ਭਗਵੰਤ ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਤਰੁਨਪ੍ਰੀਤ ਸਿੰਘ ਸੌਂਦ

by | Aug 11, 2026 | breaking news, daily, politics | 0 comments

ਐੱਸ.ਐੱਚ.ਜੀ. ਦੇ ਗਠਨ ਵਿੱਚ ਮਾਨ ਸਰਕਾਰ ਦੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਪਿਛਲੀਆਂ ਸਰਕਾਰਾਂ ਦੇ 11 ਸਾਲਾਂ ਨਾਲੋਂ ਕਿਤੇ ਚੰਗੀ; ਪਹਿਲਾਂ ਦੇ 1.71 ਕਰੋੜ ਰੁਪਏ ਦੇ ਮੁਕਾਬਲੇ 631 ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਕਰਵਾਏ ਮੁਹੱਈਆ

ਭਗਵੰਤ ਮਾਨ ਸਰਕਾਰ ਨੇ ਸਵੈ-ਸਹਾਇਤਾ ਗਰੁੱਪਾਂ ਰਾਹੀਂ ਔਰਤਾਂ ਦੇ ਸਸ਼ਕਤੀਕਰਨ ਨੂੰ ਵੱਡਾ ਹੁਲਾਰਾ ਦਿੱਤਾ: ਤਰੁਨਪ੍ਰੀਤ ਸਿੰਘ ਸੌਂਦ

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਕੀਤੇ ਗਏ ਅਹਿਮ ਉਪਰਾਲਿਆਂ ‘ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਵੈ-ਸਹਾਇਤਾਂ ਗਰੁੱਪਾਂ (ਐੱਸ.ਐੱਚ.ਜੀ.) ਦੇ ਵੱਡੇ ਪੱਧਰ ‘ਤੇ ਵਿਸਥਾਰ ਨਾਲ ਸੂਬੇ ਭਰ ਦੀਆਂ ਔਰਤਾਂ ਲਈ ਰੋਜ਼ੀ-ਰੋਟੀ, ਆਰਥਿਕ ਸੁਤੰਤਰਤਾ ਅਤੇ ਮਾਣ-ਸਨਮਾਨ ਦੇ ਨਵੇਂ ਰਾਹ ਖੁੱਲ੍ਹੇ ਹਨ।

ਸਾਲ 2011 ਤੋਂ 2022 ਤੱਕ ਦੇ 11 ਸਾਲਾਂ ਅਤੇ ਮਾਨ ਸਰਕਾਰ ਦੇ ਸਾਲ 2022 ਤੋਂ 2026 ਤੱਕ ਦੇ ਚਾਰ ਸਾਲਾਂ ਦੇ ਸਾਸ਼ਨ ਦੀ ਤੁਲਨਾ ਕਰਦਿਆਂ ਸ. ਸੌਂਦ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਰਫ਼ਤਾਰ ਅਤੇ ਦਾਇਰਾ ਜ਼ਮੀਨੀ ਪੱਧਰ ‘ਤੇ ਔਰਤਾਂ ਨੂੰ ਸਸ਼ਕਤ ਬਣਾਉਣ ਲਈ ਉਨ੍ਹਾਂ ਦੀ ਵਚਨਬੱਧਤਾ ਨੂੰ ਸਪੱਸ਼ਟ ਤੌਰ ‘ਤੇ ਉਜਾਗਰ ਕਰਦਾ ਹੈ।

ਸ. ਸੌਂਦ ਨੇ ਦੱਸਿਆ ਕਿ ਪਿਛਲੇ 11 ਸਾਲਾਂ ਵਿੱਚ ਲਗਭਗ 29,053 ਦੇ ਮੁਕਾਬਲੇ ਭਗਵੰਤ ਮਾਨ ਸਰਕਾਰ ਦੇ ਮਹਿਜ਼ ਚਾਰ ਸਾਲਾਂ ਵਿੱਚ 28,734 ਸਵੈ-ਸਹਾਇਤਾ ਗਰੁੱਪ ਬਣੇ ਹਨ। ਇਸੇ ਤਰ੍ਹਾਂ ਪਿਛਲੇ 11 ਸਾਲਾਂ ਦੌਰਾਨ 2.97 ਲੱਖ ਦੇ ਮੁਕਾਬਲੇ ਚਾਰ ਸਾਲਾਂ ਵਿੱਚ ਲਗਭਗ 2.90 ਲੱਖ ਔਰਤਾਂ ਨੂੰ ਸਵੈ-ਸਹਾਇਤਾ ਗਰੁੱਪਾਂ ਨਾਲ ਜੋੜਿਆ ਗਿਆ ਹੈ।

