ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤੀ 1 ਕਰੋੜ ਦੇ ਟੋਕਨ ਗ੍ਰਾਂਟ ਤਹਿਤ 12 ਜ਼ਿਲ੍ਹਿਆਂ ਲਈ ₹85 ਲੱਖ, ਮਲੋਟ ਦੇ ਸੂਬਾ ਪੱਧਰੀ ਸਮਾਗਮ ਲਈ ₹15 ਲੱਖ ਰਾਖਵੇਂ

by | Aug 11, 2026 | breaking news, daily, politics | 0 comments

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਨੂੰ ਮਿਲੇਗੀ ਹੋਰ ਰਫ਼ਤਾਰ

ਮਹੀਨਾ ਅਗਸਤ ਦੌਰਾਨ ਮਲੋਟ ਵਿਖੇ ਨੌਜਵਾਨਾਂ, ਵਿੱਦਿਅਕ ਸੰਸਥਾਵਾਂ ਅਤੇ ਸਮਾਜਿਕ ਸੰਸਥਾਵਾਂ ਦੀ ਸਾਂਝੀ ਸ਼ਮੂਲੀਅਤ ਨਾਲ ਹੋਵੇਗਾ ਸੂਬਾ ਪੱਧਰੀ ਸਮਾਗਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਸ਼ਾ-ਮੁਕਤ ਪੰਜਾਬ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਲੋਕ ਭਾਗੀਦਾਰੀ ‘ਤੇ ਜ਼ੋਰ

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਵਿੱਤੀ ਸਾਲ 2026-27 ਦੌਰਾਨ 1 ਕਰੋੜ ਦਾ ਟੋਕਨ ਗ੍ਰਾਂਟ ਪ੍ਰਾਪਤ ਹੋਇਆ ਹੈ। ਇਸ ਵਿੱਚੋਂ 12 ਜ਼ਿਲ੍ਹਿਆਂ ਵਿੱਚ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਲਈ ₹85 ਲੱਖ ਜਾਰੀ ਕੀਤੇ ਗਏ ਹਨ, ਜਦਕਿ ਮਹੀਨਾ ਅਗਸਤ, 2026 ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਨਸ਼ਾ ਵਿਰੋਧੀ ਸਮਾਗਮ ਲਈ 15 ਲੱਖ ਰਾਖਵੇਂ ਰੱਖੇ ਗਏ ਹਨ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਜਾਗਰੂਕਤਾ, ਰੋਕਥਾਮ, ਮੁੜ ਵਸੇਬੇ ਅਤੇ ਲੋਕ ਭਾਗੀਦਾਰੀ ਨੂੰ ਬਰਾਬਰ ਮਹੱਤਵ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਉਨ੍ਹਾਂ ਦੱਸਿਆ ਕਿ ਫਾਜ਼ਿਲਕਾ, ਤਰਨ ਤਾਰਨ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਰੂਪਨਗਰ, ਐੱਸ.ਏ.ਐੱਸ. ਨਗਰ (ਮੁਹਾਲੀ), ਪਠਾਨਕੋਟ, ਕਪੂਰਥਲਾ, ਗੁਰਦਾਸਪੁਰ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ। ਇਨ੍ਹਾਂ ਤਹਿਤ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਲੋਟ ਵਿਖੇ ਹੋਣ ਵਾਲਾ ਸੂਬਾ ਪੱਧਰੀ ਨਸ਼ਾ ਵਿਰੋਧੀ ਸਮਾਗਮ ਉਨ੍ਹਾਂ ਦੀ ਪ੍ਰਧਾਨਗੀ ਹੇਠ ਕਰਵਾਇਆ ਜਾਵੇਗਾ, ਜਿਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ, ਵਿੱਦਿਅਕ ਸੰਸਥਾਵਾਂ, ਯੁਵਾ ਸੰਗਠਨਾਂ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਹਿੱਸੇਦਾਰਾਂ ਦੀ ਵਿਆਪਕ ਸ਼ਮੂਲੀਅਤ ਹੋਵੇਗੀ।

ਉਨ੍ਹਾਂ ਕਿਹਾ ਕਿ ਇਹ ਸਮਾਗਮ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਨ-ਜਾਗਰੂਕਤਾ ਵਧਾਉਣ, ਨੌਜਵਾਨਾਂ ਵਿੱਚ ਰੋਕਥਾਮ ਦੀ ਸੋਚ ਮਜ਼ਬੂਤ ਕਰਨ ਅਤੇ ਸਮਾਜ ਦੇ ਹਰ ਵਰਗ ਨੂੰ ਨਸ਼ਾ-ਮੁਕਤ ਪੰਜਾਬ ਦੀ ਮੁਹਿੰਮ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਡਾ. ਬਲਜੀਤ ਕੌਰ ਨੇ ਕਿਹਾ, “ਨਸ਼ਿਆਂ ਵਿਰੁੱਧ ਲੜਾਈ ਕੇਵਲ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਪਰਿਵਾਰਾਂ, ਵਿੱਦਿਅਕ ਸੰਸਥਾਵਾਂ, ਸਮਾਜਿਕ ਜਥੇਬੰਦੀਆਂ ਅਤੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਅਸੀਂ ਨਸ਼ਾ-ਮੁਕਤ ਪੰਜਾਬ ਦਾ ਸੁਪਨਾ ਸਾਕਾਰ ਕਰ ਸਕਦੇ ਹਾਂ।”

ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸਾਰੇ ਹਿੱਸੇਦਾਰਾਂ ਦੇ ਸਹਿਯੋਗ ਨਾਲ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਨੂੰ ਹੋਰ ਵਿਸਥਾਰ ਦੇਣ ਲਈ ਵਚਨਬੱਧ ਹੈ ਤਾਂ ਜੋ ਨਸ਼ਿਆਂ ਵਿਰੁੱਧ ਸੰਦੇਸ਼ ਪੰਜਾਬ ਦੇ ਹਰ ਕੋਨੇ ਤੱਕ ਪਹੁੰਚ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...