ਸਾਡੀ ਲੜਾਈ ਭਾਜਪਾ, ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ

by | Aug 3, 2026 | breaking news, daily, politics | 0 comments

ਚੋਣਾਂ ਜਿੱਤਣ ਲਈ ਵਰਕਰਾਂ ਨੂੰ ਏਕਤਾ ਮਜ਼ਬੂਤ ਕਰਨ ਦਾ ਦਿੱਤਾ ਸੱਦਾ

ਕਿਹਾ: ਆਪ ਨੇ ਪੰਜਾਬ ਨੂੰ ਅਰਾਜਕਤਾ ਵੱਲ ਧੱਕਿਆ

ਪੰਜਾਬੀਆਂ ਨੂੰ ਯਾਦ ਦਵਾਇਆ: ਕਿਵੇਂ ਕਿਸਾਨ ਅੰਦੋਲਨ ਦੌਰਾਨ ਭਾਜਪਾ ਦੀ ਟਰੋਲ ਆਰਮੀ ਨੇ ਉਨ੍ਹਾਂ ਨੂੰ ਬਦਨਾਮ ਕੀਤਾ

ਕਾਂਗਰਸ ਦਾ ਮੁੱਖ ਮੰਤਰੀ ਸਹੁੰ ਚੁੱਕਦਾ ਦੇਖਣਾ ਮੇਰੀ ਦਿੱਲੀ ਇੱਛਾ: ਵੜਿੰਗ

ਕਿਹਾ: ਪਾਰਟੀ ਦਾ ਹਰ ਸੀਨੀਅਰ ਆਗੂ ਮੇਰੇ ਨਾਲੋਂ ਵੱਧ ਸਮਰੱਥ

ਆਗੂਆਂ ਨੇ ਬੂਥ ਪੱਧਰ ‘ਤੇ ਮਾਈਕਰੋ ਮੈਨੇਜਮੈਂਟ ‘ਤੇ ਦਿੱਤਾ ਜ਼ੋਰ

ਏਆਈਸੀਸੀ ਜਨਰਲ ਸਕੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਦੀ ਚੋਣ ਕਾਂਗਰਸ ਹਾਈਕਮਾਂਡ ਵੱਲੋਂ ਕੀਤੀ ਜਾਵੇਗੀ, ਜਿਸ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ਾਮਲ ਹਨ।

ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਦਾ ਫਰਜ਼ ਹੈ ਕਿ ਉਹ ਪਾਰਟੀ ਦੀ ਜਿੱਤ ਯਕੀਨੀ ਬਣਾਉਣ, ਕਿਉਂਕਿ ਪੰਜਾਬ ਨੂੰ ਆਮ ਆਦਮੀ ਪਾਰਟੀ ਦੀ ਕੁਸ਼ਾਸਨ ਵਾਲੀ ਸਰਕਾਰ ਤੋਂ ਬਚਾਉਣ ਦੀ ਲੋੜ ਹੈ।

ਇਸੇ ਤਰ੍ਹਾਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਦਿਲੀ ਇੱਛਾ ਜ਼ਾਹਰ ਕਰਦਿਆਂ, ਕਿਹਾ ਹੈ ਕਿ ਉਹ ਕਾਂਗਰਸ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਸਹੁੰ ਚੁੱਕਦੇ ਦੇਖਣਾ ਚਾਹੁੰਦੇ ਹਨ, ਜਦਕਿ ਉਹ ਖੁਦ ਦਰਸ਼ਕਾਂ ਵਿੱਚ ਬੈਠ ਕੇ ਇਹ ਨਜ਼ਾਰਾ ਵੇਖਣਗੇ।

