ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ

by | Aug 12, 2026 | breaking news, daily, religion | 0 comments

ਯੂਐੱਸਏ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਧਿਕਾਰਤ ਕਮੇਟੀ ਦੇ ਕੋਰਆਰਡੀਨੇਟਰ ਤੇ ਮੈਂਬਰ ਭਾਈ ਸਵਿੰਦਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਵਿਚਕਾਰ ਯੂਐੱਸਏ ਅੰਦਰ ਵੱਸਦੇ ਸਿੱਖਾਂ ਅਤੇ ਉੱਥੋਂ ਦੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਕਈ ਅਹਿਮ ਮਾਮਲਿਆਂ ਉੱਤੇ ਗੰਭੀਰ ਵਿਚਾਰ ਵਟਾਂਦਰ ਹੋਇਆ ਅਤੇ ਭਵਿੱਖੀ ਤਰਜੀਹਾਂ ਨਿਰਧਾਰਤ ਕੀਤੀਆਂ ਗਈਆਂ।

ਮੁਲਾਕਾਤ ਦੌਰਾਨ ਬੀਤੇ ਸਮੇਂ ਕੁਝ ਵਿਅਕਤੀਆਂ ਵੱਲੋਂ ਵਿਦੇਸ਼ਾਂ ਤੋਂ ਅਣਅਧਿਕਾਰਤ ਤੌਰ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਪ੍ਰਕਾਸ਼ਨਾ ਕਰਕੇ ਸ਼ਰਧਾਲੂ ਸਿੱਖਾਂ ਨੂੰ ਵੇਚਣ, ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੂੰ ਪੀਵਨ ਬੀੜਾਂ ਮੁਹੱਈਆ ਕਰਵਾਉਣ, ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿੱਚ ਮਰਯਾਦਾ ਦੀ ਉਲੰਘਣਾ ਤੇ ਅਣਗਹਿਲੀ, ਸਿੱਖਾਂ ਦੇ ਆਪਸੀ ਬੇਲੋੜੇ ਵਿਵਾਦਾਂ, ਇਕ ਦੂਜੇ ਵਿਰੁੱਧ ਦੂਸ਼ਣਬਾਜ਼ੀ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਤੇ ਗੁਮਰਾਹਕੁੰਨ ਜਾਣਕਾਰੀਆਂ ਭੇਜਣ ਦੇ ਮਾਮਲੇ ਗੰਭੀਰਤਾ ਨਾਲ ਵਿਚਾਰੇ ਗਏ।
ਇਸ ਦੌਰਾਨ ਇਹ ਵੀ ਵਿਚਾਰ ਹੋਈ ਕਿ ਮੌਜੂਦਾ ਸਮੇਂ ਪੰਥਕ ਏਕਤਾ ਦੇ ਮੱਦੇਨਜ਼ਰ ਕਾਰਜ ਕਰਦਿਆਂ ਸਿੱਖ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਕੇਂਦ੍ਰਿਤ ਤੇ ਸਮਰਪਿਤ ਰੱਖਣਾ ਅਤਿ ਜ਼ਰੂਰੀ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੀਤੇ ਸਮੇਂ ਕੁਝ ਵਿਅਕਤੀਆਂ ਵੱਲੋਂ ਅਣਅਧਿਕਾਰਤ ਤੌਰ ਉੱਤੇ ਚਾਈਨਾ ਅਤੇ ਵਿਦੇਸ਼ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪ੍ਰਕਾਸ਼ਿਤ ਕਰਵਾਈਆਂ ਗਈਆਂ ਸਨ, ਜਿਸ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਫਿਰ ਇਹ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਯੂਐੱਸਏ ਅਤੇ ਯੂਕੇ ਅੰਦਰ ਕੁਝ ਵਿਅਕਤੀਆਂ ਦੇ ਸਮੂਹ ਵੱਲੋਂ ਫਿਰ ਤੋਂ ਇਹ ਕੰਮ ਕੀਤਾ ਜਾ ਰਿਹਾ ਹੈ, ਜਿਸ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਰੜਾ ਨੋਟਿਸ ਲੈਂਦਿਆਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਿਨਾਂ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਆਪਣੇ ਪੱਧਰ ਉੱਤੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਕਾਸ਼ਿਤ ਕਰਨ ਤੇ ਛਪਾਈ ਕਰਨ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਵਨ ਬੀੜਾਂ ਦੀ ਵਿਦੇਸ਼ਾਂ ਵਿੱਚ ਅਣਅਧਿਕਾਰਤ ਤੌਰ ’ਤੇ ਪ੍ਰਕਾਸ਼ਨਾ ਸਬੰਧੀ ਜੋ ਵੀ ਜਾਣਕਾਰੀ ਪੁੱਜੀ ਹੈ ਉਸ ਦੀ ਗੰਭੀਰਤਾ ਨਾਲ ਜਾਂਚ ਕਰਵਾ ਕੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਲੋੜ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਅੰਮ੍ਰਿਤਧਾਰੀ ਗੁਰਸਿੱਖ ਗੁਰੂ ਘਰਾਂ ਦੇ ਪ੍ਰਬੰਧਾਂ ਵਿੱਚ ਆਉਣ ਅਤੇ ਪ੍ਰਬੰਧ ਵਿੱਚ ਬਜ਼ੁਰਗਾਂ ਤੇ ਨੌਜਵਾਨਾਂ ਦਾ ਸੁਮੇਲ ਹੋਵੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਅਜਿਹੇ ਮਾਮਲੇ ਆ ਰਹੇ ਹਨ ਜਿੱਥੇ ਗੁਰਦੁਆਰਾ ਸਾਹਿਬਾਨ ਅੰਦਰ ਪ੍ਰਬੰਧਕ ਗੁਰਸਿੱਖ ਨਹੀਂ ਅਤੇ ਮਰਯਾਦਾ ਦੀ ਉਲੰਘਣਾ ਹੁੰਦੀ ਹੈ ਜਿਸ ਕਰਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜਦੀ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਸਿਧਾਂਤ ਅਨੁਸਾਰ ਗੁਰਦੁਆਰਾ ਸਾਹਿਬਾਨ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੋ ਸਕਦੇ ਇਸ ਲਈ ਉੱਥੇ ਸੰਗਤੀ ਰੂਪ ਵਿੱਚ ਹੀ ਪ੍ਰਬੰਧ ਹੋਣਾ ਲਾਜ਼ਮੀ ਹੈ।

