ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

by | Aug 20, 2026 | breaking news, daily, politics | 0 comments

ਕਮਜ਼ੋਰ ਵਰਗਾਂ ਅਤੇ ਹਾਸ਼ੀਏ ’ਤੇ ਧੱਕੇ ਲੋਕਾਂ ਲਈ ਹਮਦਰਦੀ, ਲਿੰਗ ਸੰਵੇਦਨਸ਼ੀਲਤਾ ਵਾਂਗ ਹੀ ਜ਼ਰੂਰੀ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ*

ਮਹਿਲਾ ਕਰਮਚਾਰੀਆਂ ਨੂੰ ਸਰਗਰਮ ਭੂਮਿਕਾਵਾਂ ਨਿਭਾਉਣ ਲਈ ਪੁਰਸ਼ ਅਧਿਕਾਰੀਆਂ ਨੂੰ ਸਹਾਇਕ ਮਾਹੌਲ ਦੇਣ ਦੀ ਲੋੜ: ਸਪੈਸ਼ਲ ਡੀਜੀਪੀ ਗੁਰਪ੍ਰੀਤ ਦਿਓ

ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਜੇ-ਪਾਲ ਸਾਊਥ ਏਸ਼ੀਆ ਅਤੇ ਹਾਰਟੇਕ ਫਾਊਂਡੇਸ਼ਨ ਨਾਲ ਸਾਂਝੇ ਤੌਰ ’ਤੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਐਮਆਰਐਸਪੀਪੀਏ), ਫਿਲੌਰ ਵਿਖੇ ਲਿੰਗ ਸੰਵੇਦਨਸ਼ੀਲਤਾ ਪ੍ਰੋਜੈਕਟ, ‘ ਮੇਨਸਟ੍ਰੀਮਿੰਗ ਆਫ ਵਿਮੈਨ ਇਨ ਪੰਜਾਬ ਪੁਲਿਸ ’’ ਤਹਿਤ ਤੀਜੇ ਗੇੜ ਦੇ ਸਿਖਲਾਈ ਪ੍ਰੋਗਰਾਮ ਦੇ ਦੂਜਾ ਦਿਨ ਸਫਲਤਾਪੂਰਵਕ ਮੁਕੰਮਲ ਕੀਤਾ।

ਪ੍ਰੋਗਰਾਮ ਦਾ ਦੂਜਾ ਦਿਨ ਵਿਸ਼ੇਸ਼ ਤੌਰ ’ਤੇ ਗਰੁੱਪ ਟੀ2 – ਸਿਰਫ਼ ਪੁਰਸ਼ਾਂ ਦੇ ਸਮੂਹ – ’ਤੇ ਕੇਂਦ੍ਰਿਤ ਸੀ, ਜਿਸ ਵਿੱਚ 413 ਨਾਮਜ਼ਦ ਪੁਲਿਸ ਅਧਿਕਾਰੀ ਸ਼ਾਮਲ ਸਨ, ਜੋ ਸਟੇਸ਼ਨ ਹਾਊਸ ਅਫਸਰ (ਐਸਐਚਓ), ਜਾਂਚ ਅਧਿਕਾਰੀ (ਆਈਓ), ਅਤੇ ਮੁਨਸ਼ੀ (ਐਮਐਚਸੀ) ਵਜੋਂ ਸੇਵਾ ਨਿਭਾ ਰਹੇ ਹਨ ਅਤੇ ਆਪਣੇ ਸਬੰਧਤ ਪੁਲਿਸ ਥਾਣਿਆਂ ਦੀ ਨੁਮਾਇੰਦਗੀ ਕਰਦੇ ਹਨ।

