ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁੂਰੂਆਤ

by | Aug 11, 2026 | breaking news, daily, politics | 0 comments

ਪੰਜਾਬ ਭਰ ’ਚ 71 ਲੱਖ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਉਣ ਦਾ ਟੀਚਾ

ਸਿਹਤ ਮੰਤਰੀ ਵਲੋਂ ਬੱਚਿਆਂ ਦੀ ਤੰਦਰੁਸਤੀ ਵਾਸਤੇ ਸਭਨਾਂ ਨੂੰ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨੈਸ਼ਨਲ ਡੀਵੌਰਮਿੰਗ ਡੇਅ ਮੌਕੇ ਸਥਾਨਕ ਫ਼ੇਜ਼ 11 ਦੇ ਸਕੂਲ ਆਫ਼ ਐਮੀਨੈਂਸ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਵਿਚ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ। ਸਿਹਤ ਵਿਭਾਗ ਵਲੋਂ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਦਸਿਆ ਕਿ ਇਸ ਮੁਹਿੰਮ ਦੌਰਾਨ 1 ਤੋਂ 19 ਸਾਲ ਤਕ ਦੇ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਜਾਣਗੀਆਂ ਤਾਂਕਿ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਨਿਜਾਤ ਮਿਲ ਸਕੇ। ਸਿਹਤ ਮੰਤਰੀ ਨੇ ਆਪਣੇ ਹੱਥੀਂ ਸਕੂਲੀ ਬੱਚਿਆਂ ਨੂੰ ਗੋਲੀਆਂ ਖਵਾ ਕੇ ਮੁਹਿੰਮ ਦਾ ਆਗ਼ਾਜ਼ ਕੀਤਾ।

ਉਨ੍ਹਾਂ ਦਸਿਆ ਕਿ ਪੰਜਾਬ ਭਰ ’ਚ ਲਗਭਗ 71 ਲੱਖ ਬੱਚਿਆਂ ਨੂੰ ਗੋਲੀਆਂ ਖਵਾਉਣ ਦਾ ਟੀਚਾ ਹੈ। ਜਿਹੜੇ ਬੱਚੇ ਅੱਜ ਕਿਸੇ ਕਾਰਨ ਗੋਲੀ ਖਾਣ ਤੋਂ ਰਹਿ ਜਾਣਗੇ, ਉਨ੍ਹਾਂ ਨੂੰ 17 ਅਗੱਸਤ ਨੂੰ ਇਹ ਗੋਲੀ ਖਵਾਈ ਜਾਵੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਤੌਰ ’ਤੇ ਬੱਚਿਆਂ ਦੇ ਪੇਟ ਅੰਦਰ ਕੀੜੇ ਪੈਦਾ ਹੋ ਜਾਂਦੇ ਹਨ ਜਿਨ੍ਹਾਂ ਨੂੰ ਖ਼ਤਮ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ। ਇਸੇ ਲਈ ਬਾਕਾਇਦਾ ਮੁਹਿੰਮ ਚਲਾ ਕੇ ਬੱਚਿਆਂ ਨੂੰ ਇਸ ਬੀਮਾਰੀ ਤੋਂ ਮੁਕਤੀ ਦਿਵਾਉਣ ਦਾ ਯਤਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਸਿਰਫ਼ ਇਕ ਗੋਲੀ ਦੇਣ ਤਕ ਸੀਮਿਤ ਨਹੀਂ ਹੈ। ਇਹ ਸਾਡੇ ਬੱਚਿਆਂ ਦੀ ਸਿਹਤ, ਪੋਸ਼ਣ, ਸਿੱਖਿਆ ਅਤੇ ਭਵਿੱਖ ਵਿਚ ਨਿਵੇਸ਼ ਕਰਨ ਬਾਰੇ ਹੈ। ਡੀਵਾਰਮਿੰਗ ਨਾਲ ਬੱਚੇ ਹੋਰ ਤੰਦਰੁਸਤ ਰਹਿੰਦੇ ਹਨ, ਉਨ੍ਹਾਂ ਦੀ ਪੋਸ਼ਣ ਸਥਿਤੀ ਸੁਧਰਦੀ ਹੈ, ਉਨ੍ਹਾਂ ਦੇ ਸਰੀਰਕ ਵਿਕਾਸ ਵਿੱਚ ਮਦਦ ਮਿਲਦੀ ਹੈ ਅਤੇ ਉਹ ਸਕੂਲ ਅਤੇ ਰੋਜ਼ਾਨਾ ਜੀਵਨ ਵਿੱਚ ਹੋਰ ਸਰਗਰਮੀ ਨਾਲ ਭਾਗ ਲੈ ਸਕਦੇ ਹਨ। ਸਿਹਤ ਮੰਤਰੀ ਨੇ ਬੱਚਿਆਂ ਦੀ ਚੰਗੀ ਸਿਹਤ ਲਈ ਮਾਪਿਆਂ, ਅਧਿਆਪਕਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਬਿਹਤਰ ਯਤਨ ਕਰਨ ਦੀ ਅਪੀਲ ਕਰਦਿਆਂ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਸੱਦਾ ਦਿਤਾ ਅਤੇ ਸਾਰਿਆਂ ਨੂੰ ਇਸ ਮੁਹਿੰਮ ਵਿਚ ਭਰਵਾਂ ਸਹਿਯੋਗ ਦੇਣ ਲਈ ਆਖਿਆ।

