ਮਜੀਠਾ ਤੋਂ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਬਾਰੇ ਸਦਨ ‘ਚ ਸਪੀਕਰ ਵੱਲੋਂ ਨਾ ਬੋਲਣ ਦਿੱਤੇ ਜਾਣ ‘ਤੇ ਜਤਾਇਆ ਸਖਤ ਵਿਰੋਧ

by | Aug 11, 2026 | breaking news, daily, politics | 0 comments

ਗੁਰੂ ਦੋਖੀ ਮੁੱਖ ਮੰਤਰੀ ਦੀ ਗੁਰੂ ਦੋਖੀ ਸਰਕਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧੀ ਟੱਕਰ ਲੈਣ ਦਾ ਕਰ ਰਹੀ ਬਜਰ ਗੁਨਾਹ -ਗਨੀਵ ਕੌਰ ਮਜੀਠੀਆ

ਕਿਹਾ, ਮੈਂ ਸਦਨ ‘ਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਬਾਰੇ ਬੋਲਣ ਲਈ ਵਾਰ-ਵਾਰ ਹੱਥ ਖੜਾ ਕਰ ਇਜ਼ਾਜ਼ਤ ਮੰਗੀ ਪਰ ਗੁਰੂ ਦੋਖੀ ਦੀ ਸਰਕਾਰ ਧੀਆਂ ਭੈਣਾਂ ਖਿਲਾਫ ਅਪਣਾ ਰਹੀ ਤਾਨਾਸ਼ਾਹੀ ਵਾਲਾ ਰਵਈਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਸਦਨ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਨੋਟਿਸ ਬਾਰੇ ਨਾ ਸਪੀਕਰ ਵੱਲੋਂ ਕੋਈ ਨਾ ਜਵਾਬ ਦਿੱਤਾ ਗਿਆ ਨਾ ਸਦਨ ਚ ਇਸ ਬਾਰੇ ਪੁੱਛਣ ਦਿੱਤਾ ਗਿਆ ਸਪੀਕਰ ਨੇ ਪੂਰੀ ਚੁੱਪੀ ਸਾਧੀ ਰੱਖੀ

ਮਜੀਠਾ ’ਚ ਆਈਪੀਐੱਸ ਦੀ ਥਾਂ ਐੱਸ.ਪੀ. ਰੈਂਕ ਦੇ ਅਧਿਕਾਰੀ ਨੂੰ ਐੱਸ.ਐੱਸ.ਪੀ. ਲਾਉਣ ’ਤੇ ਚੁੱਕੇ ਸਵਾਲ; ਆਮ ਲੋਕਾਂ ਤੇ ਝੂਠੇ ਪਰਚਿਆਂ ਅਤੇ 302 ਦੇ ਮਾਮਲਿਆਂ ਦੀ ਜਾਂਚ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਅੱਜ ਪੰਜਾਬ ਵਿਧਾਨ ਸਭਾ ਤੋਂ ਬਾਹਰ ਪ੍ਰੈੱਸ ਕਾਨਫਰੰਸ ਕਰਦਿਆਂ ਸਦਨ ਅੰਦਰ ਉਨ੍ਹਾਂ ਨੂੰ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਬੋਲਣ ਦਾ ਮੌਕਾ ਨਾ ਦਿੱਤੇ ਜਾਣ ’ਤੇ ਸਖ਼ਤ ਰੋਸ ਜ਼ਾਹਰ ਕੀਤਾ।

