ਸੰਗਰੂਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ: ਸੀਨੀਅਰ ਆਗੂ ਅਤੇ ਪ੍ਰਮੁੱਖ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

by | Aug 18, 2026 | breaking news, daily, politics | 0 comments

ਪੰਜਾਬ ਨਾਲ ਸੱਚਾ ਪਿਆਰ ਕਰਨ ਵਾਲੇ ਆਗੂ ‘ਆਪ’ ਵੱਲ ਉਮੀਦ ਦੀ ਕਿਰਨ ਵਜੋਂ ਦੇਖ ਰਹੇ ਹਨ: ਮਨੀਸ਼ ਸਿਸੋਦੀਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਤਰੱਕੀ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਪ੍ਰੇਰਿਤ ਕਰ ਰਹੀ ਹੈ: ਮਨੀਸ਼ ਸਿਸੋਦੀਆ

ਪੰਜਾਬ ਦੀ ਸੇਵਾ ਕਰਨ ਦੇ ਚਾਹਵਾਨ ਆਗੂਆਂ ਦੀ ਪਹਿਲੀ ਪਸੰਦ ਬਣ ਰਹੀ ਹੈ ‘ਆਪ’: ਮਨੀਸ਼ ਸਿਸੋਦੀਆ

‘ਆਪ’ ਹੀ ਇਕਲੌਤੀ ਪਾਰਟੀ ਹੈ ਜਿੱਥੇ ਵਾਲੰਟੀਅਰਾਂ ਅਤੇ ਜ਼ਮੀਨੀ ਵਰਕਰਾਂ ਦਾ ਸਤਿਕਾਰ ਕੀਤਾ ਜਾਂਦਾ ਹੈ: ਸਨਮੀਕ ਸਿੰਘ ਹੈਨਰੀ

ਅਸੀਂ ਅਜਿਹੀ ਪਾਰਟੀ ਚਾਹੁੰਦੇ ਸੀ ਜਿੱਥੇ ਵਰਕਰਾਂ ਦੀ ਮਿਹਨਤ ਦੀ ਕਦਰ ਹੋਵੇ, ਇਸੇ ਲਈ ਕਾਂਗਰਸ ਛੱਡ ਕੇ ‘ਆਪ’ ਨੂੰ ਚੁਣਿਆ: ਸਨਮੀਕ ਸਿੰਘ ਹੈਨਰੀ

ਸੁਖਜਿੰਦਰ ਸਿੰਘ ਰੰਧਾਵਾ ਵਰਗੇ ਆਗੂ ਇੱਕੋ ਪਰਿਵਾਰ ਲਈ 4 ਟਿਕਟਾਂ ਦੀ ਗੱਲ ਕਰਦੇ ਹਨ, ਜਦੋਂ ਕਿ ਕਾਂਗਰਸ ਦਹਾਕਿਆਂ ਤੋਂ ਸੇਵਾ ਕਰ ਰਹੇ ਵਰਕਰਾਂ ਨੂੰ ਅਣਗੌਲਿਆ ਕਰ ਰਹੀ ਹੈ: ਸਨਮੀਕ ਸਿੰਘ ਹੈਨਰੀ

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਾਂਗਰਸ ਦੇ ਕਈ ਪ੍ਰਮੁੱਖ ਆਗੂ, ਸਾਬਕਾ ਅਹੁਦੇਦਾਰ, ਚੁਣੇ ਹੋਏ ਨੁਮਾਇੰਦੇ ਅਤੇ ਸਮਾਜਿਕ ਸ਼ਖਸੀਅਤਾਂ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਪੰਜਾਬ ‘ਆਪ’ ਮੀਡੀਆ ਇੰਚਾਰਜ ਬਲਤੇਜ ਪੰਨੂ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ।

‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਨਮੀਕ ਸਿੰਘ ਹੈਨਰੀ (ਮੈਂਬਰ, ਪੀਪੀਸੀਸੀ ਅਤੇ ਕੋਆਰਡੀਨੇਟਰ, ਹਲਕਾ ਦਿੜ੍ਹਬਾ), ਪ੍ਰਭ ਨੂਰ ਸਿੱਧੂ (ਸੂਬਾ ਸਕੱਤਰ, ਯੂਥ ਕਾਂਗਰਸ ਅਤੇ ਸਾਬਕਾ ਮੀਤ ਪ੍ਰਧਾਨ, ਜ਼ਿਲ੍ਹਾ ਸੰਗਰੂਰ), ਐਡਵੋਕੇਟ ਰਜਨੀਸ਼ ਗੁਪਤਾ (ਮੈਂਬਰ, ਪੰਜਾਬ ਰਾਜ ਸ਼ਿਕਾਇਤ ਨਿਵਾਰਨ ਕਮੇਟੀ ਅਤੇ ਮਿਉਂਸਪਲ ਕੌਂਸਲਰ, ਵਾਰਡ ਨੰ. 6, ਲਹਿਰਾਗਾਗਾ), ਗੁਰਸੇਵਕ ਸਿੰਘ (ਸਾਬਕਾ ਸਰਪੰਚ, ਰੋੜੇਵਾਲਾ ਅਤੇ ਮੀਤ ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ), ਲਖਵਿੰਦਰ ਸਿੰਘ (ਜਨਰਲ ਸਕੱਤਰ, ਜ਼ਿਲ੍ਹਾ ਕਾਂਗਰਸ ਕਮੇਟੀ), ਮੰਦੀਪ ਸਿੰਘ (ਜਨਰਲ ਸਕੱਤਰ, ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਪ੍ਰਧਾਨ, ਐਸਏਪੀ ਸਟੂਡੈਂਟ ਯੂਨੀਅਨ, ਪਟਿਆਲਾ), ਵੀਰ ਸਿੰਘ (ਸਾਬਕਾ ਸਰਪੰਚ, ਸਲੇਮਗੜ੍ਹ), ਸੁਖਵਿੰਦਰ ਸਿੰਘ (ਡੀਪੀ ਮਾਸਟਰ), ਰੋਹਿਤ ਕੁਮਾਰ ਸਿੰਗਲਾ (ਪ੍ਰੋਪਰਟੀ ਐਡਵਾਈਜ਼ਰ), ਰੌਕੀ ਗਰਗ (ਕਾਰੋਬਾਰੀ), ਡਾ. ਬਲਜੀਤ ਸਿੰਘ (ਸਾਬਕਾ ਸਰਪੰਚ ਅਤੇ ਸਾਬਕਾ ਚੇਅਰਮੈਨ, ਐਸਸੀ ਵਿੰਗ), ਗੁਰਪ੍ਰੀਤ ਸਿੰਘ (ਸਾਬਕਾ ਸੀਮਾ ਸੁਰੱਖਿਆ ਬਲ ਜਵਾਨ) ਅਤੇ ਸੁਖਪਾਲ ਸ਼ਰਮਾ (ਕਾਰੋਬਾਰੀ) ਸ਼ਾਮਲ ਹਨ।

ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਦੂਜੀਆਂ ਸਿਆਸੀ ਪਾਰਟੀਆਂ ਵਿੱਚ ਬੈਠੇ ਆਗੂ ਜੋ ਪੰਜਾਬ ਨਾਲ ਸੱਚਾ ਪਿਆਰ ਕਰਦੇ ਹਨ, ਉਹ ਹੁਣ ਆਮ ਆਦਮੀ ਪਾਰਟੀ ਵੱਲ ਇੱਕ ਉਮੀਦ ਦੀ ਕਿਰਨ ਵਜੋਂ ਦੇਖ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਜੋ ਪੌਦਾ ਲਗਾਇਆ ਸੀ, ਉਸ ਨੂੰ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਚਾਰ ਸਾਲਾਂ ਦੌਰਾਨ ਬਹੁਤ ਸ਼ਾਨਦਾਰ ਢੰਗ ਨਾਲ ਪਾਲਿਆ ਅਤੇ ਵੱਡਾ ਕੀਤਾ ਹੈ। ਅੱਜ ਪੂਰਾ ਪੰਜਾਬ ਇਸ ਦੀ ਪ੍ਰਗਤੀ ਨੂੰ ਦੇਖ ਸਕਦਾ ਹੈ।”

