ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਕਾਰੀਆਂ ਤੇ ਵਲੰਟੀਅਰਾਂ ਨਾਲ ਸਮੀਖਿਆ ਮੀਟਿੰਗ

by | Sep 2, 2026 | breaking news, crime, daily, politics | 0 comments

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਕਾਰੀਆਂ ਤੇ ਵਲੰਟੀਅਰਾਂ ਨਾਲ ਸਮੀਖਿਆ ਮੀਟਿੰਗ

ਨਸ਼ਾ ਮੁਕਤ ਸਮਾਜ ਦੀ ਸਿਰਜਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ – ਹਰਭਜਨ ਸਿੰਘ ਈਟੀਓ

ਨਸ਼ਾ ਮੁਕਤੀ ਮੋਰਚਾ ਵੱਲੋਂ ਨਸ਼ਿਆਂ ਵਿਰੁੱਧ ਜ਼ਮੀਨੀ ਪੱਧਰ ’ਤੇ ਕੀਤਾ ਜਾ ਰਿਹਾ ਹੈ ਪ੍ਰਭਾਵਸ਼ਾਲੀ ਕੰਮ – ਦੀਕਸ਼ਤ ਧਵਨ

ਅੰਮ੍ਰਿਤਸਰ, 31 ਅਗਸਤ 2026: ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਸਰਕਾਰੀ ਮੈਡੀਕਲ ਕਾਲਜ ਦੇ ਸੈਮੀਨਾਰ ਹਾਲ ਵਿਖੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਡੀਸੀਪੀ ਜਸਕਰਨਜੀਤ ਸਿੰਘ ਤੇਜਾ ਐਸਐਸਪੀ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ, ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਜ਼ਮੀਨੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ, ਵੱਖ-ਵੱਖ ਖੇਤਰਾਂ ਵਿੱਚ ਦਰਪੇਸ਼ ਸਮੱਸਿਆਵਾਂ, ਪ੍ਰਾਪਤ ਸ਼ਿਕਾਇਤਾਂ ਅਤੇ ਸੁਝਾਵਾਂ ਤੋਂ ਇਲਾਵਾ ਨਸ਼ਿਆਂ ਦੀ ਰੋਕਥਾਮ ਲਈ ਪ੍ਰਸ਼ਾਸਨ, ਪੁਲਿਸ ਅਤੇ ਨਸ਼ਾ ਮੁਕਤੀ ਮੋਰਚਾ ਦਰਮਿਆਨ ਹੋਰ ਬਿਹਤਰ ਤਾਲਮੇਲ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦਾ ਮੁੱਖ ਫੋਕਸ ਜ਼ਮੀਨੀ ਪੱਧਰ ਤੋਂ ਫੀਡਬੈਕ ਪ੍ਰਾਪਤ ਕਰਕੇ ਸਮੱਸਿਆਵਾਂ ਦੀ ਪਛਾਣ, ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਅਤੇ ਸਪੱਸ਼ਟ ਕਾਰਜਯੋਗ ਨੁਕਤੇ ਤੈਅ ਕਰਨਾ ਰਿਹਾ।

ਇਸ ਮੌਕੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਕਾਰਗਰ ਅਤੇ ਸਫਲ ਬਣਾਉਣ ਲਈ ਇਸ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਮਿਲ ਕੇ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਵੱਲੋਂ ਪ੍ਰਾਪਤ ਹੋਣ ਵਾਲੀ ਫੀਡਬੈਕ ਦੇ ਆਧਾਰ ’ਤੇ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।

ਸ੍ਰੀ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਲਤ ਵਿੱਚ ਫਸੇ ਨੌਜਵਾਨਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣਾ ਵੀ ਸਰਕਾਰ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ।

ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਲਤ ਵਿੱਚ ਫਸੇ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦਾ ਯੋਗ ਇਲਾਜ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨਾ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਲੋੜੀਂਦੇ ਸਹਿਯੋਗ ਅਤੇ ਆਪਸੀ ਤਾਲਮੇਲ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਇਸ ਤੋਂ ਇਲਾਵਾ ਪਿੰਡਾਂ ਅਤੇ ਵਾਰਡਾਂ ਦੇ ਪੱਧਰ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸਬੰਧਤ ਵਿਭਾਗਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾ ਕੇ ਉਨ੍ਹਾਂ ਦੇ ਨਿਪਟਾਰੇ ਲਈ ਯੋਗ ਕਾਰਵਾਈ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਸ੍ਰੀ ਹਰਮਨਬੀਰ ਸਿੰਘ ਗਿੱਲ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ, ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ, ਕੋਆਰਡੀਨੇਟਰਾਂ ਅਤੇ ਨਸ਼ਾ ਮੁਕਤੀ ਮੋਰਚਾ ਦੇ ਨੁਮਾਇੰਦਿਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੋਂ ਮਿਲਣ ਵਾਲੀ ਫੀਡਬੈਕ ਦੇ ਆਧਾਰ ’ਤੇ ਲੋੜੀਂਦੀ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਮਾਝਾ ਜ਼ੋਨ ਦੇ ਇੰਚਾਰਜ ਸ੍ਰੀ ਦੀਕਸ਼ਤ ਧਵਨ ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰ ਨਸ਼ਿਆਂ ਦੀ ਰੋਕਥਾਮ ਲਈ ਜ਼ਮੀਨੀ ਪੱਧਰ ’ਤੇ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੋਰਚੇ ਦੇ ਵਲੰਟੀਅਰਾਂ ਵੱਲੋਂ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਲਗਾਤਾਰ ਸੰਪਰਕ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਮੋਰਚਾ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਮੀਟਿੰਗ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਪ੍ਰਾਪਤ ਫੀਡਬੈਕ ’ਤੇ ਤੁਰੰਤ ਕਾਰਵਾਈ ਕਰਨ ਅਤੇ ਪ੍ਰਸ਼ਾਸਨ, ਪੁਲਿਸ ਤੇ ਨਸ਼ਾ ਮੁਕਤੀ ਮੋਰਚਾ ਵਿਚਕਾਰ ਤਾਲਮੇਲ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਅਗਲੀ ਕਾਰਵਾਈ ’ਤੇ ਵੀ ਵਿਚਾਰ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਪਲਵੀ ਮਿਸ਼ਰਾ, ਡੀ.ਸੀ.ਪੀ. ਸ੍ਰੀ ਜਸਕਰਨਜੀਤ ਸਿੰਘ ਤੇਜਾ, ਐਸ.ਡੀ.ਐਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ, ਐਸ.ਡੀ.ਐਮ. ਅੰਮ੍ਰਿਤਸਰ-2 ਸ੍ਰੀ ਗੁਰਮੰਦਰ ਸਿੰਘ, ਐਸਡੀਐਮ ਅਜਨਾਲਾ ਸ਼੍ਰੀਮਤੀ ਚਾਰੂਮਿਤਾ, ਐਸਡੀਐਮ ਮਜੀਠਾ ਸ੍ਰੀ ਰਜਨੀਸ਼ ਅਰੋੜਾ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰੇ ਕੋਆਰਡੀਨੇਟਰ ਅਤੇ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...