ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by | Aug 25, 2026 | breaking news, daily, politics | 0 comments

ਪੰਜਾਬ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਕਾਰ ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਰਾਹੀਂ ਨਿਵੇਸ਼ਕਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਹਰ ਇੰਜਨੀਅਰਿੰਗ, ਤਕਨਾਲੋਜੀ ਅਤੇ ਪ੍ਰਬੰਧਨ ਪੇਸ਼ੇਵਰਾਂ ਦਾ ਪ੍ਰਤਿਭਾ ਪੂਲ ਤਿਆਰ ਕਰ ਰਿਹਾ ਹੈ ਪੰਜਾਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਟ੍ਰਾਈਸਿਟੀ ਵਿਸ਼ਾਲ ਪ੍ਰਤਿਭਾ ਪੂਲ ਤੱਕ ਪਹੁੰਚ ਮੁਹੱਈਆ ਕਰ ਰਿਹਾ ਹੈ, ਜਿਸ ਨਾਲ ਕੰਪਨੀਆਂ ਲਈ ਵਿਸ਼ੇਸ਼ ਟੀਮਾਂ ਬਣਾਉਣਾ ਆਸਾਨ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁਹਾਲੀ ਆਈ.ਟੀ. ਸਿਟੀ, ਚੰਗੀ ਤਰ੍ਹਾਂ ਜੁੜੀਆਂ ਸੜਕਾਂ ਅਤੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਹੋਣ ਦੇ ਨਾਲ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪੇਸ਼ ਕਰਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁਹਾਲੀ ਵਿੱਚ ਗਲੋਬਲ ਕੈਪੇਬਿਲਟੀ ਸੈਂਟਰ ਅਤੇ ਡਿਜੀਟਲ ਫਰਮਾਂ ਸਥਾਪਤ ਕਰਨ ਵਿੱਚ ਮੌਜੂਦਾ ਮੋਹਰੀ ਆਈ.ਟੀ. ਕੰਪਨੀਆਂ ਦੀ ਦਿਲਚਸਪੀ ਵਧ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਆਈ.ਟੀ. ਖੇਤਰ ਵਿੱਚ ਮੋਹਰੀ ਬਣਾਉਣ ਲਈ ਚੰਡੀਗੜ੍ਹ ਵਿੱਚ ਨੈਸਕੌਮ ਦੇ ਵਫ਼ਦ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ, ਜਿਸ ਤਹਿਤ ਮੁਹਾਲੀ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਮੋਹਰੀ ਕੇਂਦਰ ਬਣਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਮਜ਼ਬੂਤ ਹੁਨਰਮੰਦ ਪ੍ਰਤਿਭਾ ਪੂਲ, ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਤਕਨਾਲੋਜੀ ਕੰਪਨੀਆਂ ਅਤੇ ਨਵੇਂ ਨਿਵੇਸ਼ ਲਈ ਮਜ਼ਬੂਤ ਈਕੋ-ਸਿਸਟਮ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਹੋਰ ਨਿਵੇਸ਼ ਲਿਆਉਣ ਅਤੇ ਆਪਣੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ `ਤੇ ਧਿਆਨ ਕੇਂਦਰਿਤ ਕਰ ਰਹੀ ਹੈ।

ਮੀਟਿੰਗ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ` ਉੱਤੇ ਲਿਖਿਆ, “ਪੰਜਾਬ ਨੂੰ ਆਈ.ਟੀ. ਖੇਤਰ ਵਿੱਚ ਮੋਹਰੀ ਬਣਾਉਣ ਦੇ ਉਦੇਸ਼ ਨਾਲ ਅੱਜ ਚੰਡੀਗੜ੍ਹ ਵਿੱਚ ਨੈਸਕੌਮ ਦੇ ਵਫ਼ਦ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਪੰਜਾਬ ਹੁਣ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ (ਜੀ.ਸੀ.ਸੀ.) ਲਈ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ। ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੇ ਨਾਲ ਮੁਹਾਲੀ ਉੱਤਰੀ ਭਾਰਤ ਵਿੱਚ ਤੇਜ਼ੀ ਨਾਲ ਪਸੰਦੀਦਾ ਸਥਾਨ ਬਣ ਰਿਹਾ ਹੈ। ਸਾਡੇ ਕੋਲ ਆਈ.ਆਈ.ਟੀ. ਅਤੇ ਆਈ.ਐੱਸ.ਬੀ. ਵਰਗੀਆਂ ਨਾਮਵਰ ਸੰਸਥਾਵਾਂ ਤੋਂ ਮਜ਼ਬੂਤ ਅਤੇ ਹੁਨਰਮੰਦ ਪ੍ਰਤਿਭਾ ਪੂਲ ਹੈ। ਇਸ ਦੇ ਨਾਲ ਹੀ ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਰਾਹੀਂ ਨਿਵੇਸ਼ਕਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ‘ਆਪ` ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।”

ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਤਕਨਾਲੋਜੀ ਆਧਾਰਤ ਤਬਦੀਲੀ `ਤੇ ਧਿਆਨ ਕੇਂਦਰਿਤ ਕਰ ਰਿਹਾ ਹੈ ਅਤੇ ਸੂਬੇ ਵਿੱਚ ਅਗਲੀ ਪੀੜ੍ਹੀ ਲਈ ਉਦਯੋਗਿਕ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਉੱਭਰ ਰਹੇ ਤਕਨੀਕੀ ਮਾਡਲਾਂ ਦਾ ਲਾਭ ਉਠਾਉਣਾ ਚਾਹੁੰਦਾ ਹੈ। ਮੈਂ ਨੈਸਕੌਮ ਨੂੰ ਮੁਹਾਲੀ ਵਿੱਚ ਅਤਿ-ਆਧੁਨਿਕ ਸਟਾਰਟਅੱਪ ਇਨਕਿਊਬੇਟਰ ਵਿੱਚ ਪੰਜਾਬ ਨਾਲ ਭਾਈਵਾਲੀ ਕਰਨ ਅਤੇ ਸੂਬੇ ਦੇ ਸਟਾਰਟਅੱਪ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੰਦਾ ਹਾਂ।”

ਮੁੱਖ ਮੰਤਰੀ ਨੇ ਆਖਿਆ, “ਪੰਜਾਬ ਨੇ ਸੂਬੇ ਦੇ ਖੇਤੀਬਾੜੀ ਖੇਤਰ ਵਿੱਚ ਏ.ਆਈ. ਨੂੰ ਸ਼ਾਮਲ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਆਈ.ਆਈ.ਟੀ. ਰੋਪੜ ਅਤੇ ਕੇਂਦਰੀ ਖੇਤੀਬਾੜੀ ਮੰਤਰਾਲੇ ਨਾਲ ਹੱਥ ਮਿਲਾਇਆ ਹੈ। ਇਹ ਸਹਿਯੋਗ ਕਿਸਾਨਾਂ ਦੀ ਪੈਦਾਵਾਰ ਵਧਾਉਣ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਸਮਾਰਟ ਫਾਰਮਿੰਗ ਮਾਡਲਾਂ ਅਤੇ ਭਵਿੱਖਬਾਣੀ ਵਿਸ਼ਲੇਸ਼ਣ ਨੂੰ ਏਕੀਕ੍ਰਿਤ ਕਰਨ ਵੱਲ ਕੰਮ ਕਰੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹੁ-ਕੌਮੀ ਕਾਰਪੋਰੇਸ਼ਨਾਂ ਪੰਜਾਬ ਭਰ ਵਿੱਚ, ਖ਼ਾਸ ਕਰ ਕੇ ਮੁਹਾਲੀ ਵਿੱਚ ਨਿਵੇਸ਼ ਲਈ ਭਾਰੀ ਦਿਲਚਸਪੀ ਦਿਖਾ ਰਹੀਆਂ ਹਨ। ਉਨ੍ਹਾਂ ਕਿਹਾ, “ਮੁਹਾਲੀ ਵਿਸ਼ਵ ਪੱਧਰੀ ਹਵਾਈ, ਰੇਲ ਅਤੇ ਸੜਕੀ ਸੰਪਰਕ, ਉੱਚ ਪੱਧਰੀ ਮੈਡੀਕਲ ਸਹੂਲਤਾਂ, ਮਿਆਰੀ ਵਿੱਦਿਅਕ ਸੰਸਥਾਵਾਂ ਅਤੇ ਜ਼ਮੀਨ ਦੀ ਉਪਲਬਧਤਾ ਨਾਲ ਬੇਮਿਸਾਲ ਬੁਨਿਆਦੀ ਢਾਂਚਾ ਪੇਸ਼ ਕਰਦਾ ਹੈ। ਇਹ ਚੀਜ਼ਾਂ ਮੁਹਾਲੀ ਨੂੰ ਗਲੋਬਲ ਕੰਪਨੀਆਂ ਅਤੇ ਤਕਨਾਲੋਜੀ ਆਧਾਰਤ ਨਿਵੇਸ਼ ਲਈ ਆਕਰਸ਼ਕ ਸਥਾਨ ਬਣਾਉਂਦੀਆਂ ਹਨ।”

