ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

by | Aug 15, 2026 | breaking news, daily, Independence day, politics | 0 comments

ਸੁਤੰਤਰਤਾ ਦਿਵਸ ਦੇ ਇਤਿਹਾਸਕ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੀਆਂ 27 ਉੱਘੀਆਂ ਸ਼ਖਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਅਤੇ ਸਮਰਪਿਤ ਸੇਵਾਵਾਂ ਦੇ ਸਨਮਾਨ ਵਜੋਂ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਵਿੱਚ ਬਹਾਦਰੀ ਲਈ ਸ੍ਰੀ ਜਗਦੇਵ ਸਿੰਘ; ਸਮਾਜ ਸੇਵਾ ਦੇ ਖੇਤਰ ਵਿੱਚ ਸ੍ਰੀ ਇੰਦਰਜੀਤ ਸਿੰਘ, ਸ੍ਰੀ ਸੁਰਿੰਦਰ ਜਗਤ, ਸ੍ਰੀਮਤੀ ਸੁਨੀਤਾ ਕਪੂਰ, ਸ੍ਰੀ ਸੁਖਦੀਪ ਸਿੰਘ ਢਿੱਲੋਂ, ਸ੍ਰੀ ਅਵਤਾਰ ਸਿੰਘ ਮਾਨ, ਡਾ. ਉਪਿੰਦਰ ਸਿੰਘ ਘਈ, ਸ੍ਰੀ ਜਸਵੀਰ ਸਿੰਘ, ਸ੍ਰੀ ਜਤਿੰਦਰ ਸਿੰਘ, ਸ੍ਰੀ ਵਿਨੋਦ ਕੁਮਾਰ, ਸ੍ਰੀ ਅਵਤਾਰ ਸਿੰਘ, ਸ੍ਰੀ ਪ੍ਰਦੀਪ ਕੁਮਾਰ ਅਤੇ ਸ੍ਰੀ ਨਿਰਮਲ ਸਿੰਘ ਸ਼ਾਮਲ ਹਨ।

ਸਾਹਿਤ ਦੇ ਖੇਤਰ ਵਿੱਚ ਆਪਣੀ ਕਲਮ ਰਾਹੀਂ ਵਿਲੱਖਣ ਪਛਾਣ ਬਣਾਉਣ ਵਾਲੇ ਕਹਾਣੀਕਾਰ ਸ੍ਰੀ ਮੇਹਰ ਮਲਿਕ ਅਤੇ ਸ੍ਰੀ ਬੇਅੰਤ ਸਿੰਘ ਬਾਜਵਾ, ਲੇਖਕ ਸ੍ਰੀ ਸੰਜੀਵ ਸੈਣੀ, ਸ੍ਰੀ ਬਾਜ ਸਿੰਘ ਅਤੇ ਸ੍ਰੀਮਤੀ ਪ੍ਰੇਮਲਤਾ, ਜਦਕਿ ਕਵੀ ਅਤੇ ਲੇਖਕ ਡਾ. ਮੁਹੰਮਦ ਅੱਯੂਬ ਖਾਨ ਨੂੰ ਵੀ ਇਸ ਸਨਮਾਨ ਨਾਲ ਨਵਾਜਿਆ ਜਾਵੇਗਾ।

ਇਸ ਤੋਂ ਇਲਾਵਾ, ਕਲਾ ਦੇ ਖੇਤਰ ਵਿੱਚ ਸ੍ਰੀਮਤੀ ਸਤਵੀਰ ਕੌਰ ਅਤੇ ਕਲਾ ਤੇ ਹੈਂਡ ਐਮਬਰਾਇਡਰੀ ਕਰਾਫਟ ਲਈ ਸ੍ਰੀਮਤੀ ਪਰਮਜੀਤ ਕੌਰ ਕਪੂਰ; ਮੈਡੀਕਲ ਅਤੇ ਕਿੱਤਾ ਮਾਹਿਰਾਂ ਵਜੋਂ ਡਾ. ਪਰਮਿੰਦਰ ਸਿੰਘ, ਸ੍ਰੀ ਕਮਲਜੀਤ ਸਿੰਘ, ਸ੍ਰੀਮਤੀ ਕਾਂਤਾ ਅਤੇ ਸ੍ਰੀ ਅਸ਼ੋਕ ਕੁਮਾਰ; ਅਤੇ ਸਾਇੰਸ ਤੇ ਤਕਨਾਲੋਜੀ ਦੇ ਖੇਤਰ ਵਿੱਚ ਨਵੀਆਂ ਮਿਸਾਲਾਂ ਕਾਇਮ ਕਰਨ ਲਈ ਸ੍ਰੀ ਤਲਵਿੰਦਰ ਸਿੰਘ ਅਤੇ ਸ੍ਰੀ ਸੁਖਰਾਜ ਭੁੱਲਰ ਨੂੰ ਵੀ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਸਨਮਾਨਿਤ ਕੀਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...