ਮੇਰਾ ਯੁਵਾ ਭਾਰਤ ਚੰਡੀਗੜ੍ਹ ਦੁਆਰਾ “ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ” ਜ਼ਿਲ੍ਹਾ ਪੱਧਰੀ ਮੁਕਾਬਲੇ ਦਾ ਸਫ਼ਲ ਆਯੋਜਨ

by | Aug 4, 2026 | breaking news, daily, politics | 0 comments

ਚੰਡੀਗੜ੍ਹ, 3 ਅਗਸਤ, 2026: ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੀ ਸਰਪ੍ਰਸਤੀ ਵਿੱਚ ਮੇਰਾ ਯੁਵਾ ਭਾਰਤ ਚੰਡੀਗੜ੍ਹ ਦੁਆਰਾ ਦੇਵ ਸਮਾਜ ਕਾਲਜ ਫੌਰ ਵੂਮੈਨ, ਸੈਕਟਰ 45, ਚੰਡੀਗੜ੍ਹ ਵਿਖੇ “ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ” ਜ਼ਿਲ੍ਹਾ ਪੱਧਰ ਮੁਕਾਬਲੇ ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਲਗਭਗ 200 ਨੌਜਵਾਨਾਂ ਨੇ ਅੱਠ ਪ੍ਰਤੀਯੋਗੀ ਸ਼੍ਰੇਣੀਆਂ ਵਿੱਚ ਉਤਸ਼ਾਹਪੂਰਵਕ ਹਿੱਸਾ ਲਿਆ।

ਸ਼੍ਰੀ ਸੌਰਭ ਕੁਮਾਰ ਅਰੋੜਾ, ਡਾਇਰੈਕਟਰ ਸਪੋਰਟਸ, ਚੰਡੀਗੜ੍ਹ ਪ੍ਰਸ਼ਾਸਨ ਨੇ ਸਮਾਗਮ ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਦੂਜਿਆਂ ਨੂੰ ਵੀ ਨਸ਼ਾਮੁਕਤ ਭਾਰਤ ਦੇ ਅਭਿਯਾਨ ਨਾਲ ਜੋੜਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਵਿਕਸਿਤ ਭਾਰਤ @2047 ਦੇ ਲਕਸ਼ ਨੂੰ ਪ੍ਰਾਪਤ ਕਰਨ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਹੈ। ਪ੍ਰੋ. (ਡਾ.) ਨੀਰੂ ਮਲਿਕ,
ਪ੍ਰਿੰਸੀਪਲ, ਦੇਵ ਸਮਾਜ ਕਾਲਜ ਫੌਰ ਵੂਮੈਨ ਨੇ ਇਸ ਮਹੱਤਵਪੂਰਨ ਆਯੋਜਨ ਦੀ ਮੇਜ਼ਬਾਨੀ ਦਾ ਅਵਸਰ ਪ੍ਰਦਾਨ ਕਰਨ ਲਈ ਮੇਰਾ ਯੁਵਾ ਭਾਰਤ ਚੰਡੀਗੜ੍ਹ ਦਾ ਆਭਾਰ ਵਿਅਕਤ ਕੀਤਾ ਅਤੇ ਨੌਜਵਾਨਾਂ ਨੂੰ ਨਸ਼ੇ ਦੇ ਵਿਰੁੱਧ ਜਾਗਰੂਕ ਕੀਤਾ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ।

ਮੁਕਾਬਲੇ ਅੱਠ ਵਿਭਿੰਨ ਸ਼੍ਰੇਣੀਆਂ ਵਿੱਚ ਆਯੋਜਿਤ ਕੀਤੇ ਗਏ। ਜ਼ਿਲ੍ਹਾ ਪੱਧਰ ਦੇ ਜੇਤੂ ਹੁਣ ਰਾਜ-ਪੱਧਰੀ ਮੁਕਾਬਲੇ ਵਿੱਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਰਾਸ਼ਟਰੀ ਪੱਧਰ ‘ਤੇ ਚੁਣੇ ਗਏ ਪ੍ਰਤੀਭਾਗੀ ਨਵੀਂ ਦਿੱਲੀ ਵਿੱਚ ਪ੍ਰਸਤਾਵਿਤ ਰਾਸ਼ਟਰੀ “ਨਸ਼ਾ ਮੁਕਤ ਯੁਵਾ ਕਨਕਲੇਵ” ਵਿੱਚ ਹਿੱਸਾ ਲੈਣਗੇ।

