ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਨੇ ਅੱਜ ਮਾਣਯੋਗ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਦੀ ਅਗਵਾਈ ਵਿੱਚ ਸੈਕਟਰ 43, ਚੰਡੀਗੜ੍ਹ ਦੇ ਕਮਿਊਨਿਟੀ ਸੈਂਟਰ ਵਿਖੇ ਇੱਕ ਇੰਟਰਐਕਟਿਵ ਮੀਟਿੰਗ-ਅਤੇ-ਖੁੱਲੀ ਸੁਣਵਾਈ ਦਾ ਆਯੋਜਨ ਕੀਤਾ।
ਮੀਟਿੰਗ ਦੇ ਦੌਰਾਨ ਕੋਰ ਗਰੁੱਪ ਦੇ ਮੈਂਬਰਾਂ ਅਤੇ ਸਥਾਨਕ ਨਾਗਰਿਕਾਂ ਨੇ ਮਨੁੱਖੀ ਅਧਿਕਾਰਾਂ, ਨਾਗਰਿਕ ਸੁਵਿਧਾਵਾਂ, ਸਿਹਤ, ਸਿੱਖਿਆ, ਜਨਕਲਿਆਣ ਅਤੇ ਪਬਲਿਕ ਸੇਵਾਵਾਂ ਨਾਲ ਜੁੜੇ ਵਿਭਿੰਨ ਮੁੱਦੇ ਉਠਾਏ ਅਤੇ ਸੁਸ਼ਾਸਨ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਆਪਣੇ ਸੁਝਾਅ ਵੀ ਦਿੱਤੇ।
ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਪ੍ਰਤੀਭਾਗੀਆਂ ਨੂੰ ਭਰੋਸਾ ਦਿਵਾਇਆ ਕਿ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਵਾਸਤਵਿਕ ਸ਼ਿਕਾਇਤਾਂ ਦੇ ਤੁਰੰਤ ਨਿਸਤਾਰਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ। ਉਨ੍ਹਾਂ ਨੇ ਨਾਗਰਿਕਾਂ ਅਤੇ ਸਰਕਾਰੀ ਵਿਭਾਗਾਂ ਦੇ ਦਰਮਿਆਨ ਸਰਗਰਮ ਜਨਭਾਗੀਦਾਰੀ ਅਤੇ ਬਿਹਤਰ ਤਾਲਮੇਲ ਦੀ ਜ਼ਰੂਰਤ ‘ਤੇ ਬਲ ਦਿੱਤਾ।
ਮੀਟਿੰਗ ਵਿੱਚ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਦੇ ਅਧਿਕਾਰੀਆਂ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ ਅਤੇ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਿਤ ਮੁੱਦਿਆਂ ‘ਤੇ ਪ੍ਰਤੀਭਾਗੀਆਂ ਦੇ ਪ੍ਰਸ਼ਨਾਂ ਦੇ ਉੱਤਰ ਦਿੱਤਾ। ਕਮਿਸ਼ਨ ਨੇ ਕਿਹਾ ਕਿ ਅਜਿਹੇ ਆਊਟਰੀਚ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕੀਤੇ ਜਾਂਦੇ ਰਹਿਣਗੇ ਤਾਕਿ
ਜਨਜਾਗਰੂਕਤਾ, ਨਾਗਰਿਕ ਸਹਿਭਾਗਿਤਾ ਅਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
