ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

by | Aug 11, 2026 | breaking news, daily, education, politics | 0 comments

ਅਧਿਆਪਕਾਂ ਨੂੰ ਕਲਾਸਰੂਮ ਵਿੱਚ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰਨ ਲਈ ਕੀਤਾ ਜਾਵੇਗਾ ਸਮਰੱਥ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਨਸ਼ਿਆਂ ਦੀ ਦੁਰਵਰਤੋਂ ਪ੍ਰਤੀ ਅਧਿਆਪਕਾਂ ਨੂੰ ਜਾਗਰੂਕ ਕਰਨ ਲਈ 500 ਤੋਂ ਵੱਧ ਸਿਖਲਾਈ ਬੈਚ

ਸਿਖਲਾਈ ਨਾਲ ਅਧਿਆਪਕ ਸੰਵੇਦਨਸ਼ੀਲ ਵਿਦਿਆਰਥੀਆਂ ਦੀ ਪਛਾਣ ਕਰਨ, ਤਣਾਅ ਨਾਲ ਨਜਿੱਠਣ ਦੇ ਬਿਹਤਰ ਤਰੀਕਿਆਂ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਕਲੰਕ ਤੋਂ ਮੁਕਤ ਮਾਹੌਲ ਪ੍ਰਦਾਨ ਕਰਨ ਦੇ ਸਮਰੱਥ ਹੋਣਗੇ: ਡਾ. ਬਲਬੀਰ ਸਿੰਘ

ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿਛਲੇ ਹਫ਼ਤੇ 12 ਜ਼ਿਲ੍ਹਿਆਂ ਵਿੱਚ ਅਧਿਆਪਕਾਂ ਲਈ ਜਾਗਰੂਕਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ ਕੀਤਾ।

ਇਸ ਪਹਿਲ ਦਾ ਉਦੇਸ਼ 21,850 ਤੋਂ ਵੱਧ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਦੁਰਵਰਤੋਂ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਲੋੜੀਂਦੇ ਕਦਮ ਚੁੱਕਣ ਲਈ ਲੋੜੀਂਦੀ ਸਮਰੱਥਾ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਸੋਮਵਾਰ ਨੂੰ ਫ਼ਾਜ਼ਿਲਕਾ ਅਤੇ ਤਰਨ ਤਾਰਨ ਤੋਂ ਕੀਤੀ ਗਈ, ਜਿੱਥੇ ਪਿਛਲੇ ਹਫ਼ਤੇ 800 ਤੋਂ ਵੱਧ ਅਧਿਆਪਕਾਂ ਨੇ ਵਰਕਸ਼ਾਪਾਂ ਵਿੱਚ ਹਿੱਸਾ ਲਿਆ।

ਇਹ ਪ੍ਰੋਗਰਾਮ ਸਕੂਲਾਂ ਵਿੱਚ ਸਰਕਾਰ ਵੱਲੋਂ ਚਲਾਏ ਗਏ ਜਾਗਰੂਕਤਾ ਪ੍ਰੋਗਰਾਮਾਂ ਦੀ ਸਫ਼ਲਤਾ ਤੋਂ ਬਾਅਦ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਸ ਸਾਲ ਜਨਵਰੀ ਵਿੱਚ, ਨੌਂ ਜ਼ਿਲ੍ਹਿਆਂ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ ਸੀ। ਇਸ ਸਿਖਲਾਈ ਦੌਰਾਨ ਸੂਬੇ ਦੇ ਉਨ੍ਹਾਂ ਸਰਹੱਦੀ ਜ਼ਿਲ੍ਹਿਆਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ ਸੀ, ਜੋ ਨਸ਼ਿਆਂ ਦੀ ਵਰਤੋਂ ਦੀ ਸਮੱਸਿਆ ਪ੍ਰਤੀ ਸੰਵੇਦਨਸ਼ੀਲ ਹਨ।