ਮੁੱਖ ਮਹਿਮਾਨ ਵਜੋਂ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਭਾਗ ਲੈਣ ਵਾਲੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲਿੰਗ ਸੰਵੇਦਨਸ਼ੀਲਤਾ ਦੇ ਨਾਲ-ਨਾਲ, ਅਧਿਕਾਰੀਆਂ ਨੂੰ ਕਮਜ਼ੋਰ ਵਰਗ ਦੇ ਨਾਗਰਿਕਾਂ, ਬਜ਼ੁਰਗਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਲੋਕਾਂ ਪ੍ਰਤੀ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਰੱਥ ਵਿਅਕਤੀ ਤਾਂ ਆਸਾਨੀ ਨਾਲ ਮਦਦ ਤੱਕ ਪਹੁੰਚ ਕਰ ਸਕਦੇ ਹਨ, ਪਰ ਜਿਨ੍ਹਾਂ ਨੂੰ ਸਮਾਜ ਵਿੱਚ ਸਹਾਇਤਾ ਤੋਂ ਹੀਣੇ ਲੋਕਾਂ ਨੂੰ ਪੁਲਿਸ ਤੋਂ ਸੱਚੀ ਹਮਦਰਦੀ ਅਤੇ ਹਲੀਮੀ ਦੀ ਲੋੜ ਹੁੰਦੀ ਹੈ।

ਲਿੰਗ-ਅਨੁਕੂਲ ਸੰਗਠਨਾਤਮਕ ਮਾਹੌਲ ਦੀ ਮਹੱਤਤਾ ਨੂੰ ਸਮਝਦਿਆਂ, ਜਿੱਥੇ ਮਹਿਲਾ ਕਰਮਚਾਰੀਆਂ ਨਾਲ ਸਮਾਨਤਾ ਅਤੇ ਸਨਮਾਨਜਨਕ ਵਿਵਹਾਰ ਕੀਤਾ ਜਾਂਦਾ ਹੈ, ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਨਾਲ ਨੇੜਿਓਂ ਤਾਲਮੇਲ ਵਿੱਚ ਕੰਮ ਕਰੇਗਾ। ਉਨ੍ਹਾਂ ਪੁਲਿਸ ਵਿਭਾਗ ਨੂੰ ਬੱਚਿਆਂ ਵਿਰੁੱਧ ਅਪਰਾਧਾਂ ਨਾਲ ਲੜਨ, ਭਿਖਾਰੀ ਨੂੰ ਹਟਾਉਣ ਅਤੇ ਸੰਗਠਿਤ ਮਨੁੱਖੀ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਪਣੇ ਵਿਭਾਗ ਨਾਲ ਸਰਗਰਮੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਬੋਲਦਿਆਂ ਵਿਸ਼ੇਸ਼ ਡੀ.ਜੀ.ਪੀ. ਸੀਏਡੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਮਰਦ ਪ੍ਰਧਾਨ ਸੰਗਠਨ ਵਿੱਚ ਔਰਤਾਂ ਦੀ ਗਿਣਤੀ ਘੱਟ ਹੋਣ ਕਾਰਨ, ਇਹ ਸਮੇਂ ਦੀ ਲੋੜ ਹੈ ਕਿ ਉਨ੍ਹਾਂ ਨੂੰ ਰੁਟੀਨ ਦੀਆਂ ਪ੍ਰਸ਼ਾਸਕੀ ਡੈਸਕ ਜੌਬਸ ਦੀ ਬਜਾਏ ਸਰਗਰਮ ਭੂਮਿਕਾਵਾਂ ਸੌਂਪ ਕੇ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਨੇ ਮਹਿਲਾ ਅਧਿਕਾਰੀਆਂ ਨੂੰ ਸਰਗਰਮ ਭੂਮਿਕਾਵਾਂ ਨਿਭਾਉਣ ਦਾ ਸੱਦਾ ਦਿੰਦਿਆਂ ਨਾਲ ਹੀ ਐੱਸਐੱਚਓਜ਼ ਅਤੇ ਪੁਰਸ਼ ਸਹਿਕਰਮੀਆਂ ਨੂੰ ਵੀ ਅਜਿਹਾ ਸਹਾਇਕ ਮਾਹੌਲ ਸਿਰਜਣ ਦੇ ਨਿਰਦੇਸ਼ ਦਿੱਤੇ ਜੋ ਔਰਤਾਂ ਨੂੰ ਪੁਲਿਸ ਸਟੇਸ਼ਨ ਟੀਮ ਦੀਆਂ ਪ੍ਰਭਾਵਸ਼ਾਲੀ ਮੈਂਬਰ ਬਣਨ ਲਈ ਉਤਸ਼ਾਹਿਤ ਕਰੇ।

