-ਸੰਗਤਾਂ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ: ਗਿਆਨੀ ਕੁਲਦੀਪ ਸਿੰਘ ਗੜਗੱਜ

by | Aug 3, 2026 | breaking news, daily, politics | 0 comments

ਬੇਅਦਬੀ ਕਾਨੂੰਨ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
ਕਿਹਾ: ਬੇਅਦਬੀ ਕਾਨੂੰਨ `ਚ ਚਲਾਕੀ ਨਹੀਂ, ਸਥਾਈ ਹੱਲ ਚਾਹੁੰਦੀ ਹੈ ਸਿੱਖ ਕੌਮ
ਗੁਰਦੁਆਰਾ ਗੰਗਸਰ ਸਾਹਿਬ ਜੈਤੋ ਤੋਂ ਅਗਲੇ ਪੜਾਅ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਸਰਕਾਰ ਨੂੰ ਬੇਅਦਬੀ ਕਨੂੰਨ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ ਨਾਲ ਬੈਠ ਕੇ ਵਿਚਾਰ-ਵਟਾਂਦਰਾ ਕਰਦਿਆਂ ਸੋਧ ਬਾਰੇ ਫੈਸਲਾ ਲੈਣਾ ਚਾਹੀਦਾ ਹੈ। ਜੇਕਰ ਸਰਕਾਰ ਸੱਚੇ ਮਨ ਨਾਲ ਸਥਾਈ ਹੱਲ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਕਿਸੇ ਤਰ੍ਹਾਂ ਦੀ ਚਲਾਕੀ ਨਹੀਂ ਕਰਨੀ ਚਾਹੀਦੀ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ ਦੇ ਰਾਹ ਵਿੱਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਸੋਧਾਂ ਕਰਨ ਨਾਲ ਨਾ ਸਿਰਫ਼ ਇੱਕ ਸਰਬਪੱਖੀ ਅਤੇ ਪ੍ਰਭਾਵਸ਼ਾਲੀ ਸਤਿਕਾਰ ਐਕਟ ਬਣੇਗਾ, ਸਗੋਂ ਸਮਾਜ ਵਿੱਚ ਭਰੋਸੇ ਅਤੇ ਸਦਭਾਵਨਾ ਦਾ ਮਾਹੌਲ ਵੀ ਮਜ਼ਬੂਤ ਹੋਵੇਗਾ।
ਜਥੇਦਾਰ ਗੜਗੱਜ ਨੇ ਇਹ ਵੀ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਬਖਸਿਆ ਮੀਰੀ ਪੀਰੀ ਦਾ ਸਿਧਾਂਤ ਸਿੱਖ ਨੂੰ ਧਰਮ ਅਧੀਨ ਰਾਜਨੀਤੀ ਦੀ ਪ੍ਰੇਰਨਾ ਦਿੰਦਾ ਹੈ। ਜੋ ਲੋਕ ਧਰਮ ਅਤੇ ਰਾਜਨੀਤੀ ਨੂੰ ਵੱਖ ਕਰਨ ਦੀ ਗੱਲ ਕਰਦੇ ਹਨ ਉਹ ਸਿੱਖ ਸਿਧਾਂਤਾਂ ਦੀ ਸਮਝ ਨਹੀਂ ਰੱਖਦੇ। ਅੱਜ ਸਮੇਂ ਦੀ ਲੋੜ ਹੈ ਕਿ ਸਿੱਖ ਨੂੰ ਸਿਆਸੀ ਤੌਰ ਤੇ ਵੀ ਮਜ਼ਬੂਤ ਹੋਵੇ।
ਉਨ੍ਹਾਂ ਕਿਹਾ ਕਿ ਜਦੋਂ ਵੀ ਅਸੀਂ ਬਾਣੀ, ਗੁਰਮਤਿ ਸਿਧਾਂਤਾਂ ਅਤੇ ਪੰਥਕ ਏਕਤਾ ਤੋਂ ਦੂਰ ਹੋਏ, ਤਾਂ ਵਿਰੋਧੀ ਤਾਕਤਾਂ ਨੇ ਸਾਡੀਆਂ ਸੰਸਥਾਵਾਂ ਤੇ ਹਮਲੇ ਕੀਤੇ। ਅੱਜ ਵੀ ਹਕੂਮਤਾਂ ਪੰਥ ਦੇ ਮਾਮਲਿਆਂ ਵਿਚ ਦਖਲ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਸੰਗਤਾਂ ਨੂੰ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਪ੍ਰੇਰਨਾ ਕੀਤੀ।
