ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

by | Aug 11, 2026 | breaking news, daily, politics | 0 comments

ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ/ਰੇਂਜਾਂ ਵਿੱਚ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ
ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਅੰਤਰ-ਜ਼ਿਲ੍ਹਾ ਤਾਲਮੇਲ ਅਤੇ ਸਖ਼ਤ ਨਾਕਾਬੰਦੀ ਦੇ ਵੀ ਦਿੱਤੇ ਹੁਕਮ
ਡੀਜੀਪੀ ਵੱਲੋਂ ਕਮਿਸ਼ਨਰੇਟਾਂ ਅਤੇ ਰੇਂਜਾਂ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਐਸ.ਐਚ.ਓਜ਼. ਨਾਲ ਸਿੱਧੀ ਗੱਲਬਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਦਿਹਾੜੇ-2026 ਦੇ ਜਸ਼ਨਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੰਵੇਦਨਸ਼ੀਲ ਇਲਾਕਿਆਂ, ਲੋਕਾਂ ਦੇ ਇਕੱਠ ਵਾਲੀਆਂ ਪ੍ਰਮੁੱਖ ਥਾਵਾਂ, ਪ੍ਰਮੁੱਖ ਸ਼ਹਿਰੀ ਸਥਾਨਾਂ ਅਤੇ ਅਦਾਰਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਅੰਤਰ-ਜ਼ਿਲ੍ਹਾ ਤਾਲਮੇਲ, ਸਖ਼ਤ ਨਾਕਾਬੰਦੀ ਅਤੇ 24 ਘੰਟੇ ਨਿਗਰਾਨੀ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਡੀਜੀਪੀ ਪੰਜਾਬ ਨੇ ਆਪਣੇ ਤੂਫ਼ਾਨੀ ਦੌਰੇ ਦੌਰਾਨ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ ਅਤੇ ਬਾਰਡਰ, ਜਲੰਧਰ ਤੇ ਲੁਧਿਆਣਾ ਪੁਲਿਸ ਰੇਂਜਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਅਮਨ-ਕਾਨੂੰਨ ਦੀ ਸਥਿਤੀ ਦੀ ਸਮੀਖਿਆ ਕੀਤੀ।

ਅੰਮ੍ਰਿਤਸਰ ਤੋਂ ਆਪਣੇ ਦੌਰੇ ਦੀ ਸ਼ੁਰੂਆਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਸੰਵੇਦਨਸ਼ੀਲ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਮੂਹ ਯੂਨਿਟਾਂ ਨੂੰ ਸਖ਼ਤ ਚੌਕਸੀ ਬਣਾਏ ਰੱਖਣ, ਰੋਕਥਾਮ ਵਾਲੇ ਉਪਾਵਾਂ ‘ਚ ਤੇਜ਼ੀ ਲਿਆਉਣ, ਗਸ਼ਤ ਅਤੇ ਨਿਗਰਾਨੀ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਭੀੜ ਵਾਲੇ ਇਲਾਕਿਆਂ ਦੇ ਸੁਚਾਰੂ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਕੌਮੀ ਉਤਸਵ ਦੀ ਅਹਿਮੀਅਤ ‘ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਨੋਟ ਕੀਤਾ ਕਿ ਸੁਰੱਖਿਆ ਢਾਂਚੇ ਵਿੱਚ ਸਹਿਜ ਤਾਲਮੇਲ ਅਤੇ ਉੱਭਰ ਰਹੀਆਂ ਚੁਣੌਤੀਆਂ ਦਾ ਸਰਗਰਮ ਮੁਲਾਂਕਣ ਪੰਜਾਬ ਪੁਲਿਸ ਦੀ ਮੁੱਖ ਤਰਜੀਹ ਹੈ।