ਸਿਖਲਾਈ ਸੈਸ਼ਨਾਂ ਦੀ ਅਗਵਾਈ ਉੱਘੇ ਸਾਬਕਾ ਪੁਲਿਸ ਅਧਿਕਾਰੀਆਂ ਅਤੇ ਲੀਡ ਟ੍ਰੇਨਰਾਂ, ਮਹਾਰਾਸ਼ਟਰ ਦੀ ਸਾਬਕਾ ਡੀਜੀਪੀ ਮੀਰਾਂ ਸੀ ਬੋਰਵੰਕਰ ਅਤੇ ਪੰਜਾਬ ਦੇ ਸਾਬਕਾ ਡੀਜੀਪੀ ਆਰ ਸੀ ਸਿੰਘ ਸਮੇਤ ਹੋਰਨਾਂ ਸ਼ਖਸੀਅਤਾਂ ਵੱਲੋਂ ਕੀਤੀ ਗਈ। ਇਹ ਸੈਸ਼ਨ ਲਿੰਕ ਅਧਾਰਤ ਰੂੜ੍ਹੀਵਾਦੀ ਸੋਚ ਨੂੰ ਖ਼ਤਮ ਕਰਨ, ਸਮਾਵੇਸ਼ੀ ਪੁਲਿਸਿੰਗ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਅਤੇ ਜ਼ਮੀਨੀ ਹਕੀਕਤਾਂ ‘ਤੇ ਆਧਾਰਿਤ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ‘ਤੇ ਕੇਂਦਰਿਤ ਸਨ।

ਇਸ ਦੌਰਾਨ ਟਰੇਨਿੰਗ ਆਫ਼ ਟ੍ਰੇਨਰਜ਼ ਮਾਡਲ ਤਹਿਤ 60 ਮਾਸਟਰ ਟ੍ਰੇਨਰਾਂ ਦੇ ਨਾਲ 384 ਪੁਲਿਸ ਸਟੇਸ਼ਨਾਂ (ਸਿਖਲਾਈ ਲਈ 288, ਇੱਕ ਕੰਟਰੋਲ ਸਮੂਹ ਵਜੋਂ 96) ਦੇ ਲਗਭਗ 2,000 ਪੁਲਿਸ ਕਰਮੀਆਂ ਨੂੰ ਕਵਰ ਕਰਦਿਆਂ ਵਿਆਪਕ ਇੰਟਰਵੈਂਸ਼ਨ ਗਤੀਵਿਧੀਆਂ ਕੀਤੀਆਂ ਗਈਆਂ। ਖੋਜ-ਅਧਾਰਿਤ ਪ੍ਰਭਾਵ ਮੁਲਾਂਕਣ ਵਜੋਂ ਤਿਆਰ ਕੀਤਾ ਗਿਆ ਜੇ-ਪਾਲ, ਰਵੱਈਏ ਅਤੇ ਧਾਰਨਾਵਾਂ ‘ਚ ਆਈਆਂ ਤਬਦੀਲੀਆਂ ਦੇ ਮੁਲਾਂਕਣ ਲਈ ਸਿਖਲਾਈ ਤੋਂ ਪਹਿਲਾਂ ਦੇ ਡੇਟਾ ਦੀ ਤੁਲਨਾ ਵਿੱਚ ਸਿਖਲਾਈ ਉਪਰੰਤ ਇੱਕ ਅੰਤਿਮ ਸਰਵੇਖਣ ਵੀ ਕਰੇਗਾ।

ਆਖਰੀ ਰਾਊਂਡ ਦੇ ਤੀਜੇ ਅਤੇ ਸਮਾਪਤੀ ਦਿਨ ਭਾਵ 20 ਅਗਸਤ, 2026 ਗਰੁੱਪ ਟੀ-1, ਜੋ ਸਿਰਫ਼ ਔਰਤਾਂ ਦਾ ਗਰੁੱਪ ਹੈ, ‘ਤੇ ਕੇਂਦਰਿਤ ਹੋਵੇਗਾ, ਜਿਸ ਵਿੱਚ ਸੂਬੇ ਦੇ 384 ਪੁਲਿਸ ਥਾਣਿਆਂ ਦੇ ਵੂਮੈਨ ਹੈਲਪਡੈਸਕਾਂ ‘ਤੇ ਤਾਇਨਾਤ 398 ਪੰਜਾਬ ਪੁਲਿਸ ਮਹਿਲਾ ਮਿੱਤਰ ਸ਼ਾਮਲ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...