ਭਾਈ ਹਰਸਿਮਰਨ ਸਿੰਘ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੀ 18ਵੀਂ ਅਤੇ ਆਖਰੀ ਪੁਸਤਕ ਅੰਤਿਮ ਇੱਛਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਿਵਾਰ ਵੱਲੋਂ ਕੀਤੀ ਗਈ ਭੇਟ

by | Aug 5, 2026 | breaking news, daily, religion | 0 comments

ਪ੍ਰਸਿੱਧ ਸਿੱਖ ਚਿੰਤਕ, ਖੋਜਕਾਰ ਅਤੇ ਲੇਖਕ ਭਾਈ ਹਰਸਿਮਰਨ ਸਿੰਘ ਦੀ ਉਨ੍ਹਾਂ ਦੇ ਅਕਾਲ ਚਲਾਣੇ ਉਪਰੰਤ ਪ੍ਰਕਾਸ਼ਿਤ 18ਵੀਂ ਅਤੇ ਆਖਰੀ ਪੁਸਤਕ “ਸਵੈ ਜੀਵਨੀ — ਇੱਕ ਕਲਮੀ ਯੋਧੇ ਦਾ ਸੰਘਰਸ਼ਸ਼ੀਲ ਜੀਵਨ ਸਫ਼ਰ (1950–2026)” ਅੱਜ ਉਨ੍ਹਾਂ ਦੀ ਅੰਤਿਮ ਇੱਛਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਤਿਕਾਰ ਸਹਿਤ ਉਨ੍ਹਾਂ ਦੇ ਪਰਿਵਾਰ ਵੱਲੋਂ ਭੇਟ ਕੀਤੀ ਗਈ। ਇਸ ਮੌਕੇ ਅਰਦਾਸ ਕਰਕੇ ਉਨ੍ਹਾਂ ਨੂੰ ਯਾਦ ਵੀ ਕੀਤਾ ਗਿਆ। ਇਸ ਕਿਤਾਬ ਦੀਆਂ ਕਾਪੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਲਈ ਸਕੱਤਰੇਤ ਇੰਚਾਰਜ ਸ. ਬਗੀਚਾ ਸਿੰਘ ਰਾਹੀਂ ਨੂੰ ਭੇਟ ਕੀਤੀਆਂ ਗਈਆਂ।

ਭਾਈ ਹਰਸਿਮਰਨ ਸਿੰਘ ਫ਼ਰਵਰੀ 2026 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਕਾਲ ਚਲਾਣਾ ਕਰ ਗਏ ਸਨ। ਆਪਣੀ ਸਵੈ-ਜੀਵਨੀ ਦਾ ਖਰੜਾ ਉਹ ਲਗਭਗ ਸੰਪੂਰਨ ਕਰ ਚੁੱਕੇ ਸਨ। ਉਨ੍ਹਾਂ ਦੀ ਅੰਤਿਮ ਇੱਛਾ ਦਾ ਸਤਿਕਾਰ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਬਾਕੀ ਸੰਪਾਦਨਾ ਦਾ ਕਾਰਜ ਪੂਰਾ ਕਰਵਾ ਕੇ ਇਸ ਨੂੰ 480 ਸਫ਼ਿਆਂ ਦੀ ਸੁੰਦਰ ਪੁਸਤਕ ਦੇ ਰੂਪ ਵਿੱਚ ਪ੍ਰਕਾਸ਼ਿਤ ਕਰਵਾਇਆ, ਜਿਸ ਵਿੱਚ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਕਈ ਰਹੱਸਮਈ ਅਤੇ ਸੰਘਰਸ਼ ਵਾਲੇ ਵਰਤਾਰੇ ਅਤੇ ਇਤਿਹਾਸਕ ਤਸਵੀਰਾਂ ਵੀ ਸ਼ਾਮਲ ਹਨ।

