ਪੰਜਾਬ ਵਿੱਚ ਆਰਥਿਕ ਐਮਰਜੈਂਸੀ, ਕਰਜ਼ਾ ਚੁੱਕਣ ਲਈ ਵਿਚੋਲਿਆਂ ਨੂੰ ਵੰਡੀ ਜਾ ਰਹੀ ਦਲਾਲੀ: ਧਾਲੀਵਾਲ

by | Aug 24, 2026 | breaking news, daily, politics | 0 comments

ਸਰਕਾਰ ਦੱਸੇ ਕਿੱਥੇ ਖਰਚ ਹੋ ਰਿਹਾ ਕਰਜ਼ੇ ਦਾ ਪੈਸਾ, ਮੁਲਾਜ਼ਮਾਂ ਨੂੰ ਨਹੀਂ ਦਿੱਤਾ ਜਾ ਰਿਹਾ ਡੀਏ

ਸੇਵਾਮੁਕਤ ਆਈਏਐਸ ਅਧਿਕਾਰੀ ਅਤੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਆਰਥਿਕ ਐਮਰਜੈਂਸੀ ਵਰਗੇ ਹਾਲਾਤ ਬਣੇ ਹੋਏ ਹਨ। ਸਰਕਾਰ ਨੇ ਸੂਬੇ ਨੂੰ ਡੂੰਘੇ ਕਰਜ਼ੇ ਦੇ ਦਲਦਲ ਵਿੱਚ ਧੱਕ ਦਿੱਤਾ ਹੈ ਅਤੇ ਪੰਜਾਬ ਨੂੰ ਅਜਿਹੇ ਸਥਾਈ ਵਿੱਤੀ ਬੋਝ ਹੇਠ ਲਿਆਂਦਾ ਜਾ ਰਿਹਾ ਹੈ, ਜਿਸ ਦਾ ਖਮਿਆਜ਼ਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਭੁਗਤਣਾ ਪਵੇਗਾ। ਕਿਹਾ ਕਿ ਕਰਜ਼ਾ ਚੁੱਕਣ ਲਈ ਸਰਕਾਰੀ ਗਾਰੰਟੀ ਹੋਣ ਦੇ ਬਾਵਜੂਦ ਵਿਚੋਲਿਆਂ ਨੂੰ ਕਰੋੜਾਂ ਰੁਪਏ ਦੀ ਫੀਸ ਦਿੱਤੀ ਜਾ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਲਏ ਜਾ ਰਹੇ ਕਰਜ਼ੇ ਦਾ ਪੈਸਾ ਆਖਿਰ ਕਿੱਥੇ ਖਰਚ ਕੀਤਾ ਜਾ ਰਿਹਾ ਹੈ? ਸਰਕਾਰ ਮੁਲਾਜ਼ਮਾਂ ਨੂੰ ਡੀਏ ਦੀਆਂ ਬਕਾਇਆ ਕਿਸ਼ਤਾਂ ਨਹੀਂ ਦੇ ਪਾ ਰਹੀ ਅਤੇ ਮੁਲਾਜ਼ਮ ਆਪਣੇ ਹੱਕਾਂ ਲਈ ਸੜਕਾਂ ’ਤੇ ਧਰਨੇ ਅਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ।

ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਸਬਸਿਡੀ ਅਤੇ ਸਰਕਾਰੀ ਵਿਭਾਗਾਂ ਦੇ ਕਰੀਬ 9,600 ਕਰੋੜ ਰੁਪਏ ਦੇ ਬਕਾਏ ਸਮੇਂ ਸਿਰ ਜਾਰੀ ਨਾ ਕਰਨ ਕਾਰਨ ਪਾਵਰਕੌਮ ਨੂੰ ਭਾਰੀ ਕਰਜ਼ਾ ਚੁੱਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਹਿਲਾਂ ਗਮਾਡਾ ਤੋਂ 190 ਕਰੋੜ ਰੁਪਏ ਦੀ ਵਿਵਸਥਾ ਕਰਵਾਈ ਗਈ ਅਤੇ ਹੁਣ ਪਾਵਰਕੌਮ ਲਈ 10,000 ਕਰੋੜ ਰੁਪਏ ਦਾ ਕਰਜ਼ਾ ਚੁੱਕਣ ਦੀ ਪ੍ਰਕਿਰਿਆ ਵਿੱਚ ਬਾਹਰੀ ਵਿਚੋਲਿਆਂ ਨੂੰ ਕਰੀਬ 150 ਕਰੋੜ ਰੁਪਏ ਦੀ ਫੀਸ ਦਿੱਤੀ ਜਾ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਇਸ ਕਰਜ਼ੇ ਦੀ ਪੂਰੀ ਗਾਰੰਟੀ ਪੰਜਾਬ ਸਰਕਾਰ ਖੁਦ ਦੇ ਰਹੀ ਹੈ ਤਾਂ ਫਿਰ ਨਿੱਜੀ ਕੰਪਨੀਆਂ ਅਤੇ ਵਿਚੋਲਿਆਂ ਨੂੰ ਇੰਨੀ ਵੱਡੀ ਰਕਮ ਕਿਉਂ ਦਿੱਤੀ ਜਾ ਰਹੀ ਹੈ? ਸਰਕਾਰੀ ਗਾਰੰਟੀ ਦੇ ਬਾਵਜੂਦ ਨਿੱਜੀ ਵਿਚੋਲਿਆਂ ਨੂੰ ਕਰੋੜਾਂ ਰੁਪਏ ਦਾ ਭੁਗਤਾਨ ਵਿੱਤੀ ਪਾਰਦਰਸ਼ਤਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਧਾਲੀਵਾਲ ਨੇ ਮੰਗ ਕੀਤੀ ਕਿ ਸਰਕਾਰ ਇਸ ਪੂਰੇ ਮਾਮਲੇ ਨੂੰ ਜਨਤਕ ਕਰੇ ਅਤੇ ਦੱਸੇ ਕਿ ਕਿਹੜੀਆਂ ਕੰਪਨੀਆਂ ਨੂੰ, ਕਿਸ ਆਧਾਰ ’ਤੇ ਅਤੇ ਕਿਸ ਪ੍ਰਕਿਰਿਆ ਤਹਿਤ ਇਹ ਫੀਸ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਪਾਸੇ ਆਪਣੇ ਚਹੇਤਿਆਂ ਨੂੰ ਕਮਿਸ਼ਨ ਦਾ ਲਾਭ ਪਹੁੰਚਾ ਰਹੀ ਹੈ, ਜਦਕਿ ਦੂਜੇ ਪਾਸੇ ਆਮ ਪੰਜਾਬੀਆਂ ਦੇ ਸਿਰ ’ਤੇ ਕਰਜ਼ੇ ਅਤੇ ਆਰਥਿਕ ਸੰਕਟ ਦਾ ਬੋਝ ਵਧਾਇਆ ਜਾ ਰਿਹਾ ਹੈ।

ਬਲਵਿੰਦਰ ਸਿੰਘ ਧਾਲੀਵਾਲ ਨੇ ਮੰਗ ਕੀਤੀ ਕਿ ਪਾਵਰਕੌਮ ਦੇ ਪ੍ਰਸਤਾਵਿਤ ਕਰਜ਼ੇ, ਇਸ ਨਾਲ ਜੁੜੀ ਫੀਸ ਅਤੇ ਪੂਰੀ ਵਿੱਤੀ ਪ੍ਰਕਿਰਿਆ ਦੀ ਸੁਤੰਤਰ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ, ਤਾਂ ਜੋ ਲੋਕਾਂ ਦੇ ਪੈਸੇ ਦੀ ਕਥਿਤ ਦੁਰਵਰਤੋਂ ਦੀ ਸੱਚਾਈ ਸਾਹਮਣੇ ਆ ਸਕੇ।

ਜਾਰੀਕਰਤਾ:

ਦਫ਼ਤਰ, ਬਲਵਿੰਦਰ ਸਿੰਘ ਧਾਲੀਵਾਲ

ਵਿਧਾਇਕ ਅਤੇ ਸੇਵਾਮੁਕਤ ਆਈਏਐਸ ਅਧਿਕਾਰੀ

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...