ਇੱਥੇ ਪਟਿਆਲਾ ਜ਼ਿਲ੍ਹੇ ਲਈ ਕਰਵਾਏ ਗਏ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ, ਭੂਪੇਸ਼ ਬਘੇਲ ਨੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਭ੍ਰਿਸ਼ਟ ਅਤੇ ਨਾਕਾਬਿਲ ਆਪ ਸਰਕਾਰ ਅਤੇ ਫਾਸ਼ੀਵਾਦੀ ਭਾਜਪਾ ਖ਼ਿਲਾਫ਼ ਡਟਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਚੋਣਾਂ ਪਹਿਲਾਂ ਵੀ ਹੋ ਸਕਦੀਆਂ ਹਨ। ਹਾਲਾਂਕਿ ਜੇਕਰ ਨਿਰਧਾਰਿਤ ਸਮੇਂ ਅਨੁਸਾਰ ਫਰਵਰੀ ਵਿੱਚ ਵੀ ਹੁੰਦੀਆਂ ਹਨ, ਤਾਂ ਵੀ ਉਹ ਹੁਣ ਜ਼ਿਆਦਾ ਦੂਰ ਨਹੀਂ ਹਨ।

ਉਨ੍ਹਾਂ ਨੇ ਬੂਥ ਪੱਧਰ ‘ਤੇ ਮਾਈਕਰੋ ਮੈਨੇਜਮੈਂਟ ਦੀ ਮਹੱਤਤਾ ਉੱਤੇ ਜ਼ੋਰ ਦਿੰਦਿਆਂ, ਕਿਹਾ ਕਿ ਜਦੋਂ ਪਾਰਟੀ ਬੂਥ ਪੱਧਰ ‘ਤੇ ਮਜ਼ਬੂਤ ਹੋ ਜਾਵੇਗੀ ਤਾਂ ਉਸਨੂੰ ਕੋਈ ਵੀ ਹਰਾ ਨਹੀਂ ਸਕੇਗਾ।

ਬਘੇਲ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਪੰਜ-ਕੋਣੀ ਮੁਕਾਬਲਾ ਹੋਵੇਗਾ, ਜਿਸ ਵਿੱਚ ਕਾਂਗਰਸ, ਆਪ, ਭਾਜਪਾ ਅਤੇ ਅਕਾਲੀ ਦਲ ਦੇ ਵੱਖ-ਵੱਖ ਧੜੇ ਮੈਦਾਨ ਵਿੱਚ ਹੋਣਗੇ।

ਉਨ੍ਹਾਂ ਨੇ ਕਾਂਗਰਸੀ ਵਰਕਰਾਂ ਨੂੰ ਭਾਜਪਾ ਅਤੇ ਆਪ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸਾਵਧਾਨ ਰਹਿਣ ਲਈ ਆਗਾਹ ਕੀਤਾ। ਉਨ੍ਹਾਂ ਨੇ ਕਿਹਾ ਕਿ ਦੋਵੇਂ ਪਾਰਟੀਆਂ ਝੂਠੇ ਅਤੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਮਾਹਿਰ ਹਨ ਤੇ ਹਰ ਕਾਂਗਰਸੀ ਦਾ ਫਰਜ਼ ਬਣਦਾ ਹੈ ਕਿ ਉਹ ਉਨ੍ਹਾਂ ਦੇ ਫਰਜ਼ੀ ਪ੍ਰਚਾਰ ਦਾ ਡਟ ਕੇ ਜਵਾਬ ਦੇਵੇ।

ਇਸ ਦੌਰਾਨ ਵਰਕਰਾਂ ਨੂੰ ਪਾਰਟੀ ਦੀ ਰੀੜ੍ਹ ਦੀ ਹੱਡੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸੇ ਲਈ ਰਾਹੁਲ ਗਾਂਧੀ ਵਰਕਰਾਂ ਨੂੰ ਸ਼ੇਰ ਕਹਿੰਦੇ ਹਨ, ਨਾ ਕਿ ਆਗੂਆਂ ਨੂੰ। ਉਨ੍ਹਾਂ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਬੂਥ ਵਰਕਰ ਹੈ, ਜਿਹੜਾ ਪਾਰਟੀ ਦਾ ਫਰੰਟਲਾਈਨ ਸਿਪਾਹੀ ਹੈ। ਉਨ੍ਹਾਂ ਨੇ ਵਰਕਰਾਂ ਨੂੰ ਕਿਹਾ ਕਿ ਉਹ ਕਾਂਗਰਸ ਦੀਆਂ ਪ੍ਰਾਪਤੀਆਂ ਅਤੇ ਕੇਂਦਰ ਵਿੱਚ ਭਾਜਪਾ ਤੇ ਪੰਜਾਬ ਵਿੱਚ ਆਪ ਸਰਕਾਰ ਦੀਆਂ ਨਾਕਾਮੀਆਂ ਲੋਕਾਂ ਤੱਕ ਪਹੁੰਚਾਉਣ।