ਇਸ ਅਵਸਰ ‘ਤੇ ਸ਼੍ਰੀ ਸ਼ਿਵਧਨ ਸ਼ਰਮਾ, ਯੂਟੀ ਡਾਇਰੈਕਟਰ, ਮੇਰਾ ਯੁਵਾ ਭਾਰਤ ਚੰਡੀਗੜ੍ਹ; ਸ਼੍ਰੀਮਤੀ ਰਸ਼ਮੀਤ ਕੌਰ, ਸਟੇਟ ਡਾਇਰੈਕਟਰ, ਮੇਰਾ ਯੁਵਾ ਭਾਰਤ ਪੰਜਾਬ; ਅਤੇ ਸ਼੍ਰੀ ਵਿਕਰਮ ਸਿੰਘ, ਅਸਿਸਟੈਂਟ ਡਾਇਰੈਕਟਰ, ਮੇਰਾ ਯੁਵਾ ਭਾਰਤ ਨੇ ਜੇਤੂਆਂ ਨੂੰ ਪ੍ਰਸ਼ੰਸਾ ਪ੍ਰਮਾਣ-ਪੱਤਰ ਅਤੇ ਸਾਰੇ ਪ੍ਰਤੀਭਾਗੀਆਂ ਨੂੰ ਪ੍ਰਤੀਭਾਗਿਤਾ ਪ੍ਰਮਾਣ-ਪੱਤਰ ਪ੍ਰਦਾਨ ਕੀਤੇ।

ਸ਼੍ਰੀ ਵਿਨੈ ਕੁਮਾਰ, ਜ਼ਿਲ੍ਹਾ ਯੁਵਾ ਅਧਿਕਾਰੀ, ਮੇਰਾ ਯੁਵਾ ਭਾਰਤ ਚੰਡੀਗੜ੍ਹ, ਨੇ ਦੱਸਿਆ ਕਿ ਚੰਡੀਗੜ੍ਹ ਮੇਰਾ ਯੁਵਾ ਭਾਰਤ ਪੋਰਟਲ ‘ਤੇ ਆਯੋਜਿਤ ਨਸ਼ਾ ਮੁਕਤੀ ਪ੍ਰਣ ਅਭਿਯਾਨ ਵਿੱਚ ਚੰਡੀਗੜ੍ਹ 380% ਦੀ ਉਪਲਬਧੀ ਨਾਲ ਰਾਸ਼ਟਰੀ ਪੱਧਰ ‘ਤੇ ਮੋਹਰੀ ਹੈ। ਉਨ੍ਹਾਂ ਨੇ ਜੇਤੂਆਂ ਨੂੰ ਵਧਾਈ ਦਿੰਦੇ ਹੋਏ ਦੇਵ ਸਮਾਜ ਕਾਲਜ ਫੌਰ ਵੂਮੈਨ ਦੇ ਪ੍ਰਬੰਧਨ, ਫੈਕਲਟੀ, ਵਲੰਟੀਅਰਾਂ ਅਤੇ ਵਿਦਿਆਰਥੀਆਂ ਦਾ ਸਮਾਗਮ ਦੇ ਸਫ਼ਲ ਆਯੋਜਨ ਵਿੱਚ ਸਹਿਯੋਗ ਲਈ ਆਭਾਰ ਵਿਅਕਤ ਕੀਤਾ। ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਮੇਰਾ ਯੁਵਾ ਭਾਰਤ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਨ, ਨਸ਼ਾ ਮੁਕਤੀ ਦਾ ਪ੍ਰਣ ਲੈਣ ਅਤੇ ਨਸ਼ਾ ਮੁਕਤ ਭਾਰਤ ਦੇ ਨਿਰਮਾਣ ਵਿੱਚ ਸਹਿਭਾਗੀ ਬਣਨ ਦਾ ਵੀ ਸੱਦਾ ਦਿੱਤਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...