ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ “ਦੀ ਗ੍ਰੇਟ ਪੰਜਾਬ ਰੌਬਰੀ” ਦੀ ਟੀਮ ਦੀ ਮੇਜ਼ਬਾਨੀ; ਸਿਨੇਮਾ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀਆਂ ਪਹਿਲਕਦਮੀਆਂ ‘ਤੇ ਕੀਤੀ ਚਰਚਾ

by | Aug 8, 2026 | breaking news, daily, politics | 0 comments

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬੀ ਫਿਲਮ “ਦੀ ਗ੍ਰੇਟ ਪੰਜਾਬ ਰੌਬਰੀ” ਦੇ ਸਟਾਰ ਕਾਸਟ ਅਤੇ ਕਰੂ ਮੈਂਬਰਾਂ ਨਾਲ ਮੁਲਾਕਾਤ ਕੀਤੀ। ਫਿਲਮ ਦੇਖਣ ਤੋਂ ਬਾਅਦ ਸਪੀਕਰ ਨੇ ਇਸ ਫਿਲਮ ਦੀ ਕਹਾਣੀ, ਮੁੱਖ ਸੰਦੇਸ਼ ਅਤੇ ਇਸ ਵਿੱਚ ਦਿਖਾਏ ਪੰਜਾਬ ਰਾਜ ਦੇ ਸਾਰਥਕ ਚਿਤਰਣ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਵਫ਼ਦ ਵਿੱਚ ਫਿਲਮ ਜਗਤ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ੍ਰੀ ਰਾਜ ਕੁੰਦਰਾ, ਸ੍ਰੀਮਤੀ ਪਾਇਲ ਰਾਜਪੂਤ, ਸ੍ਰੀ ਪਰਮਵੀਰ ਸਿੰਘ, ਫਿਲਮ ਨਿਰਦੇਸ਼ਕ ਸ੍ਰੀ ਸੌਰਭ ਵਰਮਾ ਅਤੇ ਸ੍ਰੀਮਤੀ ਗੁਰਪ੍ਰੀਤ ਕੌਰ ਚੱਢਾ ਸ਼ਾਮਲ ਸਨ। ਗੱਲਬਾਤ ਦੌਰਾਨ ਸਪੀਕਰ ਸੰਧਵਾਂ ਅਤੇ ਫਿਲਮ ਟੀਮ ਦਰਮਿਆਨ ਪੰਜਾਬ, ਪੰਜਾਬੀਅਤ, ਖੇਤਰੀ ਸਿਨੇਮਾ ਅਤੇ ਰਾਜ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਅਤੇ ਅਹਿਮ ਸੁਝਾਵਾਂ ਦਾ ਆਦਾਨ-ਪ੍ਰਦਾਨ ਹੋਇਆ।