ਬਘੇਲ ਨੇ ਕਿਹਾ ਕਿ ਪੰਜਾਬ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਦੋਹਰੀ ਮਾਰ ਝੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦਾ ਬਹੁਤ ਬੁਰਾ ਹਾਲ ਹੈ। ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਖੁੱਲ੍ਹੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਲੋਕਾਂ ਦਾ ਬਿਨਾਂ ਕਿਸੇ ਡਰ ਦੇ ਕਤਲ ਕੀਤਾ ਜਾ ਰਿਹਾ ਹੈ।

ਬਘੇਲ ਨੇ ਪੰਜਾਬੀਆਂ ਨੂੰ ਯਾਦ ਕਰਵਾਇਆ ਕਿ ਕਿਵੇਂ ਕਿਸਾਨ ਅੰਦੋਲਨ ਦੌਰਾਨ 700 ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆਈਆਂ ਸਨ ਅਤੇ ਭਾਜਪਾ ਦੀ ਟਰੋਲ ਆਰਮੀ ਨੇ ਉਨ੍ਹਾਂ ਨੂੰ ਬਦਨਾਮ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਉਸ ਵੇਲੇ ਕਿਸਾਨਾਂ ਨੂੰ ਦੇਸ਼ ਵਿਰੋਧੀ ਅਤੇ ਖਾਲਿਸਤਾਨੀ ਕਹਿ ਕੇ ਨਿਸ਼ਾਨਾ ਬਣਾਇਆ ਗਿਆ ਸੀ।

ਉਨ੍ਹਾਂ ਨੇ ਵਰਕਰਾਂ ਨੂੰ ਸੋਸ਼ਲ ਮੀਡੀਆ ਦੀ ਤਾਕਤ ਨੂੰ ਕਦੇ ਵੀ ਘੱਟ ਨਾ ਆਂਕਣ ਦੀ ਸਲਾਹ ਦਿੰਦਿਆਂ, ਕਿਹਾ ਕਿ ਇਸਦੀ ਤਾਕਤ ਕਾਰਨ 12 ਸਾਲਾਂ ਵਿੱਚ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਝੁਕਣਾ ਪਿਆ ਅਤੇ ਆਪਣੇ ਇੱਕ ਮੰਤਰੀ ਤੋਂ ਅਸਤੀਫ਼ਾ ਲਵਾਉਣਾ ਪਿਆ।

ਪਾਰਟੀ ਵਿੱਚ ਏਕਤਾ ਦੀ ਜ਼ੋਰਦਾਰ ਅਪੀਲ ਕਰਦਿਆਂ, ਬਘੇਲ ਨੇ ਕਿਹਾ ਕਿ ਪਰਿਵਾਰ ਵਾਂਗ ਪਾਰਟੀ ਵਿੱਚ ਵੀ ਮਤਭੇਦ ਹੋ ਸਕਦੇ ਹਨ, ਲੇਕਿਨ ਅਸਲ ਲੜਾਈ ਭਾਜਪਾ, ਆਪ ਅਤੇ ਅਕਾਲੀ ਦਲ ਦੇ ਖ਼ਿਲਾਫ਼ ਹੈ।

