ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

by | Aug 26, 2026 | breaking news, daily, education, politics | 0 comments

ਲਗਭਗ 1100 ਆਦਰਸ਼ ਸਕੂਲ ਅਧਿਆਪਕਾਂ ਨੂੰ ਮਿਲੇਗਾ ਲਾਭ; ਮਹੀਨਾਵਾਰ ਤਨਖਾਹ 10,000 ਰੁਪਏ ਤੋਂ ਵਧ ਕੇ 22,000 ਰੁਪਏ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਧਿਆਪਕ ਸਿੱਖਿਆ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਮਾਣ-ਸਤਿਕਾਰ ਤੇ ਯੋਗ ਤਨਖਾਹ ਦੇ ਹੱਕਦਾਰ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਹਰ ਵਿਦਿਆਰਥੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਸਿੰਘ ਮਾਨ ਸਰਕਾਰ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੇ ਮਾਣ-ਸਤਿਕਾਰ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਦੇ ਇਸ ਫੈਸਲੇ ਨਾਲ ਲਗਭਗ 1,100 ਅਧਿਆਪਕਾਂ ਨੂੰ ਲਾਭ ਹੋਵੇਗਾ, ਜਿਸ ਨਾਲ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਲਗਭਗ 10,000 ਰੁਪਏ ਤੋਂ ਵਧ ਕੇ 22,000 ਰੁਪਏ ਤੋਂ ਵੱਧ ਹੋ ਜਾਵੇਗੀ। ਇਹ ਫੈਸਲਾ ਸਰਕਾਰ ਦੀ ਇਸ ਵਚਨਬੱਧਤਾ ਨੂੰ ਦੁਹਰਾਉਂਦਾ ਹੈ ਕਿ ਪੰਜਾਬ ਦਾ ਭਵਿੱਖ ਸੰਵਾਰਨ ਵਾਲਿਆਂ ਨੂੰ ਯੋਗ ਲਾਭ, ਮਾਣ-ਸਤਿਕਾਰ ਅਤੇ ਬਣਦੀ ਮਾਨਤਾ ਮਿਲਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਂਦੀ ਰਹੇਗੀ ਕਿਉਂਕਿ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਹਰ ਵਿਦਿਆਰਥੀ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਉਨ੍ਹਾਂ ਅਧਿਆਪਕਾਂ ਨੂੰ ਸਮਰੱਥ ਬਣਾਉਣ ਤੋਂ ਸ਼ੁਰੂ ਹੁੰਦਾ ਹੈ।

ਅਧਿਆਪਕਾਂ ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਦੇ ਬਾਵਜੂਦ ਅਧਿਆਪਕ ਭਾਈਚਾਰੇ ਦੀ ਅਣਦੇਖੀ ਕੀਤੀ ਸੀ। ਉਨ੍ਹਾਂ ਕਿਹਾ, “ਅਧਿਆਪਕ ਸਾਡੀ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਲਗਭਗ ਦੋ ਦਹਾਕਿਆਂ ਤੋਂ ਇਹ ਅਧਿਆਪਕ ਘੱਟ ਤਨਖਾਹ ਮਿਲਣ ਦੇ ਬਾਵਜੂਦ ਸਮਰਪਣ ਭਾਵਨਾ ਨਾਲ ਸੇਵਾਵਾਂ ਨਿਭਾ ਰਹੇ ਹਨ। ਸਾਡੀ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਪ੍ਰਤੀਸ਼ਤ ਤੋਂ ਵੱਧ ਵਾਧਾ ਕਰਕੇ ਇਸ ਲੰਬੇ ਸਮੇਂ ਤੋਂ ਚੱਲੇ ਆ ਰਹੇ ਅਨਿਆਂ ਨੂੰ ਦੂਰ ਕਰਨ ਦਾ ਫੈਸਲਾ ਕੀਤਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਨਾ ਸਿਰਫ਼ ਵਧੀ ਹੋਈ ਤਨਖਾਹ ਮਿਲੇਗੀ, ਸਗੋਂ ਕੇਂਦਰੀ ਵਿਦਿਆਲਿਆ ਸਕੂਲ ਦੀ ਤਰਜ਼ ‘ਤੇ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ, ਜਿਸ ਨਾਲ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਵਿੱਚ ਸੁਧਾਰ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਸ ਵੇਲੇ ਸੀ.ਬੀ.ਐੱਸ.ਈ. ਤੋਂ ਮਾਨਤਾ ਪ੍ਰਾਪਤ ਇਨ੍ਹਾਂ ਆਦਰਸ਼ ਸਕੂਲਾਂ ਵਿੱਚ 15,000 ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਸੂਬਾ ਸਰਕਾਰ ਵਿਦਿਆਰਥੀਆਂ ਅਤੇ ਅਧਿਆਪਕਾਂ, ਦੋਵਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ, “ਜਦੋਂ ਅਧਿਆਪਕ ਸੁਰੱਖਿਅਤ ਅਤੇ ਸਤਿਕਾਰਤ ਮਹਿਸੂਸ ਕਰਦੇ ਹਨ ਤਾਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਿਲਦੀ ਹੈ। ਸਾਡੀ ਤਰਜੀਹ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਹਰ ਬੱਚੇ ਦਾ ਭਵਿੱਖ ਸੁਰੱਖਿਅਤ ਰਹੇ।”

ਮੁਲਾਜ਼ਮਾਂ ਦੀ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਦਰਸ਼ ਸਕੂਲ ਦੇ ਅਧਿਆਪਕਾਂ ਦੀ ਅਣਦੇਖੀ ਕੀਤੀ ਅਤੇ ਅਸੀਂ ਇਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਅਸੀਂ ਇਨ੍ਹਾਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨ ਲਿਆ ਹੈ ਅਤੇ ਇਹ ਯਕੀਨੀ ਬਣਾਉਣਾ ਜਾਰੀ ਰੱਖਾਂਗੇ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਸੁਚਾਰੂ ਅਤੇ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਨਿਭਾ ਸਕਣ।”

ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੂਲ ਸਿੱਖਿਆ ਸਕੱਤਰ ਸੋਨਾਲੀ ਗਿਰਿ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...