ਪੰਜਾਬ ਸਰਕਾਰ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਫੇਲ੍ਹ: ਕੇਵਲ ਸਿੰਘ ਢਿੱਲੋਂ

by | Aug 27, 2026 | breaking news, daily, politics | 0 comments

ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਦੀ ਸਿੱਖਿਆ ਨੀਤੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦਾ ਅਖੌਤੀ ਸਿੱਖਿਆ ਮਾਡਲ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਵਿੱਚ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 31 ਹਜ਼ਾਰ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ, ਜਦਕਿ ਸਰਕਾਰੀ ਕਾਲਜਾਂ ਵਿੱਚ ਵੀ ਕਰੀਬ 2400 ਪ੍ਰੋਫ਼ੈਸਰਾਂ ਦੀ ਘਾਟ ਹੈ। ਇਸ ਤੋਂ ਇਲਾਵਾ ਏਡਿਡ ਕਾਲਜਾਂ ਵਿੱਚ ਵੀ ਕਰੀਬ 3000 ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹੋਣ ਦੀ ਸਥਿਤੀ ਸਰਕਾਰ ਦੇ ਸਿੱਖਿਆ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਣ ਲਈ ਲੋੜੀਂਦੇ ਅਧਿਆਪਕ ਹੀ ਮੌਜੂਦ ਨਹੀਂ ਹਨ ਤਾਂ ਸਿਰਫ਼ ਸਕੂਲਾਂ ਦੀਆਂ ਇਮਾਰਤਾਂ ਨੂੰ ਰੰਗ-ਰੋਗਨ ਕਰਕੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਨਹੀਂ ਲਿਆਂਦੀ ਜਾ ਸਕਦੀ। ਉਨ੍ਹਾਂ ਕਿਹਾ ਕਿ ਖਾਲੀ ਇਮਾਰਤਾਂ ਨਹੀਂ, ਸਗੋਂ ਯੋਗ ਅਤੇ ਲੋੜੀਂਦੇ ਅਧਿਆਪਕ ਹੀ ਸਿੱਖਿਆ ਪ੍ਰਣਾਲੀ ਦੀ ਅਸਲ ਨੀਂਹ ਹਨ।

ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਸੱਤ ਸਰਕਾਰੀ ਸਕੂਲ ਬੰਦ ਹੋ ਜਾਣਾ ਵੀ ਸਿੱਖਿਆ ਦੇ ਖੇਤਰ ਵਿੱਚ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਲਗਾਉਂਦਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਇਸ਼ਤਿਹਾਰਾਂ ਰਾਹੀਂ ਸਿੱਖਿਆ ਕ੍ਰਾਂਤੀ ਦੇ ਦਾਅਵੇ ਕਰ ਰਹੀ ਹੈ ਅਤੇ ਦੂਜੇ ਪਾਸੇ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਿੱਖਿਆ ਵਿੱਚ ਕ੍ਰਾਂਤੀ ਸਿਰਫ਼ ਇਸ਼ਤਿਹਾਰਬਾਜ਼ੀ ਨਾਲ ਨਹੀਂ ਆਉਂਦੀ। ਇਸ ਲਈ ਸਕੂਲਾਂ ਵਿੱਚ ਅਧਿਆਪਕ, ਵਿਦਿਆਰਥੀਆਂ ਲਈ ਬਿਹਤਰ ਸਹੂਲਤਾਂ ਅਤੇ ਗੁਣਵੱਤਾ ਭਰਪੂਰ ਪੜ੍ਹਾਈ ਯਕੀਨੀ ਬਣਾਉਣੀ ਪੈਂਦੀ ਹੈ।

ਉਨ੍ਹਾਂ ਕਿਹਾ ਕਿ ਇਸ਼ਤਿਹਾਰਬਾਜ਼ੀ ’ਤੇ ਧਿਆਨ ਦੇਣ ਦੀ ਬਜਾਏ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਖਾਲੀ ਪਈਆਂ ਅਧਿਆਪਕਾਂ ਅਤੇ ਪ੍ਰੋਫ਼ੈਸਰਾਂ ਦੀਆਂ ਅਸਾਮੀਆਂ ਭਰਨ ਦੀ ਲੋੜ ਹੈ ਤਾਂ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚਿਆਂ ਦੇ ਭਵਿੱਖ ਨਾਲ ਜੁੜੇ ਇਸ ਅਹਿਮ ਮੁੱਦੇ ’ਤੇ ਸਰਕਾਰ ਨੂੰ ਸਿਰਫ਼ ਦਾਅਵੇ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ‘ਚ ਸਰਕਾਰ ਫੇਲ ਹੋਈ ਹੈ ‌

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...