ਉਨ੍ਹਾਂ ਕਿਹਾ ਕਿ ਉਹ ਸਦਨ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਮਰਿਆਦਾ ਨਾਲ ਜੁੜਿਆ ਬੇਹੱਦ ਗੰਭੀਰ ਮਸਲਾ ਚੁੱਕਣਾ ਚਾਹੁੰਦੇ ਸਨ, ਪਰ ਉਨ੍ਹਾਂ ਵੱਲੋਂ ਵਾਰ-ਵਾਰ ਹੱਥ ਖੜ੍ਹਾ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਗੱਲ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਆਉਂਦੀ ਹੈ ਤਾਂ ਗੁਰੂ ਦੋਖੀ ਦੀ ਸਰਕਾਰ ਅਤੇ ਸਪੀਕਰ ਦੋਵੇਂ ਚੁੱਪੀ ਧਾਰ ਲੈਂਦੇ ਹਨ।ਉਨ੍ਹਾਂ ਕਿਹਾ ਕਿ ਪਿੱਛੇ ਦਿਨੀ ਸਦਨ ਵਿਚ ਉਨ੍ਹਾਂ ਵਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਬਾਰੇ ਜੌ ਵੀ ਬੋਲਿਆ ਗਿਆ ਉਸਨੂੰ ਸਰਕਾਰ ਵਲੋਂ ਹਟਾ ਦਿੱਤਾ ਪਰ ਜਿਸ ਮਗਰੋਂ ਉਨ੍ਹਾਂ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਸਦਨ ਨੂੰ ਝੂਠ ਬੋਲਕੇ ਗੁੰਮਰਾਹ ਕਰਨ ਅਤੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਨੋਟਿਸ ਸਪੀਕਰ ਨੂੰ ਦਿੱਤਾ ਗਿਆ ਸੀ ਜਿਸ ਬਾਰੇ ਅੱਜ ਉਨ੍ਹਾਂ ਸਪੀਕਰ ਤੋਂ ਪੁੱਛਣ ਲਈ ਵਾਰ ਵਾਰ ਸਦਨ ਚ 10 ਤੋਂ 15 ਵਾਰ ਹੱਥ ਖੜਾ ਕੀਤਾ ਗਿਆ ਪਰ ਇਸ ਬਾਰੇ ਨਾ ਸਪੀਕਰ ਵੱਲੋਂ ਕੋਈ ਜਵਾਬ ਦਿੱਤਾ ਗਿਆ ਨਾ ਸਦਨ ਚ ਇਸ ਬਾਰੇ ਪੁੱਛਣ ਦਿੱਤਾ ਗਿਆ ਜੋਂ ਸਿੱਧੀ ਤਾਨਾਸ਼ਾਹੀ ਹੈ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਦੇ ਬਰਾਬਰ ਹੈ । ਉਹਨਾਂ ਕਿਹਾ ਕਿ ਅੱਜ ਸਾਰੀ ਦੁਨੀਆ ਨੇ ਦੇਖਿਆ ਕਿ ਕਿਸ ਤਰ੍ਹਾ ਸਦਨ ਦੇ ਅੰਦਰ ਗੁਰੂ ਦੋਖੀ ਦੀ ਸਰਕਾਰ ਮਾਵਾਂ ਧੀਆਂ ਦਾ ਸਤਿਕਾਰ ਕਰਦੀ ਹੈ ।

ਬੀਬਾ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਪਿਛਲੇ ਦਿਨੀਂ ਸਦਨ ਵਿੱਚ ਉਨ੍ਹਾਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਸਬੰਧੀ ਉਹਨਾਂ ਵਲੋਂ ਕੀਤੀ ਗਈ ਗੱਲ ਨੂੰ ਕਾਰਵਾਈ ਵਿੱਚੋਂ ਕੱਢ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਸਦਨ ਨੂੰ ਕਥਿਤ ਤੌਰ ’ਤੇ ਗੁੰਮਰਾਹ ਕਰਨ ਅਤੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਸਪੀਕਰ ਨੂੰ ਦਿੱਤੇ ਨੋਟਿਸ ਬਾਰੇ ਜਵਾਬ ਮੰਗਣਾ ਸੀ। ਸਦਨ ਦੇ ਬਾਹਰ ਆਕੇ ਉਹਨਾਂ ਨੇ ਸ਼੍ਰੀ ਅਕਾਲ ਤਖਤ ਸਹਿਬ ਦੇ ਸਕੱਤਰੇਤ ਵਲੋ ਜਾਰੀ ਕੀਤੀ ਗਈ ਚਿੱਠੀ ਵੀ ਮੀਡੀਆ ਨੂੰ ਦਿਖਾਈ ਗਈ ਕਿ ਕਿਸ ਤਰ੍ਹਾ ਸਦਨ ਨੂੰ ਗੁੰਮਰਾਹ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਜਿਸ ਸਰਕਾਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਅਰਦਾਸ ਕਰਦਿਆਂ ਸਤਿਕਾਰ ਐਕਟ ਵਿੱਚ ਲੋੜੀਂਦੀਆਂ ਸੋਧਾਂ ਕਰਨ ਅਤੇ ਬਿੱਲ ਲਿਆਉਣ ਦੀ ਗੱਲ ਕੀਤੀ ਸੀ, ਉਹੀ ਸਰਕਾਰ ਹੁਣ ਸਦਨ ਵਿੱਚ ਇਸ ਗੰਭੀਰ ਮਸਲੇ ’ਤੇ ਚਰਚਾ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸਰਕਾਰ ਨੇ ਖੁਦ ਵਾਅਦਾ ਕੀਤਾ ਸੀ ਤਾਂ ਹੁਣ ਉਸੇ ਮਸਲੇ ’ਤੇ ਚਰਚਾ ਕਰਨ ਤੋਂ ਕਿਉਂ ਭੱਜਿਆ ਜਾ ਰਿਹਾ ਹੈ?

ਬੀਬਾ ਗਨੀਵ ਕੌਰ ਨੇ ਕਿਹਾ ਕਿ ਇਹ ਸਰਕਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਸਿੱਖ ਕੌਮ ਨਾਲ ਜੁੜੇ ਗੰਭੀਰ ਮਸਲਿਆਂ ’ਤੇ ਜਵਾਬ ਦੇਣ ਦੀ ਬਜਾਏ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਇਸਦੀ ਡੋਰ ਦਿੱਲੀ ਵਾਲਿਆ ਦੇ ਹੱਥ ਵਿਚ ਹੈ ।

ਉਨ੍ਹਾਂ ਸਦਨ ਦੇ ਬਾਹਰ ਮੀਡੀਆ ਦੇ ਸਾਮ੍ਹਣੇ ਮਜੀਠਾ ਹਲਕੇ ਦੀ ਕਾਨੂੰਨ-ਵਿਵਸਥਾ ਦਾ ਮਸਲਾ ਵੀ ਜ਼ੋਰਦਾਰ ਢੰਗ ਨਾਲ ਚੁੱਕਦਿਆਂ ਕਿਹਾ ਕਿ ਜਿੱਥੇ ਆਈਪੀਐੱਸ ਅਧਿਕਾਰੀ ਦੀ ਲੋੜ ਹੈ, ਉੱਥੇ ਐੱਸ.ਪੀ. ਰੈਂਕ ਦੇ ਅਧਿਕਾਰੀ ਨੂੰ ਐੱਸ.ਐੱਸ.ਪੀ. ਦੀ ਜ਼ਿੰਮੇਵਾਰੀ ਦੇਣ ਸਬੰਧੀ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਆਪਣੇ ਪ੍ਰਸ਼ਾਸਨਿਕ ਰਿਕਾਰਡ ਅਤੇ ਅਦਾਲਤੀ ਕਾਰਵਾਈ ਨਾਲ ਜੁੜੇ ਮਾਮਲਿਆਂ ਦੇ ਮੱਦੇਨਜ਼ਰ ਇਸ ਨਿਯੁਕਤੀ ਦੀ ਕਾਨੂੰਨੀ ਅਤੇ ਪ੍ਰਸ਼ਾਸਨਿਕ ਸਥਿਤੀ ਸਪਸ਼ਟ ਕੀਤੀ ਜਾਣੀ ਚਾਹੀਦੀ ਹੈ। ਕਿਉਂਕਿ ਕੋਰਟ ਵਿੱਚ ਸਰਕਾਰ ਕਹਿੰਦੀ ਹੈ ਕਿ ਆਈ ਪੀ ਐਸ ਅਧਿਕਾਰੀ ਲਾਇਆ ਜਾਵੇਗਾ ਲੇਕਿਨ ਆਪਣੀ ਸਿਆਸੀ ਸਰਪ੍ਰਸਤੀ ਰਾਹੀਂ ਪੀ ਪੀ ਐਸ ਅਧਿਕਾਰੀ ਦੀ ਤੈਨਾਤੀ ਕਰਦੀ ਹੈ ਗਜਿਸ ਨਾਲ ਸਰਕਾਰ ਕਹਿਣ ਨੂੰ ਕੁਝ ਹੋਰ ਹੁੰਦੀ ਹੈ ਅਤੇ ਕਰਨ ਨੂੰ ਕੁਝ ਹੋਰ ਕਰਦੀ ਹੈ ।

