ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

by | Aug 12, 2026 | breaking news, daily, education, religion | 0 comments

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ 650 ਸਾਲ ਪਹਿਲਾਂ ਹੀ ਦਰਸਾਏ ਗਏ ਸਨ ਆਜ਼ਾਦੀ, ਸਮਾਨਤਾ ਤੇ ਗੈਰ-ਵਿਤਕਰੇ ਦੇ ਸਿਧਾਂਤ: ਹਰਪਾਲ ਸਿੰਘ ਚੀਮਾ

ਸੱਤਾ ਵਿੱਚ ਬੈਠੀਆਂ ਸਿਆਸੀ ਤਾਕਤਾਂ ਵੱਲੋਂ ਦੇਸ਼ ਵਿੱਚ ਬੋਲਣ ਦੀ ਆਜ਼ਾਦੀ ਨੂੰ ਸੀਮਤ ਕਰਨਾ ਗੁਰੂ ਜੀ ਮਹਾਰਾਜ ਦੇ ਸਮਾਨਤਾ ਤੇ ਮਨੁੱਖੀ ਸਨਮਾਨ ਦੇ ਸੰਦੇਸ਼ ਦੇ ਉਲਟ: ਹਰਪਾਲ ਸਿੰਘ ਚੀਮਾ

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਅਤੇ ਸਮਾਜਿਕ ਬਰਾਬਰੀ’ ਵਿਸ਼ੇ ’ਤੇ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ

ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਸਮਾਨਤਾ, ਮਨੁੱਖੀ ਸਨਮਾਨ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਤੇ ਭਾਈਚਾਰਕ ਸਾਂਝ ਦਾ ਸਦੀਵੀ ਸੰਦੇਸ਼ ਦਿੰਦੀ ਹੈ, ਜੋ ਅੱਜ ਦੇ ਸਮੇਂ ਵਿੱਚ ਵੀ ਬੇਹੱਦ ਪ੍ਰਸੰਗਿਕ ਹੈ।

ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਅਤੇ ਸਮਾਜਿਕ ਬਰਾਬਰੀ’ ਵਿਸ਼ੇ ’ਤੇ ਕਰਵਾਏ ਗਏ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ “ਗੁਰੂ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੇ ਜਾਤ, ਧਰਮ ਅਤੇ ਸਮਾਜਿਕ ਹੈਸੀਅਤ ਦੀਆਂ ਹੱਦਾਂ ਤੋਂ ਉੱਪਰ ਉੱਠ ਕੇ ਹਰੇਕ ਮਨੁੱਖ ਦੀ ਅੰਦਰੂਨੀ ਇੱਜ਼ਤ ਅਤੇ ਬਰਾਬਰੀ ’ਤੇ ਜ਼ੋਰ ਦਿੱਤਾ।”

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਰਸਾਏ ਸਮਾਜ ਦੇ ਸੰਕਲਪ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਅਜਿਹੇ ਸਮਾਜ ਦੀ ਕਲਪਨਾ ਕੀਤੀ, ਜੋ ਸਮਾਨਤਾ, ਨਿਆਂ, ਦਇਆ ਅਤੇ ਆਪਸੀ ਸਨਮਾਨ ’ਤੇ ਆਧਾਰਿਤ ਹੋਵੇ। ਉਨ੍ਹਾਂ ਦੀ ਬਾਣੀ ਸਾਨੂੰ ਹਰ ਕਿਸਮ ਦੇ ਵਿਤਕਰੇ ਨੂੰ ਨਕਾਰਨ ਅਤੇ ਅਜਿਹੇ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ਲਈ ਕੰਮ ਕਰਨ ਦੀ ਪ੍ਰੇਰਣਾ ਦਿੰਦੀ ਹੈ, ਜਿੱਥੇ ਹਰੇਕ ਵਿਅਕਤੀ ਨੂੰ ਬਰਾਬਰ ਮੌਕੇ ਅਤੇ ਸਨਮਾਨ ਮਿਲੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਹਾਲੀਆ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ “ਪੰਜਾਬ ਸਰਕਾਰ ਵੱਲੋਂ ਡੇਰਾ ਬੱਲਾਂ ਦੇ ਫਰੀਦਪੁਰਾ ਨੌਗਜ਼ਾ ਵਿਖੇ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਸਥਾਪਿਤ ਕਰਨ ਦੀ ਪਹਿਲ ਕੀਤੀ ਗਈ ਹੈ। ਇਹ ਕੇਂਦਰ 25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ, ਜਦਕਿ ਜ਼ਮੀਨ ਦੀ ਖਰੀਦ ’ਤੇ ਲਗਭਗ 11 ਕਰੋੜ ਰੁਪਏ ਦੀ ਰਕਮ ਪਹਿਲਾਂ ਹੀ ਖਰਚ ਕੀਤੀ ਜਾ ਚੁੱਕੀ ਹੈ। ਇਹ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਡੂੰਘੀਆਂ ਸਿੱਖਿਆਵਾਂ ਦੀ ਖੋਜ, ਅਧਿਐਨ ਅਤੇ ਪ੍ਰਸਾਰ ਲਈ ਇੱਕ ਮਹੱਤਵਪੂਰਨ ਕੇਂਦਰ ਵਜੋਂ ਕੰਮ ਕਰੇਗਾ।”

