ਪ੍ਰਸ਼ਾਸਕ ਨੇ ਜੀਐੱਮਸੀਐੱਚ-
32, ਚੰਡੀਗੜ੍ਹ ਵਿੱਚ ਲੰਗਰ ਸੇਵਾਵਾਂ ਦਾ ਉਦਘਾਟਨ ਕੀਤਾ

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਦੇ ਸੈਕਟਰ 32 ਸਥਿਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐੱਮਸੀਐੱਚ) ਦੇ ‘ਓਲਡ ਪਨਾਹ ਸਰਾਏ’ ਵਿੱਚ ਲੰਗਰ ਸੇਵਾਵਾਂ ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ, ਸ਼੍ਰੀ ਐੱਚ. ਰਾਜੇਸ਼ ਪ੍ਰਸਾਦ ਵੀ ਉਪਸਥਿਤ ਸਨ। ਪ੍ਰਸ਼ਾਸਕ ਨੇ ਮਰੀਜ਼ਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਲੰਗਰ ਵੀ ਵਰਤਾਇਆ ਅਤੇ ਉਨ੍ਹਾਂ ਦੇ ਨਾਲ ਬੈਠ ਕੇ ਲੰਗਰ ਛਕਿਆ।

‘ਧੰਨ ਗੁਰੂ ਰਾਮਦਾਸ ਲੰਗਰ ਸੇਵਾ’ ਵੱਲੋਂ ਸੰਚਾਲਿਤ ਇਸ ਸੇਵਾ ਦੇ ਤਹਿਤ ਹਸਪਤਾਲ ਵਿੱਚ ਮਰੀਜ਼ਾਂ ਦੀ ਦੇਖਭਾਲ਼ ਲਈ ਲੰਬੇ ਸਮੇਂ ਤੱਕ ਰੁਕਣ ਵਾਲੇ ਮਰੀਜ਼ਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਹੋਰ ਲੋੜਵੰਦ ਲੋਕਾਂ ਨੂੰ ਮੁਫ਼ਤ ਭੋਜਨ ਉਪਲਬਧ ਕਰਵਾਇਆ ਜਾਵੇਗਾ।

ਪ੍ਰਸ਼ਾਸਕ ਨੇ ਕਿਹਾ ਕਿ ਇਹ ਪਹਿਲ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ “ਕਿਰਤ ਕਰੋ, ਨਾਮ ਜਪੋ, ਵੰਡ ਛਕੋ” ਅਤੇ ‘ਸਰਬੱਤ ਦਾ ਭਲਾ’ (ਸਭ ਦੀ ਭਲਾਈ) ਦੇ ਸੰਦੇਸ਼ ਨੂੰ ਅੱਗੇ ਵਧਾਉਂਦੀ ਹੈ। ਉਨ੍ਹਾਂ ਨੇ ਪੰਜਾਬ ਦੇ ਵਿਭਿੰਨ ਹਸਪਤਾਲਾਂ ਵਿੱਚ ਇਸੇ ਤਰ੍ਹਾਂ ਦੀਆਂ ਲੰਗਰ ਸੇਵਾਵਾਂ ਚਲਾਉਣ ਲਈ ‘ਧੰਨ ਗੁਰੂ ਰਾਮਦਾਸ ਲੰਗਰ ਸੇਵਾ’ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਸੇਵਾ ਨਾਲ ਹਸਪਤਾਲ ਵਿੱਚ ਮਰੀਜ਼ਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਉਨ੍ਹਾਂ ਦੀ ਦੇਖਭਾਲ਼ ਕਰਨ ਵਾਲਿਆਂ ਨੂੰ ਕਾਫੀ ਮਦਦ ਮਿਲੇਗੀ।

ਇਸ ਅਵਸਰ ‘ਤੇ ਪੰਜਾਬ ਸਟੇਟ ਰੈੱਡ ਕਰਾਸ ਦੇ ਸਕੱਤਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਸ਼੍ਰੀ ਸ਼ਿਵਦੁਲਾਰ ਸਿੰਘ ਢਿੱਲੋਂ, ‘ਧੰਨ ਗੁਰੂ ਰਾਮਦਾਸ ਲੰਗਰ ਸੇਵਾ ਅਸਥਾਨ’ ਦੇ ਸਰਦਾਰ ਮਨਜੀਤ ਸਿੰਘ, ਜੀਐੱਮਸੀਐੱਚ-32 ਦੇ ਡਾਇਰੈਕਟਰ-ਪ੍ਰਿੰਸੀਪਲ, ਜੁਆਇੰਟ ਡਾਇਰੈਕਟਰ (ਪ੍ਰਸ਼ਾਸਨ), ਮੈਡੀਕਲ ਸੁਪਰਡੈਂਟ, ਫੈਕਲਟੀ ਮੈਂਬਰ, ਹਸਪਤਾਲ ਦਾ ਸਟਾਫ਼ ਅਤੇ ਮਰੀਜ਼ਾਂ ਦੇ ਨਾਲ ਆਏ ਲੋਕਾਂ ਸਹਿਤ ਹੋਰ ਪਤਵੰਤੇ ਹਾਜ਼ਰ ਸਨ।