ਸਿਹਤ ਵਿਭਾਗ ਦੇ ਡਾਇਰੈਕਟਰ ਪਰਿਵਾਰ ਭਲਾਈ ਡਾ. ਅਦਿਤੀ ਸਲਾਰੀਆ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਹਰ ਬੱਚੇ ਲਈ ਗੋਲੀ ਚਬਾ ਕੇ ਖਾਣਾ ਜ਼ਰੂਰੀ ਹੈ ਚਾਹੇ ਬੱਚੇ ਅੰਦਰ ਪੇਟ ਦੇ ਕੀੜੇ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਕਿਹਾ ਕਿ ਪੇਟ ਦੇ ਕੀੜੇ ਬੱਚੇ ਦੀ ਸਿਹਤ ਲਈ ਬੇਹੱਦ ਨੁਕਸਾਨਦੇਹ ਹੁੰਦੇ ਹਨ ਤੇ ਗੋਲੀ ਖਾਣ ਨਾਲ ਕੋਈ ਮਾੜਾ ਅਸਰ ਨਹੀਂ ਪੈਂਦਾ। ਪੇਟ ਦੇ ਕੀੜੇ ਪੈਦਾ ਹੋਣ ਨਾਲ ਬੱਚਿਆਂ ਅੰਦਰ ਖ਼ੂਨ ਦੀ ਕਮੀ ਹੋ ਜਾਂਦੀ ਹੈ, ਬੱਚੇ ਨੂੰ ਥਕਾਵਟ ਮਹਿਸੂਸ ਹੁੰਦੀ ਹੈ, ਕੁਪੋਸ਼ਣ ਹੋ ਜਾਂਦਾ ਹੈ ਜਿਸ ਕਾਰਨ ਬੱਚੇ ਦਾ ਸੰਪੂਰਨ ਸਰੀਰਕ ਅਤੇ ਮਾਨਸਿਕ ਵਿਕਾਸ ਨਹੀਂ ਹੁੰਦਾ। ਉਨ੍ਹਾਂ ਬੱਚਿਆਂ ਨੂੰ ਇਸ ਦਿਨ ਦੀ ਅਹਿਮੀਅਤ ਤੋਂ ਜਾਣੂੰ ਕਰਾਇਆ।

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ, ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਨਿਰਧਾਰਤ ਪ੍ਰੋਟੋਕੋਲ ਅਨੁਸਾਰ ਐਲਬੈਂਡਾਜ਼ੋਲ ਦੀ ਮੁਫ਼ਤ ਖੁਰਾਕ ਦਿੱਤੀ ਜਾ ਰਹੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਹਿਯੋਗ ਕਰਨ। ਮੋਹਾਲੀ ਦੇ ਮੇਅਰ ਸ. ਸਰਬਜੀਤ ਸਿੰਘ ਸਮਾਣਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮੁਖੀ ਬੀਬੀ ਪ੍ਰਭਜੋਤ ਕੌਰ ਨੇ ਵੀ ਸੰਬੋਧਨ ਕਰਦਿਆਂ ਬੱਚਿਆਂ ਦੀ ਤੰਦਰੁਸਤੀ ਵਾਸਤੇ ਸਭਨਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

ਸਮਾਗਮ ਦੌਰਾਨ ਸਕੂਲੀਆਂ ਬੱਚਿਆਂ ਨੇ ਜਿਥੇ ਜਾਗਰੂਕਤਾ ਦਾ ਹੋਕਾ ਦਿੰਦਾ ਨੁੱਕੜ ਨਾਟਕ ਪੇਸ਼ ਕੀਤਾ, ਉਥੇ ਸਮਾਗਮ ਵਿਚ ਮੌਜੂਦ ਸਾਰੇ ਮਹਿਮਾਨਾਂ, ਬੱਚਿਆਂ ਅਤੇ ਹੋਰਨਾਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਸਬੰਧੀ ਅਹਿਦ ਕਰਵਾਇਆ ਗਿਆ।

ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸ਼ੈਲੀ ਰਾਜਪੂਤ ਸਮੇਤ ਹੋਰ ਸੀਨੀਅਰ ਸਿਹਤ ਅਧਿਕਾਰੀ, ਅਧਿਆਪਕ ਅਤੇ ਸਿਹਤ ਕਾਮੇ ਮੌਜੂਦ ਸਨ।

ਫ਼ੋਟੋ ਕੈਪਸ਼ਨ : ਸਮਾਗਮ ਦੀਆਂ ਵੱਖ-ਵੱਖ ਤਸਵੀਰਾਂ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...