ਉਨ੍ਹਾਂ ਜੈਤੋ ਮੋਰਚੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਹਾਰਾਜਾ ਰਿਪੁਦਮਨ ਸਿੰਘ ਨੂੰ ਗੱਦੀ ਤੋਂ ਲਾਹੇ ਜਾਣਾ ਕੇਵਲ ਸਿਆਸੀ ਮਸਲਾ ਨਹੀਂ ਸੀ, ਸਗੋਂ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸਵੈਮਾਨ ਉੱਤੇ ਹਮਲਾ ਸੀ। ਇਸ ਅਨਿਆਂ ਦੇ ਵਿਰੁੱਧ ਸਿੱਖ ਕੌਮ ਨੇ ਸ਼ਾਂਤੀਪੂਰਨ ਪਰ ਅਡੋਲ ਸੰਘਰਸ਼ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ `ਚ ਸਿੱਖਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਮੋਰਚਾ ਲਾਇਆ। ਇਸ ਮੋਰਚੇ ਵਿਚ ਸੈਂਕੜੇ ਸਿੰਘ-ਸਿੰਘਣੀਆਂ ਨੇ ਸ਼ਹਾਦਤਾਂ ਦੇ ਕੇ ਇਹ ਸਾਬਤ ਕੀਤਾ ਕਿ ਸਿੱਖ ਆਪਣੇ ਧਰਮ ਅਤੇ ਸਿਧਾਂਤਾਂ ਦੀ ਰੱਖਿਆ ਲਈ ਹਰ ਕੁਰਬਾਨੀ ਦੇ ਸਕਦਾ ਹੈ, ਪਰ ਕਦੇ ਝੁਕਦਾ ਨਹੀਂ।
ਨੌਂਵੇਂ ਦਿਨ ਅੱਜ ਇਹ ਖਾਲਸਾ ਮਾਰਚ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਫਰੀਦਕੋਟ ਤੋਂ ਅਗਲੇ ਪੜਾਅ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਮੀਰੀ ਪੀਰੀ ਖਾਲਸਾ ਮਾਰਚ ਦੇ ਮਕਸਦ ਅਤੇ ਸਿੱਖ ਸਿਧਾਂਤਾਂ ਸਬੰਧੀ ਵਿਚਾਰਾਂ ਕੀਤੀਆਂ।
ਆਰੰਭਤਾ ਸਮੇਂ ਅਰਦਾਸ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸ਼ੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਭਾਈ। ਮੀਰੀ ਪੀਰੀ ਖਾਲਸਾ ਮਾਰਚ ਪ੍ਰਤੀ ਸੰਗਤਾਂ ਅੰਦਰ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਖਾਲਸਾ ਮਾਰਚ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ।
ਮੀਰੀ ਪੀਰੀ ਖਾਲਸਾ ਮਾਰਚ ਦਾ ਪਿੰਡ ਡੇਲਿਆਂਵਾਲੀ, ਰੋੜੀ ਕਪੂਰਾ, ਰਾਮੇਆਣਾ, ਮੱਲਣ, ਗੂੜੀ ਸੰਘਰ, ਕਾਉਣੀ, ਦੋਦਾ, ਭੁੱਲਰ, ਬਰਕੰਦੀ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ।
ਖਾਲਸਾ ਮਾਰਚ ਦਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਪਹੁੰਚਣ ਤੇ ਸੀਨੀਅਰ ਅਕਾਲੀ ਆਗੂ ਸ. ਤਜਿੰਦਰ ਸਿੰਘ ਮਿੱਡੂਖੇੜਾ, ਸ. ਗੁਰਵਿੰਦਰ ਸਿੰਘ, ਬੀਬੀ ਗੁਰਦਿਆਲ ਕੌਰ ਮੱਲਣ, ਐਡਵੋਕੇਟ ਗੁਰਮੀਤ ਸਿੰਘ ਮਾਨ, ਸ. ਚਰਨਜੀਤ ਸਿੰਘ ਭੂੰਦੜ ਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਨਵਤੇਜ ਸਿੰਘ ਕਾਉਣੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਭਰਵਾਂ ਸਵਾਗਤ ਕੀਤਾ। ਸਾਰੇ ਨੌਜਵਾਨਾਂ ਨੇ ਖਾਸ ਤੌਰ ਤੇ ਪੀਲੀਆਂ ਦਸਤਾਰਾਂ ਸਜਾਈਆਂ ਹੋਈਆਂ ਸਨ।
