ਪੰਜਾਬ ਕਾਂਗਰਸ ਨੇ ਖੰਡ ਦੀਆਂ ਵੱਧਦੀਆਂ ਕੀਮਤਾਂ ਵਿਰੁੱਧ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ

by | Aug 27, 2026 | breaking news, daily, politics | 0 comments

ਮੋਦੀ ਦੇ ਅਧੀਨ ਆਮ ਆਦਮੀ ਦਾ ਗੁਜ਼ਾਰਾ ਮੁਸ਼ਕਲ ਹੋ ਗਿਆ: ਵੜਿੰਗ

ਪਾਰਟੀ ਵਰਕਰਾਂ ਨੇ ‘ਮਹਿੰਗੀ ਖੰਡ’ ਤੋਂ ਬਿਨਾਂ ਚਾਹ ਪਰੋਸੀ

ਸੈਂਕੜੇ ਕਾਂਗਰਸੀ ਵਰਕਰਾਂ ਨੇ ਅੱਜ ਦੇਸ਼ ਵਿੱਚ ਖੰਡ ਦੀਆਂ ਵੱਧਦੀਆਂ ਕੀਮਤਾਂ ਵਿਰੁੱਧ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਇਸਦਾ ਦੋਸ਼ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਸਰਕਾਰ ਦੀਆਂ ਗਲਤ ਨੀਤੀਆਂ ‘ਤੇ ਲਗਾਇਆ।

ਪ੍ਰਦਰਸ਼ਨਕਾਰੀਆਂ ਦੀ ਅਗਵਾਈ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀ।

ਪ੍ਰਦਰਸ਼ਨਕਾਰੀਆਂ ਨੇ ਪ੍ਰਤੀਕਾਤਮਕ ਸੰਦੇਸ਼ ਦੇ ਰੂਪ ਵਿੱਚ ਖੰਡ ਤੋਂ ਬਿਨਾਂ ਚਾਹ ਪਰੋਸੀ, ਇਹ ਦਰਸਾਉਂਦੇ ਹੋਏ ਕਿ ਹੁਣ ਆਮ ਆਦਮੀ ਲਈ ਖੰਡ ਪਹੁੰਚ ਤੋਂ ਬਾਹਰ ਹੋ ਗਈ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਵੜਿੰਗ ਨੇ ਦੋਸ਼ ਲਗਾਇਆ ਕਿ ਨਰਿੰਦਰ ਮੋਦੀ ਸਰਕਾਰ ਦੀਆਂ ਨੀਤੀਆਂ ਨੇ ਜ਼ਰੂਰੀ ਖਾਣ-ਪੀਣ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਕੀਤਾ ਹੈ, ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਹੁਣ ਪੂਰੀ ਤਰਾਂ ਨਾਲ ਘਰੇਲੂ ਰਸੋਈ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ ਅਤੇ ਆਮ ਖਪਤਕਾਰਾਂ ‘ਤੇ ਵਾਧੂ ਦਾ ਬੋਝ ਪਾਇਆ ਹੈ।

ਅੰਕੜਿਆਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ, ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਪ੍ਰਚੂਨ ਅਤੇ ਥੋਕ ਖੰਡ ਦੀਆਂ ਕੀਮਤਾਂ ਵਿੱਚ ਲਗਭਗ 40 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ, ਕੁਝ ਰਾਜਾਂ ਵਿੱਚ ਇਹ ਵਾਧਾ 50 ਪ੍ਰਤੀਸ਼ਤ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਅੱਠ ਰਾਜਾਂ ਵਿੱਚ ਖੰਡ ਦੀਆਂ ਕੀਮਤਾਂ 65 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਪਾਰ ਹੋ ਗਈਆਂ ਹਨ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਇਸ ਸਥਿਤੀ ਲਈ ਖੰਡ ਨਿਰਯਾਤ ਅਤੇ ਈਥਾਨੌਲ ਉਤਪਾਦਨ ‘ਤੇ ਕੀਤੀ ਗਈ ਸਰਕਾਰੀ ਦੀਆਂ ਗਲਤ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ।

ਇੱਕ ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ, ਖੰਡ ਦੀਆਂ ਕੀਮਤਾਂ 48 ਰੁਪਏ ਤੋਂ ਵੱਧ ਕੇ 67 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈਆਂ ਹਨ, ਜਦੋਂ ਕਿ ਗੁੜ ਦੀਆਂ ਕੀਮਤਾਂ 50 ਰੁਪਏ ਤੋਂ ਵੱਧ ਕੇ 65 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈਆਂ ਹਨ।

“ਪਹਿਲਾਂ ਨਿਰਯਾਤ, ਫਿਰ ਈਥਾਨੌਲ ਵੱਲ ਮੌੜ ਅਤੇ ਹੁਣ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਆਯਾਤ”, ਉਨ੍ਹਾਂ ਇਸ਼ਾਰਾ ਕਰਦੇ ਹੋਏ ਪੁੱਛਿਆ, “ਇਹ ਕਿਸ ਤਰ੍ਹਾਂ ਦੀ ਨੀਤੀ ਹੈ?”