ਅੰਮ੍ਰਿਤਸਰ ਦੇ ਸਮੀਖਿਆ ਦੌਰੇ ਤੋਂ ਬਾਅਦ ਡੀਜੀਪੀ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਅਤੇ ਜਲੰਧਰ ਰੇਂਜ, ਜਿਸ ਵਿੱਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਐਸ.ਬੀ.ਐਸ. ਨਗਰ ਜ਼ਿਲ੍ਹੇ ਸ਼ਾਮਲ ਹਨ, ਦੀਆਂ ਤਿਆਰੀਆਂ ਦਾ ਨਿੱਜੀ ਤੌਰ ‘ਤੇ ਮੁਲਾਂਕਣ ਕਰਨ ਲਈ ਜਲੰਧਰ ਦਾ ਦੌਰਾ ਕੀਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਖ਼ਤਰੇ ਦੀਆਂ ਮੌਜੂਦਾ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਧੇਰੇ ਚੌਕਸੀ ਬਣਾਈ ਰੱਖਣ, ਫੋਰਸ ਦੀ ਸੁਚੱਜੇ ਤੇ ਰਣਨੀਤਿਕ ਢੰਗ ਨਾਲ ਤਾਇਨਾਤੀ ਅਤੇ ਤੇਜ਼ ਰਿਸਪਾਂਸ ਪ੍ਰਣਾਲੀ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਨਾਗਰਿਕ ਬਿਨਾਂ ਕਿਸੇ ਪਰੇਸ਼ਾਨੀ ਜਾਂ ਦਿੱਕਤ ਦੇ ਪੂਰੇ ਵਿਸ਼ਵਾਸ ਨਾਲ ਆਜ਼ਾਦੀ ਦਿਹਾੜਾ ਮਨਾ ਸਕਣ।

ਫੋਰਸ ਦੀ ਵਚਨਬੱਧਤਾ ਅਤੇ ਪੇਸ਼ੇਵਰਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਧੇਰੇ ਅਲਰਟ, ਪਹੁੰਚਯੋਗ ਅਤੇ ਜਨਤਾ ਪ੍ਰਤੀ ਜਵਾਬਦੇਹ ਰਹਿਣ ਦੇ ਨਿਰਦੇਸ਼ ਦਿੱਤੇ।

ਆਪਣੇ ਦੌਰੇ ਦੇ ਅੰਤ ਵਿੱਚ ਡੀਜੀਪੀ ਗੌਰਵ ਯਾਦਵ ਨੇ ਲੁਧਿਆਣਾ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਪੁਲਿਸ ਤਿਆਰੀਆਂ ਦੇ ਮੁਲਾਂਕਣ ਲਈ ਕਮਿਸ਼ਨਰੇਟ ਪੁਲਿਸ ਲੁਧਿਆਣਾ ਅਤੇ ਲੁਧਿਆਣਾ ਰੇਂਜ ਦੇ ਅਧਿਕਾਰੀਆਂ ਨਾਲ ਸੁਰੱਖਿਆ ਸਕਿਉਰਿਟੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਫੋਰਸ ਦੀ ਪ੍ਰਭਾਵਸ਼ਾਲੀ ਢੰਗ ਨਾਲ ਤਾਇਨਾਤੀ ਦੇ ਨਾਲ-ਨਾਲ ਸਮਾਗਮ ਅਤੇ ਜਨਤਕ ਇਕੱਠ ਵਾਲੇ ਸਥਾਨਾਂ ਨੂੰ ਸੁਰੱਖਿਅਤ ਕਰਨ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ।

ਇਹਨਾਂ ਸਮੀਖਿਆ ਮੀਟਿੰਗਾਂ ਵਿੱਚ ਵਧੀਕ ਡੀਜੀਪੀ (ਸਟੇਟ ਆਰਮਡ ਪੁਲਿਸ) ਐਮ.ਐਫ. ਫਾਰੂਕੀ, ਆਈਜੀਪੀ ਪੀਏਪੀ ਰਾਜਪਾਲ ਸਿੰਘ ਸੰਧੂ, ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਸਤਿੰਦਰ ਸਿੰਘ, ਸੀਪੀ ਲੁਧਿਆਣਾ ਸਵਪਨ ਸ਼ਰਮਾ, ਸੀਪੀ ਅੰਮ੍ਰਿਤਸਰ ਕਮ ਡੀਆਈਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡੀਆਈਜੀ ਲੁਧਿਆਣਾ ਰੇਂਜ ਸੰਦੀਪ ਗੋਇਲ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਐਸਐਸਪੀ ਕਪੂਰਥਲਾ ਗੌਰਵ ਤੂਰਾ, ਐਸਐਸਪੀ ਹੁਸ਼ਿਆਰਪੁਰ ਸੰਦੀਪ ਮਲਿਕ, ਐਸਐਸਪੀ ਐਸ.ਬੀ.ਐਸ. ਨਗਰ ਤੁਸ਼ਾਰ ਗੁਪਤਾ, ਐਸਐਸਪੀ ਖੰਨਾ ਡਾ. ਦਰਪਨ ਆਹਲੂਵਾਲੀਆ ਅਤੇ ਐਸਐਸਪੀ ਜਗਰਾਓਂ ਅੰਕੁਰ ਗੁਪਤਾ ਸਮੇਤ ਪ੍ਰਮੁੱਖ ਅਧਿਕਾਰੀ ਹਾਜ਼ਰ ਰਹੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...