ਚੰਡੀਗੜ੍ਹ ਖੇਡ ਵਿਭਾਗ ਵੱਲੋਂ ਵੇਟਲਿਫਟਿੰਗ ਟੂਰਨਾਮੈਂਟ ਦਾ ਆਯੋਜਨ; ਲਗਭਗ 180 ਨੌਜਵਾਨ ਐਥਲੀਟਾਂ ਨੇ ਹਿੱਸਾ ਲਿਆ

by | Aug 22, 2026 | breaking news, daily, sports | 0 comments

ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ 20 ਤੋਂ 21 ਅਗਸਤ 2026 ਤੱਕ ਯੂਥ ਅਤੇ ਜੂਨੀਅਰ ਵਰਗਾਂ ਵਿੱਚ ਲੜਕਿਆਂ ਅਤੇ ਲੜਕੀਆਂ ਲਈ ਦੋ ਦਿਨਾਂ ਵੇਟਲਿਫਟਿੰਗ ਟੂਰਨਾਮੈਂਟ ਦਾ ਆਯੋਜਨ ਵੇਟਲਿਫਟਿੰਗ ਹਾਲ, ਸਪੋਰਟਸ ਕੰਪਲੈਕਸ, ਸੈਕਟਰ-42, ਚੰਡੀਗੜ੍ਹ ਵਿਖੇ ਕਰ ਰਿਹਾ ਹੈ। ਚੰਡੀਗੜ੍ਹ ਦੇ ਲਗਭਗ 180 ਨੌਜਵਾਨ ਵੇਟਲਿਫਟਿੰਗ ਖਿਡਾਰੀ ਵਿਭਿੰਨ ਉਮਰ ਸਮੂਹਾਂ, ਭਾਰ ਵਰਗਾਂ ਅਤੇ ਲਿਫਟਿੰਗ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਹਨ।

ਇਸ ਟੂਰਨਾਮੈਂਟ ਦਾ ਉਦੇਸ਼ ਨੌਜਵਾਨ ਐਥਲੀਟਾਂ ਨੂੰ ਜ਼ਮੀਨੀ ਪੱਧਰ ‘ਤੇ ਵੇਟਲਿਫਟਿੰਗ ਨੂੰ ਹੁਲਾਰਾ ਦਿੰਦੇ ਹੋਏ ਆਪਣੀ ਤਾਕਤ, ਤਕਨੀਕ ਅਤੇ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਪ੍ਰਤੀਯੋਗੀ ਪਲੇਟਫਾਰਮ ਪ੍ਰਦਾਨ ਕਰਨਾ ਹੈ।

ਇਸ ਟੂਰਨਾਮੈਂਟ ਦਾ ਉਦਘਾਟਨ ਡਾ. ਅਤੁਲ ਧਕਨੇ, ਡੈਨਿਕਸ, ਐਡੀਸ਼ਨਲ ਡਾਇਰੈਕਟਰ ਸਪੋਰਟਸ ਨੇ ਕੀਤਾ। ਉਨ੍ਹਾਂ ਨੇ ਪ੍ਰਤੀਭਾਗੀ ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅਨੁਸ਼ਾਸਨ, ਸਮਰਪਣ ਅਤੇ ਸਕਾਰਾਤਮਕ ਦ੍ਰਿਸ਼ਟੀਕੋਣ ਨਾਲ ਖੇਡਾਂ ਵਿੱਚ ਉਤਕ੍ਰਿਸ਼ਟਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

