ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ ‘ਧੱਕਾ’ ਹੈ,

by | Aug 15, 2026 | AGRICULTURE UPDATES, breaking news, daily, politics | 0 comments

ਕੇਂਦਰ ਸਰਕਾਰ ਪੰਜਾਬ ਦੇ 9,821 ਕਰੋੜ ਦੇ ਬਕਾਏ ‘ਤੇ ਕੁੰਡਲੀ ਮਾਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਹਰ ਮੰਚ ‘ਤੇ ਆਰਡੀਐੱਫ ਦਾ ਮੁੱਦਾ ਚੁੱਕਿਆ, ਪਰ ਕੇਂਦਰ ਅਜੇ ਵੀ ਕਿਸਾਨਾਂ ਦੇ ਪੈਸੇ ਰੋਕੀ ਬੈਠਾ ਹੈ: ਹਰਪਾਲ ਸਿੰਘ ਚੀਮਾ

ਅਸੀਂ ਆਰਡੀਐੱਫ ਦੇ ਮੁੱਦੇ ‘ਤੇ ਕੇਂਦਰੀ ਮੰਤਰੀਆਂ ਪ੍ਰਹਲਾਦ ਜੋਸ਼ੀ, ਨਿਰਮਲਾ ਸੀਤਾਰਮਨ, ਅਤੇ ਅਮਿਤ ਸ਼ਾਹ ਨਾਲ ਵਾਰ-ਵਾਰ ਮੁਲਾਕਾਤ ਕੀਤੀ, ਫਿਰ ਵੀ ਕੇਂਦਰ ਨੇ ਕੋਈ ਕਾਰਵਾਈ ਨਹੀਂ ਕੀਤੀ: ਹਰਪਾਲ ਸਿੰਘ ਚੀਮਾ

ਕੇਂਦਰ ਸਰਕਾਰ ਆਰਡੀਐੱਫ ਦੀ ਦੁਰਵਰਤੋਂ ਦੀ ਗੱਲ ਕਰਦੀ ਹੈ, ਪਰ ਸੱਚਾਈ ਇਹ ਹੈ ਕਿ ਅਕਾਲੀ-ਭਾਜਪਾ ਸਰਕਾਰ ਨੇ ਫੰਡਾਂ ਦੀ ਦੁਰਵਰਤੋਂ ਕੀਤੀ ਸੀ, ਭਗਵੰਤ ਮਾਨ ਸਰਕਾਰ ਨੇ ਇਹ ਫੰਡ ਮੰਡੀਆਂ ਅਤੇ ਪੇਂਡੂ ਸੜਕਾਂ ਲਈ ਵਰਤੇ ਹਨ: ਹਰਪਾਲ ਸਿੰਘ ਚੀਮਾ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਦਿੱਤੇ ਗਏ ਬਿਆਨ ‘ਪੰਜਾਬ ਦੇ ਕਿਸੇ ਮੰਤਰੀ ਨੇ ਰੂਰਲ ਡਿਵੈਲਪਮੈਂਟ ਫੰਡ (ਆਰਡੀਐੱਫ) ਦੇ ਪੈਸੇ ਲਈ ਕੇਂਦਰ ਨਾਲ ਕਦੇ ਸੰਪਰਕ ਨਹੀਂ ਕੀਤਾ’ ਨੂੰ ਬੇਹੱਦ ਗੈਰ-ਜ਼ਿੰਮੇਵਾਰਾਨਾ, ਭਰਮਾਊ ਅਤੇ ਚਿੱਟਾ ਝੂਠ ਕਰਾਰ ਦਿੱਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਨੇਤਾ ਝੂਠ ਬੋਲਣ ਵਿੱਚ ਮਾਹਰ ਹਨ ਅਤੇ ਹਰ ਤੱਥ ਨੂੰ ਮਰੋੜ ਕੇ ਜਨਤਾ ਦੇ ਸਾਹਮਣੇ ਪੇਸ਼ ਕਰਦੇ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਨੇ ਲਗਾਤਾਰ ਅਤੇ ਹਰ ਮੰਚ ‘ਤੇ ਕੇਂਦਰ ਸਰਕਾਰ ਦੇ ਸਾਹਮਣੇ ਆਰਡੀਐੱਫ ਦੇ ਫੰਡ ਦਾ ਮੁੱਦਾ ਚੁੱਕਿਆ ਹੈ।

ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਪਾਲ ਚੀਮਾ ਨੇ ਅੰਕੜਿਆਂ ਅਤੇ ਬੈਠਕਾਂ ਦਾ ਵੇਰਵਾ ਦਿੰਦਿਆਂ ਕਿਹਾ ਕਿ 28 ਨਵੰਬਰ 2024 ਨੂੰ ਉਹ ਖੁਦ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨਾਲ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਮਿਲੇ ਸਨ ਅਤੇ 3 ਫੀਸਦੀ ਆਰਡੀਐੱਫ ਦਾ ਪੈਸਾ ਜਾਰੀ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ 17 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਇਹੋ ਮੰਗ ਦੁਹਰਾਈ। 10 ਜਨਵਰੀ ਨੂੰ ਵਿੱਤ ਮੰਤਰੀ ਚੀਮਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ 17 ਜਨਵਰੀ ਨੂੰ ਮੁੱਖ ਮੰਤਰੀ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਭੇਂਟ ਕੀਤੀ। 10 ਅਪ੍ਰੈਲ ਨੂੰ ਮੁੱਖ ਮੰਤਰੀ ਨੇ ਮੁੜ ਉਪਭੋਗਤਾ ਮਾਮਲੇ ਅਤੇ ਖੁਰਾਕ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਅਤੇ 30 ਜੂਨ ਨੂੰ ਵਿੱਤ ਮੰਤਰੀ ਚੀਮਾ ਨੇ ਫਿਰ ਤੋਂ ਨਿਰਮਲਾ ਸੀਤਾਰਮਨ ਨੂੰ ਫੰਡ ਜਾਰੀ ਕਰਨ ਦੀ ਬੇਨਤੀ ਕੀਤੀ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਪੱਤਰ ਲਿਖ ਕੇ ਕੇਂਦਰ ਸਰਕਾਰ ਨੂੰ ਮੰਗ ਭੇਜੀ। ਇਸ ਤੋਂ ਇਲਾਵਾ, ਜੀਐੱਸਟੀ ਕੌਂਸਲ ਦੀਆਂ ਬੈਠਕਾਂ ਵਿੱਚ ਨਿਰਮਲਾ ਸੀਤਾਰਮਨ ਦੇ ਸਾਹਮਣੇ ਇਹ ਮੁੱਦਾ ਚੁੱਕਿਆ ਗਿਆ ਅਤੇ ਅਗਸਤ 2025 ਦੀ ਜੀਐੱਸਟੀ ਕੌਂਸਲ ਵਿੱਚ ਇਸ ‘ਤੇ ਵਿਸਥਾਰ ਨਾਲ ਚਰਚਾ ਹੋਈ। ਹਾਲ ਹੀ ਵਿੱਚ 14 ਮਾਰਚ 2026 ਨੂੰ ਵੀ ਵਿੱਤ ਮੰਤਰੀ ਚੀਮਾ ਨੇ ਭਾਰਤ ਸਰਕਾਰ ਨੂੰ ਅਧਿਕਾਰਤ ਪੱਤਰ ਭੇਜ ਕੇ ਆਰਡੀਐੱਫ ਦਾ ਬਕਾਇਆ ਜਾਰੀ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੇ ਖੁਦ ਭਰੋਸਾ ਦਿਵਾਇਆ ਸੀ ਕਿ ਉਹ ਅਮਿਤ ਸ਼ਾਹ ਅਤੇ ਨਿਰਮਲਾ ਸੀਤਾਰਮਨ ਨਾਲ ਬੈਠਕ ਕਰਕੇ ਪੰਜਾਬ ਦਾ ਬਣਦਾ ਕਾਨੂੰਨੀ ਹੱਕ ਦਿਵਾਉਣਗੇ, ਪਰ ਇਸ ਦੇ ਬਾਵਜੂਦ ਨਾ ਤਾਂ ਫੰਡ ਜਾਰੀ ਕੀਤਾ ਗਿਆ ਅਤੇ ਨਾ ਹੀ ਕੋਈ ਹਾਂਪੱਖੀ ਕਦਮ ਚੁੱਕਿਆ ਗਿਆ।

ਵਿੱਤ ਮੰਤਰੀ ਚੀਮਾ ਨੇ ਹੈਰਾਨੀ ਜਤਾਉਂਦਿਆਂ ਕਿਹਾ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਰਹਿ ਚੁੱਕੇ ਇੱਕ ਸੀਨੀਅਰ ਕੇਂਦਰੀ ਮੰਤਰੀ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਕੇਂਦਰ ਸਰਕਾਰ ਵੱਲ ਪੰਜਾਬ ਦਾ ਕੁੱਲ ₹9,821 ਕਰੋੜ ਦਾ ਆਰਡੀਐੱਫ ਬਕਾਇਆ ਹੈ। ਭਾਰਤ ਸਰਕਾਰ ਐਮਐਸਪੀ ‘ਤੇ ਕਣਕ ਅਤੇ ਝੋਨੇ ਦੀ ਖਰੀਦ ਕਰਦੀ ਹੈ, ਜਿਸ ‘ਤੇ ਨਿਯਮਾਂ ਅਨੁਸਾਰ 3 ਫੀਸਦੀ ਆਰਡੀਐੱਫ ਦਾ ਪੈਸਾ ਦਿੱਤਾ ਜਾਂਦਾ ਹੈ। ਕੇਂਦਰ ਸਰਕਾਰ ਪਹਿਲਾਂ ਪੈਸਿਆਂ ਦੀ ਦੁਰਵਰਤੋਂ ਦੀ ਗੱਲ ਕਰਦੀ ਸੀ, ਜਦਕਿ ਸੱਚਾਈ ਇਹ ਹੈ ਕਿ ਦੁਰਵਰਤੋਂ ਦਾ ਕੰਮ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਹੁੰਦਾ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ 2022 ਵਿੱਚ ਬਾਕਾਇਦਾ ਸੋਧ ਕਰਕੇ ਇਹ ਤੈਅ ਕਰ ਦਿੱਤਾ ਕਿ ਆਰਡੀਐਫ ਦਾ ਪੈਸਾ ਸਿਰਫ਼ ਅਤੇ ਸਿਰਫ਼ ਕਿਸਾਨਾਂ ਦੀਆਂ ਮੰਡੀਆਂ ਅਤੇ ਗ੍ਰਾਮੀਣ ਸੜਕਾਂ ਦੇ ਸੁਧਾਰ ‘ਤੇ ਹੀ ਖਰਚ ਕੀਤਾ ਜਾਵੇਗਾ।

ਚੀਮਾ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਅਤੇ ਆਮ ਜਨਤਾ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਹੁਣ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਕੇਂਦਰੀ ਮੰਤਰੀ ਭਰਮਾਊ ਪ੍ਰਚਾਰ ਦਾ ਸਹਾਰਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਜਾਗਰੂਕ ਹਨ ਅਤੇ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਭਾਰਤੀ ਜਨਤਾ ਪਾਰਟੀ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੇ ਖਿਲਾਫ ਕੰਮ ਕਰਦੀ ਆ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...