ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

by | Aug 22, 2026 | breaking news, daily, politics | 0 comments

ਈਥਾਨੌਲ ਨੂੰ ਪੈਟਰੋਲ ਵਿੱਚ ਮਿਲਾ ਕੇ ਇਹ ਲੋਕ ਵਿਦੇਸ਼ੀ ਮੁਦਰਾ ਬਚਾਉਣ ਦੀ ਗੱਲ ਕਰ ਰਹੇ ਸਨ- ਕੇਜਰੀਵਾਲ

ਹੁਣ ਉਹੀ ਵਿਦੇਸ਼ੀ ਮੁਦਰਾ ਖਰਚ ਕੇ ਚੀਨੀ ਦਰਾਮਦ ਕਰਨ ਦੀ ਨੌਬਤ ਆ ਗਈ ਹੈ- ਕੇਜਰੀਵਾਲ

ਇਹ ਸਰਕਾਰ ਹੈ ਜਾਂ ਮਜ਼ਾਕ, ਮੋਦੀ ਸਰਕਾਰ, ਅਨਪੜ੍ਹ ਸਰਕਾਰ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਵਿੱਚ ਚੀਨੀ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਲਈ ਮੋਦੀ ਸਰਕਾਰ ਦੇ ਗਲਤ ਫੈਸਲੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਹਨਾਂ ਨੇ ਕਿਹਾ ਕਿ ਗੰਨੇ ਤੋਂ ਈਥਾਨੌਲ ਬਣਾਉਣ ਨਾਲ ਚੀਨੀ ਦਾ ਉਤਪਾਦਨ ਡਿੱਗ ਗਿਆ ਅਤੇ 17 ਦਿਨਾਂ ਵਿੱਚ ਚੀਨੀ 20 ਰੁਪਏ ਪ੍ਰਤੀ ਕਿੱਲੋ ਮਹਿੰਗੀ ਹੋ ਗਈ। ਇਹ ਲੋਕ ਈਥਾਨੌਲ ਨੂੰ ਪੈਟਰੋਲ ਵਿੱਚ ਮਿਲਾ ਕੇ ਤੇਲ ਦਰਾਮਦ ‘ਤੇ ਖਰਚ ਹੋਣ ਵਾਲੀ ਵਿਦੇਸ਼ੀ ਮੁਦਰਾ ਬਚਾਉਣ ਦੀ ਗੱਲ ਕਰ ਰਹੇ ਸਨ। ਹਾਲਾਤ ਅਜਿਹੇ ਹੋ ਗਏ ਹਨ ਕਿ ਹੁਣ ਉਹੀ ਵਿਦੇਸ਼ੀ ਮੁਦਰਾ ਖਰਚ ਕੇ ਚੀਨੀ ਦਰਾਮਦ ਕਰਨ ਦੀ ਨੌਬਤ ਆ ਗਈ ਹੈ। ਇਹ ਸਰਕਾਰ ਹੈ ਜਾਂ ਮਜ਼ਾਕ? ਪੂਰੀ ਦੀ ਪੂਰੀ ਅਨਪੜ੍ਹਾਂ ਦੀ ਸਰਕਾਰ ਹੈ। ਕਿਸੇ ਨੂੰ ਕੁਝ ਨਹੀਂ ਪਤਾ ਕਿ ਕੀ ਕਰਨ ਨਾਲ ਕੀ ਹੋਵੇਗਾ?

ਵੀਰਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ “ਆਪ” ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਮੋਦੀ ਸਰਕਾਰ ਬਿਲਕੁਲ ਅਨਪੜ੍ਹ ਲੋਕਾਂ ਦੀ ਸਰਕਾਰ ਹੈ। ਉਹਨਾਂ ਨੂੰ ਇਹ ਨਹੀਂ ਪਤਾ ਕਿ ਉਹ ਕੀ ਫੈਸਲਾ ਲੈ ਰਹੇ ਹਨ ਅਤੇ ਉਸਦਾ ਕੀ ਅਸਰ ਹੋਵੇਗਾ। ਇਹਨਾਂ ਨੇ ਗੰਨੇ ਦੀ ਖੇਤੀ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕੀਤਾ ਅਤੇ ਈਥਾਨੌਲ ਨੂੰ ਪੈਟਰੋਲ ਵਿੱਚ ਮਿਲਾਉਣਾ ਚਾਲੂ ਕਰ ਦਿੱਤਾ। ਕਿਹਾ ਗਿਆ ਕਿ ਇਸ ਨਾਲ ਪੈਟਰੋਲ ਬਚੇਗਾ ਅਤੇ ਵਿਦੇਸ਼ੀ ਮੁਦਰਾ ਦੀ ਬਚਤ ਹੋਵੇਗੀ, ਜਿਸ ਨੂੰ ਅਸੀਂ ਵਿਦੇਸ਼ਾਂ ਤੋਂ ਤੇਲ ਦਰਾਮਦ ਕਰਨ ਲਈ ਖਰਚ ਕਰਦੇ ਹਾਂ। ਗੰਨੇ ਦੀ ਖੇਤੀ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਨਾਲ ਦੇਸ਼ ਵਿੱਚ ਗੰਨੇ ਅਤੇ ਚੀਨੀ ਦੀ ਭਾਰੀ ਕਮੀ ਹੋ ਗਈ। ਚੀਨੀ ਦੀ ਕਮੀ ਦੇ ਕਾਰਨ ਪਿਛਲੇ 17 ਦਿਨਾਂ ਵਿੱਚ ਇਸਦੇ ਦਾਮ 20 ਰੁਪਏ ਪ੍ਰਤੀ ਕਿੱਲੋ ਵਧ ਗਏ ਹਨ। 17 ਦਿਨ ਪਹਿਲਾਂ ਜੋ ਚੀਨੀ 46 ਰੁਪਏ ਕਿੱਲੋ ਸੀ, ਉਹ ਹੁਣ 65 ਰੁਪਏ ਕਿੱਲੋ ਹੋ ਗਈ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡਾ ਦੇਸ਼ ਚੀਨੀ ਐਕਸਪੋਰਟ ਕਰਦਾ ਸੀ, ਪਰ ਹੁਣ ਇੰਪੋਰਟ ਕਰਨ ਦੀ ਪਲਾਨਿੰਗ ਕਰ ਰਿਹਾ ਹੈ। ਤੇਲ ‘ਤੇ ਖਰਚ ਹੋਣ ਵਾਲੀ ਵਿਦੇਸ਼ੀ ਮੁਦਰਾ ਬਚਾਉਣ ਲਈ ਈਥਾਨੌਲ ਬਣਾਇਆ ਗਿਆ ਅਤੇ ਹੁਣ ਉਸੇ ਵਿਦੇਸ਼ੀ ਮੁਦਰਾ ਨੂੰ ਅਸੀਂ ਚੀਨੀ ਇੰਪੋਰਟ ਕਰਨ ‘ਤੇ ਖਰਚ ਕਰਾਂਗੇ। ਇੱਕ ਪਾਸੇ ਈਥਾਨੌਲ ਵਾਲੇ ਪੈਟਰੋਲ ਨਾਲ ਲੋਕਾਂ ਦੀਆਂ ਗੱਡੀਆਂ ਖਰਾਬ ਹੋ ਰਹੀਆਂ ਹਨ ਅਤੇ ਮਾਈਲੇਜ ਡਿੱਗ ਰਹੀ ਹੈ, ਉੱਥੇ ਹੀ ਦੂਜੇ ਪਾਸੇ ਲੋਕਾਂ ਨੂੰ ਹੁਣ ਮਹਿੰਗੀ ਚੀਨੀ ਖਰੀਦਣੀ ਪੈ ਰਹੀ ਹੈ। ਸਰਕਾਰ ਫੈਸਲੇ ਲੈਂਦੀ ਹੈ, ਪਰ ਇਹਨਾਂ ਨੂੰ ਇਹ ਨਹੀਂ ਪਤਾ ਕਿ ਇਸਦਾ ਕੀ ਅਸਰ ਹੋਣ ਵਾਲਾ ਹੈ। ਜਦੋਂ ਗੰਨੇ ਨੂੰ ਈਥਾਨੌਲ ਲਈ ਡਾਇਵਰਟ ਕੀਤਾ ਗਿਆ, ਤਾਂ ਇਹਨਾਂ ਨੂੰ ਸੋਚਣਾ ਚਾਹੀਦਾ ਸੀ ਕਿ ਇੰਨਾ ਗੰਨਾ ਈਥਾਨੌਲ ਵਿੱਚ ਜਾਵੇਗਾ ਤਾਂ ਚੀਨੀ ਕਿੱਥੋਂ ਆਵੇਗੀ? ਸਮਝ ਨਹੀਂ ਆਉਂਦਾ ਕਿ ਮੋਦੀ ਸਰਕਾਰ ਵਿੱਚ ਉੱਪਰ ਤੋਂ ਲੈ ਕੇ ਹੇਠਾਂ ਤੱਕ ਸਾਰੇ ਅਨਪੜ੍ਹ ਹਨ ਕੀ?

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹਨਾਂ ਨੇ ਹੁਣ ਤੱਕ ਜਿੰਨੇ ਵੀ ਫੈਸਲੇ ਲਏ ਹਨ, ਉਹਨਾਂ ਦਾ ਕੋਈ ਫਾਇਦਾ ਨਹੀਂ ਹੋਇਆ। ਨੋਟਬੰਦੀ ਵਿੱਚ ਪੂਰੇ ਦੇਸ਼ ਵਿੱਚ ਕਈ ਲੋਕ ਮਾਰੇ ਗਏ। ਕੋਰੋਨਾ ਆਇਆ ਤਾਂ ਲੋਕਾਂ ਨੂੰ ਆਕਸੀਜਨ ਸਿਲੰਡਰ ਸਪਲਾਈ ਕਰਨ ਦੀ ਬਜਾਏ ਥਾਲੀ ਵਜਾਉਣ ਲਈ ਕਿਹਾ ਗਿਆ। ਅਜਿਹਾ ਲੱਗਦਾ ਹੈ ਕਿ ਪੂਰੀ ਦੀ ਪੂਰੀ ਸਰਕਾਰ ਅਨਪੜ੍ਹ ਲੋਕਾਂ ਦੀ ਹੈ। ਪਰ ਕਸੂਰ ਸਾਡਾ ਆਪਣਾ ਹੈ ਕਿ ਅਸੀਂ ਇਹਨਾਂ ਅਨਪੜ੍ਹ ਲੋਕਾਂ ਨੂੰ ਵੋਟ ਦੇ ਕੇ ਉੱਥੇ ਬਿਠਾ ਦਿੱਤਾ, ਜਿਹਨਾਂ ਨੂੰ ਕੋਈ ਅਕਲ ਨਹੀਂ ਹੈ। ਇਹਨਾਂ ਨੂੰ ਸਰਕਾਰ ਚਲਾਉਣੀ ਨਹੀਂ ਆਉਂਦੀ ਅਤੇ ਦੁਖੀ ਅਸੀਂ ਲੋਕ ਹੋ ਰਹੇ ਹਾਂ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...