45 ਕਿਲੋਗ੍ਰਾਮ ਯੂਥ ਗਰਲਸ ਵਰਗ ਵਿੱਚ, ਅਰਸ਼ੀਆ ਗੋਸਵਾਮੀ ਨੇ ਕੁੱਲ 101 ਕਿਲੋਗ੍ਰਾਮ ਭਾਰ ਚੁੱਕ ਕੇ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਨੇ ਸਨੈਚ ਵਿੱਚ 46 ਕਿਲੋਗ੍ਰਾਮ ਅਤੇ ਕਲੀਨ ਐਂਡ ਜਰਕ ਵਿੱਚ 55 ਕਿਲੋਗ੍ਰਾਮ ਭਾਰ ਉਠਾਇਆ। 11 ਵਰ੍ਹਿਆਂ ਦੀ ਅਰਸ਼ੀਆ ਸਪੋਰਟਸ ਕੰਪਲੈਕਸ, ਸੈਕਟਰ-42 ਦੀ ਟ੍ਰੇਨੀ ਹੈ ਅਤੇ ਕੋਚ ਸ਼੍ਰੀ ਕਰਨਬੀਰ ਸਿੰਘ ਬੁੱਟਰ ਦੇ ਮਾਰਗਦਰਸ਼ਨ ਵਿੱਚ ਟ੍ਰੇਨਿੰਗ ਪ੍ਰਾਪਤ ਕਰ ਰਹੀ ਹੈ।

ਅਰਮੀਤ ਕੌਰ, ਉਮਰ 8 ਵਰ੍ਹੇ, ਨੇ ਕੁੱਲ 53 ਕਿਲੋਗ੍ਰਾਮ ਭਾਰ ਚੁੱਕ ਕੇ ਦੂਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਨੇ ਵਿੱਚ ਸਨੈਚ ਵਿੱਚ 24 ਕਿਲੋਗ੍ਰਾਮ ਅਤੇ ਕਲੀਨ ਐਂਡ ਜਰਕ ਵਿੱਚ 29 ਕਿਲੋਗ੍ਰਾਮ ਭਾਰ ਉਠਾਇਆ।

ਲਵਪ੍ਰੀਤ ਕੌਰ ਨੇ ਕੁੱਲ 51 ਕਿਲੋਗ੍ਰਾਮ ਭਾਰ ਚੁੱਕ ਕੇ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਨੇ ਸਨੈਚ ਵਿੱਚ 21 ਕਿਲੋਗ੍ਰਾਮ ਅਤੇ ਕਲੀਨ ਐਂਡ ਜਰਕ ਵਿੱਚ 30 ਕਿਲੋਗ੍ਰਾਮ ਭਾਰ ਉਠਾਇਆ।

ਵਿਭਿੰਨ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਜੇਤੂਆਂ ਨੂੰ
ਕ੍ਰਮਵਾਰ ₹5,000, ₹3,000 ਅਤੇ ₹2,000 ਦੀ ਨਕਦ ਪੁਰਸਕਾਰ ਰਿਸ਼ੀ ਪ੍ਰਦਾਨ ਕੀਤੀ ਜਾਵੇਗੀ।

ਇਸ ਅਵਸਰ ‘ਤੇ ਡਾ. ਮਹਿੰਦਰ ਸਿੰਘ, ਜੁਆਇੰਟ ਡਾਇਰੈਕਟਰ ਸਪੋਰਟਸ ਅਤੇ ਡਾ. ਭਗਵੰਤ ਸਿੰਘ, ਆਈਵਾਈਏ ਵੀ ਉਪਸਥਿਤ ਰਹੇ।

ਚੰਡੀਗੜ੍ਹ ਪ੍ਰਸ਼ਾਸਨ ਦਾ
ਖੇਡ ਵਿਭਾਗ ਯੁਵਾ ਖਿਡਾਰੀਆਂ ਨੂੰ ਗੁਣਵੱਤਾਪੂਰਨ ਖੇਡ ਅਵਸਰ ਅਤੇ ਪ੍ਰਤੀਯੋਗੀ ਪਲੇਟਫਾਰਮ ਉਪਲਬਧ ਕਰਵਾਉਣ ਲਈ ਨਿਰੰਤਰ ਪ੍ਰਯਾਸਰਤ ਹੈ, ਤਾਕਿ ਪ੍ਰਤਿਭਾਵਾਂ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਖੇਡਾਂ ਵਿੱਚ ਉਤਕ੍ਰਿਸ਼ਟਤਾ ਹਾਸਲ ਕਰਨ ਲਈ
ਪ੍ਰੋਤਸਾਹਿਤ ਕੀਤਾ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...