ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ 12 ਅਗਸਤ ਨੂੰ ਸ਼ਹਿਰ-ਵਿਆਪੀ ਐੱਚਆਈਵੀ ਜਾਗਰੂਕਤਾ ਮੁਹਿੰਮ ਸ਼ੁਰੂ ਕਰਨਗੇ

by | Aug 12, 2026 | breaking news, daily, politics | 0 comments

“ਵੰਨ ਸਕੈਨ, ਵੰਨ ਸਟੈੱਪ ਟੁਵਰਡਸ ਬ੍ਰੇਕਿੰਗ ਫ੍ਰੀ”
ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਐੱਚਆਈਵੀ/ਏਡਸ ਜਾਗਰੂਕਤਾ ਲਈ ਇੰਟੈਸਿਫਾਇਡ ਆਈਈਸੀ ਮੁਹਿੰਮ ਦੇ ਤੀਸਰੇ ਪੜਾਅ ਦਾ 12 ਅਗਸਤ 2026 ਨੂੰ ਸ਼ਾਮ 5:00 ਵਜੇ ਪੰਜਾਬ ਲੋਕ ਭਵਨ, ਸੈਕਟਰ-6, ਚੰਡੀਗੜ੍ਹ ਵਿਖੇ ਉਦਘਾਟਨ ਕਰਨਗੇ।

ਅੰਤਰਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ ਆਯੋਜਿਤ ਇਹ ਲਾਂਚ ਸ਼ਹਿਰ-ਵਿਆਪੀ ਮੈਗਾ ਡਿਜੀਟਲ ਅੰਦੋਲਨ ਦੇ ਰੂਪ ਵਿੱਚ ਕੀਤਾ ਜਾਵੇਗਾ। ਪੰਜਾਬ ਲੋਕ ਭਵਨ ਵਿਖੇ ਆਯੋਜਿਤ ਮੁੱਖ ਪ੍ਰੋਗਰਾਮ ਦਾ ਚੰਡੀਗੜ੍ਹ ਦੇ ਵਿਭਿੰਨ ਸਥਾਨਾਂ ‘ਤੇ ਇੱਕੋ ਸਮੇਂ ਪ੍ਰਸਾਰਣ ਕੀਤਾ ਜਾਵੇਗਾ ਜਿਸ ਨਾਲ ਨਾਗਰਿਕ, ਵਿਦਿਆਰਥੀ ਅਤੇ ਯੁਵਾ ਇਸ ਮੁਹਿੰਮ ਵਿੱਚ ਇਕੱਠੇ ਹਿੱਸਾ ਲੈ ਸਕਣਗੇ।

ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ “ਬ੍ਰੇਕ ਫ੍ਰੀ – ਨੋ ਯੂਅਰ ਐੱਚਆਈਵੀ ਰਿਸਕ” ਸਟੇਟ ਮੁਹਿੰਮ ਵੀ ਸ਼ੁਰੂ ਕਰਨਗੇ। ਇਹ ਤਕਨੀਕ ਅਧਾਰਿਤ ਪਹਿਲ ਨਾਗਰਿਕਾਂ ਨੂੰ ਆਪਣੇ ਮੋਬਾਈਲ ਫੋਨਾਂ ‘ਤੇ ਕਿਊਆਰ ਕੋਡ ਸਕੈਨ ਕਰਕੇ ਗੁਪਤ ਤੌਰ ‘ਤੇ ਆਪਣੇ ਐੱਚਆਈਵੀ ਜੋਖਮ ਦਾ ਮੁੱਲਾਂਕਣ ਕਰਨ ਲਈ ਪ੍ਰੋਤਸਾਹਿਤ ਕਰੇਗੀ।

ਲਾਂਚ ਦੇ ਸਮੇਂ ਬ੍ਰੇਕ ਫ੍ਰੀ ਕਿਊਆਰ ਕੋਡ ਸੈਕਟਰ-17 ਪਲਾਜ਼ਾ, ਏਲਾਂਟੇ ਮਾਲ, ਪੰਜਾਬ ਯੂਨੀਵਰਸਿਟੀ ਸਟੂਡੈਂਟ ਸੈਂਟਰ, ਪੰਜਾਬ ਇੰਜੀਨੀਅਰਿੰਗ ਕਾਲਜ, ਗਵਰਨਮੈਂਟ ਮਲਟੀਸਪੈਸ਼ਲਿਟੀ ਹਸਪਤਾਲ, ਸੈਕਟਰ-16, ਨੈਸ਼ਨਲ ਇੰਸਟੀਟੀਊਟ ਆਵ੍ ਨਰਸਿੰਗ ਐਜੂਕੇਸ਼ਨ ਅਤੇ ਪੀਜੀਆਈਐੱਮਈਆਰ ਸਹਿਤ ਪ੍ਰਮੁੱਖ ਸਥਾਨਾਂ ‘ਤੇ ਐੱਲਈਡੀ ਸਕ੍ਰੀਨਾਂ ‘ਤੇ ਪ੍ਰਦਰਸ਼ਿਤ ਕੀਤਾ ਜਾਵੇਗਾ। ਇਨ੍ਹਾਂ ਸਥਾਨਾਂ ‘ਤੇ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਇੱਕੋ ਸਮੇਂ ਇਸ ਮੁਹਿੰਮ ਵਿੱਚ ਹਿੱਸਾ ਲੈਣ ਲਈ ਪ੍ਰੋਤਸਾਹਿਤ ਕੀਤਾ ਜਾਵੇਗਾ।

