ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸੀਵਰੇਜ ਦਾ ਗੰਦਲਾ ਪਾਣੀ ਸਰਹਿੰਦ ਨਹਿਰ ਵਿਚ ਪਾਉਣ ਤੋਂ ਰੋਕਣ ਲਈ ਤੁਰੰਤ ਕਾਰਵਾਈ ਕਰੇ: ਅਕਾਲੀ ਦਲ

by | Sep 1, 2026 | breaking news, daily, politics, Sewerage | 0 comments

ਰੂਪਨਗਰ ਦੇ ਮਿਉਂਸਪਲ ਸੀਵਰੇਜ ਸਿਸਟਮ, ਐਸ ਟੀ ਪੀ, ਆਊਟਲੈਟ ਤੇ ਗੈਰ ਕਾਨੂੰਨੀ ਡਿਸਚਾਰਜ ਪੁਆਇੰਟਾਂ ਦਾ ਨਿਰੀਖਣ ਕੀਤਾ ਜਾਵੇ ਅਤੇ ਇਹ ਗੰਧਲਾ ਪਾਣੀ ਪਾਉਣ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਹੋਵੇ: ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 31 ਅਗਸਤ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਆਖਿਆ ਕਿ ਰੋਪੜ ਵਿਚ ਸੀਵਰੇਜ ਦਾ ਗੰਦਾ ਪਾਣੀ ਸਰਹਿੰਦ ਨਹਿਰ ਵਿਚ ਪਾਉਣ ਤੋਂ ਤੁਰੰਤ ਰੋਕਿਆ ਜਾਵੇ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਦਿੱਤੇ ਇਕ ਮੰਗ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਇਹ ਵੀ ਮੰਗ ਕੀਤੀ ਰੂਪਨਗਰ ਮਿਉਂਸਪਲ ਕੌਂਸਲ ਦੇ ਸੀਵਰੇਜ ਸਿਸਟਮ, ਐਸ ਟੀ ਪੀ, ਆਊਟਲੈਟਾਂ ਤੇ ਗੈਰ ਕਾਨੂੰਨੀ ਡਿਸਚਾਰਜ ਪੁਆਇੰਟਾਂ ਦਾ ਤੁਰੰਤ ਨਿਰੀਖਣ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਇਸ ਗੈਰ ਕਾਨੂੰਨੀ ਪ੍ਰਦੂਸ਼ਣ ਲਈ ਜ਼ਿੰਮੇਵਾਰ ਲੋਕਾਂ ਦੀ ਸ਼ਨਾਖ਼ਤ ਕਰ ਕੇ ਉਹਨਾਂ ਖਿਲਾਫ ਨਿਯਮਾਂ ਦੀ ਉਲੰਘਣਾ ਲਈ ਬਣਦੀ ਕਾਰਵਾਈ ਕੀਤੀ ਜਾਵੇ।