ਇਸ ਮੌਕੇ ਸੰਬੋਧਨ ਕਰਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹ ਪਾਰਟੀ ਦੇ ਬੇਹੱਦ ਧੰਨਵਾਦੀ ਹਨ, ਜਿਸਨੇ ਉਨ੍ਹਾਂ ਨੂੰ ਸਭ ਕੁਝ ਦਿੱਤਾ। ਹੁਣ ਉਨ੍ਹਾਂ ਦੀ ਦਿਲੀ ਇੱਛਾ ਸਿਰਫ਼ ਇਹ ਹੈ ਕਿ ਉਹ ਕਾਂਗਰਸ ਦੇ ਮੁੱਖ ਮੰਤਰੀ ਨੂੰ ਸਹੁੰ ਚੁੱਕਦੇ ਦੇਖਣ ਅਤੇ ਖੁਦ ਦਰਸ਼ਕਾਂ ਵਿੱਚ ਬੈਠ ਕੇ ਇਹ ਦ੍ਰਿਸ਼ ਵੇਖਣ।

ਉਨ੍ਹਾਂ ਨੇ ਕਿਹਾ ਕਿ ਇਹ ਕਹਿਣ ਵਿੱਚ ਉਨ੍ਹਾਂ ਨੂੰ ਕੋਈ ਹਿਚਕਿਚਾਹਟ ਨਹੀਂ ਕਿ ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸ੍ਰੀਮਤੀ ਰਜਿੰਦਰ ਕੌਰ ਭੱਠਲ, ਬ੍ਰਹਮ ਮਹਿੰਦਰਾ ਅਤੇ ਹੋਰ ਸਾਰੇ ਸੀਨੀਅਰ ਆਗੂ ਉਨ੍ਹਾਂ ਨਾਲੋਂ ਕਈ ਗੁਣਾ ਵੱਧ ਯੋਗ ਅਤੇ ਸਮਰੱਥ ਹਨ।

ਵੜਿੰਗ ਨੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਬਹੁਤ ਜਲਦੀ ਪਾਰਟੀ ਦੇ ਸਾਰੇ ਸੀਨੀਅਰ ਆਗੂ ਇੱਕੋ ਮੰਚ ‘ਤੇ ਇਕੱਠੇ ਨਜ਼ਰ ਆਉਣਗੇ।

ਜਦਕਿ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਦਾ ਭਰੋਸਾ ਜ਼ਾਹਰ ਕਰਦਿਆਂ, ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੀਆਂ ਵਿਰੋਧੀ ਸਥਿਤੀਆਂ ਦੇ ਬਾਵਜੂਦ ਲੋਕ ਸਭਾ ਦੀਆਂ 13 ਵਿੱਚੋਂ 7 ਸੀਟਾਂ ਜਿੱਤੀਆਂ ਸਨ ਅਤੇ ਹੁਣ ਵਿਧਾਨ ਸਭਾ ਚੋਣਾਂ ਵਿੱਚ ਨਾ ਸਿਰਫ਼ ਉਸ ਪ੍ਰਦਰਸ਼ਨ ਨੂੰ ਦੁਹਰਾਵਾਂਗੇ, ਬਲਕਿ ਇਸ ਤੋਂ ਵੀ ਬਿਹਤਰ ਨਤੀਜੇ ਲਿਆਵਾਂਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਬ੍ਰਹਮ ਮਹਿੰਦਰਾ, ਰਣਦੀਪ ਨਾਭਾ, ਹਰਦਿਆਲ ਕੰਬੋਜ, ਰਾਜਿੰਦਰ ਸਿੰਘ, ਗੁਰਿੰਦਰ ਢਿੱਲੋਂ, ਵਿਸ਼ਨੂ ਸ਼ਰਮਾ, ਸਾਧੂ ਸਿੰਘ ਧਰਮਸੋਤ, ਡਾ. ਅਮਰ ਸਿੰਘ, ਗੁਰਦਰਸ਼ਨ ਸਿੰਘ, ਕੈਪਟਨ ਸੰਦੀਪ ਸੰਧੂ, ਮੋਹਿਤ ਮਹਿੰਦਰਾ, ਗੁਰਸ਼ਰਨ ਕੌਰ ਰੰਧਾਵਾ, ਸ਼ੁਭਮ ਸ਼ਰਮਾ, ਸੰਜੀਵ ਬਿੱਟੂ, ਅਮਰਜੀਤ ਕੌਰ ਸਣੇ ਹੋਰ ਕਈ ਆਗੂ ਵੀ ਹਾਜ਼ਰ ਰਹੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...