ਇਸ ਮੌਕੇ ਉਨ੍ਹਾਂ ਦੇ ਪੁੱਤਰ ਸ. ਬੀਰਦੇਵਿੰਦਰ ਸਿੰਘ, ਧੀਆਂ ਡਾ. ਰਵਨੀਤ ਕੌਰ ਅਤੇ ਬੀਬੀ ਸੁਪਿੰਦਰ ਕੌਰ, ਭਰਾ ਸ. ਹਰਜੀਤ ਸਿੰਘ, ਸ. ਗੁਰਮੀਤ ਸਿੰਘ, ਭੈਣ ਬੀਬੀ ਬਲਜੀਤ ਕੌਰ, ਪ੍ਰਕਾਸ਼ਨ ਦੇ ਆਡਿਟ ਸਬੰਧੀ ਕਾਰਜ ਵਿੱਚ ਸਹਿਯੋਗ ਕਰਨ ਵਾਲੇ ਸ. ਹਰਪ੍ਰੀਤ ਸਿੰਘ, ਸ. ਜਸਬੀਰ ਸਿੰਘ, ਬੀਬੀ ਸਰਵਿੰਦਰ ਕੌਰ, ਸ. ਜਸਕਰਨ ਸਿੰਘ, ਹੋਰ ਪਰਿਵਾਰਕ ਮੈਂਬਰ ਅਤੇ ਨਜ਼ਦੀਕੀ ਮਿੱਤਰ ਹਾਜ਼ਰ ਸਨ।

ਭਾਈ ਹਰਸਿਮਰਨ ਸਿੰਘ ਨੇ 1985 ਵਿੱਚ ਜੇਲ੍ਹ ਤੋਂ ਰਿਹਾਈ ਉਪਰੰਤ ਜਿੱਥੇ ਉਹ ਸਿੱਖ ਸੰਘਰਸ਼ ਨਾਲ ਸਬੰਧਤ ਮਾਮਲਿਆਂ ਵਿੱਚ ਚਾਰ ਸਾਲ ਕੈਦ ਰਹੇ, ਆਪਣੇ ਜੀਵਨ ਦੀ ਦਿਸ਼ਾ ਬਦਲਦਿਆਂ ਕਲਮ ਨੂੰ ਆਪਣਾ ਸਾਧਨ ਬਣਾਇਆ। ਉਸ ਤੋਂ ਬਾਅਦ ਜੀਵਨ ਦੇ ਆਖਰੀ ਸਾਹ ਤੱਕ ਉਹ ਖੋਜ, ਅਧਿਐਨ ਅਤੇ ਲੇਖਨ ਕਾਰਜ ਵਿੱਚ ਨਿਰੰਤਰ ਸਰਗਰਮ ਰਹੇ। ਉਹ ਭਾਈ ਗੁਰਦਾਸ ਜੀ ਇੰਸਟੀਟਿਊਟ ਆਫ਼ ਐਡਵਾਂਸਡ ਸਿੱਖ ਸਟੱਡੀਜ਼, ਸ੍ਰੀ ਅਨੰਦਪੁਰ ਸਾਹਿਬ ਦੇ ਸੰਸਥਾਪਕ ਡਾਇਰੈਕਟਰ ਰਹੇ ਅਤੇ ਆਪਣੇ ਅੰਤਿਮ ਸਮੇਂ ਤੱਕ ਉੱਥੇ ਹੀ ਰਹਿ ਕੇ ਸਿੱਖ ਚਿੰਤਨ ਅਤੇ ਖੋਜ ਦੀ ਸੇਵਾ ਕਰਦੇ ਰਹੇ।

ਉਨ੍ਹਾਂ ਨੇ ਆਪਣੇ ਜੀਵਨ ਦੌਰਾਨ 18 ਪੁਸਤਕਾਂ ਦੀ ਰਚਨਾ ਕੀਤੀ, ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸਿੱਖ ਸੰਸਥਾਵਾਂ, ਸਿੱਖ ਦਰਸ਼ਨ, ਸਿੱਖ ਇਤਿਹਾਸ, ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਰਬੱਤ ਦੇ ਭਲੇ ਲਈ ਆਧਿਆਤਮਿਕ ਮਾਡਲ ਅਤੇ ਸਿੱਖ ਕੌਮ ਦੇ ਭਵਿੱਖ ਨਾਲ ਸਬੰਧਤ ਸਿੱਖ ਏਜੰਡਾ ਅਤੇ ਵਿਜ਼ਨ 2025 ਵਰਗੇ ਵਿਸ਼ੇ ਪ੍ਰਮੁੱਖ ਹਨ।

ਉਨ੍ਹਾਂ ਦੀ ਇਹ ਆਖਰੀ ਪੁਸਤਕ 1950 ਤੋਂ 2026 ਤੱਕ ਦੇ ਸੰਘਰਸ਼ਮਈ, ਵਿਚਾਰਸ਼ੀਲ ਅਤੇ ਸਮਰਪਿਤ ਜੀਵਨ ਦਾ ਦਰਪਣ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...