ਇਸ ਤੋਂ ਇਲਾਵਾ, ਅੰਮ੍ਰਿਤਸਰ ਵਿੱਚ ਇੱਕ ਪਾਇਲਟ ਅਧਿਆਪਕ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ 2,800 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ। 75 ਫ਼ੀਸਦੀ ਤੋਂ ਵੱਧ ਭਾਗੀਦਾਰਾਂ ਨੇ ਦੱਸਿਆ ਕਿ ਉਹ ਸਿਹਤਮੰਦ ਸਕੂਲੀ ਮਾਹੌਲ ਬਣਾਉਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਹੋਏ। ਇਨ੍ਹਾਂ ਪਹਿਲਕਦਮੀਆਂ ਦੀ ਸਫ਼ਲਤਾ ਦੇ ਆਧਾਰ ’ਤੇ ਭਗਵੰਤ ਮਾਨ ਸਰਕਾਰ ਨੇ ਹੁਣ ਸਿਖਲਾਈ ਮਾਡਿਊਲ ਦਾ ਪੜਾਅਵਾਰ ਵਿਸਥਾਰ ਸ਼ੁਰੂ ਕੀਤਾ ਹੈ, ਜਿਸ ਦੀ ਸ਼ੁਰੂਆਤ ਫ਼ਾਜ਼ਿਲਕਾ, ਤਰਨ ਤਾਰਨ, ਫ਼ਿਰੋਜ਼ਪੁਰ, ਗੁਰਦਾਸਪੁਰ, ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਮੋਹਾਲੀ, ਰੋਪੜ, ਕਪੂਰਥਲਾ, ਲੁਧਿਆਣਾ ਅਤੇ ਪਟਿਆਲਾ ਤੋਂ ਕੀਤੀ ਜਾ ਰਹੀ ਹੈ।

ਜਦੋਂ ਕੋਈ ਵਿਦਿਆਰਥੀ ਕਿਸੇ ਪਰੇਸ਼ਾਨੀ ਵਿੱਚ ਹੁੰਦਾ ਹੈ, ਤਾਂ ਅਧਿਆਪਕ ਅਕਸਰ ਸਭ ਤੋਂ ਪਹਿਲਾਂ ਇਸ ਨੂੰ ਮਹਿਸੂਸ ਕਰਦੇ ਹਨ, ਪਰ ਅਜਿਹੇ ਵਿਹਾਰ ਨੂੰ ਸਿਹਤ ਸਬੰਧੀ ਸਮੱਸਿਆ ਸਮਝਣ ਦੀ ਬਜਾਏ ਅਕਸਰ ਅਨੁਸ਼ਾਸਨਹੀਣਤਾ ਮੰਨ ਲਿਆ ਜਾਂਦਾ ਹੈ। ਕਿਸ਼ੋਰਾਂ ਵਿੱਚ ਵਧ ਰਹੀ ਚਿੰਤਾ, ਤਣਾਅ ਅਤੇ ਨਸ਼ਿਆਂ ਦੀ ਵਰਤੋਂ ਨੂੰ ਦੇਖਦੇ ਹੋਏ, ਸਕੂਲ-ਅਧਾਰਿਤ ਰੋਕਥਾਮ ਸ਼ੁਰੂਆਤੀ ਪਛਾਣ ਅਤੇ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਦਾ ਇੱਕ ਵਿਆਪਕ ਅਤੇ ਟਿਕਾਊ ਸਾਧਨ ਹੈ। ਅਧਿਆਪਕਾਂ ਨੂੰ ਜਾਗਰੂਕ ਕਰਨ ਦੀ ਇਹ ਪਹਿਲ ਸਕੂਲ ਮੁਖੀਆਂ ਲਈ ਪਹਿਲਾਂ ਚਲਾਏ ਗਏ ਜਾਗਰੂਕਤਾ ਪ੍ਰੋਗਰਾਮ ’ਤੇ ਆਧਾਰਿਤ ਹੈ, ਜਿਸ ਦਾ ਉਦੇਸ਼ ਵਿਦਿਆਰਥੀਆਂ ਦੀ ਭਲਾਈ ਲਈ ਪੂਰੇ ਸਕੂਲ ਨੂੰ ਸ਼ਾਮਲ ਕਰਨ ਵਾਲੀ ਵਿਵਸਥਾ ਵਿਕਸਿਤ ਕਰਨਾ ਹੈ।

