ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਦੂਜਾ ਪੜਾਅ ਭਲਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਹੋਵੇਗਾ ਸ਼ੁਰੂ

by | Aug 24, 2026 | breaking news, daily, politics, religion | 0 comments

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖ ਸੰਗਤ ਨੂੰ ਮਾਰਚ ਦੌਰਾਨ ਭਰਵੀਂ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਅਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਦੀ ਭਲਕੇ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਲਈ ਪੰਥਕ ਰਵਾਇਤਾਂ ਅਨੁਸਾਰ ਅਰੰਭਤਾ ਹੋਵੇਗੀ। ਦੂਜੇ ਪੜਾਹ ਤਹਿਤ ਖ਼ਾਲਸਾ ਮਾਰਚ ਮਾਲਵਾ ਅਤੇ ਪੁਆਧ ਦੇ ਇਲਾਕਿਆਂ ਵਿੱਚ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ 4 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਤੋਂ ਇਲਾਵਾ ਪੰਥ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਖ਼ਾਲਸਾ ਮਾਰਚ ਵਿੱਚ ਸ਼ਮੂਲੀਅਤ ਕਰਨਗੀਆਂ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖ ਸੰਗਤ ਅਤੇ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂਆਂ ਨੂੰ ਮੀਰੀ-ਪੀਰੀ ਖ਼ਾਲਸਾ ਮਾਰਚ ਵਿੱਚ ਭਰਵੀਂ ਸ਼ਮੂਲੀਅਤ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖ਼ਾਲਸਾ ਮਾਰਚ ਤਹਿਤ ਕਈ ਅਹਿਮ ਏਜੰਡਿਆਂ ਉੱਤੇ ਕੰਮ ਕੀਤਾ ਜਾ ਰਿਹਾ ਹੈ ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਦਾ ਪ੍ਰਚਾਰ, ਕੌਮੀ ਏਕਤਾ ਦੀ ਮਜ਼ਬੂਤੀ, ਸਿੱਖੀ ਪ੍ਰਚਾਰ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਣਾ, ਸਿੱਖ ਇਤਿਹਾਸ ਨਾਲ ਜੋੜਣਾ, ਅੰਮ੍ਰਿਤ ਛਕਾਉਣਾ, ਸਮੂਹ ਪੰਜਾਬੀਆਂ ਨੂੰ ਪੰਜਾਬ ਅੰਦਰ ਹੀ ਸੱਚੀ ਸੁੱਚੀ ਕਿਰਤ ਕਰਨ ਅਤੇ ਆਪਣੀਆਂ ਜ਼ਮੀਨਾਂ ਨਾ ਵੇਚਣ ਲਈ ਕਹਿਣਾ, ਬੱਚਿਆਂ ਨੂੰ ਹੁਨਰਮੰਦ ਬਣਾਉਣ ਤੇ ਸਿੱਖਿਅਤ ਕਰਨ ਲਈ ਪ੍ਰੇਰਿਤ ਕਰਨਾ, ਆਪਸੀ ਖਾਨਾਜੰਗੀ ਤੋਂ ਬਚਣਾ, ਧੀਆਂ ਦਾ ਸਤਿਕਾਰ ਕਰਨਾ, ਸਿੱਖਾਂ ਦੀ ਘੱਟਦੀ ਅਬਾਦੀ ਅਤੇ ਪੰਥ ਵਿਰੋਧੀ ਸੋਚ ਤੇ ਪ੍ਰਗਟਾਵਿਆਂ ਤੋਂ ਸੰਗਤ ਸੁਚੇਤ ਕਰਨਾ ਸ਼ਾਮਲ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪਹਿਲੇ ਪੜਾਅ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਲਾਘਾਯੋਗ ਪ੍ਰਬੰਧ ਕੀਤੇ ਗਏ ਹਨ ਅਤੇ ਦੂਜੇ ਪੜਾਅ ਵਾਸਤੇ ਵੀ ਸਿੱਖ ਸੰਸਥਾ ਵੱਲੋਂ ਚੰਗੇ ਯਤਨ ਕੀਤੇ ਜਾ ਰਹੇ ਹਨ।
***
ਜਸਕਰਨ ਸਿੰਘ, 9876689930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...