ਹਰ ਬੂਥ, ਕਾਂਗਰਸ ਮਜ਼ਬੂਤ- ਲੁਧਿਆਣਾ ਦਿਹਾਤੀ

by | Aug 7, 2026 | breaking news, daily, politics | 0 comments

ਕੰਧ ‘ਤੇ ਲਿਖਿਆ ਸਾਫ਼ ਹੈ, ਕਾਂਗਰਸ ਮੁੜ ਸੱਤਾ ਵਿੱਚ ਆ ਰਹੀ ਹੈ: ਭੂਪੇਸ਼ ਬਘੇਲ
ਵੱਡੀ ਲੜਾਈ ਲਈ ਛੋਟੇ-ਮੋਟੇ ਮਤਭੇਦ ਭੁੱਲਣ ਦੀ ਅਪੀਲ
ਵੜਿੰਗ ਦਾ ਵਾਅਦਾ, ਘੱਟੋ-ਘੱਟ 60 ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾਵੇਗਾ
ਸਾਰੇ ਆਗੂ ਜਲਦ ਹੀ ਇਕੱਠੇ ਨਜ਼ਰ ਆਉਣਗੇ: ਵੜਿੰਗ
ਭਗਵੰਤ ਮਾਨ ਨੂੰ ਬਾਦਲਾਂ ਦੀ ਇੱਕ ਵੀ ਗੈਰਕਾਨੂੰਨੀ ਬੱਸ ਰੋਕ ਕੇ ਦਿਖਾਉਣ ਦੀ ਚੁਣੌਤੀ

ਲੁਧਿਆਣਾ, 6 ਅਗਸਤ: ਏਆਈਸੀਸੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਕਿਹਾ ਕਿ ਕੰਧ ‘ਤੇ ਲਿਖਿਆ ਸਾਫ਼ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪੰਜਾਬ ਵਿੱਚ ਮੁੜ ਸਰਕਾਰ ਬਣਾਉਣ ਜਾ ਰਹੀ ਹੈ।

ਅੱਜ ਇੱਥੇ ਲੁਧਿਆਣਾ ਦਿਹਾਤੀ ਜ਼ਿਲ੍ਹੇ ਦੇ ‘ਹਰ ਬੂਥ, ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਮੋਰਚੇ ‘ਤੇ ਨਾਕਾਮ ਰਹੀ ਹੈ ਅਤੇ ਲੋਕ ਜਲਦ ਤੋਂ ਜਲਦ ਇਸ ਸਰਕਾਰ ਤੋਂ ਛੁਟਕਾਰਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਨਾ ਹੀ ਅਕਾਲੀ ਦਲ ਅਤੇ ਨਾ ਹੀ ਭਾਜਪਾ ਸਰਕਾਰ ਬਣਾਉਣ ਦੀ ਸਥਿਤੀ ਵਿੱਚ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਅਹਿਸਾਸ ਹੋ ਗਿਆ ਹੈ ਕਿ ਸਿਰਫ਼ ਕਾਂਗਰਸ ਹੀ ਪੰਜਾਬ ਨੂੰ ਇੱਕ ਮਜ਼ਬੂਤ ਅਤੇ ਸਥਿਰ ਸਰਕਾਰ ਦੇ ਸਕਦੀ ਹੈ, ਜੋ ਸੂਬੇ ਵਿੱਚ ਅਮਨ-ਕਾਨੂੰਨ, ਸੁਰੱਖਿਆ ਅਤੇ ਵਿਕਾਸ ਨੂੰ ਯਕੀਨੀ ਬਣਾਵੇਗੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਅਤੇ ਪੰਜਾਬੀਅਤ ਦਾ ਮੁੱਦਾ ਹੈ, ਜਿਸ ‘ਤੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ ਅਤੇ ਲੋਕਾਂ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਜਾ ਰਹੀ ਹੈ।

ਬੂਥ ਪੱਧਰ ਦੇ ਵਰਕਰਾਂ ਦੀ ਮਹੱਤਤਾ ਉਤੇ ਜ਼ੋਰ ਦਿੰਦਿਆਂ ਬਘੇਲ ਨੇ ਕਿਹਾ ਕਿ ਚੋਣਾਂ ਦੇ ਅਹਿਮ ਸਮੇਂ ਦੌਰਾਨ ਇਹੀ ਵਰਕਰ ਪਾਰਟੀ ਦੀ ਅਸਲ ਤਾਕਤ ਅਤੇ ਰੱਖਿਆ ਕਰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਬੂਥ ਪੱਧਰ ਦਾ ਵਰਕਰ ਮਜ਼ਬੂਤ ਹੋਵੇਗਾ ਤਾਂ ਪਾਰਟੀ ਆਪਣੇ ਆਪ ਮਜ਼ਬੂਤ ਹੋ ਜਾਵੇਗੀ।

ਬਘੇਲ ਨੇ ਕਿਹਾ ਕਿ ਉਹ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ ਤਾਂ ਜੋ ਪੰਜਾਬ ਨੂੰ ਆਮ ਆਦਮੀ ਪਾਰਟੀ ਅਤੇ ਹੋਰ ਤਾਕਤਾਂ ਤੋਂ ਬਚਾਉਣ ਲਈ ਹਰ ਕੋਈ ਇਸ ਵੱਡੀ ਲੜਾਈ ਵਿੱਚ ਇਕੱਠਾ ਹੋਵੇ। ਉਨ੍ਹਾਂ ਕਿਹਾ ਕਿ ਇਹ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਕਾਂਗਰਸ ਪਾਰਟੀ ਦੀ ਲੜਾਈ ਹੈ।

ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਦੇ ਸਾਰੇ ਆਗੂ ਬਹੁਤ ਜਲਦ ਇਕੱਠੇ ਨਜ਼ਰ ਆਉਣਗੇ। ਉਨ੍ਹਾਂ ਕਿਹਾ ਕਿ ਪਰਿਵਾਰ ਵਿੱਚ ਛੋਟੇ-ਮੋਟੇ ਮਤਭੇਦ ਹੋਣਾ ਸੁਭਾਵਿਕ ਗੱਲ ਹੈ ਅਤੇ ਇਹ ਜਲਦੀ ਹੀ ਦੂਰ ਹੋ ਜਾਣਗੇ।

ਆਪਣੇ ਆਲੋਚਕਾਂ ‘ਤੇ ਤਨਜ਼ ਕੱਸਦਿਆਂ, ਬਿਨਾਂ ਕਿਸੇ ਦਾ ਨਾਮ ਲਏ ਉਨ੍ਹਾਂ ਕਿਹਾ ਕਿ ਇੱਕ ਆਗੂ ਪਹਿਲਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤਿਆ, ਫਿਰ ਅਕਾਲੀ ਦਲ ਵਿੱਚ ਗਿਆ, ਉਸ ਤੋਂ ਬਾਅਦ ਕਾਂਗਰਸ ਵਿੱਚ ਆਇਆ, ਫਿਰ ਭਾਜਪਾ ਵਿੱਚ ਜਾਣ ਦੀ ਕੋਸ਼ਿਸ਼ ਕੀਤੀ ਅਤੇ ਮੁੜ ਕਾਂਗਰਸ ਵਿੱਚ ਆ ਗਿਆ, ਪਰ ਹੁਣ ਉਹੀ ਉਨ੍ਹਾਂ ਨੂੰ ਹਟਾਉਣ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਜਾ ਆਗੂ, ਜੋ ਉਨ੍ਹਾਂ ਨੂੰ ਹਟਾਉਣ ਦੀ ਮੰਗ ਕਰ ਰਿਹਾ ਹੈ, ਲੋਕ ਸਭਾ ਚੋਣਾਂ ਦੌਰਾਨ ਭਾਜਪਾ ਵਿੱਚ ਸੀ।

ਇਸ ਦੇ ਨਾਲ ਹੀ ਵੜਿੰਗ ਨੇ ਕਿਹਾ ਕਿ ਉਹ ਪਾਰਟੀ ਦੇ ਹਰ ਆਗੂ ਦਾ ਸਤਿਕਾਰ ਕਰਦੇ ਹਨ ਅਤੇ ਪਾਰਟੀ ਹਾਈਕਮਾਂਡ, ਜਿਸ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਸ਼ਾਮਲ ਹਨ, ਦੇ ਹਰ ਫੈਸਲੇ ਦਾ ਸਨਮਾਨ ਕਰਦੇ ਹਨ।

ਆਪਣੇ ਟਰਾਂਸਪੋਰਟ ਮੰਤਰੀ ਦੇ ਕਾਰਜਕਾਲ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬਾਦਲ ਪਰਿਵਾਰ ਦੀਆਂ ਗੈਰਕਾਨੂੰਨੀ ਤੌਰ ‘ਤੇ ਚੱਲ ਰਹੀਆਂ ਬੱਸਾਂ ਨੂੰ ਰੋਕਿਆ ਸੀ। ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਤੋਂ ਪਹਿਲਾਂ ਅਤੇ ਨਾ ਹੀ ਉਨ੍ਹਾਂ ਤੋਂ ਬਾਅਦ ਕਿਸੇ ਨੇ ਬਾਦਲਾਂ ਦੀਆਂ ਬੱਸਾਂ ਰੋਕਣ ਦੀ ਹਿੰਮਤ ਕੀਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੰਦਿਆਂ ਕਿਹਾ, “ਮੈਂ ਭਗਵੰਤ ਮਾਨ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਬਾਦਲਾਂ ਦੀ ਇੱਕ ਵੀ ਗੈਰਕਾਨੂੰਨੀ ਤੌਰ ‘ਤੇ ਚੱਲ ਰਹੀ ਬੱਸ ਰੋਕ ਕੇ ਦਿਖਾਉਣ।”

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੰਗਠਨ ਇੰਚਾਰਜ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕੀਤਾ ਅਤੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਸਮਾਗਮ ਵਿੱਚ ਰਵਿੰਦਰ ਦਲਵੀ, ਕੈਪਟਨ ਸੰਦੀਪ ਸੰਧੂ, ਸ਼ਮਸ਼ੇਰ ਸਿੰਘ ਦੂਲੋ, ਰਾਜੀਆ ਸੁਲਤਾਨਾ, ਕੁਲਦੀਪ ਸਿੰਘ ਵੈਦ, ਵਿਕਰਮ ਬਾਜਵਾ, ਕਮਿਲ ਅਮਰ ਸਿੰਘ, ਡਾ. ਅਮਰ ਸਿੰਘ, ਜਗਤਾਰ ਇੱਸੋਵਾਲ, ਸਿਮਰਜੀਤ ਸਿੰਘ ਬੈਂਸ, ਸੰਜੇ ਤਲਵਾੜ, ਪਵਨ ਦੀਵਾਨ ਸਮੇਤ ਹੋਰ ਕਈ ਆਗੂ ਅਤੇ ਵਰਕਰ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...