‘ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ ਸੰਕਲਪ ਅਭਿਯਾਨ’ ਦੇ ਤਹਿਤ ਪ੍ਰਧਾਨ ਮੰਤਰੀ 2 ਅਗਸਤ 2026 ਨੂੰ ਨੌਜਵਾਨਾਂ ਨੂੰ ਵਰਚੁਅਲੀ ਸੰਬੋਧਨ ਕਰਨਗੇ

by | Aug 3, 2026 | breaking news, daily, politics | 0 comments

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਮੇਰਾ ਯੁਵਾ ਭਾਰਤ ਦੁਆਰਾ ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਰਾਸ਼ਟਰ ਵਿਆਪੀ ‘ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ ਸੰਕਲਪ ਅਭਿਯਾਨ’ ਦੇ ਤਹਿਤ ਐਤਵਾਰ, 2 ਅਗਸਤ 2026 ਨੂੰ ਟੈਗੋਰ ਥੀਏਟਰ, ਚੰਡੀਗੜ੍ਹ ਵਿਖੇ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ।

ਇਸ ਅਭਿਯਾਨ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ੇ ਦੇ ਦੁਸ਼ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਜਾਗਰੂਕਤਾ, ਖੇਡਾਂ, ਸੱਭਿਆਚਾਰ ਅਤੇ ਸਮੁਦਾਇਕ ਸਹਿਭਾਗਿਤਾ ਦੇ ਜ਼ਰੀਏ ਤੰਦਰੁਸਤ, ਜ਼ਿੰਮੇਦਾਰ ਅਤੇ ਨਸ਼ਾ-ਮੁਕਤ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ, ਜਿਸ ਨਾਲ ਨਸ਼ਾ ਮੁਕਤ ਭਾਰਤ ਅਤੇ ਵਿਕਸਿਤ ਭਾਰਤ@2047 ਦੇ ਸੰਕਲਪ ਨੂੰ ਸਾਕਾਰ ਕੀਤਾ ਜਾ ਸਕੇ।

ਇਸ ਪ੍ਰੋਗਰਾਮ ਦਾ ਪ੍ਰਮੁੱਖ ਆਕਰਸ਼ਣ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਦੇਸ਼ ਭਰ ਦੇ ਨੌਜਵਾਨਾਂ ਨੂੰ ਵਰਚੁਅਲ ਸੰਬੋਧਨ ਹੋਵੇਗਾ। ਇਸ ਰਾਸ਼ਟਰਵਿਆਪੀ ਪ੍ਰੋਗਰਾਮ ਦੇ ਜ਼ਰੀਏ ਦੇਸ਼ਭਰ ਦੇ ਲਗਭਗ 10,000 ਸਥਾਨਾਂ ਨੂੰ ਜੋੜਿਆ ਜਾਵੇਗਾ ਅਤੇ ਇੱਕ ਕਰੋੜ ਤੋਂ ਅਧਿਕ ਨੌਜਵਾਨਾਂ ਦੀ ਭਾਗੀਦਾਰੀ ਦੀ ਉਮੀਦ ਹੈ। ਇਨ੍ਹਾਂ ਵਿੱਚ ਮੇਰਾ ਯੁਵਾ ਭਾਰਤ ਵਲੰਟੀਅਰ, ਮੇਰਾ ਯੁਵਾ ਭਾਰਤ-
ਐੱਨਐੱਸਐੱਸ ਵਲੰਟੀਅਰ, ਯੂਥ ਕਲੱਬਾਂ ਦੇ ਮੈਂਬਰ, ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀ, ਗ਼ੈਰ ਸਰਕਾਰੀ ਸੰਗਠਨਾਂ ਅਤੇ ਵਿਭਿੰਨ ਸਹਿਯੋਗੀ ਸੰਸਥਾਵਾਂ ਦੇ ਪ੍ਰਤੀਨਿਧੀ ਸ਼ਾਮਲ ਹੋਣਗੇ।

