ਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਵੀਡੀਓ ਨੂੰ ਮੰਤਰੀ ਹਰਭਜਨ ਨੇ ਦੱਸਿਆ ਭਰਮਾਊ ਪ੍ਰਚਾਰ

by | Aug 24, 2026 | breaking news, daily, politics | 0 comments

ਕਿਹਾ- ਅਧੂਰੇ ਨਿਰਮਾਣ ਕਾਰਜ ਨੂੰ ਸਿਆਸੀ ਰੰਗ ਦੇ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਅਕਾਲੀ ਦਲ

ਅਕਾਲੀ ਆਗੂਆਂ ਨੂੰ ਹਰਭਜਨ ਈਟੀਓ ਦੀ ਚੁਣੌਤੀ- ਦਮ ਹੈ ਤਾਂ ਕੱਲ੍ਹ 11 ਵਜੇ ਮੌਕੇ ‘ਤੇ ਆ ਕੇ ਹੱਥ ਨਾਲ ਸੜਕ ਉਖਾੜ ਕੇ ਦਿਖਾਉਣ, ਨਹੀਂ ਤਾਂ ਪੰਜਾਬ ਦੀ ਜਨਤਾ ਤੋਂ ਮੰਗਣ ਮਾਫ਼ੀ

45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਪੂਰੀ ਪਾਰਦਰਸ਼ਤਾ ਨਾਲ ਹੋ ਰਿਹਾ, ਵਿਕਾਸ ਦੇਖ ਕੇ ਅਕਾਲੀ ਆਗੂਆਂ ਦੀ ਬੌਖਲਾਹਟ ਸਾਹਮਣੇ ਆ ਰਹੀ: ਹਰਭਜਨ ਈਟੀਓ

ਕੰਮ ਪੂਰਾ ਹੋਣ ਤੋਂ ਪਹਿਲਾਂ ਸੜਕ ‘ਤੇ ਪਹੁੰਚ ਕੇ ਛੇੜਛਾੜ ਕਰਨ ਵਾਲਿਆਂ ਨੂੰ ਈਟੀਓ ਦੀ ਚੇਤਾਵਨੀ, ਕਿਹਾ- ਸਰਕਾਰੀ ਕੰਮ ਵਿੱਚ ਵਿਘਨ ਪਾਉਣਾ ਬਰਦਾਸ਼ਤ ਨਹੀਂ ਹੋਵੇਗਾ

ਭਗਵੰਤ ਮਾਨ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਘਬਰਾਇਆ ਵਿਰੋਧ, ਝੂਠੀਆਂ ਤਸਵੀਰਾਂ ਅਤੇ ਵੀਡੀਓਜ਼ ਨਾਲ ਜਨਤਾ ਨੂੰ ਗੁਮਰਾਹ ਕਰ ਰਿਹਾ: ਹਰਭਜਨ ਈਟੀਓ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਫੱਤਾ ਤੋਂ ਰਾਮਗੜ੍ਹ ਭੂੰਦੜ ਤੱਕ ਲਿੰਕ ਸੜਕ ਨੂੰ ਲੈ ਕੇ ਅਕਾਲੀ ਆਗੂਆਂ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਪੋਸਟ ਅਤੇ ਵੀਡੀਓ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਕਰੀਬ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਅਤੇ ਸੁਧਾਰ ਕਾਰਜ ਪੂਰੀ ਮਜ਼ਬੂਤੀ, ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਰਵਾ ਰਹੀ ਹੈ। ਇੰਨਾ ਵੱਡਾ ਸੜਕ ਨੈੱਟਵਰਕ ਇਕੱਠੇ ਤਿਆਰ ਕਰਨ ਦਾ ਕੰਮ ਪੰਜਾਬ ਵਿੱਚ ਪਹਿਲਾਂ ਕਦੇ ਨਹੀਂ ਹੋਇਆ।

ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਜਾਨਬੁੱਝ ਕੇ ਗਲਤ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਪਾ ਕੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੰਜਾਬ ਦੀ ਜਨਤਾ ਇਨ੍ਹਾਂ ਦੀ ਸਾਜ਼ਿਸ਼ ਨੂੰ ਸਮਝਦੀ ਹੈ ਅਤੇ ਅਜਿਹੀ ਰਾਜਨੀਤੀ ਨੂੰ ਸਫ਼ਲ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਵਿੱਚ ਕੋਟਫੱਤਾ ਤੋਂ ਰਾਮਗੜ੍ਹ ਭੂੰਦੜ ਤੱਕ ਜਿਸ ਸੜਕ ਦਾ ਨਿਰਮਾਣ ਕਾਰਜ ਚੱਲ ਰਿਹਾ ਹੈ, ਉਹ ਵੀ ਸਰਕਾਰ ਵੱਲੋਂ ਕਰਵਾਏ ਜਾ ਰਹੇ 45 ਹਜ਼ਾਰ ਕਿਲੋਮੀਟਰ ਦੇ ਸੜਕੀ ਕਾਰਜ ਦਾ ਹੀ ਹਿੱਸਾ ਹੈ।

ਮੰਤਰੀ ਨੇ ਕਿਹਾ ਕਿ ਇਹ ਕੋਈ ਨਵੀਂ ਸੜਕ ਨਹੀਂ ਸੀ, ਸਗੋਂ ਪਹਿਲਾਂ ਤੋਂ ਮੌਜੂਦ ਸੜਕ ‘ਤੇ ਨਵੀਂ ਪੀਸੀ ਯਾਨੀ ਪੇਵਰ ਕੋਰਸ ਪਾਉਣ ਦਾ ਕੰਮ ਕੀਤਾ ਜਾ ਰਿਹਾ ਸੀ। 18 ਅਗਸਤ ਨੂੰ ਸੜਕ ‘ਤੇ ਪੀਸੀ ਪਾਈ ਗਈ ਸੀ ਅਤੇ ਉਸੇ ਦਿਨ ਕੰਮ ਪੂਰੀ ਤਰ੍ਹਾਂ ਖ਼ਤਮ ਵੀ ਨਹੀਂ ਹੋਇਆ ਸੀ। ਇਸੇ ਦੌਰਾਨ ਸਾਬਕਾ ਅਕਾਲੀ ਸਰਪੰਚ ਗੁਰਵਿੰਦਰ ਸਿੰਘ ਵਾਸੀ ਰਾਮਗੜ੍ਹ ਭੂੰਦੜ ਉੱਥੇ ਪਹੁੰਚੇ ਅਤੇ ਕਥਿਤ ਤੌਰ ‘ਤੇ ਅਧੂਰੇ ਕੰਮ ਵਿੱਚ ਦਖ਼ਲ ਦਿੰਦਿਆਂ ਸੜਕ ਦੇ ਹਿੱਸੇ ਨਾਲ ਛੇੜਛਾੜ ਕੀਤੀ ਗਈ ਅਤੇ ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾ ਦਿੱਤੀ ਗਈ। ਇਸ ਤੋਂ ਬਾਅਦ ਇਸੇ ਵੀਡੀਓ ਨੂੰ ਆਧਾਰ ਬਣਾ ਕੇ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕਣ ਦੀ ਕੋਸ਼ਿਸ਼ ਕੀਤੀ।

ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਹ ਬਹੁਤ ਹੀ ਅਫ਼ਸੋਸਜਨਕ ਹੈ ਕਿ ਜਿਸ ਪਿੰਡ ਵਿੱਚ ਸਰਕਾਰ ਵੱਲੋਂ ਸੜਕ ਦਾ ਕੰਮ ਕਰਵਾਇਆ ਜਾ ਰਿਹਾ ਹੈ, ਉਸੇ ਕੰਮ ਨੂੰ ਪੂਰਾ ਹੋਣ ਤੋਂ ਪਹਿਲਾਂ ਸਿਆਸੀ ਰੰਗ ਦੇ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੜਕ ਦਾ ਕੰਮ ਅਜੇ ਪੂਰਾ ਹੀ ਨਹੀਂ ਹੋਇਆ ਸੀ ਤਾਂ ਕਿਸੇ ਨੂੰ ਅਧੂਰੇ ਨਿਰਮਾਣ ਕਾਰਜ ਨੂੰ ਲੈ ਕੇ ਗਲਤ ਧਾਰਨਾ ਪੈਦਾ ਕਰਨ ਵਾਲੀ ਵੀਡੀਓ ਬਣਾਉਣ ਅਤੇ ਉਸ ਦਾ ਪ੍ਰਚਾਰ ਕਰਨ ਦਾ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਕੰਮ ਵਿੱਚ ਇਸ ਤਰ੍ਹਾਂ ਦੀ ਦਖ਼ਲਅੰਦਾਜ਼ੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਨੀਤੀ ਬਣਾਈ ਹੈ ਕਿ ਜਿਨ੍ਹਾਂ ਠੇਕੇਦਾਰਾਂ ਨੂੰ ਸੜਕ ਨਿਰਮਾਣ ਦਾ ਕੰਮ ਦਿੱਤਾ ਜਾ ਰਿਹਾ ਹੈ, ਉਨ੍ਹਾਂ ਲਈ ਪੰਜ ਸਾਲ ਤੱਕ ਸੜਕ ਦੀ ਮੁਰੰਮਤ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੜਕਾਂ ਦੀ ਗੁਣਵੱਤਾ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਸਾਹਮਣੇ ਆਉਣ ‘ਤੇ ਸਬੰਧਤ ਠੇਕੇਦਾਰ ਜਾਂ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਹਰਭਜਨ ਸਿੰਘ ਈਟੀਓ ਨੇ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਸੜਕ ਇੰਨੀ ਕਮਜ਼ੋਰ ਹੈ ਕਿ ਹੱਥਾਂ ਨਾਲ ਉਖਾੜੀ ਜਾ ਸਕਦੀ ਹੈ, ਤਾਂ ਉਹ ਆਪਣੀ ਟੀਮ ਨਾਲ ਆਉਣ। ਉਨ੍ਹਾਂ ਕਿਹਾ, “ਮੈਂ ਕੱਲ੍ਹ 11 ਵਜੇ ਮੌਕੇ ‘ਤੇ ਪਹੁੰਚਾਂਗਾ। ਤੁਸੀਂ ਦੋਵੇਂ ਵੀ ਉੱਥੇ ਪਹੁੰਚੋ ਅਤੇ ਜੇਕਰ ਹੱਥ ਨਾਲ ਸੜਕ ਉਖਾੜ ਕੇ ਦਿਖਾ ਦਿੰਦੇ ਹੋ ਤਾਂ ਸਬੰਧਤ ਠੇਕੇਦਾਰ ਜਾਂ ਅਧਿਕਾਰੀ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ। ਪਰ ਜੇਕਰ ਅਜਿਹਾ ਨਾ ਕਰ ਸਕੇ ਤਾਂ ਪੰਜਾਬ ਦੀ ਜਨਤਾ ਦੇ ਸਾਹਮਣੇ ਗਲਤ ਪੋਸਟ ਅਤੇ ਵੀਡੀਓ ਫੈਲਾਉਣ ਲਈ ਜਨਤਕ ਤੌਰ ‘ਤੇ ਮਾਫ਼ੀ ਮੰਗਣੀ ਪਵੇਗੀ।”

ਉਨ੍ਹਾਂ ਕਿਹਾ ਕਿ ਅਕਾਲੀ ਆਗੂ ਵਿਕਾਸ ਕਾਰਜਾਂ ਨੂੰ ਦੇਖਣ ਦੀ ਬਜਾਏ ਉਨ੍ਹਾਂ ਵਿੱਚ ਖਾਮੀਆਂ ਲੱਭ ਕੇ ਸਿਆਸੀ ਮੁੱਦਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸੜਕ ਦਾ ਕੰਮ ਪੂਰਾ ਹੋ ਜਾਵੇ, ਉਦੋਂ ਮੌਕੇ ‘ਤੇ ਜਾ ਕੇ ਉਸ ਦੀ ਗੁਣਵੱਤਾ ਦੀ ਜਾਂਚ ਕਰਨ, ਪਰ ਕੰਮ ਪੂਰਾ ਹੋਣ ਤੋਂ ਪਹਿਲਾਂ ਮੌਕੇ ‘ਤੇ ਪਹੁੰਚ ਕੇ ਨਿਰਮਾਣ ਵਿੱਚ ਦਖ਼ਲ ਦੇਣਾ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਬਰਾਬਰ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਖ਼ੁਸ਼ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਵਿੱਚ ਵੱਡੇ ਪੱਧਰ ‘ਤੇ ਸੜਕਾਂ, ਸਕੂਲ, ਹਸਪਤਾਲ ਅਤੇ ਹੋਰ ਵਿਕਾਸ ਕਾਰਜ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਇਹ ਵਿਕਾਸ ਰਾਸ ਨਹੀਂ ਆ ਰਿਹਾ ਕਿਉਂਕਿ ਉਨ੍ਹਾਂ ਨੇ ਲੰਮੇ ਸਮੇਂ ਬਾਅਦ ਪੰਜਾਬ ਵਿੱਚ ਵਿਕਾਸ ਨੂੰ ਪਹਿਲ ਦੇਣ ਵਾਲੀ ਸਰਕਾਰ ਦੇਖੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿੱਚ ਜੁਟੀ ਹੋਈ ਹੈ ਅਤੇ ਇਹ ਵਿਕਾਸ ਯਾਤਰਾ ਲਗਾਤਾਰ ਜਾਰੀ ਰਹੇਗੀ।

ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅਕਾਲੀ ਦਲ ਦੇ ਆਗੂ ਇੱਕ ਪਾਸੇ ਕੇਂਦਰ ਸਰਕਾਰ ਅਤੇ ਭਾਜਪਾ ਕੋਲ ਜਾ ਕੇ ਪੰਜਾਬ ਦੇ ਹਿੱਤਾਂ ਦੀ ਗੱਲ ਕਰਨ ਦਾ ਦਾਅਵਾ ਕਰਦੇ ਹਨ, ਪਰ ਜਦੋਂ ਪੰਜਾਬ ਵਿੱਚ ਕੋਈ ਵਿਕਾਸ ਕਾਰਜ ਹੁੰਦਾ ਹੈ ਤਾਂ ਉਸ ਨੂੰ ਬਦਨਾਮ ਕਰਨ ਵਿੱਚ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਜਿਹੀ ਦੋਹਰੀ ਅਤੇ ਨਕਾਰਾਤਮਕ ਰਾਜਨੀਤੀ ਨੂੰ ਸਵੀਕਾਰ ਨਹੀਂ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਨੂੰ ਕਿਸੇ ਸੜਕ ਦੀ ਗੁਣਵੱਤਾ ‘ਤੇ ਸ਼ੱਕ ਹੈ ਤਾਂ ਸਰਕਾਰ ਜਾਂਚ ਲਈ ਤਿਆਰ ਹੈ, ਪਰ ਝੂਠੀ ਜਾਂ ਭਰਮਾਊ ਵੀਡੀਓ ਰਾਹੀਂ ਜਨਤਾ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੇ ਕਿਸੇ ਸਿਆਸੀ ਪਾਰਟੀ ਨੂੰ ਸੱਤਾ ਤੋਂ ਬਾਹਰ ਕੀਤਾ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਉਹ ਜਨਹਿਤ ਦੇ ਕੰਮਾਂ ਦਾ ਵਿਰੋਧ ਕਰੇ। ਸੜਕਾਂ ਲੋਕਾਂ ਦੀ ਮੁੱਢਲੀ ਜ਼ਰੂਰਤ ਹਨ ਅਤੇ ਜੇਕਰ ਕਿਸੇ ਪਿੰਡ ਵਿੱਚ ਸੜਕ ਬਣ ਰਹੀ ਹੈ ਤਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਉਸ ਦਾ ਸਵਾਗਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਹੀ ਪਿੰਡ ਵਿੱਚ ਹੋਣ ਵਾਲੇ ਵਿਕਾਸ ਕਾਰਜ ਦੀ ਨਿੰਦਾ ਕਰਨਾ ਪੰਜਾਬ ਦੀ ਜਨਤਾ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ।

ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੋ ਵੀ ਵਿਅਕਤੀ ਸਰਕਾਰੀ ਵਿਕਾਸ ਕਾਰਜ ਵਿੱਚ ਜਾਨਬੁੱਝ ਕੇ ਰੁਕਾਵਟ ਪਾਵੇਗਾ ਜਾਂ ਝੂਠੀ ਅਤੇ ਭਰਮਾਊ ਵੀਡੀਓ ਰਾਹੀਂ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਖ਼ਿਲਾਫ਼ ਤੱਥਾਂ ਅਤੇ ਕਾਨੂੰਨ ਮੁਤਾਬਕ ਉਚਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਦੇ ਏਜੰਡੇ ਤੋਂ ਪਿੱਛੇ ਨਹੀਂ ਹਟੇਗੀ ਅਤੇ 45 ਹਜ਼ਾਰ ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਦਾ ਕੰਮ ਪੂਰੀ ਮਜ਼ਬੂਤੀ ਅਤੇ ਪਾਰਦਰਸ਼ਤਾ ਨਾਲ ਜਾਰੀ ਰਹੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...