ਇਸ ਸਬੰਧੀ ਪੰਜਾਬ ਕਾਂਗਰਸ ਦੇ ਮੁੱਖ ਦਫਤਰ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਤਾਜਪੋਸ਼ੀ ਸਮਾਗਮ ਵਿਚ ਹਿੱਸਾ ਲੈਣ ਲਈ ਹਲਕਾ ਮੋਹਾਲੀ ਤੋਂ ਸਾਬਕਾ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਤੇ ਆਗੂਆਂ ਦਾ ਵੱਡਾ ਕਾਫਲਾ ਰਵਾਨਾ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਭਲਕੇ ਸਵੇਰੇ 9 ਵਜੇ ਉਦਯੋਗਿਕ ਖੇਤਰ ਫੇਜ 1 ਮੋਹਾਲੀ ਵਿਖੇ ਹਲਕੇ ਦੇ ਕਾਂਗਰਸੀ ਆਗੂ ਤੇ ਵਰਕਰ ਇਕੱਤਰ ਹੋਣਗੇ ਜਿਸ ਮਗਰੋਂ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਹਜ਼ਾਰਾਂ ਦੀ ਤਦਾਦ ਵਿਚ ਚੰਡੀਗੜ੍ਹ ਵਿਖੇ ਹੋਣ ਵਾਲੇ ਤਾਜਪੋਸ਼ੀ ਸਮਾਗਮ ਵਿਚ ਸ਼ਿਰਕਤ ਕਰਨ ਲਈ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀ ਸਫਲਤਾ ਲਈ ਸ. ਸਿੱਧੂ ਨੇ ਵਰਕਰਾਂ ਦੀ ਡਿਊਟੀ ਲਗਾ ਦਿੱਤੀ ਹੈ ਅਤੇ ਪਿੰਡ ਪੱਧਰ ‘ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਸ. ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸ੍ਰੀ ਸਚਿਨ ਪਾਇਲਟ ਦੇ ਇੰਚਾਰਜ ਬਣਨ ਤੋਂ ਬਾਅਦ ਕਾਂਗਰਸੀ ਵਰਕਰਾਂ ਅੰਦਰ ਭਾਰੀ ਜੋਸ਼ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਆਮ ਲੋਕ ਵੀ ਆਪ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਹੋ ਕੇ ਕਾਂਗਰਸ ਦੇ ਝੰਡੇ ਹੇਠ ਇਕੱਤਰ ਹੋ ਰਹੇ ਹਨ।