ਭਗਵੰਤ ਮਾਨ ਸਰਕਾਰ ਦੇ ਕੰਮਾਂ ਦਾ ਜ਼ਿਕਰ ਕਰਦਿਆਂ ‘ਆਪ’ ਦੇ ਪੰਜਾਬ ਪ੍ਰਭਾਰੀ ਨੇ ਕਿਹਾ, “ਕਿਸਾਨਾਂ ਲਈ ਕੀਤੇ ਜਾ ਰਹੇ ਕੰਮ, ਜਿਨ੍ਹਾਂ ਵਿੱਚ ਖੇਤੀ ਲਈ ਪਾਣੀ ਯਕੀਨੀ ਬਣਾਉਣਾ, ਸਿੱਖਿਆ ਅਤੇ ਸਿਹਤ ਸੰਭਾਲ ਵਿੱਚ ਸੁਧਾਰ, ਮੁਫ਼ਤ ਬਿਜਲੀ ਅਤੇ ਔਰਤਾਂ ਲਈ ਵਿੱਤੀ ਸਹਾਇਤਾ ਸ਼ਾਮਲ ਹੈ, ਪੰਜਾਬ ਦੇ ਲੋਕਾਂ ਦੇ ਸਾਹਮਣੇ ਹਨ। ਦੂਜੀਆਂ ਪਾਰਟੀਆਂ ਦੇ ਆਗੂ ਸਮਝ ਰਹੇ ਹਨ ਕਿ ਪੰਜਾਬ ਨੂੰ ਅੱਗੇ ਲੈ ਕੇ ਜਾਣ ਲਈ ‘ਆਪ’ ਹੀ ਇੱਕੋ-ਇੱਕ ਆਸ ਬਚੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਲਗਾਤਾਰ ਤਰੱਕੀ ਕਰ ਸਕਦਾ ਹੈ।”

ਨਵੇਂ ਸ਼ਾਮਲ ਹੋਏ ਆਗੂਆਂ ਵੱਲੋਂ ਬੋਲਦਿਆਂ ਸਨਮੀਕ ਸਿੰਘ ਹੈਨਰੀ ਨੇ ਕਿਹਾ, “‘ਆਪ’ ਵਿੱਚ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੇ ਕਾਂਗਰਸ ਨਾਲ ਲੰਮਾ ਸਮਾਂ ਬਿਤਾਇਆ ਹੈ। ਅਸੀਂ ਤੀਜੀ ਪੀੜ੍ਹੀ ਦੇ ਕਾਂਗਰਸੀ ਆਗੂ ਹਾਂ, ਪਰ ਅਸੀਂ ਲਗਾਤਾਰ ਮਹਿਸੂਸ ਕੀਤਾ ਕਿ ਸਾਨੂੰ ਅਣਗੌਲਿਆ ਅਤੇ ਕਿਨਾਰੇ ਕੀਤਾ ਜਾ ਰਿਹਾ ਸੀ। ਅਸੀਂ ਮਹਿਸੂਸ ਕੀਤਾ ਕਿ ਸਾਡੇ ਕੰਮ ਦੀ ਕਦਰ ਨਹੀਂ ਹੋ ਰਹੀ ਸੀ ਅਤੇ ਜ਼ਮੀਨੀ ਪੱਧਰ ਦੇ ਅਸਲ ਵਰਕਰਾਂ ਲਈ ਕੋਈ ਥਾਂ ਨਹੀਂ ਬਚੀ ਸੀ।”

