ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

by | Aug 8, 2026 | breaking news, daily, politics | 0 comments

ਮੁੱਖ ਦੋਸ਼ੀ ਵਿਦੇਸ਼ ਅਧਾਰਤ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ
ਵਿਦੇਸ਼ ਅਧਾਰਤ ਤਸਕਰ ਨੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਕੀਤੀ ਸੀ ਮਦਦ: ਸੀਪੀ ਅੰਮ੍ਰਿਤਸਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), .30 ਬੋਰ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗਗਨ ਉਰਫ਼ ਡਿਸ਼ਕਾ (23) ਅਤੇ ਜਸਪਿੰਦਰ ਸਿੰਘ (25) ਦੋਵੇਂ ਵਾਸੀ ਪਿੰਡ ਨਿਕੋਸਰਨ, ਗੁਰਦਾਸਪੁਰ; ਸੁਖਪ੍ਰੀਤ ਸਿੰਘ ਉਰਫ਼ ਸੁੱਖ (30) ਵਾਸੀ ਅੱਡਾ ਜੈਂਤੀਪੁਰ, ਅੰਮ੍ਰਿਤਸਰ ਦਿਹਾਤੀ; ਅਭਿਸ਼ੇਕ ਸਭਰਵਾਲ ਉਰਫ਼ ਅਭੀ (25) ਵਾਸੀ ਸ਼ਰਮਾ ਕਾਲੋਨੀ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨੂ (26) ਵਾਸੀ ਪਿੰਡ ਚੰਨਣਕੇ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁੱਖ ਮੁਲਜ਼ਮ ਵਿਦੇਸ਼ ਅਧਾਰਤ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ, ਜਿਸ ਨੇ ਅੰਤਰਰਾਸ਼ਟਰੀ ਸਰਹੱਦ ਪਾਰੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਮਦਦ ਕੀਤੀ ਸੀ, ਜੋ ਅੱਗੇ ਸਪਲਾਈ ਕੀਤੇ ਜਾਣੇ ਸਨ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰਲੇ ਇਸ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਨੈੱਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਪੁਖਤਾ ਇਤਲਾਹ ‘ਤੇ ਕਾਰਵਾਈ ਕਰਦਿਆਂ ਪਹਿਲਾਂ ਮੁਲਜ਼ਮ ਗਗਨ ਉਰਫ਼ ਡਿਸ਼ਕਾ ਅਤੇ ਜਸਪਿੰਦਰ ਸਿੰਘ ਨੂੰ ਇੱਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੂੰ 1.01 ਕਿਲੋ ਹੈਰੋਇਨ ਅਤੇ 970 ਗ੍ਰਾਮ ਆਈਸੀਈ ਬਰਾਮਦ ਕਰਨ ਵਿੱਚ ਵੀ ਸਫ਼ਲਤਾ ਮਿਲੀ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਆਪਣੇ ਸਾਥੀਆਂ ਦੀ ਸ਼ਮੂਲੀਅਤ ਬਾਰੇ ਖੁਲਾਸਾ ਕੀਤਾ ਅਤੇ ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸੁਖਪ੍ਰੀਤ ਉਰਫ਼ ਸੁੱਖ, ਅਭਿਸ਼ੇਕ ਸਭਰਵਾਲ ਉਰਫ਼ ਅਭੀ ਅਤੇ ਮਨਪ੍ਰੀਤ ਉਰਫ਼ ਮੰਨੂ ਨੂੰ 20.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸੁਖਪ੍ਰੀਤ ਉਰਫ਼ ਸੁੱਖ ਆਦਤਨ ਅਪਰਾਧੀ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਕਈ ਮਾਮਲੇ ਦਰਜ ਹਨ।

ਇਸ ਸਬੰਧੀ ਥਾਣਾ ਏਅਰਪੋਰਟ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(6,7,8) ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ, 22-ਸੀ ਅਤੇ 29 ਤਹਿਤ ਐਫ.ਆਈ.ਆਰ. ਨੰਬਰ 24 ਮਿਤੀ 29.07.2026 ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...