ਖ਼ਾਲਸਾ ਮਾਰਚ ਦਾ ਅੱਜ ਰਾਤ ਦਾ ਪੜਾਅ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ, ਜਿਥੋਂ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਖ਼ਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸ਼ਤਰਾਂ ਵਾਲੀ ਬੱਸ ਅਤੇ ਵੱਖ-ਵੱਖ ਗੱਡੀਆਂ ’ਤੇ ਲਗਾਏ ਗਏ ਸ਼ਹੀਦ ਸਿੰਘਾਂ ਦੇ ਸਚਿੱਤਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਖਾਲਸਾ ਮਾਰਚ ਦੌਰਾਨ ਨੌਜਵਾਨਾਂ ਨੇ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਲਿਖੀਆਂ ਤਖ਼ਤੀਆਂ ਲਹਿਰਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਦੀ ਭਾਵਨਾ ਪ੍ਰਗਟਾਈ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਸ. ਤਜਿੰਦਰ ਸਿੰਘ ਮਿੱਡੂਖੇੜਾ, ਸ. ਗੁਰਵਿੰਦਰ ਸਿੰਘ, ਬੀਬੀ ਗੁਰਦਿਆਲ ਕੌਰ ਮੱਲਣ, ਹਲਕਾ ਇੰਚਾਰਜ ਸ. ਸੂਬਾ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਨਵਤੇਜ ਸਿੰਘ ਕਾਉਣੀ, ਸ. ਅਵਤਾਰ ਸਿੰਘ ਵਣਵਾਲਾ, ਐਡਵੋਕੇਟ ਗੁਰਮੀਤ ਸਿੰਘ ਤੇ ਸ. ਚਰਨਜੀਤ ਸਿੰਘ ਭੂੰਦੜ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਸ. ਗੁਰਮੀਤ ਸਿੰਘ ਮੁਕਤਸਰੀ, ਇੰਚਾਰਜ ਸ. ਗੁਰਪ੍ਰੀਤ ਸਿੰਘ ਰੋਡੇ, ਸ. ਅਵਤਾਰ ਸਿੰਘ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਹੈਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਜਥੇਦਾਰ ਸਾਹਿਬ ਦੇ ਨਿੱਜੀ ਸਹਾਇਕ ਗਿਆਨੀ ਬਲਦੇਵ ਸਿੰਘ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸ. ਸੰਦੀਪ ਸਿੰਘ ਕਲੋਤਾ, ਸ. ਸੁਖਵਿੰਦਰ ਸਿੰਘ, ਪ੍ਰਿੰਸੀਪਲ ਰਾਜਵਿੰਦਰ ਕੌਰ, ਸੁਪਰਵਾਈਜ਼ਰ ਸ. ਜਸਬੀਰ ਸਿੰਘ, ਗਿਆਨੀ ਸ਼ਮਸ਼ੇਰ ਸਿੰਘ ਦਮਦਮੀ ਟਕਸਾਲ, ਬਾਬਾ ਜੱਸਾ ਸਿੰਘ ਬੁੱਢਾ ਦਲ, ਯਾਦਵਿੰਦਰ ਸਿੰਘ, ਮੈਨੇਜਰ ਸ. ਨਿਰਮਲਜੀਤ ਸਿੰਘ, ਸ. ਮਲਕੀਤ ਸਿੰਘ, ਸ. ਰਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...