ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਸ. ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਦਿੱਤੀਆਂ ਵਧਾਈਆਂ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਸ. ਪਰਗਟ ਸਿੰਘ ਦੇ ਸਹੁੰ ਚੁੱਕ ਸਮਾਗਮ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।

ਇਸ ਮੌਕੇ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਮਜ਼ਬੂਤੀ ਲਈ ਸਮੂਹ ਆਗੂਆਂ ਅਤੇ ਵਰਕਰਾਂ ਦਾ ਇਕਜੁੱਟ ਹੋ ਕੇ ਕੰਮ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਤਾਕਤ ਇਸ ਦੇ ਮਿਹਨਤੀ ਵਰਕਰਾਂ ਅਤੇ ਲੋਕਾਂ ਨਾਲ ਜੁੜੇ ਆਗੂਆਂ ਵਿੱਚ ਹੈ। ਸਾਰਿਆਂ ਦੇ ਸਾਂਝੇ ਯਤਨਾਂ ਨਾਲ ਲੋਕਾਂ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਅਤੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ।

ਪਰਗਟ ਸਿੰਘ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਆਪਣੀ ਭੂਮਿਕਾ ਨਿਭਾਉਂਦੀ ਰਹੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਸੀਨੀਅਰ ਕਾਂਗਰਸੀ ਆਗੂ ਭਗਤ ਸਿੰਘ ਜੀ ਨਾਮਧਾਰੀ, ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ,ਠੇਕੇਦਾਰ ਮੋਹਨ ਸਿੰਘ ਬਠਲਾਣਾ,ਕੰਵਰਬੀਰ ਸਿੰਘ ਸਿੱਧੂ, ਮਨਜੀਤ ਕੌਰ, ਕਮਲਪ੍ਰੀਤ ਸਿੰਘ ਬੰਨੀ ਦੋਵੇਂ ਕੌਂਸਲਰ , ਪ੍ਰਦੀਪ ਸਿੰਘ ਤੰਗੋਰੀ ਪ੍ਰਧਾਨ ਬਲਾਕ ਦਿਹਾਤੀ ਮੋਹਾਲੀ, ਮਾਈਨੋਰਟੀ ਡਿਪਾਰਟਮੈਂਟ ਕਨਵੀਨਰ ਸ੍ਰੀ ਇਮਰਾਨ ਖਾਨ ਹੈਪੀ ਮਲਿਕ, ਅਮਰੀਕ ਸਿੰਘ ਸਾਬਕਾ ਸਰਪੰਚ ਕੰਬਾਲਾ,ਅਸ਼ੋਕ ਕੌਂਡਲ, ਸੰਤ ਸਿੰਘ ਸਨੀ ਕੰਡਾ ਨਵਦੀਪ ਸਿੰਘ ਨਵੀ ਸੰਧੂ ਐਡਵੋਕੇਟ ਗੁਰਵਿੰਦਰ ਸਿੰਘ ਸੋਹੀ, ਗੁਰਿੰਦਰ ਸਿੰਘ ਖੱਟੜਾ ਦੈੜੀ ਡਾਇਰੈਕਟਰ ਮਿਲਕ ਪਲਾਂਟ ਮੁਹਾਲੀ, ਲਖਵਿੰਦਰ ਸਿੰਘ ਕਾਲਾ ਸਾਰੇ ਮੰਡਲ ਪ੍ਰਧਾਨ, ਰਜਿੰਦਰ ਸਿੰਘ ਰਾਣਾ ਸਾਬਕਾ ਪ੍ਰਧਾਨ ਨਗਰ ਕੌਂਸਲ ਮੋਹਾਲੀ,ਮੁਕੁਲ ਸ਼ਰਮਾਂ ਯੂਥ ਪ੍ਰਧਾਨ ਹਲਕਾ ਮੋਹਾਲੀ, ਰਵਿੰਦਰ ਸਿੰਘ, ਜਗਦੀਸ਼ ਸਿੰਘ ਜੱਗਾ,ਰੁਪਿੰਦਰ ਕੌਰ ਰੀਨਾ, ਲਖਬੀਰ ਸਿੰਘ, ਇੰਦਰਜੀਤ ਸਿੰਘ ਢਿੱਲੋਂ,ਸੁਰਿੰਦਰ ਰਾਜਪੂਤ, ਗੁਰਸਾਹਿਬ ਸਿੰਘ ਸਾਰੇ ਸਾਬਕਾ ਕੌਂਸਲਰ, ਮੁਕੁਲ ਸ਼ਰਮਾਂ ਬਲਾਕ ਯੂਥ ਕਾਂਗਰਸ ਪ੍ਰਧਾਨ,ਮਨਜੀਤ ਸਿੰਘ ਤਗੋਰੀ ਸਾਬਕਾ ਮੀਤ ਚੇਅਰਮੈਨ ਬਲਾਕ ਸੰਮਤੀ ਖਰੜ ਆਈ ਟੀ ਸੇਲ ਇੰਚਾਰਜ ਪਰਮਜੀਤ ਸਿੰਘ ਚੌਹਾਨ, ਬਲਜਿੰਦਰ ਲੱਕੀ,ਮੋਹਣ ਸਿੰਘ ਸਾਬਕਾ ਸਰਪੰਚ ਰਾਏਪੁਰ, ਜਸਵਿੰਦਰ ਸਿੰਘ ਪੱਪਾ ਸਾਬਕਾ ਸਰਪੰਚ ਗਿੱਦੜਪੁਰ,ਹਰਦਿਆਲ ਚੰਦ ਬਡਬਰ,ਰਵਿੰਦਰ ਸਿੰਘ ਰਵੀ,ਚੌਧਰੀ ਰਿਸ਼ੀਪਾਲ ਸਨੇਟਾ, ਚੌਧਰੀ ਭਗਤ ਸਿੰਘ ਸਾਬਕਾ ਸਰਪੰਚ ਸਨੇਟਾ, ਹਰਨੇਕ ਸਿੰਘ ਨੇਕੀ ਸਨੇਟਾ, ਗੁਰਜੰਟ ਸਿੰਘ ਸਨੇਟਾ, ਨਾਹਰ ਸਿੰਘ ਸਰਪੰਚ ਕੁਰੜੀ,ਗੁਰਦੀਪ ਸਿੰਘ ਮੌਲੀ ਬੈਦਵਾਣ,ਰਾਜੇਸ਼ ਲਹੋਤਰਾ,ਸੁਰਜੀਤ ਸਿੰਘ ਢਿੱਲੋਂ,ਮਲਕੀਤ ਸਿੰਘ ਮਟੌਰ, ਬਲਜਿੰਦਰ ਸਿੰਘ ਪੱਪੂ ਮਟੌਰ,ਸਾ ਸਰਪੰਚ ਅਮਰੀਕ ਸਿੰਘ ਮਟੌਰ, ਦਵਿੰਦਰ ਸਿੰਘ ਸਾਬਕਾ ਸਰਪੰਚ ਕੂਰੜਾ, ਗਿਆਨੀ ਗੁਰਮੇਲ ਸਿੰਘ ਮਨੌਲੀ, ਮੇਜਰ ਸਿੰਘ ਸਾਬਕਾ ਸਰਪੰਚ ਮਨੌਲੀ, ਨਵਜੋਤ ਸਿੰਘ ਮਨੌਲੀ,ਦਰਬਾਰਾਂ ਸਿੰਘ ਮਨੌਲੀ,ਮੰਗਤ ਸਿੰਘ ਮਨੌਲੀ, ਅਜੀਤ ਸਿੰਘ ਸਰਪੰਚ ਕੰਬਾਲੀ, ਅਮਰਜੀਤ ਸਿੰਘ ਸੁੱਖਗੜ੍ਹ, ਮੋਨੀਕਾ ਠਾਕੁਰ ਨਰਿੰਦਰ ਸਿੰਘ ਸੈਕਟਰ 70, ਜਸਮੀਰ ਕੌਰ ਵੈਦਵਾਨ ਸੈਕਟਰ 70, ਮਮਤਾ ਸ਼ਰਮਾ ਸੈਕਟਰ 68, ਹਰਭਜਨ ਸਿੰਘ ਰਾਏਪੁਰ ਕਲਾਂ,ਨੰਬਰਦਾਰ ਗੁਰਚਰਨ ਸਿੰਘ ਗੀਗੇ ਮਾਜਰਾ,ਲਖਬੀਰ ਲੱਕੀ ਬਹਿਲੋਲਪੁਰ,ਮਨਜੀਤ ਸਿੰਘ ਮੋਟੇ ਮਾਜਰਾ, ਸੰਜੀਵ ਕੁਮਾਰ ਬੰਟੀ ਗੋਬਿੰਦਗੜ੍, ਸ਼ੇਰ ਸਿੰਘ ਦੈੜੀ, ਦਿਲਬਾਗ ਸਿੰਘ ਢੇਲਪੁਰ,ਜਤਿੰਦਰ ਸਿੰਘ ਸੋਢੀ ,ਕਰਮਜੀਤ ਸਿੰਘ ਸਿੱਧੂ, ਪ੍ਰਿੰਸੀਪਲ ਤਰਲੋਚਨ ਸਿੰਘ, ਸੁਖਦੇਵ ਸਿੰਘ ਵੜੈਚ ਗ੍ਰੀਨ ਇੰਕਲੇਵ, ਅੰਮ੍ਰਿਤਪਾਲ ਸਿੰਘ ਟਿਵਾਣਾ ਫੇਸ 9, ਅਜਮੇਰ ਸਿੰਘ ਸਾਬਕਾ ਸਰਪੰਚ ਦਾਊ , ਦਲਵਿੰਦਰ ਸਿੰਘ ਦਾਊ, ਮੋਹਨ ਸਿੰਘ ਨਾਨੋ ਮਾਜਰਾ ਰਵਿੰਦਰ ਸ਼ਰਮਾ, ਰਮਨਦੀਪ ਸਿੰਘ ਸਾਬਕਾ ਸਰਪੰਚ ਸਫੀਪੁਰ, ਸੁਖਵਿੰਦਰ ਸਿੰਘ ਸਰਪੰਚ ਮਿੱਡੇ ਮਾਜਰਾ ਗੁਰਵਿੰਦਰ ਸਿੰਘ ਨਡਿਆਲੀ ਸਾਬਕਾ ਸਰਪੰਚ, ਨਾਰੋ ਦੇਵੀ ਜੁਝਾਰ ਨਗਰ, ਬਲਜੀਤ ਸਿੰਘ ਠਸਕਾ,ਰਣਧੀਰ ਸਿੰਘ ਸਾਬਕਾ ਸਰਪੰਚ ਹੁਸੈਨਪੁਰ, ਹਰਜਿੰਦਰ ਸਿੰਘ ਦਰਾਲੀ, ਦਰਸ਼ਨ ਸਿੰਘ ਮਨਾਣਾ, ਅਵਤਾਰ ਸਿੰਘ ਠਸਕਾ,ਗਣੇਸ਼ਵਰ ਜੈਨ,ਧਰਮਪਾਲ ਸਿੰਘ ਦੁਰਾਲੀ,ਗਿਆਨ ਸਿੰਘ ਕੁਰੜਾ, ਪ੍ਰਿੰਸ ਵਰਮਾ, ਗੁਰਜੀਤ ਸਿੰਘ ਪਾਪੜੀ,ਅਮਰਜੀਤ ਸਿੰਘ ਬਰਾੜ ਫੇਸ 4, ਲਖਵਿੰਦਰ ਸਿੰਘ ਗੋਗੀ ਗਗਨਦੀਪ ਸਿੰਘ ਝੂਰਹੇੜੀ, ਮੱਖਣ ਸਿੰਘ ਮਟੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਿੰਡਾਂ ਦੇ ਪੰਚ,ਸਰਪੰਚ ਹਾਜ਼ਰ ਸਨ।