ਗੁਰੂ ਜੀ ਮਹਾਰਾਜ ਦੀ ਵਿਚਾਰਧਾਰਾ ਦੇ ਸਰਬਵਿਆਪੀ ਅਤੇ ਅਗਾਂਹਵਧੂ ਸਰੂਪ ਨੂੰ ਉਜਾਗਰ ਕਰਦਿਆਂ ਸ੍ਰੀ ਚੀਮਾ ਨੇ ਕਿਹਾ ਕਿ “ਬੋਲਣ ਦੀ ਆਜ਼ਾਦੀ, ਸਮਾਨਤਾ ਅਤੇ ਗੈਰ-ਵਿਤਕਰੇ ਵਰਗੇ ਸਿਧਾਂਤ, ਜਿਨ੍ਹਾਂ ਨੂੰ ਪੱਛਮੀ ਦੇਸ਼ਾਂ ਵਿੱਚ 19ਵੀਂ ਸਦੀ ਤੋਂ ਸੰਸਥਾਗਤ ਮਾਨਤਾ ਮਿਲਣੀ ਸ਼ੁਰੂ ਹੋਈ, ਉਹ ਸਿਧਾਂਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਅਤੇ ਹੋਰ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਵਿੱਚ ਲਗਭਗ 650 ਸਾਲ ਪਹਿਲਾਂ ਹੀ ਮੌਜੂਦ ਸਨ। ਉਨ੍ਹਾਂ ਦੀ ਬਰਾਬਰੀ ’ਤੇ ਆਧਾਰਿਤ ਸੋਚ ਆਪਣੇ ਸਮੇਂ ਤੋਂ ਕਿਤੇ ਅੱਗੇ ਸੀ ਅਤੇ ਅੱਜ ਵੀ ਮਨੁੱਖਤਾ ਨੂੰ ਸਨਮਾਨ ਤੇ ਸਮਾਨਤਾ ’ਤੇ ਆਧਾਰਿਤ ਸਮਾਜ ਦੀ ਸਿਰਜਣਾ ਵੱਲ ਅਗਵਾਈ ਕਰ ਰਹੀ ਹੈ।”

ਅੱਜ ਦੇ ਸਮੇਂ ਵਿੱਚ ਗੁਰੂ ਜੀ ਮਹਾਰਾਜ ਦੀਆਂ ਸਿੱਖਿਆਵਾਂ ਦੀ ਪ੍ਰਸੰਗਿਕਤਾ ’ਤੇ ਜ਼ੋਰ ਦਿੰਦਿਆਂ ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ “ਮਹਾਨ ਗੁਰੂ ਜੀ ਮਹਾਰਾਜ ਵੱਲੋਂ ਦਿੱਤਾ ਗਿਆ ਸਮਾਨਤਾ ਦਾ ਸੰਦੇਸ਼ ਮੌਜੂਦਾ ਦੌਰ ਵਿੱਚ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ। ਦੇਸ਼ ਵਿੱਚ ਕੌਮੀ ਪੱਧਰ ’ਤੇ ਸੱਤਾ ਵਿੱਚ ਮੌਜੂਦ ਕੁਝ ਸਿਆਸੀ ਤਾਕਤਾਂ ਵੱਲੋਂ ਬੋਲਣ ਦੀ ਆਜ਼ਾਦੀ ਨੂੰ ਸੀਮਤ ਕੀਤਾ ਜਾ ਰਿਹਾ ਹੈ, ਜੋ ਮਹਾਨ ਗੁਰੂ ਜੀ ਮਹਾਰਾਜ ਵੱਲੋਂ ਪ੍ਰਚਾਰਿਤ ਸਮਾਨਤਾ, ਆਜ਼ਾਦੀ ਅਤੇ ਮਨੁੱਖੀ ਸਨਮਾਨ ਦੇ ਬੁਨਿਆਦੀ ਸੰਦੇਸ਼ ਦੇ ਉਲਟ ਹੈ।”