ਉਹਨਾਂ ਨੇ ਮੰਗ ਪੱਤਰ ਵਿਚ ਇਹ ਵੀ ਕਿਹਾ ਕਿ ਜਿਥੇ ਕਿਤੇ ਕਾਨੂੰਨ ਮੁਤਾਬਕ ਜ਼ਰੂਰੀ ਹੋਵੇ, ਉਥੇ ਵਾਤਾਵਰਣ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾਵੇ ਅਤੇ ਵਾਤਾਵਰਣ ਦੇ ਨੁਕਸਾਨ ਲਈ ਜ਼ੁਰਮਾਨਾ ਵੀ ਲਗਾਇਆ ਜਾਵੇ। ਇਹ ਵੀ ਮੰਗ ਕੀਤੀਗਈ ਕਿ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਦਰੁੱਸਤੀ ਭਰੇ ਕਦਮ ਚੁੱਕਣ ਤੇ ਹਾਲਾਤ ਦਰੁੱਸਤ ਕਰਨ ਲਈ ਵੀ ਹਦਾਇਤਾਂ ਕੀਤੀਆਂ ਜਾਣ ਅਤੇ ਮਿਉਂਸਪਲ ਸੀਵਰੇਜ ਦੇ ਗੰਦਲੇ ਪਾਣੀ ਦਾ ਟ੍ਰੀਟਮੈਂਟ ਵੀ ਯਕੀਨੀ ਬਣਾਇਆ ਜਾਵੇ।
ਹੋਰ ਵੇਰਵੇ ਸਾਂਝੈ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਇਹ ਵਾਤਾਵਰਣ ਦੇ ਮਾਮਲੇ ਵਿਚ ਬਹੁਤ ਹੀ ਗੰਭੀਰ ਮਾਮਲਾ ਹੈ ਕਿ ਸੀਵਰੇਜ ਦਾ ਗੰਦਲਾ ਪਾਣੀ ਜੋ ਮਿਉਂਸਪਲ ਕੌਂਸਲ ਵੱਲੋਂ ਸਰਹਿੰਦ ਨਹਿਰ ਵਿਚ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਜਾ ਰਿਹਾ ਹੈ ਕਿ ਜਦੋਂ ਨਹਿਰ ਦਾ ਪਾਣੀ ਪੀਣ ਵਾਸਤੇ ਅਤੇ ਸਿੰਜਾਈ ਵਾਸਤੇ ਵਰਤਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਪੁਸ਼ਟੀ ਕੀਤੀ ਜਾਵੇ ਤਾਂ ਇਹ ਗੰਦਲਾ ਪਾਣੀ ਨਹਿਰ ਵਿਚ ਛੱਡਣ ਨਾਲ ਨਾ ਸਿਰਫ ਲੋਕਾਂ ਦੀ ਸਿਹਤ ਵਾਸਤੇ ਬਲਕਿ ਪਾਣੀ ਵਿਚਲੇ ਜੀਵ ਜੰਤੂਆਂ ਵਾਸਤੇ ਅਤੇ ਸੂਬੇ ਦੇ ਜਲ ਸਰੋਤਾਂ ਦੇ ਮਿਆਰ ਵਾਸਤੇ ਬਹੁਤ ਗੰਭੀਰ ਖ਼ਤਰਾ ਖੜ੍ਹਾ ਹੋ ਰਿਹਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਾਇਆ ਜਾ ਸਕਦਾ ਹੈ ਕਿ ਇਹ ਗੰਦਲਾ ਪਾਣੀ ਸ਼ਾਇਦ ਲਗਾਤਾਰ ਨਹਿਰ ਵਿਚ ਛੱਡਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਮੁਤਾਬਕ ਸਿਰਫ ਦੇਰੀ ਨਾਲ ਕੀਤੀ ਗਈ ਪ੍ਰਸ਼ਾਸਕੀ ਜਾਂਚ ਪ੍ਰਭਾਵਤ ਜਲ ਸਰੋਤ ਦੀ ਰਾਖੀ ਵਾਸਤੇ ਕਾਫੀ ਨਾ ਹੋਵੇ।ਉਹਨਾਂ ਕਿਹਾ ਕਿ ਇਸ ਵਾਸਤੇ ਲਾਜ਼ਮੀ ਹੈ ਕਿ ਤੁਰੰਤ ਨਿਰੀਖਣ ਹੋਵੇ, ਸੈਂਪਲ ਲਏ ਜਾਣ ਅਤੇ ਰੋਕਥਾਮ ਵਾਸਤੇ ਲੋੜੀਂਦੇ ਕਦਮ ਚੁੱਕੇ ਜਾਣ। ਉਹਨਾਂ ਕਿਹਾ ਕਿ ਇਸ ਗੱਲ ਦਾ ਖਦਸ਼ਾ ਹੈ ਕਿ ਗੰਦਲੇ ਪਾਣੀ ਵਿਚ ਸੀਵਰੇਜ ਦੇ ਤੱਤਾਂ ਦੇ ਨਾਲ-ਨਾਲ ਹੋਰ ਪ੍ਰਦੂਸ਼ਤ ਤੇ ਖ਼ਤਰਨਾਕ ਤੱਤ ਹੋਣ ਜੋ ਬਹੁਤ ਹੀ ਨੁਕਸਾਨਦੇਹ ਹੋ ਸਕਦੇ ਹਨ।