ਉਨ੍ਹਾਂ ਵਿਦੇਸ਼ਾਂ ਦੀ ਸਿੱਖ ਸੰਗਤ ਨੂੰ ਗੁਰੂ ਘਰਾਂ ਦੇ ਪ੍ਰਬੰਧਾਂ ਨੂੰ ਵਿਵਾਦ ਅਤੇ ਬੇਲੋੜੇ ਝਗੜਿਆਂ ਦੀ ਥਾਂ ਸਿੱਖੀ ਪ੍ਰੇਰਣਾ, ਆਪਸੀ ਪ੍ਰੇਮ ਅਤੇ ਸਤਿਕਾਰ ਨਾਲ ਸੁਚੱਜਾ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਵਿਦੇਸ਼ ਦੇ ਗੁਰਦੁਆਰਾ ਪ੍ਰਬੰਧਕਾਂ ਨੂੰ ਤਾਕੀਦ ਕੀਤੀ ਕਿ ਜੇਕਰ ਸੰਗਤ ਵਿੱਚੋਂ ਕੋਈ ਸਿੱਖ ਪ੍ਰਬੰਧਾਂ ਬਾਰੇ ਕੋਈ ਮਸਲਾ ਉਠਾਉਂਦਾ ਹੈ ਤਾਂ ਉਸ ਵਿਰੁੱਧ ਰੋਕ ਲਗਾਉਣ ਦਾ ਕਾਰਵਾਈਆਂ ਨਾ ਕੀਤੀਆਂ ਜਾਣ ਕਿਉਂਕਿ ਇਹ ਸਿੱਖ ਸਿਧਾਂਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਹੈ। ਇਸ ਦੀ ਬਜਾਏ ਸਬੰਧਤ ਸਿੱਖਾਂ ਨਾਲ ਵਿਚਾਰ ਰਾਹੀਂ ਮਸਲਾ ਹੱਲ ਕੀਤਾ ਜਾਵੇ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੇ ਪ੍ਰਬੰਧਾਂ ਨੂੰ ਮਰਯਾਦਾ ਅਨੁਸਾਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਫ਼ੈਸਲੇ ਲਏ ਜਾਣਗੇ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਲਤ ਜਾਣਕਾਰੀ ਭੇਜਣ ਵਾਲੇ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਯੂਐੱਸਏ ਦਾ ਦੌਰਾ ਕਰਨਗੇ ਅਤੇ ਉੱਥੇ ਵੱਸਦੀ ਸਿੱਖ ਸੰਗਤ ਨਾਲ ਵਿਚਾਰ ਕਰਨਗੇ।
ਸਿੰਘ ਸਾਹਿਬ ਨੇ ਭਾਈ ਸਵਿੰਦਰ ਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ, ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਤੇ ਸਟਾਫ਼ ਮੈਂਬਰ ਸ. ਹਰਜੋਧ ਸਿੰਘ ਵੀ ਮੌਜੂਦ ਰਹੇ।
***
ਜਸਕਰਨ ਸਿੰਘ, 9876689930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...