ਉਨ੍ਹਾਂ ਦੋਸ਼ ਲਾਇਆ ਕਿ ਮਜੀਠਾ ਹਲਕੇ ਵਿੱਚ ਅਕਾਲੀ ਵਰਕਰਾਂ ਦੇ ਨਾਲ-ਨਾਲ ਆਮ ਲੋਕਾਂ ਵਿਰੁੱਧ ਵੀ ਕਥਿਤ ਤੌਰ ’ਤੇ ਝੂਠੇ ਅਤੇ ਸਿਆਸੀ ਦਬਾਅ ਹੇਠ ਦਰਜ ਕੀਤੇ ਜਾ ਰਹੇ ਪਰਚਿਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਖਾਸ ਤੌਰ ’ਤੇ 302 ਵਰਗੀਆਂ ਗੰਭੀਰ ਧਾਰਾਵਾਂ ਵਿੱਚ ਲੋਕਾਂ ਨੂੰ ਫਸਾਏ ਜਾਣ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਜੇ ਕਿਸੇ ਪਰਿਵਾਰ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਜਿਸ ਵਿਅਕਤੀ ਨੂੰ ਗੰਭੀਰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ, ਉਸਦਾ ਘਟਨਾ ਨਾਲ ਕੋਈ ਲੈਣਾ-ਦੇਣਾ ਨਹੀਂ, ਤਾਂ ਅਜਿਹੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਉਣਾ ਸਰਕਾਰ ਅਤੇ ਪੁਲਿਸ ਦੀ ਜ਼ਿੰਮੇਵਾਰੀ ਹੈ।

ਬੀਬਾ ਗਨੀਵ ਕੌਰ ਨੇ ਮਜੀਠਾ ਵਿੱਚ ਪੱਕੇ ਤੌਰ ’ਤੇ ਸਮਰੱਥ ਅਤੇ ਯੋਗ ਐੱਸ.ਐੱਸ.ਪੀ. ਲਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਹ ਸਰਹੱਦੀ ਅਤੇ ਬਹੁਤ ਸੰਵੇਦਨਸ਼ੀਲ ਖੇਤਰ ਹੈ, ਇਸ ਲਈ ਇੱਥੇ ਕਾਨੂੰਨ-ਵਿਵਸਥਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਕਿਉਂਕਿ ਏਥੇ ਆਏ ਦਿਨ ਹੈਂਡ ਗਰਨੇਡਾਂ ਅਤੇ ਫ਼ਿਰੌਤੀਆਂ , ਗੋਲੀਆਂ ਮਾਰ ਕਤਲ ਦੀਆਂ ਘਟਨਾਵਾਂ ਹੁੰਦੀਆਂ ਹਨ ।

ਉਨ੍ਹਾਂ ਡੀਐੱਸਪੀ ਪੱਧਰ ਦੇ ਅਧਿਕਾਰੀ ਬਾਰੇ ਵੀ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ ਜੇ ਕਿਸੇ ਪੁਲਿਸ ਅਧਿਕਾਰੀ ਵਿਰੁੱਧ ਨਸ਼ੇ ਦੀ ਹਾਲਤ ਜਾਂ ਨਸ਼ਿਆਂ ਨਾਲ ਸਬੰਧਤ ਗੰਭੀਰ ਦੋਸ਼ ਸਾਹਮਣੇ ਆਉਂਦੇ ਹਨ ਤਾਂ ਸਰਕਾਰ ਨੂੰ ਤੁਰੰਤ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਸ ਪੁਲਿਸ ਪ੍ਰਬੰਧ ਤੋਂ ਲੋਕ ਇਨਸਾਫ਼ ਦੀ ਆਸ ਰੱਖਦੇ ਹਨ, ਉਸੇ ਪ੍ਰਬੰਧ ਦੀ ਭਰੋਸੇਯੋਗਤਾ ’ਤੇ ਸਵਾਲ ਖੜ੍ਹੇ ਹੋ ਜਾਣਾ ਬਹੁਤ ਗੰਭੀਰ ਮਾਮਲਾ ਹੈ।