ਇਸ ਸਬੰਧੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਹਰ ਉਹ ਬੱਚਾ ਜੋ ਨਸ਼ਿਆਂ ਦੇ ਹਨੇਰੇ ਵਿੱਚ ਚਲਾ ਜਾਂਦਾ ਹੈ, ਉਹ ਅਜਿਹਾ ਬੱਚਾ ਹੈ ਜਿਸ ਤੱਕ ਅਸੀਂ ਪਹਿਲਾਂ ਪਹੁੰਚ ਸਕਦੇ ਸੀ। ਸਾਡੇ ਅਧਿਆਪਕ ਬੱਚਿਆਂ ਨਾਲ ਸਭ ਤੋਂ ਵੱਧ ਸਮਾਂ ਬਿਤਾਉਂਦੇ ਹਨ; ਉਹ ਉਨ੍ਹਾਂ ਦੀਆਂ ਖ਼ਾਮੋਸ਼ੀਆਂ, ਗੈਰ-ਹਾਜ਼ਰੀਆਂ ਅਤੇ ਉਨ੍ਹਾਂ ਤਬਦੀਲੀਆਂ ਨੂੰ ਦੇਖਦੇ ਹਨ, ਜਿਨ੍ਹਾਂ ਨੂੰ ਕੋਈ ਹੋਰ ਨਹੀਂ ਦੇਖ ਪਾਉਂਦਾ। ਸਿਖਲਾਈ ਮਾਡਿਊਲ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ ਕਿ ਅਧਿਆਪਕਾਂ ਨੂੰ ਕਿਸ਼ੋਰਾਂ ਨਾਲ ਜੁੜੇ ਮੁੱਦਿਆਂ, ਉਨ੍ਹਾਂ ਦੀ ਮਾਨਸਿਕ ਸਿਹਤ ਅਤੇ ਭਾਵਨਾਤਮਕ ਭਲਾਈ ਦੀ ਬਿਹਤਰ ਸਮਝ ਮਿਲ ਸਕੇ। ਅਧਿਆਪਕਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਨਾਲ ਜੁੜੇ ਖ਼ਤਰਿਆਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਇਹ ਸਿਖਲਾਈ ਉਨ੍ਹਾਂ ਨੂੰ ਲੋੜ ਪੈਣ ’ਤੇ ਵਿਦਿਆਰਥੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਸਮਰੱਥ ਬਣਾਏਗੀ। ਉਹ ਤਣਾਅ ਅਤੇ ਨਸ਼ਿਆਂ ਵੱਲ ਵਧਣ ਦੀ ਸੰਭਾਵਨਾ ਦੇ ਸ਼ੁਰੂਆਤੀ ਸੰਕੇਤਾਂ ਨੂੰ ਪਛਾਣਨਾ, ਸਜ਼ਾ ਦੇਣ ਦੀ ਬਜਾਏ ਸੰਵੇਦਨਸ਼ੀਲਤਾ ਨਾਲ ਪ੍ਰਤੀਕਿਰਿਆ ਦੇਣਾ ਅਤੇ ਮੁਸ਼ਕਲ ਵਿੱਚ ਘਿਰੇ ਵਿਦਿਆਰਥੀਆਂ ਨੂੰ ਬਹੁਤ ਦੇਰ ਹੋਣ ਤੋਂ ਪਹਿਲਾਂ ਸਹਾਇਤਾ ਨਾਲ ਜੋੜਨਾ ਸਿੱਖਣਗੇ। ਪੰਜਾਬ ਵਿੱਚ ਕਿਸੇ ਵੀ ਬੱਚੇ ਨੂੰ ਆਪਣੀ ਪਰੇਸ਼ਾਨੀ ਚੁੱਪਚਾਪ ਸਹਿਣ ਲਈ ਮਜ਼ਬੂਰ ਨਾ ਹੋਣਾ ਪਵੇ ਅਤੇ ਨਾ ਹੀ ਉਸ ਨੂੰ ਸਮਾਜਿਕ ਕਲੰਕ ਦਾ ਸਾਹਮਣਾ ਕਰਨਾ ਪਵੇ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਅਜਿਹੇ ਬੱਚੇ ਨੂੰ ਉਚਿਤ ਦੇਖਭਾਲ ਅਤੇ ਸਹਿਯੋਗ ਮਿਲੇ।”