ਭਾਰਤ ਦੀ ਵਿਭਿੰਨਤਾ ਅਤੇ ਸਮਾਜਿਕ ਸਦਭਾਵਨਾ ਬਾਰੇ ਵਿੱਤ ਮੰਤਰੀ ਨੇ ਕਿਹਾ ਕਿ “ਭਾਵੇਂ ਭਾਰਤ ਦੇ ਲੋਕ ਵੱਖ-ਵੱਖ ਧਰਮਾਂ, ਜਾਤਾਂ ਅਤੇ ਭਾਈਚਾਰਿਆਂ ਨਾਲ ਸਬੰਧਤ ਹਨ ਅਤੇ ਰੰਗ-ਰੂਪ ਤੇ ਸੱਭਿਆਚਾਰ ਵਿੱਚ ਵਿਭਿੰਨਤਾ ਰੱਖਦੇ ਹਨ, ਪਰ ਲੋਕਾਂ ਵਿੱਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਕਿਸੇ ਵੀ ਵੰਡਪਾਊ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦੇਵੇਗੀ। ਮੈਂ ਖਾਸ ਤੌਰ ’ਤੇ ਨੌਜਵਾਨ ਪੀੜ੍ਹੀ ਸਮੇਤ ਸਮੂਹ ਲੋਕਾਂ ਨੂੰ ਸੱਦਾ ਦਿੰਦਾ ਹਾਂ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਰਬਵਿਆਪੀ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਕੇ ਸਮਾਜਿਕ ਸਦਭਾਵਨਾ ਅਤੇ ਸਮਾਨਤਾ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ।”

‘ਬੇਗਮਪੁਰਾ’ ਦੇ ਸੰਕਲਪ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰੀ ਚੀਮਾ ਨੇ ਕਿਹਾ ਕਿ “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਰਸਾਇਆ ‘ਬੇਗਮਪੁਰਾ’ ਅਜਿਹੇ ਆਦਰਸ਼ ਸਮਾਜਿਕ ਪ੍ਰਬੰਧ ਦਾ ਪ੍ਰਤੀਕ ਹੈ, ਜੋ ਵਿਤਕਰੇ, ਸ਼ੋਸ਼ਣ ਅਤੇ ਅਸਮਾਨਤਾ ਤੋਂ ਮੁਕਤ ਹੋਵੇ। ਗੁਰੂ ਜੀ ਮਹਾਰਾਜ ਦੀ ਬਾਣੀ ਵਿੱਚ ਦਰਸਾਏ ਸਿਧਾਂਤ ਇੱਕ ਨਿਆਂਪੂਰਨ, ਸ਼ਾਂਤਮਈ ਅਤੇ ਸਦਭਾਵਨਾਪੂਰਨ ਸਮਾਜ ਦੀ ਉਸਾਰੀ ਲਈ ਮਾਰਗਦਰਸ਼ਕ ਸਾਬਤ ਹੋ ਸਕਦੇ ਹਨ।”

