ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

by | Aug 14, 2026 | breaking news, daily, election, politics | 0 comments

ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਅਤੇ ਡਰਾਫਟ ਵੋਟਰ ਸੂਚੀ ਸੌਂਪੀ

ਵੋਟਰਾਂ ਨੂੰ ਵੇਰਵਿਆਂ ਦੀ ਜਾਂਚ ਕਰਨ ਵਿੱਚ ਸਹਾਇਤਾ ਲਈ 16 ਅਗਸਤ, ਦਿਨ ਐਤਵਾਰ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਦਾ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ

ਸੂਬੇ ਭਰ ਵਿੱਚ ਡੀ.ਈ.ਓ. ਅਤੇ ਈ.ਆਰ.ਓ. ਦਫਤਰਾਂ ਵਿੱਚ ਹੈਲਪ ਡੈਸਕ ਸਥਾਪਤ ਕੀਤੇ ਜਾਣਗੇ ਤਾਂ ਜੋ ਵੋਟਰਾਂ ਨੂੰ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਲੱਭਣ ਵਿੱਚ ਸਹਾਇਤਾ ਕੀਤੀ ਜਾ ਸਕੇ

ਭਾਰਤੀ ਚੋਣ ਕਮਿਸ਼ਨ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.), 2026 ਤਹਿਤ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਡਰਾਫਟ ਵੋਟਰ ਸੂਚੀ, 2026 ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਨਾਲ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ ਜਿਸ ਤਹਿਤ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 13 ਅਗਸਤ, 2026 ਤੋਂ 12 ਸਤੰਬਰ, 2026 ਤੱਕ ਹੋਵੇਗੀ ਅਤੇ ਨੋਟਿਸ ਪੜਾਅ/ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ, 2026 ਤੋਂ 8 ਅਕਤੂਬਰ, 2026 ਤੱਕ ਕੀਤਾ ਜਾਵੇਗਾ।

ਸੋਧ ਪ੍ਰਕਿਰਿਆ ਦੇ ਹਿੱਸੇ ਵਜੋਂ, ਅੱਜ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਹੋਈ। ਮੀਟਿੰਗ ਦੌਰਾਨ, ਮੁੱਖ ਚੋਣ ਅਫਸਰ ਪੰਜਾਬ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਵੋਟਰ ਸੂਚੀ ਸੌਂਪੀ।

ਇਸ ਦੌਰਾਨ ਨੁਮਾਇੰਦਿਆਂ ਨੂੰ ਨਿਰਧਾਰਤ ਫਾਰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਜਿਹਨਾਂ ਵਿੱਚ ਨਾਮ ਸ਼ਾਮਲ ਕਰਨ ਲਈ ਫਾਰਮ 6, ਐਨ.ਆਰ.ਆਈ. ਵੋਟਰਾਂ ਨੂੰ ਸ਼ਾਮਲ ਕਰਨ ਲਈ ਫਾਰਮ 6ਏ, ਨਾਮ ਕਟਵਾਉਣ ਲਈ ਫਾਰਮ 7 ਅਤੇ ਐਂਟਰੀਆਂ ਵਿੱਚ ਸੋਧ ਜਾਂ ਸ਼ਿਫਟਿੰਗ ਲਈ ਫਾਰਮ 8 ਸ਼ਾਮਲ ਹਨ।

ਉਨ੍ਹਾਂ ਅੱਗੇ ਦੱਸਿਆ ਕਿ 01.10.2026 ਦੀ ਯੋਗਤਾ ਮਿਤੀ ਵਾਲੇ ਨੌਜਵਾਨ ਨਾਮਾਂਕਣ ਲਈ ਯੋਗ ਹਨ। ਇਸ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਗਰਿਕ ਸੇਵਾ ਪੋਰਟਲ ਅਤੇ “ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐਲ.ਓ.” ਸਹੂਲਤ ਸਮੇਤ ਵੱਖ-ਵੱਖ ਪਲੇਟਫਾਰਮਾਂ ਬਾਰੇ ਜਾਣੂ ਕਰਵਾਇਆ ਗਿਆ।

