ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਤਰੁਨਪ੍ਰੀਤ ਸਿੰਘ ਸੌਂਦ

by | Aug 24, 2026 | breaking news, daily, politics | 0 comments

ਲਗਭਗ 478 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਾਲ 17,000 ਘਰਾਂ ਦੀ ਉਸਾਰੀ ਮੁਕੰਮਲ, 19,792 ਨਿਰਮਾਣ ਅਧੀਨ: ਪੇਂਡੂ ਵਿਕਾਸ ਮੰਤਰੀ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਕਿ ਕੱਚੇ ਘਰਾਂ ਅਤੇ ਹੋਰ ਤੰਗੀਆਂ -ਤੁਰਸ਼ੀਆਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਰਿਹਾਇਸ਼ੀ ਯੋਜਨਾਵਾਂ ਦਾ ਲਾਭ ਮਿਲੇ।

ਸ੍ਰੀ ਸੌਂਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਤਹਿਤ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਿਸਾਲੀ ਵਿਕਾਸ ਕੀਤਾ ਹੈ। ਸਾਲ 2024-25 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੁੱਲ 36,792 ਘਰਾਂ ਨੂੰ ਸਿੱਧੀ ਵਿੱਤੀ ਸਹਾਇਤਾ ਦੀ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ 17,000 ਘਰਾਂ ਦੀ ਉਸਾਰੀ 478.45 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਾਲ ਪੂਰੀ ਵੀ ਹੋ ਚੁੱਕੀ ਹੈ ਅਤੇ ਬਾਕੀ 19792 ਘਰਾਂ ਦੀ ਉਸਾਰੀ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈI

ਮੰਤਰੀ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਬਹੁਤ ਪਰਿਵਾਰ ਢੁੱਕਵੀਆਂ ਰਿਹਾਇਸ਼ੀ ਸਹੂਲਤਾਂ ਤੋਂ ਵਾਂਝੇ ਹਨ ਅਤੇ ਇਹ ਅੰਕੜੇ ਅਜਿਹੇ ਪਰਿਵਾਰਾਂ ਨੂੰ ਪੱਕੇ ਘਰ ਪ੍ਰਦਾਨ ਕਰਨ ਦੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਘਰ ਬਣਾਉਣਾ ਨਹੀਂ ਸਗੋਂ ਲਾਭਪਾਤਰੀਆਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ੀ ਮਾਹੌਲ ਪ੍ਰਦਾਨ ਕਰਨਾ ਵੀ ਹੈ।

ਸ੍ਰੀ ਸੌਂਦ ਨੇ ਅੱਗੇ ਦੱਸਿਆ ਕਿ ਨਿਯਮਤ ਰਿਹਾਇਸ਼ੀ ਸਹਾਇਤਾ ਤੋਂ ਇਲਾਵਾ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ 360 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਵੀ ਮਨਜ਼ੂਰ ਕੀਤਾ ਗਿਆ ਹੈ। ਇਸ ਪੈਕੇਜ ਤਹਿਤ 30,000 ਨੁਕਸਾਨੇ ਗਏ ਘਰਾਂ ਦੀ ਮੁੜ -ਉਸਾਰੀ ਅਤੇ ਮੁਰੰਮਤ ਦਾ ਟੀਚਾ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 28,020 ਘਰਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਦੋਂ ਕਿ ਵਿੱਤੀ ਸਹਾਇਤਾ ਵਜੋਂ ਪਹਿਲੀ ਅਤੇ ਦੂਜੀ ਕਿਸ਼ਤ, ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕਰ ਦਿੱਤੀ ਗਈ ਹੈ ।

ਸ੍ਰੀ ਸੌਂਦ ਨੇ ਕਿਹਾ ਕਿ ਸਰਕਾਰ ਦੀਆਂ ਰਿਹਾਇਸ਼ੀ ਪਹਿਲਕਦਮੀਆਂ ਦਾ ਉਦੇਸ਼ ਪੇਂਡੂ ਪਰਿਵਾਰਾਂ ਦੇ ਜੀਵਨ ਵਿੱਚ ਸਾਕਾਰਾਤਮਕ ਤਬਦੀਲੀ ਲਿਆਉਣਾ ਹੈ। ਉਨ੍ਹਾਂ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਯੋਗ ਪਰਿਵਾਰ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ ਮਿਲੇ ਅਤੇ ਸਰੋਤਾਂ ਦੀ ਘਾਟ ਕਾਰਨ ਕੋਈ ਵੀ ਯੋਗ ਲਾਭਪਾਤਰੀ ਇਸ ਯੋਜਨਾ ਦੇ ਲਾਭਾਂ ਤੋਂ ਵਾਂਝਾ ਨਾ ਰਹੇ।

ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਦਾ ਅਸਰ ਲਾਭਪਾਤਰੀਆਂ ਦੇ ਜੀਵਨ ਵਿੱਚ ਸਪੱਸ਼ਟ ਦੇਖਿਆ ਜਾ ਸਕਦਾ ਹੈ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਮਛਰਾਏ ਕਲਾਂ ਦੇ ਵਸਨੀਕ ਅਤੇ ਪੇਂਡੂ ਰਿਹਾਇਸ਼ੀ ਯੋਜਨਾ ਦੇ ਲਾਭਪਾਤਰੀ, ਪ੍ਰੀਤਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਹਿਲਾਂ ਕੱਚੇ ਘਰ ਵਿੱਚ ਰਹਿ ਰਿਹਾ ਸੀ। ਬਰਸਾਤੀ ਮੌਸਮ ਦੌਰਾਨ ਅਕਸਰ ਘਰ ਵਿੱਚ ਪਾਣੀ ਵੜ ਜਾਂਦਾ ਸੀI ਮਕਾਨ ਦੀਆਂ ਕੰਧਾਂ ਅਤੇ ਛੱਤਾਂ ਦੀ ਖਸਤਾ ਹਾਲਤ ਕਾਰਨ ਪਰਿਵਾਰ ਲਈ ਉੱਥੇ ਸੁਰੱਖਿਅਤ ਢੰਗ ਨਾਲ ਰਹਿਣਾ ਬਹੁਤ ਔਖਾ ਸੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਤੋਂ ਮਿਲੀ ਸਹਾਇਤਾ ਨੇ ਉਨ੍ਹਾਂ ਦੇ ਪਰਿਵਾਰ ਨੂੰ ਪੱਕੇ ਘਰ ਵਿੱਚ ਰਹਿਣ ਦੇ ਯੋਗ ਬਣਾਇਆ ਹੈ, ਜਿਸ ਨਾਲ ਉਨ੍ਹਾਂ ਨੂੰ ਢੁੱਕਵਾਂ ਰਿਹਾਇਸ਼ੀ ਮਾਹੌਲ ਅਤੇ ਰਾਹਤ ਮਿਲੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...