ਵੜਿੰਗ ਦਾ ਪ੍ਰਧਾਨ ਮੰਤਰੀ ਨੂੰ ਸਵਾਲ: ਜੇਕਰ ਜੀਡੀਪੀ ਮਜ਼ਬੂਤ ​​ਹੈ, ਤਾਂ ਲੋਕਾਂ ਨੂੰ ਵਾਧੂ ਖਰਚੇ ਤੋਂ ਬਚਣ ਲਈ ਕਿਉਂ ਕਿਹਾ ਜਾ ਰਿਹੈ?

by | Sep 2, 2026 | breaking news, daily, politics | 0 comments

ਕਿਹਾ: ਜੀਡੀਪੀ ਵਿੱਚ ਵਾਧਾ ਜ਼ਮੀਨੀ ਪੱਧਰ ‘ਤੇ ਨਹੀਂ ਝਲਕਦਾ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਜੀਡੀਪੀ ਵਿੱਚ 7.8 ਪ੍ਰਤੀਸ਼ਤ ਦਾ ਵਾਧਾ ਕਰੋੜਾਂ ਭਾਰਤ ਵਾਸੀਆਂ ਲਈ ਕੋਈ ਦਿਲਾਸਾ ਨਹੀਂ ਹੈ, ਜਿਨ੍ਹਾਂ ਨੂੰ ਅਜੇ ਵੀ ਦੋ ਵੇਲੇ ਦੀ ਰੋਟੀ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਜੀਡੀਪੀ ਦੇ ਅੰਕੜੇ ਨਾਲ ਜਸ਼ਨ ਮਨਾਉਣ ਦਾ ਕੋਈ ਮਤਲਬ ਨਹੀਂ ਹੈ, ਜਦੋਂ ਇਹ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਮਦਦ ਨਹੀਂ ਕਰਦੇ ਹਨ। ਜਿਸਦੇ ਉਲਟ ਆਮ ਆਦਮੀ ਅਜੇ ਵੀ ਲੱਕ ਤੋੜਨ ਵਾਲੀ ਮਹਿੰਗਾਈ ਅਤੇ ਵਿਆਪਕ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਿਹਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੁੱਛਿਆ ਕਿ ਜਦੋਂ ਜੀਡੀਪੀ ਇੰਨੀ ਪ੍ਰਭਾਵਸ਼ਾਲੀ ਹੈ, ਤਾਂ ਉਹ ਲੋਕਾਂ ਨੂੰ ਵਾਰ-ਵਾਰ ਵਾਧੂ ਖਰਚੇ ਤੋਂ ਬੱਚਣ ਕਿਉਂ ਕਹਿ ਰਹੇ ਹਨ। ਜਿਸ ਪ੍ਰਕਾਰ ਉਹ ਲੋਕਾਂ ਨੂੰ ਸੋਨਾ ਨਾ ਖਰੀਦਣ ਜਾਂ ਵਿਦੇਸ਼ ਜਾਣ ਤੋਂ ਬਚਣ ਲਈ ਕਹਿ ਰਹੇ ਸਨ।

ਉਨ੍ਹਾਂ ਕਿਹਾ ਕਿ ਭਾਵੇਂ ਜੀਡੀਪੀ ਦੇ ਅੰਕੜੇ ਚੰਗੀਆਂ ਸੁਰਖੀਆਂ ਬਣ ਸਕਦੇ ਹਨ ਅਤੇ ਇੱਕ ਫਰਜੀ ਵਧੀਆਂ ਮਹਿਸੂਸ ਕਰਵਾਉਣ ਦਾ ਦ੍ਰਿਸ਼ਟੀਕੋਣ ਪੈਦਾ ਕਰ ਸਕਦੇ ਹਨ, ਲੇਕਿਨ ਆਮ ਲੋਕਾਂ ਲਈ ਜ਼ਿੰਦਗੀ ਓਨੀ ਹੀ ਮੁਸ਼ਕਿਲ ਹੈ, ਜਿੰਨੀ ਪਿਛਲੇ 12 ਸਾਲਾਂ ਦੌਰਾਨ ਰਹੀ ਹੈ। ਉਨ੍ਹਾਂ ਕਿਹਾ ਕਿ ਰੋਜਾਨਾ ਦੀ ਜਿੰਦਗੀ ਲਈ ਲੋੜੀਂਦੀਆਂ ਜ਼ਰੂਰੀ ਵਸਤੂਆਂ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹਨ।

ਇਸ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਨੇ ਪੈਟਰੋਲੀਅਮ ਉਤਪਾਦਾਂ ਜਿਵੇਂ ਕਿ ਪੈਟਰੋਲ, ਡੀਜ਼ਲ, ਐਲਪੀਜੀ ਦੀਆਂ ਉਦਾਹਰਣਾਂ ਦਿੱਤੀਆਂ, ਜਿਨ੍ਹਾਂ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ, ਬਾਵਜੂਦ ਇਸਦੇ ਕਿ ਅਮਰੀਕਾ-ਈਰਾਨ ਯੁੱਧ ਤੋਂ ਪਹਿਲਾਂ ਅੰਤਰ ਰਾਸ਼ਟਰੀ ਬਾਜ਼ਾਰ ਵਿੱਚ ਇਹ ਕਾਫ਼ੀ ਘੱਟ ਗਈਆਂ ਸਨ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਆਮ ਆਦਮੀ ਨੂੰ ਵੀ ਇਹ ਅਹਿਸਾਸ ਹੋਣ ਦਿਓ ਕਿ 7.8 ਪ੍ਰਤੀਸ਼ਤ ਜੀਡੀਪੀ ਦਾ ਉਸ ਲਈ ਕੀ ਅਰਥ ਹੈ। ਵੜਿੰਗ ਨੇ ਪ੍ਰਧਾਨ ਮੰਤਰੀ ਨੂੰ ਪੈਟਰੋਲੀਅਮ ਉਤਪਾਦਾਂ ਦੀਆਂ ਕੀਮਤਾਂ ਘਟਾਉਣ ਦੀ ਅਪੀਲ ਕੀਤੀ ਹੈ, ਜਿਹੜੀਆਂ ਸਿੱਧੇ ਜਾਂ ਅਣਸਿੱਧੇ ਤੌਰ ‘ਤੇ ਹਰੇਕ ਭਾਰਤੀ ਨੂੰ ਪ੍ਰਭਾਵਿਤ ਕਰਦੀਆਂ ਹਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...