ਪੱਤਰਕਾਰੀ ਅਤੇ ਪੱਤਰਕਾਰਾਂ ਨੂੰ ਸੁਰੱਖਿਆ ਦੀ ਲੋਡ਼ ਹੈ: ਆਈ ਜੇ ਯੂ

by | Aug 10, 2026 | breaking news, daily, politics | 0 comments

ਇੰਡੀਅਨ ਜਰਨਲਿਸਟਸ ਯੂਨੀਅਨ (ਆਈ ਜੇ ਯੂ) ਨੇ ਕਰਨਾਟਕ ਸਟੇਟ ਜਰਨਲਿਸਟਸ ਯੂਨੀਅਨ ਦੇ ਸਹਿਯੋਗ ਨਾਲ ‘ਪੱਤਰਕਾਰੀ ਅਤੇ ਪੱਤਰਕਾਰਾਂ ਨੂੰ ਸੁਰੱਖਿਆ ਦੀ ਲੋਡ਼’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਬੀ. ਸੁਦਰਸ਼ਨ ਰੈੱਡੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ‘ਦਿ ਵਾਇਰ’ ਦੇ ਸੰਸਥਾਪਕ ਸੰਪਾਦਕ ਸਿਧਾਰਥ ਵਰਦਾਰਾਜਨ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਹ ਸੈਮੀਨਾਰ ਬੈਂਗਲੁਰੂ ਵਿੱਚ 8 ਅਤੇ 9 ਅਗਸਤ ਨੂੰ ਹੋਈ ਆਈ ਜੇ ਯੂ ਦੀ ਰਾਸ਼ਟਰੀ ਕਾਰਜਕਾਰੀ ਕੌਂਸਲ ਦੀ ਮੀਟਿੰਗ ਦੇ ਹਿੱਸੇ ਵਜੋਂ ਆਯੋਜਿਤ ਕੀਤਾ ਗਿਆ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜਸਟਿਸ ਸੁਦਰਸ਼ਨ ਰੈੱਡੀ ਨੇ 13 ਕਾਨੂੰਨਾਂ ਦਾ ਜ਼ਿਕਰ ਕੀਤਾ, ਜਿਨ੍ਹਾਂ ਵਿੱਚ ਪੱਤਰਕਾਰਾਂ ਨਾਲ ਸਬੰਧਤ ਦੋ ਕਾਨੂੰਨ ਵੀ ਸ਼ਾਮਲ ਸਨ, ਜਿਨ੍ਹਾਂ ਨੂੰ 2020 ਵਿੱਚ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਕੋਈ ਵੱਖਰਾ ਜਾਂ ਖਾਸ ਕਾਰਨ ਨਹੀਂ ਦੱਸਿਆ ਗਿਆ। ਉਨ੍ਹਾਂ ਸਵਾਲ ਉਠਾਇਆ ਕਿ ਕੀ ਕਾਨੂੰਨ ਵਿੱਚ ਅਜਿਹੀ ਰੱਦੋਂ-ਬਦਲ ਨੂੰ ਅਦਾਲਤ ਵਿੱਚ ਚੁਣੌਤੀ ਦੇਣ ਦੀ ਕੋਈ ਵਿਵਸਥਾ ਹੈ। ਉਨ੍ਹਾਂ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਪ੍ਰਦਰਸ਼ਨਕਾਰੀਆਂ ਦੀ ਬਜਾਏ ਇੱਕ ‘ਰੈਫਰੀ’ (ਨਿਰਪੱਖ ਨਿਗਰਾਨ) ਦੀ ਭੂਮਿਕਾ ਨਿਭਾਏ।
