-ਤਿੰਨ ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ’ਚ ਬੰਦ ਕੌਮੀ ਯੋਧਿਆਂ ਦੀ ਰਿਹਾਈ ਲਈ ਸਮੁੱਚਾ ਪੰਥ ਯਤਨਸ਼ੀਲ- ਗਿਆਨੀ ਕੁਲਦੀਪ ਸਿੰਘ ਗੜਗੱਜ

by | Aug 31, 2026 | daily, politics | 0 comments

ਬੰਦੀ ਸਿੰਘਾਂ ਨਾਲ ਸਰਕਾਰਾਂ ਦਾ ਵਿਤਕਰਾ ਸਿੱਖਾਂ ਨਾਲ ਨਾਇਨਸਾਫ਼ੀ- ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ ਪਟਿਆਲਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ ਪਟਿਆਲਾ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੰਦੀ ਸਿੰਘ ਕੌਮੀ ਹੀਰੇ ਹਨ, ਜਿਨ੍ਹਾਂ ਦੀ ਰਿਹਾਈ ਲਈ ਸਮੁੱਚਾ ਪੰਥ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਜ਼ੇਲ੍ਹਾਂ ਵਿਚ ਨਜ਼ਰਬੰਦ ਹਨ। ਤਿੰਨ-ਤਿੰਨ ਦਹਾਕਿਆਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਗੁਜ਼ਾਰ ਚੁੱਕੇ ਸਿੰਘਾਂ ਦੇ ਮਾਮਲੇ ਵਿਚ ਵੀ ਜੇਕਰ ਕਾਨੂੰਨੀ ਅਤੇ ਸੰਵਿਧਾਨਕ ਹੱਕ ਅਨੁਸਾਰ ਰਿਹਾਈ ਨਹੀਂ ਹੁੰਦੀ ਤਾਂ ਇਹ ਗੰਭੀਰ ਸਵਾਲ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਕਿਸੇ ਇਕ ਵਿਅਕਤੀ ਜਾਂ ਸੰਸਥਾ ਦਾ ਮਾਮਲਾ ਨਹੀਂ, ਸਗੋਂ ਸਮੁੱਚੇ ਪੰਥ ਦੀਆਂ ਭਾਵਨਾਵਾਂ ਨਾਲ ਜੁੜਿਆ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਅਰਦਾਸ ਸਮਾਗਮ ਦੀ ਗੱਲ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਕੌਮ ਅੰਦਰ ਚੇਤਨਾ ਪੈਦਾ ਕਰਦੇ ਹਨ। ਇਸ ਨਾਲ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਕੁਰਬਾਨੀ ਅਤੇ ਉਨ੍ਹਾਂ ਨਾਲ ਹੋ ਰਹੀ ਬੇਇਨਸਾਫ਼ੀ ਸਬੰਧੀ ਅਵਾਜ਼ ਹੋਰ ਬੁਲੰਦ ਹੋਵੇਗੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨਾਲ ਬੇਇਨਸਾਫ਼ੀ ਵਿਰੁੱਧ ਸੰਘਰਸ਼ ਦੇ ਰਾਹ ਤੁਰੇ ਬੰਦੀ ਸਿੰਘਾਂ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਦਹਾਕੇ ਜੇਲ੍ਹਾਂ ਦੀ ਚਾਰ-ਦਿਵਾਰੀ ਵਿਚ ਬਿਤਾਅ ਦਿੱਤੇ ਹਨ, ਪ੍ਰੰਤੂ ਸਰਕਾਰਾਂ ਵੱਲੋਂ ਸਿੱਖਾਂ ਨਾਲ ਹਮੇਸ਼ਾਂ ਬੇਇਨਸਾਫ਼ੀ ਹੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸਰਕਾਰ ਦੀ ਨੀਤੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦਾ ਕਿਸੇ ਨਾਲ ਮੁਕਾਬਲਾ ਨਹੀਂ। ਉਨ੍ਹਾਂ ਕਿਹਾ ਕਿ ਸਿੱਖ ਕੌਮ ਬੰਦੀ ਸਿੰਘਾਂ ਦੀ ਕਿਸੇ ਨਾਲ ਤੁਲਨਾ ਨਹੀਂ ਕਰਦੀ, ਸਗੋਂ ਇਕਸਾਰ ਇਨਸਾਫ਼ ਦੀ ਮੰਗ ਕਰ ਰਹੀ ਹੈ। ਜੇਕਰ ਕਾਨੂੰਨ ਸਭ ਲਈ ਇਕ ਹੈ, ਤਾਂ ਉਸ ਦੀ ਵਰਤੋਂ ਵੀ ਇੱਕੋ ਜਿਹੀ ਹੋਣੀ ਚਾਹੀਦੀ ਹੈ। ਇਸੇ ਦੇਸ਼ ਵਿਚ ਘਿਨੌਣੇ ਅਪਰਾਧਾਂ ’ਚ ਸਜ਼ਾ ਕੱਟ ਰਹੇ ਵਿਅਕਤੀ ਨੂੰ ਤਾਂ ਸਾਲ ਵਿਚ ਕਈ ਵਾਰ ਪੈਰੋਲ ਦਿੱਤੀ ਜਾਂਦੀ ਹੈ, ਪ੍ਰੰਤੂ ਬੰਦੀ ਸਿੰਘਾਂ ਦੇ ਮਾਮਲੇ ਵਿਚ ਹਮੇਸ਼ਾ ਵਿਤਕਰਾ ਹੀ ਹੋਇਆ ਹੈ। ਭਾਈ ਜਗਤਾਰ ਸਿੰਘ ਹਵਾਰਾ ਨੂੰ ਉਨ੍ਹਾਂ ਦੀ ਬਿਮਾਰ ਮਾਤਾ ਨਾਲ ਮਿਲਣ ਤੱਕ ਲਈ ਕੁਝ ਦਿਨ ਵੀ ਨਹੀਂ ਦਿੱਤੇ ਜਾ ਰਹੇ। ਇਸੇ ਤਰ੍ਹਾਂ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਵੀ ਸਰਕਾਰ ਦੀ ਪਹੁੰਚ ਹਮੇਸ਼ਾ ਵਿਤਕਰੇ ਵਾਲੀ ਹੀ ਰਹੀ ਹੈ।
ਆਰੰਭਤਾ ਸਮੇਂ ਸਜੇ ਦੀਵਾਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਥਾ-ਵਿਚਾਰ ਕਰਦਿਆਂ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਮੈਂਬਰ ਸ. ਬਲਤੇਜ ਸਿੰਘ ਖੋਖ, ਸ. ਜਸਮੇਰ ਸਿੰਘ ਲਾਛੜੂ, ਸ. ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਮੰਤਰੀ ਸ. ਪ੍ਰੇਮ ਸਿੰਘ ਚੰਦੂਮਾਜਰਾ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਭਾਗ ਸਿੰਘ, ਸ. ਸਤਨਾਮ ਸਿੰਘ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਇੰਚਾਰਜ ਸ. ਭੋਲਾ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਮੈਨੇਜਰ ਸ. ਸੁਰਜੀਤ ਸਿੰਘ ਠੀਕਰੀਵਾਲ, ਸ. ਗੁਰਵਿੰਦਰ ਸਿੰਘ ਮੁਹਾਲੀ, ਸ. ਸੰਦੀਪ ਸਿੰਘ ਕਲੋਤਾ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...