ਉਨ੍ਹਾਂ ਕਿਹਾ ਕਿ ਸਦਨ ਵਿੱਚ ਸਿਰਫ਼ ਅਕਾਲੀ ਦਲ ਦੀ ਵਿਧਾਇਕਾ ਹੀ ਨਹੀਂ, ਸਗੋਂ ਕਾਂਗਰਸ ਦੀ ਵਿਧਾਇਕਾ ਬੀਬੀ ਅਰੁਣਾ ਚੌਧਰੀ ਨੂੰ ਵੀ ਬੋਲਣ ਦਾ ਮੌਕਾ ਨਾ ਮਿਲਣਾ ਇਹ ਸਵਾਲ ਖੜ੍ਹਾ ਕਰਦਾ ਹੈ ਕਿ ਮਹਿਲਾ ਸਸ਼ਕਤੀਕਰਨ ਅਤੇ ਮਹਿਲਾਵਾਂ ਦੇ ਸਤਿਕਾਰ ਦੀਆਂ ਗੱਲਾਂ ਕਰਨ ਵਾਲੀ ਸਰਕਾਰ ਵਿਰੋਧੀ ਧਿਰ ਦੀਆਂ ਮਹਿਲਾ ਵਿਧਾਇਕਾਂ ਨੂੰ ਦੋ ਮਿੰਟ ਦਾ ਸਮਾਂ ਦੇਣ ਤੋਂ ਵੀ ਕਿਉਂ ਭੱਜ ਰਹੀ ਹੈ?

ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਦੀ ਗੈਰਹਾਜ਼ਰੀ ਵੀ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਦੋਖੀ ਦਾ ਮੂੰਹ ਨਹੀਂ ਦੇਖਣਾ ਚਾਹੁੰਦੇ ਅਤੇ ਨਾ ਹੀ ਪੰਜਾਬ ਦੇਖਣਾ ਚਾਹੁੰਦਾ ਹੈ ਕਿਉਕਿ ਸ਼੍ਰੀ ਅਕਾਲ ਤਖਤ ਸਹਿਬ ਦੇ ਹੁਕਮ ਹਨ ਇਸ ਲਈ ਉਹ ਗੁਰੂ ਦੋਖੀ ਦਾ ਮੂੰਹ ਵੀ ਨਹੀਂ ਦੇਖਣਾ ਚਾਹੁੰਦੇ।

ਬੀਬਾ ਗਨੀਵ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਸ. ਬਿਕਰਮ ਸਿੰਘ ਮਜੀਠੀਆ ਲਗਾਤਾਰ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਧੱਕੇਸ਼ਾਹੀ ਵਿਰੁੱਧ ਆਵਾਜ਼ ਉਠਾ ਰਹੇ ਹਨ, ਜਿਸ ਕਰਕੇ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸਦਨ ਦੇ ਦਰਵਾਜ਼ੇ ਬੰਦ ਕਰਕੇ ਸਵਾਲਾਂ ਨੂੰ ਨਹੀਂ ਰੋਕਿਆ ਜਾ ਸਕਦਾ ਅਤੇ ਮਾਈਕ ਬੰਦ ਕਰਕੇ ਲੋਕਾਂ ਦੀ ਆਵਾਜ਼ ਨਹੀਂ ਦਬਾਈ ਜਾ ਸਕਦੀ।

ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਮਸਲੇ ’ਤੇ ਚੁੱਪੀ ਧਾਰਨਾ ਕਿਸੇ ਵੀ ਸਰਕਾਰ ਲਈ ਸਿਆਸੀ ਨਹੀਂ, ਸਗੋਂ ਨੈਤਿਕ ਜਵਾਬਦੇਹੀ ਦਾ ਵੀ ਮਸਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਿਰੋਧੀ ਵਿਧਾਇਕਾਂ ਨੂੰ ਬੋਲਣ ਦਾ ਪੂਰਾ ਸਮਾਂ ਦੇਣਾ ਚਾਹੀਦਾ ਹੈ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਸਬੰਧੀ ਆਪਣਾ ਪੱਖ ਸਦਨ ਵਿੱਚ ਸਪਸ਼ਟ ਕਰਨਾ ਚਾਹੀਦਾ ਹੈ।

ਉਹਨਾਂ ਕਿਹਾ ਕਿ “ਸਵਾਲ ਦਬਾ ਕੇ ਸਰਕਾਰ ਸੱਚ ਨਹੀਂ ਦਬਾ ਸਕਦੀ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ, ਲੋਕਾਂ ਦੇ ਹੱਕਾਂ ਅਤੇ ਪੰਜਾਬ ਦੀ ਕਾਨੂੰਨ-ਵਿਵਸਥਾ ਬਾਰੇ ਜਵਾਬ ਤਾਂ ਸਰਕਾਰ ਨੂੰ ਦੇਣਾ ਹੀ ਪਵੇਗਾ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...