ਪ੍ਰੋਗਰਾਮ ਦੇ ਦੌਰਾਨ ਸਾਰੇ ਪ੍ਰਤੀਭਾਗੀ ਸਮੂਹਿਕ ਤੌਰ ‘ਤੇ ਨਸ਼ਾ ਮੁਕਤੀ ਪ੍ਰਣ ਲੈਣਗੇ ਅਤੇ ਨਸ਼ਾ ਮੁਕਤ ਜੀਵਨ ਅਪਣਾਉਣ ਦਾ ਸੰਕਲਪ ਕਰਨਗੇ। ਇਸੇ ਅਵਸਰ ‘ਤੇ 100-ਹਫ਼ਤੇ ਦੇ ਰਾਸ਼ਟਰਵਿਆਪੀ ਐਤਵਾਰ ਜਨਸਹਿਭਾਗਿਤਾ ਅਭਿਯਾਨ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਦੇ ਤਹਿਤ ਖੇਡਾਂ, ਫਿਟਨੈੱਸ, ਸੱਭਿਆਚਾਰਕ ਪ੍ਰੋਗਰਾਮ, ਜਨ-ਜਾਗਰੂਕਤਾ ਗਤੀਵਿਧੀਆਂ, ਮਾਇੰਡਫੁੱਲਨੈੱਸ ਅਤੇ ਸਮੁਦਾਇਕ ਸਹਿਭਾਗਿਤਾ ਨਾਲ ਜੁੜੇ ਵਿਭਿੰਨ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।

ਅਭਿਯਾਨ ਦੇ ਤਹਿਤ 3 ਅਗਸਤ 2026 ਨੂੰ ਦੇਵ ਸਮਾਜ ਕਾਲਜ ਫੌਰ ਵੂਮੈਨ, ਸੈਕਟਰ 45, ਚੰਡੀਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਵੀ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਵਿੱਚ ਸਮੂਹ ਨ੍ਰਿਤ, ਸਮੂਹ ਲੋਕ ਗੀਤ, ਮਾਇਮ ਐਕਟ, ਲਘੂ ਫਿਲਮਾਂ/ਰੀਲਾਂ, ਪੇਂਟਿੰਗ, ਵਾਦ-ਵਿਵਾਦ ਅਤੇ ਸਲੋਗਨ ਲਿਖਣ ਮੁਕਾਬਲੇ ਸ਼ਾਮਲ ਹਨ।

ਮੇਰਾ ਯੁਵਾ ਭਾਰਤ ਚੰਡੀਗੜ੍ਹ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਵਿਦਿਆਰਥੀਆਂ, ਵਿੱਦਿਅਕ ਸੰਸਥਾਵਾਂ, ਯੁਵਾ ਸੰਗਠਨਾਂ, ਗ਼ੈਰ ਸਰਕਾਰੀ ਸੰਗਠਨਾਂ ਅਤੇ ਸਾਰੇ ਨਾਗਰਿਕਾਂ ਨੂੰ ਇਸ ਅਭਿਯਾਨ ਵਿੱਚ ਸਰਗਰਮ ਭਾਗੀਦਾਰੀ ਕਰਕੇ ਨਸ਼ਾ ਮੁਕਤ ਭਾਰਤ ਦੇ ਸਮੂਹਿਕ ਸੰਕਲਪ ਨੂੰ ਸਸ਼ਕਤ ਬਣਾਉਣ ​ ਦੀ ਅਪੀਲ ਕੀਤੀ ਹੈ।

ਅਧਿਕ ਜਾਣਕਾਰੀ ਲਈ ਸੰਪਰਕ ਕਰੋ:

ਸ਼੍ਰੀ ਵਿਨੈ ਕੁਮਾਰ, ਜ਼ਿਲ੍ਹਾ ਯੁਵਾ ਅਧਿਕਾਰੀ, ਮੇਰਾ ਯੁਵਾ ਭਾਰਤ ਚੰਡੀਗੜ੍ਹ

ਮੋਬਾਈਲ: 9805832503

ਸ਼੍ਰੀ ਸ਼ਿਵਧਨ ਸ਼ਰਮਾ, ਸਟੇਟ ਡਾਇਰੈਕਟਰ, ਮੇਰਾ ਯੁਵਾ ਭਾਰਤ –

ਮੋਬਾਈਲ:
7988052654

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...