ਵਿਸ਼ਵ ਦੀਆਂ ਵੱਡੀਆਂ ਅਰਥਵਿਵਸਥਾਵਾਂ ਨੂੰ ਪਿੱਛੇ ਛੱਡ ਕੇ ਭਾਰਤ ਨੇ ਫੜੀ ਤੇਜ਼ ਵਿਕਾਸ ਦੀ ਰਫ਼ਤਾਰ: ਢਿੱਲੋਂ

by | Sep 3, 2026 | breaking news, daily, politics | 0 comments

ਮੋਦੀ ਸਰਕਾਰ ਦੀਆਂ ਨੀਤੀਆਂ ਸਦਕਾ ਭਾਰਤ ਦੀ ਜੀ.ਡੀ.ਪੀ. ਵਿਕਾਸ ਦਰ 7.8% ਫੀਸਦੀ – ਢਿੱਲੋਂ

ਤੇਜ਼ ਆਰਥਿਕ ਵਿਕਾਸ ਨਾਲ 2047 ਦੇ ਵਿਕਸਤ ਭਾਰਤ ਵੱਲ ਮਜ਼ਬੂਤ ਕਦਮ: ਢਿੱਲੋਂ

IT ਤੋਂ ਮੈਨੂਫੈਕਚਰਿੰਗ ਤੱਕ ਭਾਰਤ ਦੀ ਅਰਥਵਿਵਸਥਾ ਨੇ ਫੜੀ ਤੇਜ਼ ਰਫ਼ਤਾਰ: ਢਿੱਲੋਂ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਰਤ ਦੀ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ, ਦੂਰਦਰਸ਼ੀ ਅਤੇ ਮਜ਼ਬੂਤ ਅਗਵਾਈ ਦਾ ਨਤੀਜਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਜਦੋਂ ਦੁਨੀਆ ਦੇ ਕਈ ਦੇਸ਼ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ, ਉਸ ਸਮੇਂ ਭਾਰਤ ਲਗਾਤਾਰ ਤੇਜ਼ ਆਰਥਿਕ ਵਿਕਾਸ ਦੀ ਰਾਹ ‘ਤੇ ਅੱਗੇ ਵੱਧ ਰਿਹਾ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਹਿਲੀ ਤਿਮਾਹੀ ਵਿੱਚ ਭਾਰਤ ਦੀ ਜੀ.ਡੀ.ਪੀ. ਵਿਕਾਸ ਦਰ 7.8 ਫ਼ੀਸਦੀ ਰਹਿਣਾ ਦੇਸ਼ ਦੀ ਮਜ਼ਬੂਤ ਅਤੇ ਗਤੀਸ਼ੀਲ ਅਰਥਵਿਵਸਥਾ ਦਾ ਸਪੱਸ਼ਟ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਦੇ ਮੁਕਾਬਲੇ ਭਾਰਤ ਦੀ ਵਿਕਾਸ ਦਰ ਇਸ ਗੱਲ ਦਾ ਸੰਕੇਤ ਹੈ ਕਿ ਭਾਰਤ ਹੁਣ ਵਿਸ਼ਵ ਆਰਥਿਕ ਵਿਕਾਸ ਦੇ ਮੁੱਖ ਇੰਜਣਾਂ ਵਿੱਚੋਂ ਇੱਕ ਬਣ ਰਿਹਾ ਹੈ।

ਉਨ੍ਹਾਂ ਕਿਹਾ ਕਿ IT ਅਤੇ ਵਿੱਤੀ ਖੇਤਰ ਵਿੱਚ 12.1 ਫ਼ੀਸਦੀ, ਮੈਨੂਫੈਕਚਰਿੰਗ ਵਿੱਚ 9.2 ਫ਼ੀਸਦੀ ਅਤੇ ਨਿਵੇਸ਼ ਤੇ ਬੁਨਿਆਦੀ ਢਾਂਚੇ ਵਿੱਚ 11.9 ਫ਼ੀਸਦੀ ਦਾ ਵਾਧਾ ਮੋਦੀ ਸਰਕਾਰ ਦੀਆਂ ਉਦਯੋਗ, ਨਿਵੇਸ਼ ਅਤੇ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨ ਵਾਲੀਆਂ ਨੀਤੀਆਂ ਦੀ ਸਫਲਤਾ ਨੂੰ ਦਰਸਾਉਂਦਾ ਹੈ।

ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਘਰੇਲੂ ਖਪਤ ਵਿੱਚ 7.1 ਫ਼ੀਸਦੀ ਅਤੇ ਨਿਰਯਾਤ ਵਿੱਚ 12 ਫ਼ੀਸਦੀ ਦਾ ਵਾਧਾ ਭਾਰਤ ਦੀ ਅੰਦਰੂਨੀ ਆਰਥਿਕ ਤਾਕਤ ਅਤੇ ਵਿਸ਼ਵ ਬਾਜ਼ਾਰ ਵਿੱਚ ਭਾਰਤ ਦੀ ਵਧ ਰਹੀ ਭੂਮਿਕਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਅਰਥਵਿਵਸਥਾ ਹੁਣ ਸਿਰਫ਼ ਆਪਣੇ ਪੈਰਾਂ ‘ਤੇ ਖੜ੍ਹੀ ਨਹੀਂ ਹੋ ਰਹੀ, ਸਗੋਂ ਵਿਸ਼ਵ ਪੱਧਰ ‘ਤੇ ਆਪਣੀ ਆਰਥਿਕ ਤਾਕਤ ਦਾ ਪ੍ਰਭਾਵ ਵੀ ਵਧਾ ਰਹੀ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਵਿਕਸਤ ਭਾਰਤ 2047’ ਦਾ ਜੋ ਸੰਕਲਪ ਦੇਸ਼ ਦੇ ਸਾਹਮਣੇ ਰੱਖਿਆ ਹੈ, ਉਸ ਵੱਲ ਭਾਰਤ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਅਰਥਵਿਵਸਥਾ, ਆਧੁਨਿਕ ਬੁਨਿਆਦੀ ਢਾਂਚਾ, ਵਧਦਾ ਉਦਯੋਗਿਕ ਉਤਪਾਦਨ, ਡਿਜੀਟਲ ਕ੍ਰਾਂਤੀ ਅਤੇ ਨੌਜਵਾਨਾਂ ਲਈ ਵਧ ਰਹੇ ਮੌਕੇ ਇਸ ਵਿਕਾਸ ਯਾਤਰਾ ਦੇ ਮਹੱਤਵਪੂਰਨ ਆਧਾਰ ਹਨ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਅਗਵਾਈ ਹੇਠ ਭਾਰਤ ਦਾ ਆਤਮਵਿਸ਼ਵਾਸ ਅਤੇ ਵਿਸ਼ਵ ਪੱਧਰ ‘ਤੇ ਪ੍ਰਭਾਵ ਲਗਾਤਾਰ ਵਧ ਰਿਹਾ ਹੈ। ਭਾਰਤ ਦੀ ਤੇਜ਼ ਆਰਥਿਕ ਤਰੱਕੀ ਇਹ ਸਾਬਤ ਕਰ ਰਹੀ ਹੈ ਕਿ ਸਹੀ ਨੀਤੀਆਂ, ਮਜ਼ਬੂਤ ਲੀਡਰਸ਼ਿਪ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਭਾਰਤ 2047 ਤੱਕ ਇੱਕ ਪੂਰੀ ਤਰ੍ਹਾਂ ਵਿਕਸਤ ਅਤੇ ਆਤਮਨਿਰਭਰ ਰਾਸ਼ਟਰ ਬਣਨ ਦਾ ਟੀਚਾ ਹਾਸਲ ਕਰ ਸਕਦਾ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...