ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

by | Aug 14, 2026 | daily, politics, religion | 0 comments

ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਕਾਲੀ ਦਲ-ਭਾਜਪਾ ਰਾਜ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਅਕਾਲੀ ਦਲ ਨੂੰ ਸੰਗਤ ਦੀਆਂ ਭਾਵਨਾਵਾਂ ਨੂੰ ਵੀ ਸਮਝਣਾ ਚਾਹੀਦਾ ਹੈ: ਬਲਤੇਜ ਪੰਨੂ

ਬੇਅਦਬੀ ਦੀਆਂ ਘਟਨਾਵਾਂ, ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਵਾਟਰ ਕੈਨਨ ਤੇ ਫਾਇਰਿੰਗ ਅਤੇ 2 ਸਿੱਖਾਂ ਦੀਆਂ ਸ਼ਹਾਦਤਾਂ ਦਾ ਦਰਦ ਅੱਜ ਵੀ ਸੰਗਤ ਦੇ ਦਿਲਾਂ ‘ਚ ਜ਼ਿੰਦਾ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਕੋਸ਼ਿਸ਼ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀ ਘਟਨਾ ਨਹੀਂ ਵਾਪਰਨੀ ਚਾਹੀਦੀ, ਖਾਸ ਕਰਕੇ ਗੁਰਦੁਆਰਾ ਸਾਹਿਬ ਵਿਖੇ।

ਘਟਨਾ ਦੀ ਨਿਖੇਧੀ ਕਰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਹਮਲੇ ਦੀ ਕੋਸ਼ਿਸ਼ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਕਿਸੇ ਧਾਰਮਿਕ ਸੰਸਥਾ ਵਿੱਚ ਅਜਿਹੀ ਹਿੰਸਾ ਲਈ ਕੋਈ ਥਾਂ ਨਹੀਂ ਹੈ, ਅਤੇ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਤੇ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।”

ਇਸ ਦੇ ਨਾਲ ਹੀ ਬਲਤੇਜ ਪੰਨੂ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਸੰਗਤ ਵਿੱਚ ਅਜੇ ਵੀ ਮੌਜੂਦ ਭਾਵਨਾਵਾਂ ਨੂੰ ਸਮਝਣ ਦੀ ਲੋੜ ਹੈ। ਅਕਾਲੀ ਦਲ ਨੇ ਪੰਥ ਦੇ ਨਾਂ ‘ਤੇ ਵੋਟਾਂ ਮੰਗ ਕੇ ਪੰਜ ਵਾਰ ਸਰਕਾਰ ਬਣਾਈ, ਪਰ ਇਸ ਦੀ ਸਰਕਾਰ ਦੇ ਸਮੇਂ 2015 ਵਿੱਚ ਕਈ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ।”

ਇਹਨਾਂ ਘਟਨਾਵਾਂ ਤੋਂ ਬਾਅਦ ਹੋਏ ਰੋਸ ਪ੍ਰਦਰਸ਼ਨਾਂ ਦਾ ਹਵਾਲਾ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ, “ਜਦੋਂ ਲੋਕ ਬੇਅਦਬੀ ਦੇ ਖਿਲਾਫ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਲਈ ਬਾਹਰ ਆਏ, ਤਾਂ ਉਨ੍ਹਾਂ ‘ਤੇ ਗੰਦੇ ਪਾਣੀ ਦੀਆਂ ਵਾਟਰ ਕੈਨਨਾਂ ਅਤੇ ਫਾਇਰਿੰਗ ਤੱਕ ਕੀਤੀ ਗਈ, ਜਿਸ ਵਿੱਚ ਦੋ ਸਿੱਖਾਂ ਦੀ ਜਾਨ ਚਲੀ ਗਈ।”

ਉਨ੍ਹਾਂ ਕਿਹਾ, “ਉਨ੍ਹਾਂ ਘਟਨਾਵਾਂ ਦਾ ਦਰਦ ਅਤੇ ਰੋਸ ਅੱਜ ਵੀ ਸਿੱਖਾਂ ਦੇ ਮਨਾਂ ਵਿੱਚ ਜਿਉਂਦਾ ਹੈ। ਇਸ ਭਾਵਨਾ ਨੂੰ ਸਮਝਣ ਦੀ ਲੋੜ ਹੈ।”

ਆਪਣੇ ਸਟੈਂਡ ਨੂੰ ਦੁਹਰਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ, “ਜਦੋਂ ਕਿ ਕਿਸੇ ਵਿਅਕਤੀ ‘ਤੇ ਹਮਲੇ ਦੀ ਕੋਸ਼ਿਸ਼ ਦੀ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ, ਅਕਾਲੀ ਦਲ ਨੂੰ 2015 ਦੀਆਂ ਘਟਨਾਵਾਂ ਤੋਂ ਉੱਭਰੀਆਂ ਭਾਵਨਾਵਾਂ ਅਤੇ ਗਿਲੇ-ਸ਼ਿਕਵਿਆਂ ਨੂੰ ਵੀ ਪ੍ਰਵਾਨ ਕਰਨਾ ਚਾਹੀਦਾ ਹੈ।”

ਬਲਤੇਜ ਪੰਨੂ ਨੇ ਕਿਹਾ, “ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸੇ ਵੀ ਧਾਰਮਿਕ ਅਸਥਾਨ ‘ਤੇ ਹਿੰਸਾ ਦੀ ਅਜਿਹੀ ਕੋਈ ਘਟਨਾ ਨਹੀਂ ਵਾਪਰਨੀ ਚਾਹੀਦੀ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...