ਵਾੜਿੰਗ ਨੇ ਸਵਾਲ ਕੀਤਾ ਕਿ ਜੇਕਰ ਸਰਕਾਰ ਦੀਆਂ ਆਰਥਿਕ ਅਤੇ ਖੇਤੀਬਾੜੀ ਨੀਤੀਆਂ ਨੂੰ ਸਫਲ ਬਣਾਉਣ ਲਈ ਤੇ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਵਾਰ-ਵਾਰ ਸਰਕਾਰੀ ਦਖਲਅੰਦਾਜ਼ੀ ਦੀ ਲੋੜ ਕਿਉਂ ਪੈ ਰਹੀ ਹੈ।

ਉਨ੍ਹਾਂ ਨੇ ਵੱਧਦੀਆਂ ਖੁਰਾਕੀ ਕੀਮਤਾਂ ਨੂੰ ਸਰਕਾਰ ਦੀ E20 ਈਥਾਨੌਲ-ਬਲੈਂਡਿੰਗ ਨੀਤੀ ਨਾਲ ਵੀ ਜੋੜਿਆ, ਉਨ੍ਹਾਂ ਦੋਸ਼ ਲਗਾਇਆ ਕਿ ਇਹ ਨੀਤੀ ਘਰੇਲੂ ਬਜਟ ਅਤੇ ਆਵਾਜਾਈ ਦੀਆਂ ਲਾਗਤਾਂ ਦੋਵਾਂ ‘ਤੇ ਆਰਥਿਕ ਦਬਾਅ ਪਾ ਰਹੀ ਹੈ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਇਹ ਵੀ ਸਵਾਲ ਕੀਤਾ ਕਿ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਕਿ ਈਥਾਨੌਲ ਮਿਸ਼ਰਣ ਬੱਚਤ ਪੈਦਾ ਕਰ ਰਿਹਾ ਹੈ, ਪੈਟਰੋਲ ਦੀਆਂ ਕੀਮਤਾਂ ਕਿਉਂ ਨਹੀਂ ਘਟੀਆਂ?

ਉਨ੍ਹਾਂ ਸਰਕਾਰ ਨੂੰ ਯਾਦ ਦਿਵਾਇਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ 2018 ਵਿੱਚ ਅਨੁਮਾਨ ਲਗਾਇਆ ਸੀ ਕਿ ਈਥਾਨੌਲ ਮਿਸ਼ਰਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਹੱਤਵਪੂਰਨ ਰਾਹਤ ਪ੍ਰਦਾਨ ਕਰ ਸਕਦਾ ਹੈ, ਪਰ ਕਿਹਾ ਕਿ ਖਪਤਕਾਰ ਪੈਟਰੋਲ ਲਈ ਉੱਚੀਆਂ ਕੀਮਤਾਂ ਦਾ ਭੁਗਤਾਨ ਕਰਨਾ ਜਾਰੀ ਰੱਖਦੇ ਹਨ।

ਉਨ੍ਹਾਂ ਪੁੱਛਿਆ ਕਿ ਆਟਾ, ਦਾਲਾਂ, ਖਾਣਾ ਪਕਾਉਣ ਵਾਲਾ ਤੇਲ, ਖੰਡ, ਗੁੜ, ਪਿਆਜ਼ ਅਤੇ ਹੋਰ ਜ਼ਰੂਰੀ ਚੀਜ਼ਾਂ ਕਿਉਂ ਮਹਿੰਗੀਆਂ ਹੋ ਰਹੀਆਂ ਹਨ, ਜਦੋਂ ਕਿ ਈਥਾਨੌਲ-ਬਲੈਂਡਿੰਗ ਨੀਤੀ ਦੇ ਬਾਵਜੂਦ ਪੈਟਰੋਲ ਦੀਆਂ ਕੀਮਤਾਂ ਵਿੱਚ ਕਮੀ ਨਹੀਂ ਆਈ ਹੈ।

ਸੀਨੀਅਰ ਕਾਂਗਰਸੀ ਆਗੂ ਸ਼ਾਮਿਲ ਰਹੇ, ਜਿਨ੍ਹਾਂ ਵਿੱਚ ਏ.ਆਈ.ਸੀ.ਸੀ. ਸਕੱਤਰ ਰਵਿੰਦਰ ਦਲਵੀ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਹਰਦਿਆਲ ਕੰਭੋਜ, ਕੁਲਜੀਤ ਸਿੰਘ ਨਾਗਰਾ, ਗੁਰਸ਼ਰਨ ਰੰਧਾਵਾ, ਨਰੇਸ਼ ਦੁੱਗਲ, ਅਸ਼ਵਨੀ ਸ਼ਰਮਾ, ਅਜੈ ਮੰਗੂਪੁਰ, ਸੁਰਿੰਦਰ ਸਿੰਘ, ਜਗਦੇਵ ਗਾਗਾ, ਕਮਲ ਕਿਸ਼ੋਰ, ਨਿਸ਼ਾਤ ਅਖਤਰ, ਬਲਜੀਤ ਕੌਰ ਅਤੇ ਗੁਰਪ੍ਰੀਤ ਲੱਕੀ ਪਾਖੋ ਮੌਕੇ ‘ਤੇ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...