਵਰੀ ਪੇਸ਼ੇਵਰ ਨਿਗਰਾਨੀ ਹੇਠ ਜਾਰੀ ਰਹੇ ਅਤੇ ਘਰ ਵਾਪਸ ਜਾਣ ਤੋਂ ਬਾਅਦ ਵੀ ਪਰਿਵਾਰ ਅਤੇ ਸਮਰਪਿਤ ਟੈਲੀ-ਕਾਊਂਸਲਰਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ। ਇਸ ਵੇਲੇ ਸਰਕਾਰ ਅੰਮ੍ਰਿਤਸਰ, ਹੁਸ਼ਿਆਰਪੁਰ, ਮੋਗਾ ਅਤੇ ਮੋਹਾਲੀ ਜ਼ਿਲਿ੍ਹਆਂ ਵਿੱਚ ਇਸ ਪ੍ਰੋਗਰਾਮ ਨੂੰ ਪਾਇਲਟ ਪ੍ਰਾਜੈਕਟ ਵਜੋਂ ਚਲਾ ਰਹੀ ਹੈ।

ਮੌਜੂਦਾ ਸਮੇਂ ਦੌਰਾਨ ਪੰਜਾਬ ਵਿੱਚ 56 ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਅਤੇ 540 ਤੋਂ ਵੱਧ ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (ਓਓਏਟੀ) ਕਲੀਨਿਕ ਚੱਲ ਰਹੇ ਹਨ। ਵੱਡੀ ਗਿਣਤੀ ਵਿੱਚ ਨਸ਼ਾ ਪੀੜਤਾਂ ਦਾ ਇਲਾਜ ਰਿਵਾਇਤੀ ਇਲਾਜ ਪ੍ਰਣਾਲੀ ਨਾਲ ਕੀਤਾ ਜਾਂਦਾ ਹੈ। ਇਹ ਦੇਖਿਆ ਗਿਆ ਕਿ ਡੀਟੌਕਸੀਫਿਕੇਸ਼ਨ ਸਫ਼ਲਤਾਪੂਰਵਕ ਪੂਰੀ ਕਰਨ ਤੋਂ ਬਾਅਦ ਕਈ ਮਰੀਜ਼ ਬਿਨਾਂ ਕਿਸੇ ਢਾਂਚਾਗਤ ਅਤੇ ਨਿਗਰਾਨੀ ਵਾਲੇ ਰਿਹੈਬਿਲਿਟੇਸ਼ਨ ਪ੍ਰੋਗਰਾਮ ਦੇ ਘਰ ਵਾਪਸ ਚਲੇ ਜਾਂਦੇ ਸਨ, ਜਿਸ ਕਾਰਨ ਉਨ੍ਹਾਂ ਦੇ ਮੁੜ ਨਸ਼ਿਆਂ ਦੀ ਲਪੇਟ ਵਿੱਚ ਆਉਣ ਦਾ ਖ਼ਤਰਾ ਵਧ ਜਾਂਦਾ ਸੀ। ਦੂਜੇ ਪਾਸੇ, ਡਾਕਟਰੀ ਤੌਰ ’ਤੇ ਠੀਕ ਹੋ ਚੁੱਕੇ ਮਰੀਜ਼ਾਂ ਦੇ ਲੰਬੇ ਸਮੇਂ ਤੱਕ ਕੇਂਦਰਾਂ ਵਿੱਚ ਰਹਿਣ ਨਾਲ ਨਵੇਂ ਮਰੀਜ਼ਾਂ ਲਈ ਬਿਸਤਰਿਆਂ ਦੀ ਉਪਲੱਬਧਤਾ ਵੀ ਪ੍ਰਭਾਵਿਤ ਹੁੰਦੀ ਸੀ। ਕਮਿਊਨਿਟੀ ਬ੍ਰਿਜ ਮਾਡਲ ਇਸ ਮਹੱਤਵਪੂਰਨ ਕਮੀ ਨੂੰ ਦੂਰ ਕਰਦਿਆਂ ਨਾ ਸਿਰਫ਼ ਇਲਾਜ ਦੀ ਨਿਰੰਤਰਤਾ ਯਕੀਨੀ ਬਣਾਏਗਾ ਸਗੋਂ ਇਲਾਜ ਕੇਂਦਰਾਂ ਦੀ ਸਮਰੱਥਾ ਵਿੱਚ ਵੀ ਵਾਧਾ ਕਰੇਗਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...