ਉਹਨਾਂ ਨੇ ਇਹ ਵੀ ਕਿਹਾ ਕਿ ਇਹ ਮਿਉਂਸਪਲ ਅਧਿਕਾਰੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪੋ ਆਪਣੇ ਇਲਾਕੇ ਵਿਚ ਇਕੱਤਰ ਸੀਵਰੇਜ ਦੇ ਗੰਦਲੇ ਤੱਤਾਂ ਨੂੰ ਇਕੱਠਾ ਕਰਨਾ, ਉਹਨਾਂ ਦਾ ਟ੍ਰੀਟਮੈਂਟ ਕਰਨ ਅਤੇ ਜਲ ਸਰੋਤਾਂ ਦੇ ਕੁਦਰਤੀ ਵਹਾਅ ਜਾਂ ਫਿਰ ਮਨੁੱਖ ਵੱਲੋਂ ਬਣਾਏ ਵਹਾਅ ਦਾ ਕੋਈ ਨੁਕਸਾਨ ਨਾ ਕਰਨ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਗੈਰ ਕਾਨੂੰਨੀ ਤਰੀਕੇ ਨਾਲ ਗੰਦਲੇ ਪਾਣੀ ਦਾ ਰਲੇਵਾਂ ਦਾ ਵਾਟਰ (ਪ੍ਰੀਵੈਨਸ਼ਨ ਐਂਡ ਕੰਟਰੋਲ ਆਫ ਪੋਲਿਊਸ਼ਨ) ਐਕਟ 1974 (ਵਾਟਰ ਐਕਟ) ਦੀ ਉਲੰਘਣਾ ਹੈ।
ਡਾ. ਚੀਮਾ ਨੇ ਕਿਹਾ ਕਿ ਜੇਕਰ ਇਹ ਸਾਬਤ ਹੋ ਜਾਂਦਾ ਹੈ ਕਿ ਬਿਨਾਂ ਸਾਫ ਕੀਤਾ ਗੰਦਲਾ ਪਾਣੀ ਸਰਹਿੰਦ ਨਹਿਰ ਵਿਚ ਬਗੈਰ ਪ੍ਰਵਾਨਗੀ ਦੇ ਪਾਇਆ ਜਾ ਰਿਹਾ ਹੈ ਤਾਂ ਇਹ ਨਿਯਮਾਂ ਦੀ ਉਲੰਘਣਾ ਹੈ ਤੇ ਜ਼ਿੰਮੇਵਾਰ ਲੋਕਾਂ ਦੇ ਖਿਲਾਫ ਵਾਟਰ ਐਕਟ ਮੁਤਾਬਕ ਕਾਰਵਾਈ ਹੋਣੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਸਰਹਿੰਦ ਨਹਿਰ ਦੀ ਰਾਖੀ ਇਕ ਜਨਤਕ ਹਿੱਤ ਦਾ ਮਾਮਲਾ ਹੈ ਜੋ ਕਿਸੇ ਇਕ ਮਿਉਂਸਪਲ ਅਥਾਰਟੀ ਦੇ ਅਧਿਕਾਰ ਖੇਤਰ ਤੋਂ ਪਰ੍ਹੇ ਹੈ। ਉਹਨਾਂ ਕਿਹਾ ਕਿ ਜੇਕਰ ਕੋਈ ਵੀ ਗੰਦਲਾ ਪਾਣੀ ਬਗੈਰ ਟ੍ਰੀਟਮੈਂਟ ਦੇ ਨਹਿਰ ਵਿਚ ਪਾਇਆ ਜਾਂਦਾ ਹੈ ਜੋ ਪਾਣੀ ਸਿੰਜਾਈ ਜਾਂ ਪੀਣ ਵਾਸਤੇ ਵਰਤਿਆ ਜਾਂਦਾ ਹੋਵੇ ਤਾਂ ਇਸ ਨਾਲ ਵਾਤਾਵਰਣ ਤੇ ਲੋਕ ਹਿੱਤਾਂ ਵਾਸਤੇ ਗੰਭੀਰ ਖ਼ਤਰਾ ਖੜ੍ਹਾ ਹੁੰਦਾ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...