ਉਨ੍ਹਾਂ ਕਿਹਾ, “ਮੁਹਾਲੀ ਵਿੱਚ ਅਤੇ ਇਸ ਦੇ ਆਲੇ-ਦੁਆਲੇ ਛੇ ਵਿਸ਼ਵ ਪੱਧਰੀ ਯੂਨੀਵਰਸਿਟੀਆਂ ਸਥਿਤ ਹਨ, ਜੋ ਗਲੋਬਲ ਕੰਪਨੀਆਂ ਨੂੰ ਪ੍ਰਤਿਭਾ ਪੂਲ ਤੱਕ ਸਿੱਧੀ ਪਹੁੰਚ ਦਿੰਦੀਆਂ ਹਨ। ਹੁਨਰਮੰਦ ਮਨੁੱਖੀ ਸ਼ਕਤੀ, ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਅਤੇ ਸੰਪਰਕ ਦਾ ਇਹ ਸੁਮੇਲ ਕੰਪਨੀਆਂ ਨੂੰ ਆਪਣੇ ਕੰਮਕਾਜ ਸਥਾਪਤ ਕਰਨ ਅਤੇ ਵਧਾਉਣ ਲਈ ਨਿੱਗਰ ਈਕੋ-ਸਿਸਟਮ ਮੁਹੱਈਆ ਕਰਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ, ਜਿਸ ਨੇ ਇਤਿਹਾਸਕ ‘ਰਾਈਟ ਟੂ ਬਿਜ਼ਨਸ ਐਕਟ` ਪਾਸ ਕੀਤਾ, ਜਿਸ ਨਾਲ ਉੱਦਮੀਆਂ ਲਈ ਕੰਮਕਾਜ ਸ਼ੁਰੂ ਕਰਨ ਦੀ ਪ੍ਰਕਿਰਿਆ ਸੁਖਾਲੀ ਹੋਈ। ਉਨ੍ਹਾਂ ਕਿਹਾ, “ਪੰਜਾਬ ਦਾ ਮਜ਼ਬੂਤ ਸਿੰਗਲ ਵਿੰਡੋ ਸਿਸਟਮ ਅਤੇ ਡਿਜੀਟਾਈਜ਼ਡ ਜਨਤਕ ਸੇਵਾ ਡਿਲੀਵਰੀ ਉਦਯੋਗ ਦੇ ਮਾਪਦੰਡਾਂ ਵਜੋਂ ਉੱਭਰੀ ਹੈ। ਕਈ ਹੋਰ ਰਾਜਾਂ ਨੇ ਵੀ ਪੰਜਾਬ ਮਾਡਲ ਅਪਣਾਇਆ ਹੈ। ਸਾਡੀ ਸਰਕਾਰ ਕਾਰੋਬਾਰਾਂ ਲਈ ਪੰਜਾਬ ਵਿੱਚ ਨਿਵੇਸ਼ ਕਰਨਾ, ਕੰਮ ਕਰਨਾ ਅਤੇ ਵਿਸਤਾਰ ਕਰਨਾ ਆਸਾਨ ਬਣਾਉਣ ਲਈ ਵਚਨਬੱਧ ਹੈ।”

ਮੁੱਖ ਮੰਤਰੀ ਨੇ ਪੁਸ਼ਟੀ ਕੀਤੀ, “ਸਾਡੀ ਸਰਕਾਰ ਨਿਵੇਸ਼ ਈਕੋ-ਸਿਸਟਮ ਨੂੰ ਮਜ਼ਬੂਤ ਕਰਨ, ਤਕਨਾਲੋਜੀ-ਸੰਚਾਲਿਤ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।”

ਮੀਟਿੰਗ ਦੌਰਾਨ ਉਦਯੋਗ ਤੇ ਵਣਜ ਅਤੇ ਇਨਵੈਸਟਮੈਂਟ ਪ੍ਰੋਮੋਸ਼ਨ ਮੰਤਰੀ ਅਮਨ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...