ਇਹ ਇੱਕ ਵਿਆਪਕ ਅੰਤਰ-ਵਿਭਾਗੀ ਪਹਿਲ ਹੈ, ਜਿਸ ਦੇ ਲਾਗੂਕਰਨ ਨੂੰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਕੌਂਸਲ (ਐਸਸੀਈਆਰਟੀ), ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਯਕੀਨੀ ਬਣਾ ਰਹੀ ਹੈ। ਨਸ਼ਿਆਂ ਦੀ ਵਰਤੋਂ ਖ਼ਿਲਾਫ਼ ਵਿਆਪਕ ਮੁਹਿੰਮ ਦੀ ਅਗਵਾਈ ਕਰ ਰਹੀ ਰਾਜ ਦੀ ਡਾਟਾ ਇੰਟੈਲੀਜੈਂਸ ਐਂਡ ਟੈਕਨੀਕਲ ਸਪੋਰਟ ਯੂਨਿਟ (ਡੀਆਈਟੀਐਸਯੂ) ਪ੍ਰੋਗਰਾਮ ਦੇ ਲਾਗੂਕਰਨ ਵਿੱਚ ਸਹਿਯੋਗ ਦੇਣ ਦੇ ਨਾਲ-ਨਾਲ ਸਿਖਲਾਈ ਸਮੱਗਰੀ ਤਿਆਰ ਕਰੇਗੀ ਅਤੇ ਪੂਰੀ ਮੁਹਿੰਮ ਦੌਰਾਨ ਗੁਣਵੱਤਾ ਯਕੀਨੀ ਬਣਾਏਗੀ। ਜ਼ਿਲ੍ਹਾ ਪੱਧਰ ’ਤੇ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ, ਤਾਂ ਜੋ ਸਾਰੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਅਧਿਆਪਕ ਇਨ੍ਹਾਂ ਸੈਸ਼ਨਾਂ ਵਿੱਚ ਭਾਗ ਲੈ ਸਕਣ ਅਤੇ ਇਨ੍ਹਾਂ ਦਾ ਲਾਭ ਉਠਾ ਸਕਣ। ਇਹ ਸੈਸ਼ਨ ਨਸ਼ਾ ਮੁਕਤ ਭਾਰਤ ਅਭਿਆਨ (ਐਨਐਮਬੀਏ) ਅਤੇ ਨੈਸ਼ਨਲ ਐਕਸ਼ਨ ਪਲਾਨ ਫਾਰ ਡਰੱਗ ਡਿਮਾਂਡ ਰਿਡਕਸ਼ਨ (ਐਨਏਪੀਡੀਡੀਆਰ) ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ।

ਇੱਕ ਰੋਜ਼ਾ ਜਾਗਰੂਕਤਾ-ਕਮ-ਸਮਰੱਥਾ ਨਿਰਮਾਣ ਸੈਸ਼ਨ ਅਗਸਤ 2026 ਤੋਂ ਪੜਾਅਵਾਰ ਢੰਗ ਨਾਲ 12 ਜ਼ਿਲ੍ਹਿਆਂ ਵਿੱਚ 500 ਤੋਂ ਵੱਧ ਬੈਚਾਂ ਵਿੱਚ ਕਰਵਾਏ ਜਾਣਗੇ। ਇਨ੍ਹਾਂ ਸੈਸ਼ਨਾਂ ਵਿੱਚ ਮਾਹਿਰ ਸਿਖਲਾਈਕਾਰ ਨਸ਼ਿਆਂ ਦੀ ਵਰਤੋਂ ਦੀ ਸਮੱਸਿਆ ਨੂੰ ਮਾਨਸਿਕ ਅਤੇ ਸਮਾਜਿਕ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਸਿਖਲਾਈ ਦੇਣਗੇ। ਸਿਖਲਾਈ ਵਿੱਚ ਮਿਲੀ ਸਿੱਖਿਆ ਨੂੰ ਕਲਾਸਰੂਮ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ ਲਈ ਹਰ ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਜ਼ਿੰਮੇਵਾਰੀ ਨਿਭਾਉਣ ਦੀ ਸਹੁੰ ਚੁੱਕੇਗਾ ਅਤੇ ਸਿਖਲਾਈ ਤੋਂ ਬਾਅਦ ਦੇ ਹਫ਼ਤਿਆਂ ਵਿੱਚ ਵਿਦਿਆਰਥੀਆਂ ਨਾਲ ਵੱਖ-ਵੱਖ ਗਤੀਵਿਧੀਆਂ ਕਰੇਗਾ। ਭਾਗੀਦਾਰਾਂ ਦੀ ਪ੍ਰਤੀਕਿਰਿਆ ਅਤੇ ਇੱਕ ਸੁਚੱਜੀ ਨਿਗਰਾਨ ਪ੍ਰਣਾਲੀ ਰਾਹੀਂ ਪ੍ਰੋਗਰਾਮ ਦੀ ਪਹੁੰਚ ਅਤੇ ਪ੍ਰਭਾਵਸ਼ੀਲਤਾ ’ਤੇ ਨਜ਼ਰ ਰੱਖੀ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...