​ਵਿੱਤਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ; ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

by | Aug 27, 2026 | breaking news, daily, politics | 0 comments

ਵਿੱਤਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ; ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

​ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਚਿੰਤਾਵਾਂ ਪ੍ਰਤੀ ਡੂੰਘੀ ਹਮਦਰਦੀ ਰੱਖਦੀ ਹੈ ਅਤੇ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

​ਜ਼ਿਆਦਾਤਰ ਪ੍ਰਮੁੱਖ ਮੰਗਾਂ ‘ਤੇ ਕਾਰਵਾਈ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ: ਹਰਪਾਲ ਸਿੰਘ ਚੀਮਾ

​ਵਿੱਤ ਮੰਤਰੀ ਨੇ ਟਰਾਂਸਪੋਰਟ, ਸਿੱਖਿਆ, ਪਸ਼ੂ ਪਾਲਣ ਅਤੇ ਵਿੱਤ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

​​ਆਪਣੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਕਈ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਇਹ ਮੀਟਿੰਗਾਂ ਉਨ੍ਹਾਂ ਦੇ ਦਫ਼ਤਰ ਵਿਖੇ ਹੋਈਆਂ ਅਤੇ ਲਗਭਗ ਤਿੰਨ ਘੰਟੇ ਚੱਲੀਆਂ। ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਉਨ੍ਹਾ ਦੇ ਮਸਲਿਆਂ ਪ੍ਰਤੀ ਪੂਰੀ ਤਰ੍ਹਾਂ ਹਮਦਰਦ ਹੈ ਅਤੇ ਜ਼ਿਆਦਾਤਰ ਪ੍ਰਮੁੱਖ ਮੰਗਾਂ ‘ਤੇ ਕਾਰਵਾਈ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ।

​ਮੀਟਿੰਗ ਦੌਰਾਨ ਸਰਗਰਮ ਕਦਮ ਚੁੱਕਦਿਆਂ ਵਿੱਤ ਮੰਤਰੀ ਨੇ ਟਰਾਂਸਪੋਰਟ ਵਿਭਾਗ, ਸਿੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਵਿੱਤ ਵਿਭਾਗ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ।
​ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ, “ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰੋ। ਉਨ੍ਹਾਂ ਦੇ ਜਲਦ ਹੱਲ ਲਈ ਲੋੜੀਂਦੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ।”

​ਇਨ੍ਹਾਂ ਵਿਆਪਕ ਵਿਚਾਰ-ਵਟਾਂਦਰਿਆਂ ਦੌਰਾਨ ਵਿੱਤ ਮੰਤਰੀ ਚੀਮਾ ਨੇ ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇ-ਪੈਰਿਟੀ, ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ, ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਆਫ਼ ਪੰਜਾਬ, ਬੇਰੁਜ਼ਗਾਰ ਸਾਂਝਾ ਮੋਰਚਾ, ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਵਫ਼ਦਾਂ ਨਾਲ ਗੱਲਬਾਤ ਕੀਤੀ।

ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਦਾ ਵਿਸਤ੍ਰਿਤ ਵੇਰਵਾ ਪੇਸ਼ ਕੀਤਾ, ਜਿਸ ਵਿੱਚ ਮੁੱਖ ਤੌਰ ‘ਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਠੇਕੇ ‘ਤੇ ਤਬਦੀਲ ਕਰਨ ਅਤੇ ਤਨਖਾਹ-ਪੈਰਿਟੀ ਦੀਆਂ ਖਾਮੀਆਂ ਨੂੰ ਦੂਰ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਸੀ।

​ਮੀਟਿੰਗ ਵਿੱਚ ਹਾਜ਼ਰ ਹੋਣ ਵਾਲਿਆਂ ਵਿੱਚ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫਾਰ ਪੇ-ਪੈਰਿਟੀ ਵੱਲੋਂ ਡਾ: ਪੁਨੀਤ ਮਲਹੋਤਰਾ, ਡਾ: ਅਬਦੁਲ ਮਜੀਦ, ਡਾ: ਗੁਰਦੀਪ ਸਿੰਘ ਕਲੇਰ, ਡਾ: ਹਰਮਨਦੀਪ ਸਿੰਘ ਅਤੇ ਡਾ: ਰਾਜਿੰਦਰ ਸਿੰਘ ਸ਼ਾਮਲ ਸਨ। ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਨੁਮਾਇੰਦਗੀ ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਹਰਕੇਸ਼ ਕੁਮਾਰ, ਰੋਹੀ ਰਾਮ, ਬਲਜੀਤ ਸਿੰਘ, ਬਲਵਿੰਦਰ ਸਿੰਘ ਰੱਥ, ਜਗਜੀਤ ਸਿੰਘ ਅਤੇ ਜਤਿੰਦਰ ਸਿੰਘ ਨੇ ਕੀਤੀ, ਜਦਕਿ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵੱਲੋਂ ਹਰਮਿੰਦਰ ਸਿੰਘ, ਲਖਵਿੰਦਰ ਸਿੰਘ ਮਹਿਦਾਵਾਂ ਅਤੇ ਬਚਿੱਤਰ ਸਿੰਘ ਨੇ ਨੁਮਾਇੰਦਗੀ ਕੀਤੀ।
​ਇਸ ਤੋਂ ਇਲਾਵਾ ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਦੇ ਵਫ਼ਦ ਵਿੱਚ ਤੇਜਿੰਦਰ ਕੌਰ, ਕਰਮਿੰਦਰ ਸਿੰਘ, ਇੰਦਰਜੀਤ ਹਾਂਡਾ ਅਤੇ ਕਿਰਨਜੀਤ ਕੌਰ ਸ਼ਾਮਲ ਸਨ। ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਆਫ ਪੰਜਾਬ ਵੱਲੋਂ ਲਖਵੀਰ ਸਿੰਘ ਸਿਰੀਏਵਾਲਾ, ਮਨਜੀਤ ਸਿੰਘ ਅਤੇ ਲਖਵੀਰ ਸਿੰਘ ਹਾਜ਼ਰ ਹੋਏ। ਇਨ੍ਹਾਂ ਵਿਚਾਰ-ਵਟਾਂਦਰਿਆਂ ਵਿੱਚ ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਰਮਨ ਕੁਮਾਰ ਮਲੋਟ, ਅਮਨਦੀਪ ਸਿੰਘ, ਸੁਖਵਿੰਦਰ ਸਿੰਘ, ਸੰਦੀਪ ਮੋਫਰ ਅਤੇ ਹਰਜਿੰਦਰ ਸਿੰਘ, ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੀ ਨੁਮਾਇੰਦਗੀ ਕਰਦੇ ਹੋਏ ਵਿਕਾਸ ਸਾਹਨੀ, ਲਖਵਿੰਦਰ ਕੌਰ ਅਤੇ ਵਰੁਣ ਖੇੜਾ ਵੀ ਸ਼ਾਮਲ ਹੋਏ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...