ਵੜਿੰਗ ਵੱਲੋਂ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਨਿੰਦਾ

by | Aug 15, 2026 | breaking news, crime, daily, politics | 0 comments

ਕਿਹਾ – ਸ਼ਾਂਤਮਈ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਕਿਉਂ ਕੀਤਾ ਗਿਆ, CM ਸੈਣੀ ਦੇਣ ਜਵਾਬ
ਸਿੱਖ ਨੌਜਵਾਨਾਂ ਦੀ ਤੁਰੰਤ ਰਿਹਾਈ ਦੀ ਕੀਤੀ ਗਈ ਮੰਗ

ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੀ ਰਾਤ ਅੰਬਾਲਾ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਬੇਰਹਿਮੀ ਦੀ ਅੱਜ ਸਖ਼ਤ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਪ੍ਰਦਰਸ਼ਨਕਾਰੀ ਸਿੱਖ ਨੌਜਵਾਨਾਂ ਦੀ ਰਿਹਾਈ ਅਤੇ ਉਨ੍ਹਾਂ ਲੋਕਾਂ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਕਰ ਰਹੇ ਸਨ, ਜਿਨ੍ਹਾਂ ਨੇ ਲੋਕਾਂ ’ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਸੀ।

ਵੜਿੰਗ ਨੇ ਬਿਆਨ ਜਾਰੀ ਰੱਖਦੇ ਕਿਹਾ ਕਿ ਲੋਕ ਅੰਬਾਲਾ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ ਅਤੇ ਹਰਿਆਣਾ ਪੁਲਿਸ ਵੱਲੋਂ ਮਨਮਾਨੇ ਢੰਗ ਨਾਲ ਗ੍ਰਿਫ਼ਤਾਰ ਕੀਤੇ ਗਏ ਦੋ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਮੰਗ ਕਰ ਰਹੇ ਸਨ।

PCC ਪ੍ਰਧਾਨ ਨੇ ਇਸ ਪੂਰੇ ਮਾਮਲੇ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਚੁੱਪੀ ’ਤੇ ਵੀ ਸਵਾਲ ਚੁੱਕਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੈਣੀ ਨੂੰ ਇਸ ਪੂਰੀ ਘਟਨਾ ਬਾਰੇ ਸਿੱਖਾਂ ਅਤੇ ਪੰਜਾਬੀਆਂ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਸੈਣੀ ਨੂੰ ਯਾਦ ਕਰਵਾਇਆ ਕਿ ਉਹ ਅਕਸਰ ਪੰਜਾਬ ਆਉਂਦੇ ਹਨ, ਜਿੱਥੇ ਉਨ੍ਹਾਂ ਦਾ ਸਿੱਖੀ ਭਾਵਨਾ ਅਤੇ ਪੰਜਾਬੀ ਪਰੰਪਰਾ ਅਨੁਸਾਰ ਪੂਰੇ ਸਤਿਕਾਰ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਂਦਾ ਹੈ।

ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੰਦਿਆਂ ਕਿਹਾ, “ਜਿਹੜੇ ਲੋਕ ਅੱਜ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਤੁਹਾਡੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ, ਇਹ ਨਾ ਭੁੱਲੋ ਕਿ ਇਹੀ ਲੋਕ ਤੁਹਾਡਾ ਪੰਜਾਬ ਵਿੱਚ ਗਰਮਜੋਸ਼ੀ ਨਾਲ ਸਵਾਗਤ ਕਰਦੇ ਰਹੇ ਹਨ।”

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਮੁੱਖ ਭੜਕਾਊ ਭੂਮਿਕਾ ਨਿਭਾਉਣ ਵਾਲਾ ਵਿਅਕਤੀ ਲੁਧਿਆਣਾ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਉਸ ਵਿਅਕਤੀ ਦੀ ਪਛਾਣ ਵਿਵਾਦਤ ਅਤੇ ਭੜਕਾਊ ਬਿਆਨ ਜਾਰੀ ਕਰਕੇ ਸਰਕਾਰੀ ਸੁਰੱਖਿਆ ਹਾਸਲ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਜੋਂ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਲੋਕਾਂ ਨੂੰ ਹੱਲਾਸ਼ੇਰੀ ਦੇਣਾ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਖ਼ਤਰਾ ਪੈਦਾ ਕਰ ਸਕਦਾ ਹੈ।

PCC ਪ੍ਰਧਾਨ ਨੇ ਉਮੀਦ ਜਤਾਈ ਕਿ ਹਰਿਆਣਾ ਸਰਕਾਰ ਨੂੰ ਸਮੇਂ ਸਿਰ ਸੂਝ-ਬੂਝ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਬੇਰਹਿਮ ਤਾਕਤ ਦੀ ਵਰਤੋਂ ਤੁਰੰਤ ਬੰਦ ਕਰਨੀ ਚਾਹੀਦੀ ਹੈ।

ਉਨ੍ਹਾਂ ਹਰਿਆਣਾ ਸਰਕਾਰ ਤੋਂ ਦੋਵੇਂ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਮਾਮਲੇ ਵਾਪਸ ਲੈਣ ਦੀ ਵੀ ਮੰਗ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...