ਪੱਤਰਕਾਰੀ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਵੇਂ ਦੌਰ ਅਤੇ ਡਿਜੀਟਲ ਮੀਡੀਆ ਦੇ ਕਰਮਚਾਰੀਆਂ ਨੂੰ ਉਨ੍ਹਾਂ ਵਿਸ਼ਿਆਂ ਅਤੇ ਮੁੱਦਿਆਂ ਬਾਰੇ ਡੂੰਘਾ ਅਧਿਐਨ ਕਰਨਾ ਚਾਹੀਦਾ ਹੈ ਜਿਨ੍ਹਾਂ ਬਾਰੇ ਉਹ ਰਿਪੋਰਟਿੰਗ ਕਰਦੇ ਹਨ ਅਤੇ ਉਨ੍ਹਾਂ ਬਾਰੇ ਤੱਥ-ਆਧਾਰਿਤ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ। ਇਸ ਨਾਲ ਮੀਡੀਆ ਦੀ ਭਰੋਸੇਯੋਗਤਾ ਕਾਫ਼ੀ ਮਜ਼ਬੂਤ ​​ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਪੱਤਰਕਾਰੀ ਅਤੇ ਪੱਤਰਕਾਰਾਂ ਨੂੰ ਸੁਰੱਖਿਆ ਦੀ ਲੋਡ਼ ਹੈ। ਸ੍ਰੀ ਰੈੱਡੀ ਨੇ ਕੇਂਦਰ ਸਰਕਾਰ ਵੱਲੋਂ ਰੱਦ ਕੀਤੇ ਗਏ ਕਾਨੂੰਨਾਂ ਬਾਰੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਬਾਰੇ ਕੋਈ ਸਲਾਹ ਕਿਉਂ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਤੁਲਨਾ ਹੋਰ ਪੇਸ਼ਿਆਂ ਵਿੱਚ ਕੰਮ ਕਰਨ ਵਾਲੇ ਲੋਕਾਂ ਨਾਲ ਨਹੀਂ ਕੀਤੀ ਜਾ ਸਕਦੀ।

‘ਦਿ ਵਾਇਰ’ ਦੇ ਸੰਸਥਾਪਕ ਸੰਪਾਦਕ ਸਿਧਾਰਥ ਵਰਦਾਰਾਜਨ ਨੇ ਕਿਹਾ ਕਿ ਭਾਰਤ ਵਿੱਚ ਪੱਤਰਕਾਰੀ ਅਤੇ ਪੱਤਰਕਾਰਾਂ ਨੂੰ ਸੁਰੱਖਿਆ ਦੀ ਲੋਡ਼ ਹੈ। ਪਹਿਲਾਂ, ਟਕਰਾਅ ਵਾਲੀਆਂ ਸਥਿਤੀਆਂ ਵਿੱਚ ਪੱਤਰਕਾਰਾਂ ਲਈ ਮਾਣਹਾਨੀ ਦਾ ਮੁਕੱਦਮਾ ਇੱਕ ਵੱਡਾ ਖਤਰਾ ਹੁੰਦਾ ਸੀ, ਪਰ ਹੁਣ ਸਮਾਂ ਬਦਲ ਗਿਆ ਹੈ ਅਤੇ ਪੱਤਰਕਾਰਾਂ ਨੂੰ ਦੇਸ਼-ਧ੍ਰੋਹ ਅਤੇ ਹੋਰ ਗੰਭੀਰ ਦੋਸ਼ਾਂ ਦੇ ਰੂਪ ਵਿੱਚ ਮਾਣਹਾਨੀ ਦੇ ਵਧੇਰੇ ਸਖ਼ਤ ਪਹਿਲੂਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਪਬਲਿਕ ਸੇਫਟੀ ਐਕਟ’ ਦੀ ਵਰਤੋਂ ਕਰਕੇ ਪੱਤਰਕਾਰਾਂ ਨੂੰ ਦਬਾਇਆ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਗੰਭੀਰ ਦੋਸ਼ ਲਗਾਏ ਗਏ ਹਨ। ਸਰਕਾਰਾਂ ਮੀਡੀਆ ’ਤੇ ਆਪਣਾ ਪ੍ਰਭਾਵ ਪਾਉਣ ਲਈ ਇਸ਼ਤਿਹਾਰਬਾਜ਼ੀ ਅਤੇ ਜਨਤਕ ਸੰਪਰਕ ਦੀ ਵਰਤੋਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨਿਰਪੱਖ ਪੱਤਰਕਾਰੀ ਲਈ ਸਭ ਤੋਂ ਵੱਡੀਆਂ ਚੁਣੌਤੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ 2024 ਦੀਆਂ ਚੋਣਾਂ ਦੌਰਾਨ ਡਿਜੀਟਲ ਮੀਡੀਆ ਨੂੰ ਕੰਟਰੋਲ ਨਹੀਂ ਕਰ ਸਕੀ ਸੀ, ਪਰ ਚੋਣਾਂ ਤੋਂ ਬਾਅਦ, ਆਈ ਟੀ ਐਕਟ ਨੂੰ ਲਾਗੂ ਕਰਕੇ ਡਿਜੀਟਲ ਪਲੇਟਫਾਰਮਾਂ ਅਤੇ ਮੀਡੀਆ ਨੂੰ ਕੰਟਰੋਲ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹੁਣ ‘ਡਿਜੀਟਲ ਸਰਵਿਸਿਜ਼ ਬ੍ਰਾਡਕਾਸਟਿੰਗ ਕਾਨੂੰਨ’ ਦਾ ਖਰਡ਼ਾ ਤਿਆਰ ਕਰ ਰਹੀ ਹੈ, ਜੋ ਕਿ ਸਾਰਿਆਂ ਲਈ ਘਾਤਕ ਸਾਬਤ ਹੋਵੇਗਾ।
ਕਰਨਾਟਕ ਮੀਡੀਆ ਅਕੈਡਮੀ ਦੀ ਚੇਅਰਪਰਸਨ ਆਇਸ਼ਾ ਖਾਨਮ ਨੇ ਕਿਹਾ ਕਿ ਪੱਤਰਕਾਰਾਂ ਨੂੰ ਇੱਕ ਮੰਚ ’ਤੇ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਵੰਡੇ ਹੋਏ ਹੁੰਦੇ ਹਾਂ, ਤਾਂ ਭਰੋਸੇਯੋਗਤਾ ਘੱਟ ਜਾਂਦੀ ਹੈ। ਅੱਜ ਪੱਤਰਕਾਰਾਂ ਦਾ ਇੱਕ ਵੱਡਾ ਹਿੱਸਾ ‘ਪੱਤਰਕਾਰ ਸੁਰੱਖਿਆ ਬਿੱਲ’ ਦੇ ਖਰਡ਼ੇ ਦੀ ਤਿਆਰੀ ਬਾਰੇ ਜਾਣੂ ਨਹੀਂ ਹੈ। ਇਸ ਲਈ ਅਜਿਹੇ ਮੰਚਾਂ ਰਾਹੀਂ ਜਾਣਕਾਰੀ ਸਾਂਝੀ ਕਰਨਾ ਅਤੇ ਫੈਲਾਉਣਾ ਜਰੂਰੀ ਹੈ। ਤੇਲੰਗਾਨਾ ਮੀਡੀਆ ਅਕੈਡਮੀ ਦੇ ਚੇਅਰਮੈਨ ਕੇ. ਸ੍ਰੀਨਿਵਾਸ ਰੈੱਡੀ ਨੇ ਵੀ ਇਸ ਵਿਸ਼ੇ ’ਤੇ ਆਪਣੇ ਵਿਚਾਰ ਰੱਖੇ।
ਇੰਡੀਅਨ ਜਰਨਲਿਸਟਸ ਯੂਨੀਅਨ (ਆਈ ਜੇ ਯੂ) ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਨੇ ਸੈਮੀਨਾਰ ਦੀ ਪ੍ਰਧਾਨਗੀ ਕੀਤੀ। ਆਈ ਜੇ ਯੂ ਦੇ ਜਨਰਲ ਸਕੱਤਰ ਡੀ. ਸੋਮਾ ਸੁੰਦਰ ਨੇ ਪਤਵੰਤਿਆਂ ਦਾ ਸਵਾਗਤ ਕੀਤਾ। ਸਾਬਕਾ ਪ੍ਰਧਾਨ ਐੱਸ. ਐੱਨ. ਸਿਨਹਾ ਅਤੇ ਅਮਰ ਦੇਵੁਲਾਪ ਕਰਨਾਟਕ ਰਾਜ ਪੱਤਰਕਾਰ ਯੂਨੀਅਨ ਦੇ ਪ੍ਰਧਾਨ ਜਾਨਕੀ ਮੋਹਨ ਨੇ ਧੰਨਵਾਦੀ ਮਤਾ ਪੇਸ਼ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...