ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਲਗਾਤਾਰ ਹੋ ਰਿਹਾ ਵਾਧਾ: ਪਿੰਡ ਰਾਮਗੜ੍ਹ ‘ਚ ਭਾਜਪਾ ਨੂੰ ਵੱਡਾ ਝਟਕਾ

by | Aug 5, 2026 | breaking news, daily, politics | 0 comments

ਦਰਜਨਾਂ ਪਰਿਵਾਰ ਭਾਜਪਾ ਛੱਡ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ, ਵਿਧਾਇਕ ਗੈਰੀ ਬੜਿੰਗ ਨੇ ਕੀਤਾ ਨਿੱਘਾ ਸਵਾਗਤ

ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਜ਼ਮੀਨੀ ਪੱਧਰ ‘ਤੇ ਹੋ ਰਹੇ ਰਿਕਾਰਡ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦੇ ਕਾਫ਼ਲੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਅਮਲੋਹ ਦੇ ਪਿੰਡ ਰਾਮਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ (BJP) ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਦਰਜਨਾਂ ਪਰਿਵਾਰ ਭਾਜਪਾ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।

ਹਲਕਾ ਵਿਧਾਇਕ ਗੈਰੀ ਬੜਿੰਗ ਦੀ ਹਾਜ਼ਰੀ ਵਿੱਚ ਅੱਜ ਪਿੰਡ ਰਾਮਗੜ੍ਹ ਤੋਂ ਸਲਮਾਨ ਖਾਨ, ਸਲੀਮ ਖਾਨ, ਇਸਮਾਈਲ ਖਾਨ, ਸਟਾਰ ਮੁਹੰਮਦ, ਫਰਿਆਦ ਮੁਹੰਮਦ, ਅਜ਼ੀਜ਼ ਮੁਹੰਮਦ, ਹਮੀਰ ਖਾਨ, ਰਾਜੂ ਖਾਨ, ਗੁਲਜਾਰ ਮੁਹੰਮਦ, ਦਿਲਬਰ ਖਾਨ ਅਤੇ ਦੀਪਾ ਭੱਟੀ ਆਪਣੇ ਪਰਿਵਾਰਾਂ ਅਤੇ ਵੱਡੀ ਗਿਣਤੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।

ਵਿਧਾਇਕ ਗੈਰੀ ਬੜਿੰਗ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਇਨ੍ਹਾਂ ਸਾਰੇ ਆਗੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਿਰੋਪਾਓ ਪਾ ਕੇ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਬੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਭਲੀ-ਭਾਂਤ ਜਾਣੂ ਹੋ ਚੁੱਕੇ ਹਨ। ਅੱਜ ਸੂਬੇ ਦੇ ਲੋਕ ਸਿਰਫ਼ ਵਿਕਾਸ, ਇਮਾਨਦਾਰੀ ਅਤੇ ਪਾਰਦਰਸ਼ੀ ਪ੍ਰਸ਼ਾਸਨ ਵਾਲੀ ਰਾਜਨੀਤੀ ਦਾ ਸਾਥ ਦੇ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਨਵੇਂ ਸ਼ਾਮਿਲ ਹੋਏ ਹਰ ਇੱਕ ਮੈਂਬਰ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਨ੍ਹਾਂ ਪਰਿਵਾਰਾਂ ਦੇ ਆਉਣ ਨਾਲ ਹਲਕੇ ਵਿੱਚ ਪਾਰਟੀ ਨੂੰ ਹੋਰ ਵੱਡੀ ਮਜ਼ਬੂਤੀ ਮਿਲੀ ਹੈ।

ਆਮ ਆਦਮੀ ਪਾਰਟੀ ਦਾ ਪੱਲਾ ਫੜਨ ਵਾਲੇ ਪਰਿਵਾਰਾਂ ਨੇ ਕਿਹਾ ਕਿ ਉਹ ‘ਆਪ’ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਕੀਤੇ ਜਾ ਰਹੇ ਨਵੀਨੀਕਰਨ, ਇੰਟਰਲਾਕ ਸੜਕਾਂ ਅਤੇ ਆਧੁਨਿਕ ਸਹੂਲਤਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਅਹਿਦ ਲਿਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰਕੇ ਕੰਮ ਕਰਨਗੇ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...