ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ,ਜਿਨ੍ਹਾਂ ਨੂੰ ਭਾਰਤ ਦੇ ‘ਲੋਹ ਪੁਰਸ਼’ ਕਿਹਾ ਜਾਂਦਾ ਹੈ, ਦੀ ਜਯੰਤੀ ਦੇ ਅਵਸਰ ‘ਤੇ ‘ਰਾਸ਼ਟਰੀਯ ਏਕਤਾ ਦਿਵਸ’ ਮਨਾਇਆ। ਇਸ ਅਵਸਰ ‘ਤੇ ਸੁਖਨਾ ਝੀਲ ਤੋਂ ਕੈਪੀਟਲ ਕੰਪਲੈਕਸ ਟੂਰਿਸਟ ਸੈਂਟਰ ਤੱਕ ‘ਰਨ ਫੌਰ ਯੂਨਿਟੀ'(ਏਕਤਾ ਮਾਰਚ) ਦਾ ਆਯੋਜਨ ਕੀਤਾ ਗਿਆ। ਇਸ ਦਾ ਉਦੇਸ਼ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੁਲਾਰਾ ਦੇਣਾ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਦੀਆਂ ਰਿਆਸਤਾਂ ਨੂੰ ਇਕਜੁੱਟ ਕਰਨ ਵਿੱਚ ਸਰਦਾਰ ਪਟੇਲ ਦੇ ਯੋਗਦਾਨ ਨੂੰ ਯਾਦ ਕਰਨਾ ਸੀ। ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਏਕਤਾ ਮਾਰਚ ਨੂੰ
ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਖ਼ੁਦ ਵੀ ਇਸ ਮਾਰਚ ਵਿੱਚ ਸ਼ਾਮਲ ਹੋਏ। ਇਸ ਅਵਸਰ ‘ਤੇ ਚੰਡੀਗੜ੍ਹ ਦੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ, ਸੀਨੀਅਰ ਅਧਿਕਾਰੀ, ਵਿਭਿੰਨ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀ ਅਤੇ ਆਮ ਨਾਗਰਿਕ ਵੀ ਮੌਜੂਦ ਰਹੇ। ਸਾਰਿਆਂ ਨੇ ਰਾਸ਼ਟਰੀਯ ਏਕਤਾ ਪ੍ਰਤੀ ਵਚਨਬੱਧਤਾ ਅਤੇ ‘ਏਕ ਭਾਰਤ, ਸ਼੍ਰੇਸ਼ਠ ਭਾਰਤ’ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ।

ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਨਾਲ ਹੋਈ, ਜਿਸ ਤੋਂ ਬਾਅਦ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਉਪਸਥਿਤ ਲੋਕਾਂ ਨੂੰ ਰਾਸ਼ਟਰੀਯ ‘ਏਕਤਾ ਦੀ ਸਹੁੰ’ ਚੁਕਾਈ। ਇਸ ਅਵਸਰ ‘ਤੇ ਉਨ੍ਹਾਂ ਨੇ ‘ਰਾਸ਼ਟਰੀਯ ਏਕਤਾ ਦਿਵਸ’ ਦੀ ਮਹੱਤਵ ‘ਤੇ ਪ੍ਰਕਾਸ਼ ਪਾਉਂਦੇ ਹੋਏ ਸਰਦਾਰ ਵੱਲਭ ਭਾਈ ਪਟੇਲ ਦੀ ਦੂਰਅੰਦੇਸ਼ੀ ਅਗਵਾਈ ਅਤੇ ਆਜ਼ਾਦੀ ਦੇ ਬਾਅਦ ਅਨੇਕ ਰਿਆਸਤਾਂ ਨੂੰ ਭਾਰਤੀ ਸੰਘ ਵਿੱਚ ਸ਼ਾਮਲ ਕਰਨ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਯਾਦ ਕੀਤਾ। ਇਸ ਤੋਂ ਬਾਅਦ ਰਾਸ਼ਟਰ ਗਾਨ ਹੋਇਆ ਅਤੇ ਪ੍ਰਸ਼ਾਸਕ ਨੇ ‘ਰਨ ਫੌਰ ਯੂਨਿਟੀ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਵਿਭਿੰਨ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਅਤੇ ਸਮਾਜ ਦੇ ਅਲੱਗ-
ਅਲੱਗ ਵਰਗਾਂ ਦੇ ਲੋਕਾਂ ਨੇ ਉਤਸ਼ਾਹ ਨਾਲ ਮਾਰਚ ਵਿੱਚ ਹਿੱਸਾ ਲਿਆ।ਸੁਖਨਾ ਝੀਲ ਤੋਂ ਕੈਪੀਟਲ ਕੰਪਲੈਕਸ ਟੂਰਿਸਟ ਸੈਂਟਰ ਤੱਕ ਕੱਢੇ ਗਏ ਇਸ ਮਾਰਚ ਨੇ ਖੇਤਰ, ਭਾਸ਼ਾ, ਸੱਭਿਆਚਾਰ ਅਤੇ ਸਮਾਜਿਕ ਭਿੰਨਤਾਵਾਂ ਤੋਂ ਉੱਪਰ ਉੱਠ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ।

ਇਸ ਪ੍ਰੋਗਰਾਮ ਦਾ ਆਯੋਜਨ ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਟੂਰਿਜ਼ਮ ਅਤੇ ਸੱਭਿਆਚਾਰ ਸਕੱਤਰ ਡਾ. ਸਈਅਦ ਆਬਿਦ ਸ਼ਾਹ, ਆਈਏਐੱਸ, ਦੇ ਮਾਰਗਦਰਸ਼ਨ ਅਤੇ
ਟੂਰਿਜ਼ਮ ਅਤੇ ਸੱਭਿਆਚਾਰ ਡਾਇਰੈਕਟਰ, ਸ਼੍ਰੀ ਨਵੀਨ, ਡੈਨਿਕਸ ਦੀ ਦੇਖਰੇਖ ਵਿੱਚ ਕੀਤਾ ਗਿਆ। ਪ੍ਰੋਗਰਾਮ ਦੇ ਜ਼ਰੀਏ ਨੌਜਵਾਨਾਂ ਨੂੰ ਦੇਸ਼ ਪ੍ਰੇਮ, ਅਨੁਸ਼ਾਸਨ ਅਤੇ ਨਾਗਰਿਕ ਜ਼ਿੰਮੇਦਾਰੀਆਂ ਦੇ ਪ੍ਰਤੀ ਜਾਗਰੂਕ ਕਰਨ ਦਾ ਪ੍ਰਯਾਸ ਵੀ ਕੀਤਾ ਗਿਆ।

ਪ੍ਰੋਗਰਾਮ ਦਾ ਸਮਾਪਨ ਸਰਦਾਰ ਵੱਲਭ ਭਾਈ ਪਟੇਲ ਦੇ ਆਦਰਸ਼ਾਂ ਨੂੰ ਅਪਣਾਉਣ ਅਤੇ ਦੇਸ਼ ਵਿੱਚ ਏਕਤਾ, ਸਦਭਾਵ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ​​ਕਰਨ ਦੇ ਸੰਕਲਪ ਨਾਲ ਹੋਇਆ।