ਵਿਦਿਆਰਥੀਆਂ ਅਤੇ ਵਿਦਵਾਨਾਂ ਨੂੰ ਗੁਰੂ ਜੀ ਮਹਾਰਾਜ ਦੀਆਂ ਸਿੱਖਿਆਵਾਂ ਦਾ ਡੂੰਘਾਈ ਨਾਲ ਅਧਿਐਨ ਕਰਨ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ “ਵਿਦਿਆਰਥੀਆਂ ਅਤੇ ਵਿਦਵਾਨਾਂ ਨੂੰ ਗੁਰੂ ਜੀ ਮਹਾਰਾਜ ਦੀ ਬਾਣੀ ਦਾ ਡੂੰਘਾਈ ਨਾਲ ਅਧਿਐਨ ਕਰਕੇ ਇਸ ਦੀ ਸਮਕਾਲੀ ਪ੍ਰਸੰਗਿਕਤਾ ਨੂੰ ਸਮਝਣਾ ਚਾਹੀਦਾ ਹੈ। ਅਕਾਦਮਿਕ ਸੰਸਥਾਵਾਂ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੈ ਕਿ ਉਹ ਮਹਾਨ ਅਧਿਆਤਮਿਕ ਸ਼ਖ਼ਸੀਅਤਾਂ ਅਤੇ ਸਮਾਜ ਸੁਧਾਰਕਾਂ ਦੀਆਂ ਸਿੱਖਿਆਵਾਂ ਤੇ ਵਿਚਾਰਧਾਰਾ ਸਬੰਧੀ ਖੋਜ, ਵਿਚਾਰ-ਵਟਾਂਦਰੇ ਅਤੇ ਬੌਧਿਕ ਸੰਵਾਦ ਨੂੰ ਉਤਸ਼ਾਹਿਤ ਕਰਨ।”

ਸੈਮੀਨਾਰ ਦੌਰਾਨ ਪ੍ਰਮੁੱਖ ਬੁਲਾਰਿਆਂ ਵੱਲੋਂ ਵਿਚਾਰਪੂਰਨ ਸੰਬੋਧਨ ਕੀਤੇ ਗਏ, ਜਿਨ੍ਹਾਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.), ਅੰਮ੍ਰਿਤਸਰ ਦੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ ਅਤੇ ਤਪ ਅਸਥਾਨ ਸ੍ਰੀ ਗੁਰੂ ਰਵਿਦਾਸ ਜੀ, ਖੁਰਾਲਗੜ੍ਹ ਦੇ ਸੰਤ ਕੇਵਲ ਸਿੰਘ ਜੀ ਸ਼ਾਮਲ ਸਨ। ਬੁਲਾਰਿਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਵਿਚਾਰਧਾਰਾ ਦੀ ਆਧੁਨਿਕ ਸਮਾਜ ਵਿੱਚ ਡੂੰਘੀ ਪ੍ਰਸੰਗਿਕਤਾ ਅਤੇ ਵਿਤਕਰੇ ਦੇ ਖਾਤਮੇ ਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਲਈ ਇਸ ਦੀ ਲਗਾਤਾਰ ਪ੍ਰੇਰਣਾਦਾਇਕ ਭੂਮਿਕਾ ਬਾਰੇ ਚਾਨਣਾ ਪਾਇਆ।

ਸਮਾਗਮ ਦੌਰਾਨ ਮੰਚ ’ਤੇ ਐਮਿਟੀ ਯੂਨੀਵਰਸਿਟੀ, ਮੋਹਾਲੀ ਦੇ ਪ੍ਰੋ-ਵਾਈਸ ਚਾਂਸਲਰ ਡਾ. ਪੁਨੀਤ ਸ਼ਰਮਾ ਅਤੇ ਰਜਿਸਟਰਾਰ ਡਾ. ਦਲੀਪ ਕੁਮਾਰ ਸਮੇਤ ਪ੍ਰਮੁੱਖ ਅਕਾਦਮਿਕ ਆਗੂ ਮੌਜੂਦ ਸਨ। ਡਾ. ਦਲੀਪ ਕੁਮਾਰ ਨੇ ਰਸਮੀ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਸਰਕਾਰੀ ਵਿਭਾਗਾਂ, ਆਏ ਹੋਏ ਵਿਦਵਾਨਾਂ, ਫੈਕਲਟੀ ਮੈਂਬਰਾਂ ਅਤੇ ਸੈਮੀਨਾਰ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਵੱਲੋਂ ਪਾਏ ਯੋਗਦਾਨ ਲਈ ਧੰਨਵਾਦ ਕੀਤਾ।

ਇਸ ਮੌਕੇ ਐਸ.ਡੀ.ਐਮ. ਮੋਹਾਲੀ ਸ੍ਰੀਮਤੀ ਦਮਨਦੀਪ ਕੌਰ ਅਤੇ ਪੰਜਾਬ ਦੇ ਉੱਚ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਮਨੀਸ਼ ਸ਼ਰਮਾ ਤੋਂ ਇਲਾਵਾ ਐਮਿਟੀ ਯੂਨੀਵਰਸਿਟੀ ਦੇ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...