ਸ. ਸੌਂਦ ਨੇ ਕਿਹਾ, “ਅੰਕੜੇ ਖੁਦ ਬੋਲਦੇ ਹਨ। ਪਿਛਲੀਆਂ ਸਰਕਾਰਾਂ ਅਧੀਨ ਜਿਸ ਨੂੰ ਹਾਸਲ ਕਰਨ ਵਿੱਚ 11 ਸਾਲ ਲੱਗੇ, ਉਸ ਨੂੰ ਭਗਵੰਤ ਮਾਨ ਸਰਕਾਰ ਨੇ ਮਹਿਜ਼ ਚਾਰ ਸਾਲਾਂ ਵਿੱਚ ਹਾਸਲ ਕਰਕੇ ਦਿਖਾਇਆ। ਇਹ ਤਬਦੀਲੀ ਸਿਰਫ਼ ਉਹੀ ਸਰਕਾਰ ਲਿਆ ਸਕਦੀ ਹੈ, ਜੋ ਔਰਤਾਂ ਦੇ ਸਸ਼ਕਤੀਕਰਨ ਲਈ ਸਪੱਸ਼ਟ ਵਚਨਬੱਧ ਹੋਵੇ।”

ਕੈਬਨਿਟ ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਐੱਸ.ਐੱਚ.ਜੀਜ਼. ਨੂੰ ਦਿੱਤੀ ਜਾਣ ਵਾਲੀ ਵਿਆਜ ਮੁਕਤ ਵਿੱਤੀ ਸਹਾਇਤਾ ਵਿੱਚ ਵਾਧੇ ਦਾ ਵੀ ਜ਼ਿਕਰ ਕੀਤਾ, ਜਿੱਥੇ 2011-2022 ਦੌਰਾਨ ਮਹਿਜ਼ 1.71 ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਦਿੱਤੇ ਗਏ ਸਨ, ਉੱਥੇ ਹੀ ਭਗਵੰਤ ਮਾਨ ਸਰਕਾਰ ਨੇ ਮਹਿਜ਼ ਚਾਰ ਸਾਲਾਂ ਵਿੱਚ 631 ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਮੁਹੱਈਆ ਕਰਵਾਏ ਹਨ।

ਉਨ੍ਹਾਂ ਅੱਗੇ ਕਿਹਾ, “ਇਹ ਸਿਰਫ਼ ਅੰਕੜਿਆਂ ਵਿੱਚ ਵਾਧਾ ਨਹੀਂ; ਸਗੋਂ ਪੰਜਾਬ ਦੀਆਂ ਔਰਤਾਂ ਦੀ ਆਰਥਿਕ ਸੁਤੰਤਰਤਾ ਵਿੱਚ ਨਿਵੇਸ਼ ਹੈ। ਜਦੋਂ ਔਰਤਾਂ ਨੂੰ ਕਿਫ਼ਾਇਤੀ ਦਰਾਂ ‘ਤੇ ਅਤੇ ਵਿਆਜ ਮੁਕਤ ਕਰਜ਼ੇ ਤੱਕ ਪਹੁੰਚ ਮਿਲਦੀ ਹੈ, ਤਾਂ ਉਹ ਰੋਜ਼ੀ-ਰੋਟੀ ਲਈ ਆਪਣੇ ਖੁਦ ਦੇ ਕੰਮ ਸ਼ੁਰੂ ਕਰ ਸਕਦੀਆਂ ਹਨ ਜਾਂ ਇਸਦਾ ਵਿਸਥਾਰ ਕਰ ਸਕਦੀਆਂ ਹਨ, ਪਰਿਵਾਰਕ ਆਮਦਨ ਵਿੱਚ ਵਧੇਰੇ ਯੋਗਦਾਨ ਪਾ ਸਕਦੀਆਂ ਹਨ ਅਤੇ ਆਪਣੇ ਪਰਿਵਾਰਾਂ ਲਈ ਇੱਕ ਹੋਰ ਸੁਰੱਖਿਅਤ ਭਵਿੱਖ ਦਾ ਨਿਰਮਾਣ ਕਰ ਸਕਦੀਆਂ ਹਨ।”

