ਪ੍ਰਧਾਨ ਮੰਤਰੀ-ਸੇਤੂ ਯੋਜਨਾ ਦੇ ਤਹਿਤ ਰਾਜ ਸੰਚਾਲਨ ਕਮੇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਮੁੱਖ ਸਕੱਤਰ ਨੇ ਕੀਤੀ

by | Aug 7, 2026 | breaking news, daily, politics | 0 comments

ਪ੍ਰਧਾਨ ਮੰਤਰੀ ਸਕਿੱਲਿੰਗ ਐਂਡ ਇੰਪਲੌਇਬਿਲਿਟੀ ਟ੍ਰਾਂਸਫਰਮੇਸ਼ਨ ਥਰੂ ਅਪਗ੍ਰੇਡਡ ਆਈਟੀਆਈ (ਪੀਐੱਮ-ਸੇਤੂ) ਯੋਜਨਾ ਦੇ ਤਹਿਤ ਚੰਡੀਗੜ੍ਹ ਕਲੱਸਟਰ ਦੀ ਰਾਜ ਸੰਚਾਲਨ ਕਮੇਟੀ (ਸਟੇਟ ਸਟੀਅਰਿੰਗ ਕਮੇਟੀ) ਦੀ ਪਹਿਲੀ ਮੀਟਿੰਗ ਅੱਜ ਯੂ.ਟੀ. ਚੰਡੀਗੜ੍ਹ ਦੇ
ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ, ਦੀ ਪ੍ਰਧਾਨਗੀ ਵਿੱਚ ਆਯੋਜਿਤ ਹੋਈ। ਮੀਟਿੰਗ ਵਿੱਚ ਯੋਜਨਾ ਦੇ ਲਾਗੂਕਰਨ ਦੀ ਰੂਪਰੇਖਾ ਦੀ ਸਮੀਖਿਆ ਕੀਤੀ ਗਈ ਅਤੇ ਉਦਯੋਗ ਅਧਾਰਿਤ ਕੌਸ਼ਲ ਸਿੱਖਿਆ ਨੂੰ ਮਜ਼ਬੂਤ ​​ਕਰਨ ਅਤੇ ਵਿਕਸਿਤ ਭਾਰਤ 2047 ਦੇ ਦ੍ਰਿਸ਼ਟੀਕੋਣ ਦੇ ਅਨੁਰੂਪ ਭਵਿੱਖ ਲਈ ਸਮਰੱਥ ਕਾਰਜਬਲ ਤਿਆਰ ਕਰਨ ਸਬੰਧੀ ਵਿਭਿੰਨ ਪਹਿਲੂਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਵਿੱਤ ਸਕੱਤਰ ਸ਼੍ਰੀ ਦੀਪਰਵਾ ਲਾਕੜਾ, ਆਈਏਐੱਸ;
ਸਕੱਤਰ, ਤਕਨੀਕੀ ਸਿੱਖਿਆ, ਯੂ.ਟੀ. ਚੰਡੀਗੜ੍ਹ, ਸੁਸ਼੍ਰੀ ਪ੍ਰੇਰਣਾ ਪੁਰੀ, ਆਈਏਐੱਸ; ਰਾਸ਼ਟਰੀ ਕੌਸ਼ਲ ਵਿਕਾਸ ਨਿਗਮ (ਐੱਨਐੱਸਡੀਸੀ) ਦੇ ਪ੍ਰਤੀਨਿਧੀ; ਉਦਯੋਗ ਜਗਤ ਦੇ ਪ੍ਰਤੀਨਿਧੀ; ਅਤੇ ਰਾਜ ਸੰਚਾਲਨ ਕਮੇਟੀ ਦੇ ਹੋਰ ਮੈਂਬਰ ਉਪਸਥਿਤ ਰਹੇ।

ਤਕਨੀਕੀ ਸਿੱਖਿਆ
ਡਾਇਰੈਕਟਰ ਅਤੇ ਚੰਡੀਗੜ੍ਹ ਸਕਿੱਲ ਡਿਵੈਲਪਮੈਂਟ ਮਿਸ਼ਨ (ਸੀਐੱਸਡੀਐੱਮ) ਦੇ
ਮਿਸ਼ਨ ਡਾਇਰੈਕਟਰ,
ਡਾ. ਪਾਲਿਕਾ ਅਰੋੜਾ, ਪੀਸੀਐੱਸ, ਨੇ ਪੀਐੱਮ-ਸੇਤੂ ਯੋਜਨਾ ‘ਤੇ ਵਿਸਤ੍ਰਿਤ ਪੇਸ਼ਕਾਰੀ ਦਿੱਤੀ। ਉਨ੍ਹਾਂ ਨੇ ਚੰਡੀਗੜ੍ਹ ਕਲੱਸਟਰ ਲਈ ਲਾਗੂਕਰਨ ਰਣਨੀਤੀ ਅਤੇ ਐਂਕਰ ਇੰਡਸਟ੍ਰੀ ਪਾਰਟਨਰ ਦੀ ਚੋਣ ਦੀ ਪ੍ਰਗਤੀ ਤੋਂ ਕਮੇਟੀ ਨੂੰ ਜਾਣੂ ਕਰਵਾਇਆ।

ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਸਟੇਟ ਸਟੀਅਰਿੰਗ ਕਮੇਟੀ ਨੇ ਐਂਕਰ ਇੰਡਸਟ੍ਰੀ ਪਾਰਟਨਰ ਦੀ ਚੋਣ ਹਿਤ ਪਾਤਰਤਾ ਮਾਪਦੰਡਾਂ ਵਿੱਚ ਸੰਸ਼ੋਧਨ ਨੂੰ ਪ੍ਰਵਾਨਗੀ ਦਿੱਤੀ। ਪ੍ਰਵਾਨਿਤ ਸੰਸ਼ੋਧਨਾਂ ਵਿੱਚ ਨਿਊਨਤਮ ਵਾਰਸ਼ਿਕ ਟਰਨਓਵਰ ਅਤੇ ਕਰਮਚਾਰੀ ਸੰਖਿਆ ਸਬੰਧੀ ਸ਼ਰਤਾਂ ਨੂੰ ਤਰਕਸੰਗਤ ਬਣਾਉਣ, ਸੰਯੁਕਤ ਤੌਰ ‘ਤੇ ਬੋਲੀ ਪ੍ਰਕਿਰਿਆ ਵਿੱਚ ਭਾਗੀਦਾਰੀ ਲਈ ਆਗਿਆਯੋਗ ਕੰਸੋਰਟੀਅਮ ਆਕਾਰ ਵਿੱਚ ਵਾਧੇ ਅਤੇ ਉਦਯੋਗਾਂ ਦੀ ਵਿਆਪਕ ਭਾਗੀਦਾਰੀ ਨੂੰ ਪ੍ਰੋਤਸਾਹਿਤ ਕਰਨ ਹਿਤ ਹੋਰ ਸਮਰੱਥ ਪ੍ਰਾਵਧਾਨ ਸ਼ਾਮਲ ਹਨ। ਸੰਸ਼ੋਧਿਤ ਪਾਤਰਤਾ ਮਾਪਦੰਡਾਂ ਤੋਂ ਅਧਿਕ ਸੰਖਿਆ ਵਿੱਚ ਸਮਰੱਥ ਉਦਯੋਗ ਭਾਗੀਦਾਰਾਂ ਦੀ ਭਾਗੀਦਾਰੀ ਸੁਨਿਸ਼ਚਿਤ ਹੋਣ ਅਤੇ ਯੋਜਨਾ ਦੇ ਸਮਾਂਬੱਧ ਅਤੇ ਪ੍ਰਭਾਵੀ ਲਾਗੂਕਰਨ ਵਿੱਚ ਸਹਾਇਤਾ ਮਿਲਣ ਦੀ ਉਮੀਦ ਹੈ।

ਮੁੱਖ ਸਕੱਤਰ ਨੇ ਯੋਜਨਾ ਦੇ ਸਫ਼ਲ ਲਾਗੂਕਰਨ ਲਈ ਸਰਕਾਰ ਅਤੇ ਉਦਯੋਗ ਜਗਤ ਦੇ ਦਰਮਿਆਨ ਨਜ਼ਦੀਕੀ ਸਹਿਯੋਗ ਦੀ ਜ਼ਰੂਰਤ ‘ਤੇ ਬਲ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਹ ਪਹਿਲ ਚੰਡੀਗੜ੍ਹ ਦੀਆਂ ਇੰਡਸਟ੍ਰੀਅਲ ਟ੍ਰੇਨਿੰਗ ਸੰਸਥਾਵਾਂ (ਆਈਟੀਆਈ) ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਦੀਆਂ ਜ਼ਰੂਰਤਾਂ ਦੇ ਅਨੁਰੂਪ ਪਾਠਕ੍ਰਮ, ਉੱਨਤ ਟ੍ਰੇਨਿੰਗ ਸੁਵਿਧਾਵਾਂ ਅਤੇ ਮਜ਼ਬੂਤ ​​ਉਦਯੋਗ ਸਹਿਭਾਗਿਤਾ ਨਾਲ ਉਤਕ੍ਰਿਸ਼ਟਤਾ ਕੇਂਦਰਾਂ ਦੇ ਰੂਪ ਵਿੱਚ ਵਿਕਸਿਤ ਕਰੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਯੋਜਨਾ ਨੌਜਵਾਨਾਂ ਨੂੰ ਉਦਯੋਗ ਨਾਲ ਸਬੰਧਿਤ ਕੌਸ਼ਲ ਪ੍ਰਦਾਨ ਕਰਕੇ ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਏਗੀ ਅਤੇ ਉਨ੍ਹਾਂ ਨੂੰ ਉੱਭਰਦੇ ਰੋਜ਼ਗਾਰ ਅਵਸਰਾਂ ਲਈ ਤਿਆਰ ਕਰੇਗੀ।

ਪੀਐੱਮ-ਸੇਤੂ ਯੋਜਨਾ ਭਾਰਤ ਸਰਕਾਰ ਦੀ ਇੱਕ ਪ੍ਰਮੁੱਖ ਯੋਜਨਾ ਹੈ, ਜਿਸ ਦਾ ਉਦੇਸ਼ ਉਦਯੋਗਾਂ ਦੀ ਸਰਗਰਮ ਭਾਗੀਦਾਰੀ ਨਾਲ ਇੰਡਸਟ੍ਰੀਅਲ ਟ੍ਰੇਨਿੰਗ ਸੰਸਥਾਵਾਂ ਦਾ ਆਧੁਨਿਕੀਕਰਣ ਕਰਨਾ, ਕੌਸ਼ਲ ਸਿੱਖਿਆ ਨੂੰ ਮਜ਼ਬੂਤ ​​ਬਣਾਉਣਾ ਅਤੇ ਗੁਣਵੱਤਾਪੂਰਨ ਟ੍ਰੇਨਿੰਗ ਅਤੇ ਟਿਕਾਊ ਰੋਜ਼ਗਾਰ ਲਈ ਇੱਕ ਮਜ਼ਬੂਤ ​​ਈਕੋਸਿਸਟਮ ਵਿਕਸਿਤ ਕਰਨਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...