ਫਿਲਮ ਟੀਮ ਨੇ ਸਪੀਕਰ ਅੱਗੇ ਕੁਝ ਮੁੱਖ ਪ੍ਰਸਤਾਵ ਰੱਖੇ, ਜਿਨ੍ਹਾਂ ਵਿੱਚ ਨਿਰਮਾਤਾਵਾਂ ਨੂੰ ਮੁੰਬਈ ਅਤੇ ਦਿੱਲੀ ਵਿੱਚ ਸੈਂਸਰਸ਼ਿਪ ਨਾਲ ਸਬੰਧਤ ਆਉਂਦੀਆਂ ਚੁਣੌਤੀਆਂ ਅਤੇ ਦੇਰੀ ਨੂੰ ਹੱਲ ਕਰਨ ਲਈ ਪੰਜਾਬ ਵਿੱਚ ਕੇਂਦਰੀ ਫਿਲਮ ਪ੍ਰਮਾਣਨ ਬੋਰਡ (ਸੀਬੀਐਫਸੀ) ਦੀ ਇੱਕ ਸਮਰਪਿਤ ਸ਼ਾਖਾ ਸਥਾਪਤ ਕਰਨਾ; ਰੋਜ਼ਗਾਰ ਦੇ ਅਵਸਰ ਪੈਦਾ ਕਰਨ ਅਤੇ ਪੰਜਾਬੀ ਸਿਨੇਮਾ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁੰਗਾਰਾ ਦੇਣ ਲਈ ਰਾਜ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਵਿੱਚ ਇੱਕ ਆਧੁਨਿਕ ਫਿਲਮ ਸਿਟੀ ਵਿਕਸਿਤ ਕਰਨਾ; ਕਾਨ੍ਹਸ ਫਿਲਮ ਫੈਸਟੀਵਲ ਵਰਗੇ ਵੱਕਾਰੀ ਅੰਤਰਰਾਸ਼ਟਰੀ ਮੰਚਾਂ ‘ਤੇ ਮੁਕਾਬਲਾ ਕਰਨ ਲਈ ਉੱਚ ਮਿਆਰੀ ਪੰਜਾਬੀ ਫਿਲਮਾਂ ਨੂੰ ਸਰਕਾਰ ਵੱਲੋਂ ਇੰਸੈਂਟਿਵ ਅਤੇ ਸੰਸਥਾਗਤ ਸਹਾਇਤਾ ਪ੍ਰਦਾਨ ਕਰਨਾ; ਅਤੇ ਨਕਾਰਾਤਮਕ ਅਕਸ ਦੀ ਬਜਾਏ ਪੰਜਾਬ ਦੇ ਅਮੀਰ ਵਿਰਸੇ, ਨੈਤਿਕਤਾ ਅਤੇ ਮੁੱਲਾਂ ਨੂੰ ਉਜਾਗਰ ਕਰਨ ਵਾਲੇ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਹੈ, ਤਾਂ ਜੋ ਨਵੀਂ ਪੀੜ੍ਹੀ (ਜੈਨ-ਜ਼ੀ) ਵਿੱਚ ਦ੍ਰਿੜ ਨੈਤਿਕ ਕਦਰਾਂ-ਕੀਮਤਾਂ ਪੈਦਾ ਕੀਤੀਆਂ ਜਾ ਸਕਣ।

ਇਨ੍ਹਾਂ ਪ੍ਰਸਤਾਵਾਂ ਦਾ ਜਵਾਬ ਦਿੰਦਿਆਂ ਸਪੀਕਰ ਨੇ ਕਿਹਾ ਕਿ ਪੰਜਾਬੀ ਸਿਨੇਮਾ ਰਾਜ ਦੇ ਜੀਵੰਤ ਸੱਭਿਆਚਾਰ ਅਤੇ ਸੈਰ-ਸਪਾਟੇ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਲਈ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਾਂ-ਪੱਖੀ ਸੁਨੇਹਾ ਦੇਣ ਵਾਲੀਆਂ ਫਿਲਮਾਂ ਸਮਾਜ ਨੂੰ ਸਹੀ ਦਿਸ਼ਾ ਦਿੰਦੀਆਂ ਹਨ ਅਤੇ ਪੰਜਾਬ ਦੀ ਮਾਣਮੱਤੀ ਪਛਾਣ ਨੂੰ ਮਜ਼ਬੂਤ ਕਰਦੀਆਂ ਹਨ।

ਇਸ ਤੋਂ ਇਲਾਵਾ ਸਪੀਕਰ ਨੇ ਰਾਜ ਕੁੰਦਰਾ ਵੱਲੋਂ ਦਸਤਾਰ ਸਜਾ ਕੇ ਇੱਕ ਨਵੀਂ ਪਛਾਣ ਅਪਣਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਸਤਾਰ ਪੰਜਾਬ ਦੇ ਮਾਣ-ਸਨਮਾਨ, ਸਤਿਕਾਰ ਅਤੇ ਸੱਭਿਆਚਾਰਕ ਵਿਰਸੇ ਦਾ ਪ੍ਰਤੀਕ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਕਦਮ ਸਮਾਜ ਵਿੱਚ ਸੱਭਿਆਚਾਰਕ ਸਦਭਾਵਨਾ ਅਤੇ ਆਪਸੀ ਸਤਿਕਾਰ ਦਾ ਅਰਥਪੂਰਨ ਸੰਦੇਸ਼ ਦੇਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...