ਸਨਮੀਕ ਸਿੰਘ ਹੈਨਰੀ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੇ ਜ਼ਮੀਨੀ ਪੱਧਰ ਤੋਂ ਕੰਮ ਕਰਨਾ ਸ਼ੁਰੂ ਕੀਤਾ ਹੈ, ਅਤੇ ਅਸੀਂ ਅਜਿਹੀ ਰਾਜਨੀਤਿਕ ਸੰਸਥਾ ਦਾ ਹਿੱਸਾ ਬਣਨਾ ਚਾਹੁੰਦੇ ਸੀ ਜਿੱਥੇ ਹਰ ਵਰਕਰ ਦੇ ਯੋਗਦਾਨ ਦੀ ਪਛਾਣ ਅਤੇ ਸਤਿਕਾਰ ਕੀਤਾ ਜਾਵੇ।”

ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਸ਼ਲਾਘਾ ਕਰਦਿਆਂ ਸਨਮੀਕ ਸਿੰਘ ਹੈਨਰੀ ਨੇ ਕਿਹਾ, “ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਸਾਡੇ ਹਲਕੇ ਦੀ ਨੁਹਾਰ ਬਦਲਣ ਲਈ ਜਿਸ ਤਰ੍ਹਾਂ ਕੰਮ ਕਰ ਰਹੇ ਹਨ, ਉਹ ਸ਼ਲਾਘਾਯੋਗ ਹੈ। ਚਾਹੇ ਕਿਸਾਨਾਂ ਲਈ ਪਾਣੀ ਦਾ ਮੁੱਦਾ ਹੋਵੇ ਜਾਂ ਪੰਜਾਬ ਦੇ ਸਕੂਲਾਂ ਵਿੱਚ ਸੁਧਾਰ, ਉਹ ਹਰ ਖੇਤਰ ਨੂੰ ਅੱਗੇ ਲੈ ਕੇ ਜਾ ਰਹੇ ਹਨ। ਇਹ ‘ਆਪ’ ਦੀ ਹਾਂਪੱਖੀ ਸੋਚ ਨੂੰ ਦਰਸਾਉਂਦਾ ਹੈ।”

ਸਨਮੀਕ ਸਿੰਘ ਹੈਨਰੀ ਨੇ ਅੱਗੇ ਕਿਹਾ, “ਇਹ ਬਹੁਤ ਹੀ ਅਫਸੋਸਜਨਕ ਹੈ ਕਿ ਕਾਂਗਰਸ ਦੇ ਸੀਨੀਅਰ ਆਗੂ ਇੱਕੋ ਪਰਿਵਾਰ ਨੂੰ ਚਾਰ ਟਿਕਟਾਂ ਦੇਣ ਦੇ ਦਾਅਵੇ ਕਰ ਰਹੇ ਹਨ, ਜਦੋਂ ਕਿ ਦਹਾਕਿਆਂ ਤੋਂ ਜ਼ਮੀਨ ‘ਤੇ ਕੰਮ ਕਰ ਰਹੇ ਵਰਕਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ‘ਆਪ’ ਹੀ ਇੱਕੋ-ਇੱਕ ਅਜਿਹੀ ਪਾਰਟੀ ਹੈ ਜਿੱਥੇ ਵਾਲੰਟੀਅਰਾਂ ਅਤੇ ਜ਼ਮੀਨੀ ਵਰਕਰਾਂ ਦੀ ਕਦਰ ਅਤੇ ਸਤਿਕਾਰ ਕੀਤਾ ਜਾਂਦਾ ਹੈ।”

ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਇਸ ਵਿਸ਼ਵਾਸ ਨਾਲ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ ਕਿ ਪਾਰਟੀ ਜ਼ਮੀਨੀ ਵਰਕਰਾਂ ਨੂੰ ਵੱਡਾ ਸਤਿਕਾਰ ਅਤੇ ਮੌਕੇ ਪ੍ਰਦਾਨ ਕਰਦੀ ਹੈ ਅਤੇ ਪੰਜਾਬ ਦੇ ਵਿਕਾਸ ਅਤੇ ਪ੍ਰਗਤੀ ਲਈ ਵਚਨਬੱਧ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...