ਸੁੱਖਗੜ ਦੇ ਛਿੰਝ ਮੇਲੇ ਦੌਰਾਨ ਝੰਡੀ ਦੀ ਕੁਸ਼ਤੀ ਸੁਖਮਨ ਕੋਹਾਲੀ ਨੇ ਨਦੀਮ ਡੋਡਾ ਨੂੰ ਅੰਕਾਂ ਦੇ ਅਧਾਰ ਤੇ ਹਰਾਇਆ

by | Aug 22, 2026 | breaking news, daily, politics | 0 comments

ਅੱਜ ਦੀ ਨੋਜਵਾਨੀ ਨੂੰ ਖੇਡਾਂ ਵੱਲ ਉਤਸਾਹਿਤ ਕਰਨਾ ਸਮੇਂ ਦੀ ਲੋੜ ..ਸ਼ੋਹਾਣਾ
ਗੋਰਵ ਅਜਨਾਲਾ ਨੇ ਅਰਸ਼ ਬਾਬਾ ਫਲਾਹੀ ਨੂੰ ਕੀਤਾ ਚਿੱਤ
ਮੋਹਾਲੀ 22 ਅਗਸਤ ..ਗੁੱਗਾ ਮਾੜੀ ਕਮੇਟੀ ਪਿੰਡ ਸੁੱਖਗੜ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵੱਲੋ ਵਿਸ਼ਾਲ ਕੁਸ਼ਤੀ ਦੰਗਲ ਇਸ ਸਬੰਧੀ ਜਾਣਕਾਰੀ ਦਿੰਦੇ ਹਰਿੰਦਰ ਸਿੰਘ ਨੰਬਰਦਾਰ ਸੁੱਖਗੜ ਨੇ ਦੱਸਿਆ ਕਿ ਇਸ ਕੁਸਤੀ ਦੰਗਲ ਵਿੱਚ ਤਿੰਨ ਝੰਡੀ ਦੀਆਂ ਕੁਸਤੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਇੱਕ ਨੰਬਰ ਝੰਡੀ ਦੀ ਪਹਿਲੀ ਕੁਸ਼ਤੀ ਸੁਖਮਨ ਕੋਹਾਲੀ ਅਤੇ ਗੋਰਵ ਅਜਨਾਲਾ ਦੇ ਵਿਚਕਾਰ ਜਬਰਦਸਤ ਮੁਕਾਬਲੇ ਦੌਰਾਨ ਹੋਈ, ਕੋਈ ਨਤੀਜਾ ਸਾਹਮਣੇ ਨਾ ਆਉਂਦਾ ਦੇਖ ਪ੍ਰਬੰਧਕਾਂ ਨੇ ਅੰਕਾਂ ਦੇ ਅਧਾਰ ਤੇ ਕੁਸਤੀ ਕਰਵਾਈ ਗਈ, ਜਿਸ ਵਿੱਚ ਸੁੱਖਮਨ ਕੋਹਾਲੀ ਨੇ ਪਹਿਲਾਂ ਅੰਕ ਬਣਾ ਕੇ ਝੰਡੀ ਦੀ ਕੁਸਤੀ ਜਿੱਤ ਲਈ। ਦੂਜੀ ਝੰਡੀ ਦੀ ਕੁਸਤੀ ਗੋਰਵ ਅਜਨਾਲਾ ਅਤੇ ਅਰਸ਼ ਬਾਬਾ ਫਲਾਹੀ ਦਰਮਿਆਨ ਜਬਰਦਸਤ ਮੁਕਾਬਲਾ ਹੋਇਆ, ਦੋਨਾਂ ਦਰਮਿਆਨ 20 ਮਿੰਟ ਮੁਕਾਬਲਾ ਚੱਲਿਆ, ਤੇ ਗੋਰਵ ਅਜਨਾਲਾ ਜੇਤੂ ਰਿਹਾ ਤੀਜੀ ਝੰਡੀ ਦੀ ਕੁਸਤੀ ਜਤਿਨ ਮਾਮੂਪੁਰ ਅਤੇ ਰਜਿਤ ਭੁੱਟਾ ਵਿਚਕਾਰ ਹੋਈ, ਕੁਝ ਮਿੰਟਾਂ ਦੌਰਾਨ ਹੀ ਜਤਿਨ ਮਾਮੂਪੁਰ ਨੇ ਝੰਡੀ ਦੀ ਕੁਸਤੀ ਜਿੱਤ ਲਈ।
ਇਸ ਦੰਗਲ ਚ 70 ਦੇ ਕਰੀਬ ਕੁਸ਼ਤੀ ਮੁਕਾਬਲੇ ਕਰਵਾਏ ਗਏ ਸਭ ਦੇ ਨਤੀਜੇ ਆਰ ਪਾਰ ਦੇ ਹੋਏ
ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਮੁੱਖ ਮਹਿਮਾਨ ਪਰਵਿੰਦਰ ਸਿੰਘ ਸੋਹਾਣਾ ਹਲਕਾ ਇੰਚਾਰਜ ਤੇ ਜਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ,ਨੇ ਸੰਬੋਧਨ ਕਰਦਿਆਂ
ਜਿੱਥੇ ਉਨ੍ਹਾਂ ਨੇ ਰਿਵਾਇਤੀ ਖੇਡਾਂ ਪ੍ਰਤੀ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਮਸ਼ੀਨੀ ਯੁੱਗ ਨੇ ਸਰੀਰਕ ਕਿਰਤ ਬਹੁਤ ਘਟਾ ਦਿੱਤੀ ਹੈ, ਜਿਸ ਕਾਰਨ ਅੱਜ ਹਰੇਕ ਵਿਅਕਤੀ ਕਿਸੇ ਨਾ ਕਿਸੇ ਬਿਮਾਰੀ ਨਾਲ ਜੂਝ ਰਿਹਾ ਹੈ ਅਤੇ ਘਰਾਂ ਵਿੱਚ ਦਵਾਈਆਂ ਦੇ ਰੈਕ ਭਰੇ ਪਏ ਹਨ। ਜਿਸ ਕਾਰਨ ਅੱਜ ਦੇ ਸਮੇਂ ਵਿੱਚ ਸਰੀਰ ਨੂੰ ਰਿਸ਼ਟ ਪੁਸ਼ਟ ਰੱਖਣ ਲਈ ਹਰੇਕ ਮਨੁੱਖ ਖਾਸ ਕਰਕੇ ਨੌਜਵਾਨਾਂ ਲਈ ਖੇਡਾਂ ਪ੍ਰਤੀ ਰੁਚਿਤ ਹੋਣ ਚਾਹੀਦਾ ਹੈ ਤਾਂ ਜੋ ਇਨ੍ਹਾਂ ਖੇਡਾਂ ਕਾਰਨ ਸਰੀਰ ਦੀ ਵਰਜਿਸ਼ ਹੋ ਸਕੇ ਅਤੇ ਬਿਮਾਰੀਆਂ ਤੋਂ ਬਚਿਆ ਜਾ ਸਕੇ। ਅੱਜ ਦੇ ਸਮੇਂ ਵਿੱਚ ਮਾਪਿਆਂ ਨੂੰ ਆਪਣੇ ਬੱਚਿਆਂ ਪ੍ਰਤੀ ਵੀ ਸੁਚੇਤ ਹੋ ਕੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਪ੍ਰਤੀ ਵੀ ਰੁਚਿਤ ਕਰਨਾ ਚਾਹੀਦਾ ਹੈ ਤਾਂ ਜੋ ਬੱਚੇ ਨਿਰੋਗ ਰਹਿ ਸਕਣ। ਉਨ੍ਹਾਂ ਮੌਜੂਦਾ ਸਰਕਾਰ ਦੀ ਖੇਡਾਂ ਪ੍ਰਤੀ ਕਾਰਗੁਜਾਰੀ ਉੱਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕੇਵਲ ਚੁਟਕਲਿਆਂ ਦੀ ਸਰਕਾਰ ਸਾਬਤ ਹੋਈ ਹੈ, ਜਿਸਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਕੇਵਲ ਚੁਟਕਲਿਆਂ ਦੇ ਸਹਾਰੇ ਹੀ ਰਾਜ ਕੀਤਾ ਹੈ, ਪੰਜਾਬ ਦੇ ਵਿਕਾਸ ਜਾਂ ਖੇਡਾਂ ਪ੍ਰਤੀ ਕੋਈ ਰੁਚੀ ਨਹੀਂ ਦਿਖਾਈ ਜਿਸ ਕਾਰਨ ਪੰਜਾਬ ਵਿਕਾਸ ਪਿੱਛੋਂ ਬਹੁਤ ਜਿਆਦਾ ਪਛੜ ਚੁੱਕਾ ਹੈ ਅਤੇ ਖੇਡਾਂ ਵਿੱਚ ਨਾ ਮਾਤਰ ਹੀ ਰਹਿ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਖੇਤਰੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਦਾ ਭਲਾ ਚਾਹਿਆ ਹੈ ਅਤੇ ਵਿਕਾਸ ਕੀਤਾ ਹੈ। ਹੁਣ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਮੁੜ ਪੂਰਨ ਬਹੁਮੱਤ ਨਾਲ ਪੰਜਾਬ ਵਿੱਚ ਸਰਕਾਰ ਬਣਾਏਗਾ ਅਤੇ ਪੰਜਾਬ ਨੂੰ ਵਿਕਾਸ ਅਤੇ ਖੇਡਾਂ ਵਿੱਚ ਮੁੜ ਉੱਚਾ ਚੁੱਕੇਗਾ। ਕਬੱਡੀ ਵਰਲਡ ਕੱਪ ਜੋ ਸ਼ੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਚੱਲਦਾ ਸੀ, ਉਸਨੂੰ ਮੁੜ ਚਾਲੂ ਕਰਕੇ ਪੰਜਾਬ ਨੂੂੰ ਰਿਵਾਇਤੀ ਖੇਡਾਂ ਦੇ ਨਾਲ ਨਾਲ ਅੰਤਰਰਾਸ਼ਟਰੀ ਪੱਧਰ ਤੱਕ ਲੈ ਕੇ ਜਾਵੇਗਾ ਅਤੇ ਹਰੇਕ ਪਿੰਡ ਵਿੱਚ ਹਰ ਤਰ੍ਹਾਂ ਦੀ ਖੇਡ ਭਾਵ ਕਬੱਡੀ, ਕ੍ਰਿਕਟ, ਅਥਲੈਟਿਕਸ, ਕੁਸਤੀਆਂ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਵੇਗੀ। ਇਸ ਮੌਕੇ ਅਵਤਾਰ ਸਿੰਘ ਜ਼ੋਨ ਗੁਰਵਿੰਦਰ ਸਿੰਘ,ਗੁਰਜੀਤ ਸਿੰਘ ਗਗਨਦੀਪ ਸਿੰਘ ਬਹਾਦਰ ਸਿੰਘ ਨਾਨੂੰਮਾਜਰਾ ਲਵਲੀ ਲਾਂਡਰਾ ਡਿੰਪੀ ਗਿੱਲ ਲਾਡਰਾਂ ਮੋਨਾ ਭਲਵਾਨ ਭਾਗੋਮਾਜਰਾ ਰਿੰਪਾ ਭਲਵਾਨ ਗੀਗੇ ਮਾਜਰਾ ਜਗਤਾਰ ਸਿੰਘ ਪੰਚ ਫ਼ਰਿਆਦ ਪੰਚ ਸ਼ੇਰ ਮਹੁੰਮਦ ਗੁਰਮੀਤ ਸਿੰਘ ਤੇ ਹਰਪਾਲ ਸਿੰਘ ਸਾਬਕਾ ਸਰਪੰਚ ੑਪਿੰਡ ਦੀ ਸਮੂਹ ਗਰਾਮ ਪੰਚਾਇਤ, ਸਪੋਰਟਸ ਕਲੱਬ, ਪ੍ਰਵਾਸੀ ਭਾਰਤੀ ਅਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ।

ਫੋਟੋ ਕੈਪਸ਼ਨ : ਸੋਹਾਣਾ ਦੇ ਛਿੰਝ ਮੇਲੇ ਦੌਰਾਨ ਪਹਿਲਵਾਨਾ ਦੀ ਹੱਥਜੋੜੀ ਕਰਵਾਉਂਦੇ ਹੋਏ ਮੁੱਖ ਮਹਿਮਾਨ ਪਰਵਿੰਦਰ ਸਿੰਘ ਸੋਹਾਣਾ,ਛਿੰਝ ਕਮੇਟੀ ਮੈਂਬਰ ਅਤੇ ਹੋਰ ਪ੍ਰਬੰਧਕ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...