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇਹ ਵੀ ਦੱਸਿਆ ਕਿ ਮਾਨ ਸਰਕਾਰ ਨੇ ਰਿਵੌਲਵਿੰਗ ਫੰਡ ਸਹਾਇਤਾ ਨੂੰ ਦੁੱਗਣਾ ਕਰ ਦਿੱਤਾ ਹੈ, ਜਿਸ ਨਾਲ ਇਹ ਰਾਸ਼ੀ ਪਹਿਲਾਂ ਦੇ 10,000-15,000 ਰੁਪਏ ਪ੍ਰਤੀ ਐੱਸ.ਐੱਚ.ਜੀਜ਼. ਤੋਂ ਵਧਾ ਕੇ 30,000 ਰੁਪਏ ਪ੍ਰਤੀ ਐੱਸ.ਐੱਚ.ਜੀਜ਼. ਕਰ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ 11 ਸਾਲਾਂ ਦੇ 1,806 ਦੇ ਮੁਕਾਬਲੇ ਚਾਰ ਸਾਲਾਂ ਵਿੱਚ 2,427 ਸੰਗਠਨਾਂ ਦਾ ਗਠਨ ਪਿੰਡ ਪੱਧਰ ‘ਤੇ ਸੰਸਥਾਗਤ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਕਮਿਊਨਿਟੀ ਇਨਵੈਸਟਮੈਂਟ ਫੰਡ ਦੇ ਲਾਭਪਾਤਰੀਆਂ ਦੀ ਗਿਣਤੀ 6,234 ਤੋਂ ਵਧ ਕੇ 9,244 ਹੋਣਾ, ਔਰਤਾਂ ਅਤੇ ਐੱਸ.ਐੱਚ.ਜੀਜ਼. ਮੈਂਬਰਾਂ ਲਈ ਵਿੱਤੀ ਮੌਕਿਆਂ ਦਾ ਵਿਸਥਾਰ ਕਰਨ ਸਬੰਧੀ ਸਰਕਾਰ ਦੇ ਸਮਰਪਿਤ ਯਤਨਾਂ ਨੂੰ ਦਰਸਾਉਂਦਾ ਹੈ।

ਸ. ਸੌਂਦ ਨੇ ਕਿਹਾ ਕਿ ਮਾਨ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਨੂੰ ਸਿਰਫ਼ ਇੱਕ ਭਲਾਈ ਉਦੇਸ਼ ਵਜੋਂ ਨਹੀਂ, ਬਲਕਿ ਪੰਜਾਬ ਦੀ ਆਰਥਿਕ ਪ੍ਰਗਤੀ ਦੇ ਇੱਕ ਅਹਿਮ ਥੰਮ੍ਹ ਵਜੋਂ ਦੇਖਦੀ ਹੈ।

ਉਨ੍ਹਾਂ ਕਿਹਾ,“ਜੇ ਪੰਜਾਬ ਦੀਆਂ ਔਰਤਾਂ ਆਰਥਿਕ ਤੌਰ ‘ਤੇ ਮਜ਼ਬੂਤ ਹੋਣਗੀਆਂ, ਤਾਂ ਪੂਰਾ ਪਰਿਵਾਰ ਮਜ਼ਬੂਤ ਹੋਵੇਗਾ, ਪਿੰਡ ਮਜ਼ਬੂਤ ਹੋਵੇਗਾ ਅਤੇ ਸੂਬੇ ਦੀ ਅਰਥਵਿਵਸਥਾ ਵੀ ਮਜ਼ਬੂਤ ਹੋਵੇਗੀ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਔਰਤ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਨ ਅਤੇ ਪੰਜਾਬ ਦੀ ਖੁਸ਼ਹਾਲੀ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲੇ।”

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੈਲਫ ਹੈਲਪ ਗਰੁੱਪਾਂ ਨੂੰ ਮਜ਼ਬੂਤ ਕਰਨਾ, ਵਿੱਤੀ ਸਹਾਇਤਾ ਤੱਕ ਪਹੁੰਚ ਦਾ ਵਿਸਥਾਰ ਕਰਨਾ ਅਤੇ ਰੋਜ਼ੀ-ਰੋਟੀ ਦੇ ਟਿਕਾਊ ਮੌਕਿਆਂ ਨੂੰ ਉਤਸ਼ਾਹਿਤ ਕਰਨਾ ਜਾਰੀ ਰੱਖੇਗੀ ਤਾਂ ਜੋ ਸੂਬੇ ਭਰ ਦੀਆਂ ਔਰਤਾਂ ਵਧੇਰੇ ਆਰਥਿਕ ਸੁਤੰਤਰਤਾ, ਸਤਿਕਾਰ ਅਤੇ ਸਸ਼ਕਤੀਕਰਨ ਵੱਲ ਵਧ ਸਕਣ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...