ਪੰਜਾਬ ਲੋਕ ਭਵਨ ਵਿਖੇ ਲਾਇਵ ਡਿਜੀਟਲ ਪਾਰਟੀਸਿਪੇਸ਼ਨ ਡੈਸ਼ਬੋਰਡ ਦੇ ਜ਼ਰੀਏ ਮੁਹਿੰਮ ਦੀ ਪ੍ਰਤੀਕਿਰਿਆ ਪ੍ਰਦਰਸ਼ਿਤ ਕੀਤੀ ਜਾਵੇਗੀ। ਇਸ ਵਿੱਚ ਕਿਊਆਰ ਸਕੈਨ, ਆਪਣੇ ਆਪ ਵੱਲੋਂ ਕੀਤੇ ਗਏ ਐੱਚਆਈਵੀ ਜੋਖਮ ਮੁੱਲਾਂਕਣ ਅਤੇ ਹਿੱਸਾ ਲੈਣ ਵਾਲੀਆਂ ਸੰਸਥਾਵਾਂ ਦੀ ਜਾਣਕਾਰੀ ਸ਼ਾਮਲ ਹੋਵੇਗੀ। ਇਸ ਨਾਲ ਪ੍ਰਸ਼ਾਸਕ, ਯੂ.ਟੀ. ਚੰਡੀਗੜ੍ਹ ਨੂੰ ਸ਼ਹਿਰ-ਵਿਆਪੀ ਭਾਗੀਦਾਰੀ ਦੀ ਰੀਅਲ-ਟਾਇਮ ਦੀ ਜਾਣਕਾਰੀ ਮਿਲ ਸਕੇਗੀ।

ਇਹ ਮੁਹਿੰਮ ਚੰਡੀਗੜ੍ਹ ਸਟੇਟ ਏਡਸ ਕੰਟਰੋਲ ਸੋਸਾਇਟੀ (ਸੀਐੱਸਏਸੀਐੱਸ), ਸਿਹਤ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਰਾਸ਼ਟਰੀ ਏਡਸ ਕੰਟਰੋਲ ਸੰਗਠਨ (ਐੱਨਏਸੀਓ), ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਦੀ ਸਰਪ੍ਰਸਤੀ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ। ਇਹ ਮੁਹਿੰਮ ਦੋ ਮਹੀਨਿਆਂ ਤੱਕ ਜਾਰੀ ਰਹੇਗੀ ਅਤੇ ਚੰਡੀਗੜ੍ਹ ਵਿੱਚ ਇੰਟੈਸਿਫਾਇਡ ਆਈਈਸੀ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ।

ਇਸ ਮੁਹਿੰਮ ਦਾ ਉਦੇਸ਼ ਐੱਚਆਈਵੀ ਦੀ ਰੋਕਥਾਮ ਨੂੰ ਮਜ਼ਬੂਤ ​​ਕਰਨਾ, ਸਮੇਂ ‘ਤੇ ਟੈਸਟਿੰਗ ਅਤੇ ਇਲਾਜ ਨੂੰ ਪ੍ਰੋਤਸਾਹਿਤ ਕਰਨਾ ਅਤੇ ਐੱਚਆਈਵੀ ਨਾਲ ਜੁੜੇ ਕਲੰਕ ਅਤੇ ਭੇਦਭਾਵ ਨੂੰ ਘੱਟ ਕਰਨਾ ਹੈ। ਨਾਲ ਹੀ ਨੌਜਵਾਨਾਂ ਨੂੰ ਸੰਨ 2030 ਤੱਕ ਏਡਸ ਨੂੰ ਜਨਤਕ ਸਿਹਤ ਖ਼ਤਰੇ ਦੇ ਰੂਪ ਵਿੱਚ ਸਮਾਪਤ ਕਰਨ ਦੇ ਸਮੂਹਿਕ ਪ੍ਰਯਾਸ ਨਾਲ ਜੋੜਨਾ ਵੀ ਮੁਹਿੰਮ ਦਾ ਪ੍ਰਮੁੱਖ ਉਦੇਸ਼ ਹੈ।

“ਵੰਨ ਸਕੈਨ, ਵੰਨ ਸਟੈੱਪ ਟੁਵਰਡਸ ਬ੍ਰੇਕਿੰਗ ਫ੍ਰੀ” ਇਸ ਸ਼ਹਿਰ-ਵਿਆਪੀ ਮੁਹਿੰਮ ਦਾ ਕੇਂਦਰੀ ਸੰਦੇਸ਼ ਹੋਵੇਗਾ। ਇਸ ਦੇ ਜ਼ਰੀਏ ਹਰੇਕ ਨਾਗਰਿਕ ਨੂੰ ਆਪਣੇ ਐੱਚਆਈਵੀ ਜੋਖਮ ਨੂੰ ਜਾਣਨ ਅਤੇ ਆਪਣੀ ਸਿਹਤ ਦੀ ਸੁਰੱਖਿਆ ਦੀ ਦਿਸ਼ਾ ਪਹਿਲਾ ਕਦਮ ਉਠਾਉਣ ਲਈ ਪ੍ਰੋਤਸਾਹਿਤ ਕੀਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...