ਸੀ.ਈ.ਓ. ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਅੱਗੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ 16 ਅਗਸਤ, 2026 ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਧੀਨ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਤਾਂ ਜੋ ਵੋਟਰਾਂ ਨੂੰ ਉਨ੍ਹਾਂ ਦੇ ਵੇਰਵਿਆਂ ਦੀ ਜਾਂਚ ਕਰਨ ਵਿੱਚ ਸਹਾਇਤਾ ਕੀਤੀ ਜਾ ਸਕੇ। ਡਰਾਫਟ ਸੂਚੀ ਵਿਚਲੇ ਵੇਰਵਿਆਂ ਦੀ ਜਾਂਚ ਕਰਨ ਅਤੇ ਵੋਟਰਾਂ ਨੂੰ ਸਾਰੀਆਂ ਚੋਣ ਸੇਵਾਵਾਂ ਵਿੱਚ ਸਹਾਇਤਾ ਕਰਨ ਲਈ ਬੀ.ਐਲ.ਓ. ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੋਲਿੰਗ ਸਟੇਸ਼ਨਾਂ ‘ਤੇ ਮੌਜੂਦ ਰਹਿਣਗੇ।

ਉਨ੍ਹਾਂ ਅੱਗੇ ਕਿਹਾ ਕਿ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਨੂੰ ਪ੍ਰਦਰਸ਼ਿਤ ਕਰਨ ਲਈ ਰਾਜ ਭਰ ਦੇ ਡੀ.ਈ.ਓ. ਅਤੇ ਈ.ਆਰ.ਓ. ਦਫਤਰਾਂ ਵਿੱਚ ਹੈਲਪ ਡੈਸਕ ਸਥਾਪਤ ਕੀਤਾ ਜਾਵੇਗਾ।

ਸੀਈਓ ਨੇ ਦੱਸਿਆ ਕਿ ਵੋਟਰ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਵੇਰਵੇ ਦੇਖ ਸਕਦੇ ਹਨ, ਜੋ ਕਿ ਸੀ.ਈ.ਓ. ਪੰਜਾਬ ਦੀ ਵੈੱਬਸਾਈਟ (www.ceopunjab.gov.in) ਅਤੇ ਸਿਟੀਜਨ ਪੋਰਟਲ (voters.eci.gov.in) ‘ਤੇ ਉਪਲਬਧ ਹੈ।

ਜਿਨ੍ਹਾਂ ਨਾਗਰਿਕਾਂ ਦੇ ਨਾਮ ਡਰਾਫਟ ਵੋਟਰ ਸੂਚੀ ਵਿੱਚ ਨਹੀਂ ਹਨ, ਉਹ 13 ਅਗਸਤ, 2026 ਤੋਂ 12 ਸਤੰਬਰ, 2026 ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ ਦੌਰਾਨ ਆਪਣਾ ਨਾਮ ਸ਼ਾਮਲ ਕਰਨ ਲਈ ਨਿਰਧਾਰਤ ਘੋਸ਼ਣਾ ਅਤੇ ਸਹਾਇਕ ਦਸਤਾਵੇਜ਼ਾਂ ਦੇ ਨਾਲ ਆਪਣੇ ਦਾਅਵੇ ਜਮ੍ਹਾਂ ਕਰਵਾ ਸਕਦੇ ਹਨ।

ਇਸ ਸਬੰਧੀ ਕਿਸੇ ਵੀ ਸਹਾਇਤਾ ਲਈ ਨਾਗਰਿਕ ਵੋਟਰ ਹੈਲਪਲਾਈਨ ਨੰਬਰ 1950 ‘ਤੇ ਸੰਪਰਕ ਕਰ ਸਕਦੇ ਹਨ ਜਾਂ ਈ.ਸੀ.ਆਈ.ਐਨ.ਈ.ਟੀ. ਮੋਬਾਈਲ ਐਪਲੀਕੇਸ਼ਨ ‘ਤੇ ਉਪਲਬਧ “ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐਲ.ਓ.” ਸਹੂਲਤ ਦਾ ਲਾਭ ਉਠਾ ਸਕਦੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...